By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਅਜੇ ਵੀ ਸਹਿਮ ਦਾ ਸ਼ਿਕਾਰ ਹਨ ਗੁਜਰਾਤ ਵਸਦੇ ਪੰਜਾਬੀ ਕਿਸਾਨ -ਸ਼ਿਵ ਇੰਦਰ ਸਿੰਘ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਖ਼ਬਰਸਾਰ > ਅਜੇ ਵੀ ਸਹਿਮ ਦਾ ਸ਼ਿਕਾਰ ਹਨ ਗੁਜਰਾਤ ਵਸਦੇ ਪੰਜਾਬੀ ਕਿਸਾਨ -ਸ਼ਿਵ ਇੰਦਰ ਸਿੰਘ
ਖ਼ਬਰਸਾਰ

ਅਜੇ ਵੀ ਸਹਿਮ ਦਾ ਸ਼ਿਕਾਰ ਹਨ ਗੁਜਰਾਤ ਵਸਦੇ ਪੰਜਾਬੀ ਕਿਸਾਨ -ਸ਼ਿਵ ਇੰਦਰ ਸਿੰਘ

ckitadmin
Last updated: October 25, 2025 7:36 am
ckitadmin
Published: December 25, 2013
Share
SHARE
ਲਿਖਤ ਨੂੰ ਇੱਥੇ ਸੁਣੋ

8 ਅਕਤੂਬਰ ਨੂੰ ਹਮਲੇ ਦਾ ਸ਼ਿਕਾਰ ਹੋਏ ਗੁਜਰਾਤ ’ਚ ਰਹਿੰਦੇ ਪੰਜਾਬੀ ਕਿਸਾਨ ਅਮਨ ਸਿੰਘ ਤੇ ਜਸਵਿੰਦਰ ਸਿੰਘ ਦੇ ਪਰਿਵਾਰ ’ਤੇ ਮੁਸਬੀਤਾਂ ਹਾਲੇ ਵੀ ਮੰਡਰਾ ਰਹੀਆਂ ਹਨ। ਪਰਿਵਾਰ ਨੂੰ ਸਥਾਨਕ ਭਾਜਪਾਈ ਲੀਡਰਾਂ ਵੱਲੋਂ ਪੁਲਿਸ ਰਾਹੀਂ ਡਰਾਉਣ- ਧਮਕਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੁਝ ਦਿਨ ਪਹਿਲਾਂ ਅਮਨ ਸਿੰਘ ’ਤੇ ਝੂਠੇ ਇਲਜ਼ਾਮ ਲਾ ਕੇ ਪੁਲਿਸ ਨੇ ਉਸ ਨੂੰ ਹਵਾਲਾਤ ’ਚ ਬੰਦ ਕਰੀ ਰੱਖਿਆ।

ਪੀੜਤ ਅਮਨ ਸਿੰਘ ਦੇ ਦੱਸਣ ਮੁਤਾਬਕ ਉਹ 10 ਨਵੰਬਰ ਨੂੰ ਜਦੋਂ ਪੰਜਾਬ ਤੋਂ ਵਾਪਸ ਆਇਆ ਤਾਂ ਸਥਾਨਕ ਪੁਲਿਸ ਨੇ ਉਸ ’ਤੇ ਝੂਠਾ ਇਲਜ਼ਾਮ ਲਗਾ ਕੇ ਉਸ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਜੋ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਉਪ ਚੇਅਰਮੈਨ ਅਜੈਬ ਸਿੰਘ ਦੇ ਦਖ਼ਲ ਦੇਣ ਦੇ ਦੋ ਦਿਨ ਬਾਅਦ ਰਿਹਾਅ ਹੋਇਆ।

ਅਮਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੰਜਾਬ ਤੋਂ ਆਏ ਰਿਸ਼ਤੇਦਾਰਾਂ ਨੂੰ 14 ਨਵੰਬਰ ਨੂੰ ਰੇਲਵੇ ਸਟੇਸ਼ਨ ’ਤੇ ਛੱਡ ਕੇ ਵਾਪਸ ਆ ਰਿਹਾ ਸੀ ਕਿ ਪੁਲਿਸ ਨੇ ਰਸਤੇ ਵਿੱਚੋਂ ਹੀ ਉਸ ਨੂੰ ਇਹ ਕਹਿ ਕੇ ਚੁੱਕ ਲਿਆ ਕਿ ਉਸ ਨੇ ਪੰਜਾਬ ਤੋਂ ਕੁਝ ਗਲਤ ਅਨਸਰਾਂ ਨੂੰ ਬੁੁਲਾਇਆ ਹੈ। ਉਸ ਨੂੰ ਬਿਨਾਂ ਕਿਸੇ ਦੋਸ਼ ਦੇ ਦੋ ਦਿਨ ਵਿੱਚ ਹਵਾਲਾਤ ਵਿੱਚ ਰੱਖਿਆ ਗਿਆ।

ਪੀੜਤ ਗੁਜਰਾਤੀ ਕਿਸਾਨ ਦਾ ਕਹਿਣਾ ਹੈ ਕਿ ਇਹ ਸਭ ਕੁਝ ਭਾਜਪਾ ਦੇ ਸਥਾਨਕ ਆਗੂ ਹਠੂਬਾ ਭਾਈ ਜਡੇਜਾ ਦੇ ਕਹਿਣ ’ਤੇ ਹੋਇਆ ਹੈ ਤੇ ਪੁਲਿਸ ਹੁਣ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।

ਦੱਸਣਯੋਗ ਹੈ ਕਿ ਲੋਰੀਆ ਇਲਾਕੇ ਦੇ ਭਾਜਪਾ ਨਾਲ ਸਬੰਧਤ ਹਠੂਬਾ ਭਾਈ ਜਡੇਜਾ ਨੇ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਅਮਨ ਸਿੰਘ ਤੇ ਜਸਵਿੰਦਰ ਸਿੰਘ ਦੀ ਜ਼ਮੀਨ ਦੀ ਧੋਖੇ ਨਾਲ ਰਜਿਸਟਰੀ ਕਰਵਾ ਲਈ ਸੀ, ਫ਼ਿਰ ਦੋਵੇਂ ਭਰਾਵਾਂ ’ਤੇ ਹਮਲਾ ਕੀਤਾ, ਜਿਸ ਵਿੱਚ ਜਸਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਸਿੱਖ ਕਿਸਾਨ ਸਹਿਮੇ ਹੋਏ ਹਨ। ਕਈ ਪਰਿਵਾਰਾਂ ਨੇ ਪੰਜਾਬ ਵੱਲ ਨੂੰ ਕੂਚ ਕਰਨਾ ਸ਼ੁਰੂ ਕਰ ਦਿੱਤਾ। ਸਥਾਨਕ ਗੁਜਰਾਤੀ ਸਿੱਖ ਇਸ ਨੂੰ ਮੋਦੀ ਸਰਕਾਰ ਦੀ ਘੱਟ ਗਿਣਤੀਆਂ ਨਫ਼ਰਤ ਵਜੋਂ ਦੇਖ ਰਹੇ ਹਨ। ਗੁਜਰਾਤੀ ਸਿੱਖ ਕਿਸਾਨਾਂ ਦੇ ਆਗੂ ਸੁਰਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਇਸ ਪਰਿਵਾਰ ਤੋਂ ਬਿਨਾਂ ਹੋਰ ਵੀ ਕਈ ਪਰਿਵਾਰਾਂ ਦੀਆਂ ਜ਼ਮੀਨਾਂ ’ਤੇ ਕਬਜ਼ੇ ਹੋਏ ਹਨ, ਉਨ੍ਹਾਂ ਨੂੰ ਡਰਾਇਆ- ਧਮਕਾਇਆ ਜਾ ਰਿਹਾ ਹੈ। ਇਸ ਪਰਿਵਾਰ ’ਤੇ ਹਮਲਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ, ਉਨ੍ਹਾਂ ਨੂੰ ਭਾਜਪਾ ਦੇ ਮੰਤਰੀ ਵਾਸਨ ਵਾਈ ਨੇ ਜ਼ਮਾਨਤ ’ਤੇ ਛੁਡਾ ਲਿਆ। ਪੰਜਾਬੀ ਕਿਸਾਨਾਂ ਦਾ ਕਹਿਣਾ ਹੈ ਕਿ ਅਜੇ ਤਾਂ ਮੋਦੀ ਸਿਰਫ਼ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੀ ਹਨ, ਜੇਕਰ ਉਹ ਪ੍ਰਧਾਨ ਮੰਤਰੀ ਬਣ ਜਾਂਦੇ ਹਨ ਤਾਂ ਇੱਥੇ ਰਹਿੰਦੇ ਪੰਜਾਬੀ ਕਿਸਾਨਾਂ ਤੇ ਹੋਰ ਘੱਟ ਗਿਣਤੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇਗਾ।

ਲੱਖਾਂ ਰੁਪਏ ਦੀਆਂ ‘ਉਸਾਰੀਆਂ’ ਬਰਸਾਤਾਂ ’ਚ ਹੋ ਜਾਣਗੀਆਂ ਢਹਿ-ਢੇਰੀ !
ਸਾਇੰਸ ਕਿੱਟਾਂ ਦੇ ਘੁਟਾਲੇ ਕਾਰਨ ਫਿਰ ਵਿਵਾਦਾਂ ’ਚ ਘਿਰਿਆ ਸਿੱਖਿਆ ਵਿਭਾਗ
‘ਆਪ’ ਵੱਲੋਂ ਬਲਕਾਰ ਨੂੰ ਟਿਕਟ ਦੇਣ ਦਾ ਸਖ਼ਤ ਵਿਰੋਧ – ਬਲਜਿੰਦਰ ਕੋਟਭਾਰਾ
ਪੱਤਰਕਾਰ ਤਰੁਣ ਸਿਸੋਦੀਆ ਨੇ ਕੀ ਵਾਕਿਆ ਹੀ ਖੁਦਕੁਸ਼ੀ ਕੀਤੀ ਸੀ ਜਾਂ ਕਹਾਣੀ ਕੁਝ ਹੋਰ ਹੈ?
ਭਾਜਪਾ ਆਗੂ ’ਤੇ 20 ਹਜ਼ਾਰ ਰੁਪਏ ਲੈ ਕੇ +2 ਮੈਡੀਕਲ ਦੇ ਜਾਅਲੀ ਸਰਟੀਫਿਕੇਟ ਦੇਣ ਦਾ ਦੋਸ਼
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਚਿੰਤਨ

ਭਾਜਪਾ ਦੇ ਹਨੂਮਾਨ ਤਿੰਨ ਦਲਿਤ ‘ਰਾਮ’

ckitadmin
ckitadmin
April 24, 2014
ਕੌਮੀ ਰੁਜ਼ਗਾਰ ਗਰੰਟੀ ਕਾਨੂੰਨ: ਚੁਣੌਤੀਆਂ ਤੇ ਸੁਝਾਅ – ਸੁਮੀਤ ਸ਼ੰਮੀ
ਆਮ ਆਦਮੀ ਦੀ ਸਿਆਸਤ ਦੇ ਸਰੋਕਾਰ – ਅਮਰਿੰਦਰ ਸਿੰਘ
ਪੰਜਾ ਸਾਹਿਬ ਸਾਕੇ ਦੇ ਪਹਿਲੇ ਸ਼ਹੀਦ ਭਾਈ ਕਰਮ ਸਿੰਘ ਜੀ -ਪ੍ਰੋ. ਹਰਗੁਣਪ੍ਰੀਤ ਸਿੰਘ
ਕੰਢੀ ਦੇ ਲੋਕਾਂ ਲਈ ਖੁਸ਼ਹਾਲੀ ਹੋਈ ਦੁੱਖਾਂ ’ਚ ਤਬਦੀਲ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?