By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਮਲੇਰੀਆ ਤੋਂ ਬਚਾਓ ਲਈ ਹੋਈਏ ਜਾਗਰੂਕ -ਗੋਬਿੰਦਰ ਸਿੰਘ ‘ਬਰੜ੍ਹਵਾਲ’
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਹੈਲਥ ਲਾਈਨ > ਮਲੇਰੀਆ ਤੋਂ ਬਚਾਓ ਲਈ ਹੋਈਏ ਜਾਗਰੂਕ -ਗੋਬਿੰਦਰ ਸਿੰਘ ‘ਬਰੜ੍ਹਵਾਲ’
ਹੈਲਥ ਲਾਈਨ

ਮਲੇਰੀਆ ਤੋਂ ਬਚਾਓ ਲਈ ਹੋਈਏ ਜਾਗਰੂਕ -ਗੋਬਿੰਦਰ ਸਿੰਘ ‘ਬਰੜ੍ਹਵਾਲ’

Suhi Saver
Last updated: May 7, 2026 6:01 am
Suhi Saver
Published: April 22, 2019
Share
SHARE
ਲਿਖਤ ਨੂੰ ਇੱਥੇ ਸੁਣੋ

ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਦੁਨੀਆਂ ਵਿੱਚ ਹਰ ਸਾਲ ਤਕਰੀਬਨ 50 ਕਰੋੜ ਲੋਕ ਮਲੇਰੀਆ ਤੋਂ ਪੀੜਤ ਹੁੰਦੇ ਹਨ, ਜਿਹਨਾਂ ਵਿੱਚੋਂ ਤਕਰੀਬਨ 27 ਲੱਖ ਰੋਗੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਇਹਨਾਂ ਮਰਨ ਵਾਲਿਆਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਵਾਲਿਆਂ ਬੱਚਿਆਂ ਦੀ ਗਿਣਤੀ ਜਿਆਦਾ ਹੁੰਦੀ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ ਵਿਸ਼ਵ ਦੀ ਤੀਜੀ ਸਭ ਤੋਂ ਵੱਧ ਮਲੇਰੀਆ ਦਰ ਭਾਰਤ ਵਿੱਚ ਹੈ ਅਤੇ ਹਰ ਸਾਲ ਤਕਰੀਬਨ 1 ਕਰੋੜ 80 ਲੱਖ ਲੋਕਾਂ ਨੂੰ ਮਲੇਰੀਆ ਰੋਗ ਨਾਲ ਲੜਨਾ ਪੈਂਦਾ ਹੈ। ਨਵੰਬਰ 2018 ਵਿੱਚ ਜਾਰੀ ਵਿਸ਼ਵ ਮਲੇਰੀਆ ਰਿਪੋਰਟ ਅਨੁਸਾਰ 2017 ਵਿੱਚ 87 ਦੇਸ਼ਾਂ ਵਿੱਚ ਅਨੁਮਾਨਿਤ ਤਕਰੀਬਨ 219 ਮਿਲੀਅਨ ਕੇਸ ਮਲੇਰੀਆ ਦੇ ਦਰਜ ਹੋਏ ਅਤੇ 435000 ਮੌਤਾਂ ਦਾ ਕਾਰਣ ਮਲੇਰੀਆ ਰੋਗ ਬਣਿਆ।

ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਕਿ ਮੌਸਮੀ ਬਦਲਾਅ, ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਬਹੁਤ ਤੇਜ਼ੀ ਨਾਲ ਫੈਲਦਾ ਹੈ ਅਤੇ ਇਸ ਸੰਬੰਧੀ ਜਨ ਜਾਗਰੂਕਤਾ ਲਈ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਮਲੇਰੀਆ ਦਿਵਸ ਦੀ ਸਥਾਪਨਾ ਮਈ 2007 ਵਿੱਚ 60ਵੇਂ ਵਿਸ਼ਵ ਸਿਹਤ ਸਭਾ ਦੇ ਸੈਸ਼ਨ ਦੌਰਾਨ ਕੀਤੀ ਗਈ। ਮਲੇਰੀਆ ਦਿਵਸ ਪਹਿਲੀ ਵਾਰ 25 ਅਪ੍ਰੈਲ 2008 ਨੂੰ ਮਨਾਇਆ ਗਿਆ। ਸੰਯੁਕਤ ਰਾਸ਼ਟਰ ਬਾਲ ਕੋਸ਼ (ਯੂਨੀਸੇਫ਼) ਦੁਆਰਾ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਮਲੇਰੀਆ ਵਰਗੇ ਰੋਗ ਤੇ ਜਨਤਾ ਦਾ ਧਿਆਨ ਦਿਵਾਉਣਾ ਅਤੇ ਜਾਗਰੂਕ ਕਰਨਾ ਹੈ ਜਿਸਦੀ ਵਜ੍ਹਾ ਕਰਕੇ ਹਰ ਸਾਲ ਲੱਖਾਂ ਲੋਕ ਮਰਦੇ ਹਨ।

 

 

ਮਾਦਾ ਐਨੋਫਲੀਜ਼ ਮੱਛਰ ਪਰਜੀਵੀ ਪ੍ਰੋਟੋਜੋਅਨ ਪਲਾਜਮੋਡੀਅਮ ਨਾਮਕ ਕੀਟਾਣੂ ਦਾ ਵਾਹਕ ਹੈ ਜੋ ਕਿ ਸਾਫ਼ ਖੜੇ ਪਾਣੀ ਵਿੱਚ ਪਨਪਦਾ ਹੈ ਅਤੇ ਇਹ ਮਾਦਾ ਮੱਛਰ ਸੂਰਜ ਢਲਦਿਆਂ ਜ਼ਿਆਦਾਤਰ ਰਾਤ ਦੇ ਸਮੇਂ ਹੀ ਕੱਟਦਾ ਹੈ। ਮਾਦਾ ਮੱਛਰ ਦੇ ਕੱਟਣ ਨਾਲ ਕੀਟਾਣੂ ਉਸਦੀ ਲਾਰ ਦੇ ਨਾਲ ਮਨੁੱਖ ਦੇ ਸਰੀਰ ਵਿੱਚ ਪਹੁੰਚਦਾ ਹੈ। ਮਲੇਰੀਆ ਦੇ ਪਰਜੀਵੀ ਦੀ ਖੋਜ ਫ੍ਰਾਂਸੀਸੀ ਸਰਜਨ ਚਾਰਲਸ ਲੂਈਸ ਅਲਫੋਂਸ ਲੈਵਰੇਨ ਨੇ ਸਾਲ 1980 ਵਿੱਚ ਕੀਤੀ ਸੀ ਅਤੇ ਇਸ ਦੇ ਲਈ ਉਹਨਾਂ ਨੂੰ 1907 ਵਿੱਚ ਮੈਡੀਸਨ ਖੇਤਰ ਵਿੱਚ ਨੋਬੇਲ ਪੁਰਸਕਾਰ ਵੀ ਦਿੱਤਾ ਗਿਆ। ਵਿਸ਼ਵ ਮਲੇਰੀਆ ਦਿਵਸ ਸਾਲ 2019 ਦਾ ਵਿਸ਼ਾ ਹੈ ‘ਜ਼ੀਰੋ ਮਲੇਰੀਆ ਮੇਰੇ ਨਾਲ ਸ਼ੁਰੂ ਹੁੰਦਾ ਹੈ (ਜ਼ੀਰੋ ਮਲੇਰੀਆ ਸਟਾਰਟਸ ਵਿੱਦ ਮੀ)।’

ਮਲੇਰੀਆ ਦੇ ਪੀ.ਵਾਈਵੈਕਸ, ਪੀ.ਫੈਲਸੀਪੈਰਮ, ਪੀ.ਮਲੇਰੀ ਅਤੇ ਪੀ. ਓਵੇਲ ਚਾਰ ਤਰ੍ਹਾਂ ਦੇ ਪਰਜੀਵੀ ਹੁੰਦੇ ਹਨ ਅਤੇ ਇਨ੍ਹਾਂ ਵਿੱਚੋਂ ਪੀ.ਵਾਈਵੈਕਸ ਸਾਰੇ ਵਿਸ਼ਵ ’ਚ ਫੈਲਿਆ ਹੋਇਆ ਹੈ ਅਤੇ ਪੀ.ਫੈਲਸੀਪੈਰਮ ਸਭ ਤੋਂ ਵਧ ਘਾਤਕ ਹੈ। ਮਲੇਰੀਆ ਦਾ ਸੰਕ੍ਰਮਣ ਹੋਣ ਅਤੇ ਬਿਮਾਰੀ ਫੈਲਣ ਵਿੱਚ ਰੋਗਾਣੂ ਦੀ ਕਿਸਮ ਦੇ ਆਧਾਰ ਤੇ ਸੱਤ ਤੋ ਚਾਲੀ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਮਲੇਰੀਆਂ ਦੇ ਸ਼ੁਰੂਆਤੀ ਦੌਰ ਵਿੱਚ ਸਰਦੀ-ਜ਼ੁਕਾਮ ਜਾਂ ਪੇਟ ਦੀ ਗੜਬੜੀ ਵਰਗੇ ਲੱਛਣ ਦਿਖਾਈ ਦਿੰਦੇ ਹਨ। ਇਸਦੇ ਬਾਅਦ ਸਿਰ, ਸਰੀਰ ਅਤੇ ਜੋੜਾਂ ਵਿੱਚ ਦਰਦ, ਠੰਡ ਲੱਗ ਕੇ ਬੁਖਾਰ ਹੋਣਾ, ਨਬਜ਼ ਤੇਜ਼ ਹੋ ਜਾਣਾ, ਉਲਟੀ ਜਾਂ ਪਤਲੇ ਦਸਤ ਲੱਗਣਾ ਆਦਿ ਲੱਛਣ ਹਨ ਪਰੰਤੂ ਜਦ ਬੁਖਾਰ ਅਚਾਨਕ ਚੜ੍ਹ ਕੇ 3-4 ਘੰਟੇ ਰਹਿੰਦਾ ਹੈ ਅਤੇ ਅਚਾਨਕ ਉੱਤਰ ਜਾਂਦਾ ਹੈ ਇਸਨੂੰ ਮਲੇਰੀਆ ਦੀ ਸਭ ਤੋਂ ਖ਼ਤਰਨਾਕ ਸਥਿਤੀ ਮੰਨ੍ਹਿਆ ਜਾਂਦਾ ਹੈ।

ਮਲੇਰੀਆ ਤੋਂ ਬਚਾਅ ਵਿੱਚ ਸਭ ਤੋਂ ਜ਼ਰੂਰੀ ਹੈ ਕਿ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਸਾਵਧਾਨੀ ਵਜੋਂ ਵਰਤੋਂ ਵਿੱਚ ਆਉਣ ਵਾਲੇ ਕੂਲਰ ਦਾ ਪਾਣੀ ਸਮੇਂ ਸਮੇਂ ਦੇ ਬਦਲਦੇ ਰਹਿਣਾ, ਟੈਂਕੀਆਂ ਨੂੰ ਢੱਕ ਕੇ ਰੱਖਣਾ, ਕਬਾੜ ਵਿੱਚ ਪਾਣੀ ਇਕੱਠਾ ਨਾ ਹੋਣ ਦੇਣਾ, ਘਰਾਂ ਦੇ ਆਲੇ ਦੁਆਲੇ ਤੇ ਛੱਤਾਂ ਤੇ ਪਾਣੀ ਇੱਕਠਾ ਨਾ ਹੋਣ ਦੇਣਾ, ਮੱਛਰਦਾਨੀ ਦੀ ਵਰਤੋਂ, ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜਿਆਂ ਦੀ ਵਰਤੋਂ, ਮੱਛਰ ਸੰਬੰਧੀ ਕੀਟਨਾਸ਼ਕਾਂ ਆਦਿ ਦੀ ਯੋਗ ਵਰਤੋਂ ਸਦਕਾ ਮਲੇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ।ਇੱਥੇ ਇਹ ਵਰਣਨਯੋਗ ਹੈ ਕਿ ਮਲੇਰੀਆ ਤੋਂ ਪੀੜਤ ਰੋਗੀ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।


ਈਮੇਲ : bardwal.gobinder@gmail.com
ਪ੍ਰੋਸਟੇਟ ਕੈਂਸਰ -ਡਾ. ਰਾਜੇਸ਼ ਅਗਰਵਾਲ
ਕੋਰੋਨਾਵਾਇਰਸ ਬਾਰੇ ਜਾਣੋ: ਉਪਜ ਬਣਤਰ ਅਤੇ ਵਿਕਾਸ – ਸ਼ੁੱਭਕਰਮਦੀਪ ਸਿੰਘ
ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਕੰਜਕਟੀਵਾਈਟਿਸ ਤੋਂ ਰਹੋ ਸਾਵਧਾਨ -ਡਾ. ਨਵਨੀਤ ਗਰਗ
ਦਿਲ ਦੀ ਤੰਦਰੁਸਤੀ -ਡਾ. ਕਪਿਲ ਗੁਪਤਾ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News

ਲੋਕ-ਹਿੱਤਾਂ ਲਈ ਸੰਘਰਸ਼ਸ਼ੀਲ ਰਹਿਣ ਵਾਲੇ ਕਾਮਰੇਡ ਅਮਰਜੀਤ ਸਿੰਘ ਕਲਾਰ ਨਹੀਂ ਰਹੇ – ਗੁਰਪ੍ਰੀਤ ਸਿੰਘ ਰੰਗੀਲਪੁਰ

Suhi Saver
Suhi Saver
October 24, 2016
ਬਦਲੇ-ਬਦਲੇ ਸੇ ਕਿਉਂ ਨਜ਼ਰ ਆਏ ਜਨਾਬ? -ਰਣਜੀਤ ਲਹਿਰਾ
ਮਹਾਨ ਅਕਤੂਬਰ ਇਨਕਲਾਬ : ਦਸ ਦਿਨ ਜਿਨ੍ਹਾਂ ਦੁਨੀਆਂ ਹਿਲਾ ਦਿੱਤੀ -ਪਿ੍ਰਥੀਪਾਲ ਸਿੰਘ ਮਾੜੀਮੇਘਾ
‘ਪੰਜਾਬੀ ਯੂਨੀਵਰਸਿਟੀ ਸਿਕਓਰਟੀ’ ਕਰਦੀ ਹੈ ਵਿਦਿਆਰਥੀਆਂ ਦੇ ਵਿਅਕਤੀਗਤ ਅਧਿਕਾਰਾਂ ਦਾ ਹਣਨ – ਵਰਿੰਦਰ
ਵਿਦਿਆਰਥੀਆਂ ਦੀ ਜਥੇਬੰਦਕ ਤਾਕਤ ਨੂੰ ਖੋਰਾ ਲਾਉਣ ਦੇ ਯਤਨ -ਹਰਜਿੰਦਰ ਸਿੰਘ ਗੁਲਪੁਰ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?