By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਦਿਲ ਦੀ ਗੱਲ ਸੁਣਾਉਂਦੇ ਬੁੱਲ੍ਹਾਂ ‘ਤੇ ਰੋਕ ਹੈ ! -ਵਿਕਰਮ ਸਿੰਘ ਸੰਗਰੂਰ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਦਿਲ ਦੀ ਗੱਲ ਸੁਣਾਉਂਦੇ ਬੁੱਲ੍ਹਾਂ ‘ਤੇ ਰੋਕ ਹੈ ! -ਵਿਕਰਮ ਸਿੰਘ ਸੰਗਰੂਰ
ਨਜ਼ਰੀਆ view

ਦਿਲ ਦੀ ਗੱਲ ਸੁਣਾਉਂਦੇ ਬੁੱਲ੍ਹਾਂ ‘ਤੇ ਰੋਕ ਹੈ ! -ਵਿਕਰਮ ਸਿੰਘ ਸੰਗਰੂਰ

ckitadmin
Last updated: October 25, 2025 4:16 am
ckitadmin
Published: September 25, 2012
Share
SHARE
ਲਿਖਤ ਨੂੰ ਇੱਥੇ ਸੁਣੋ

ਭਾਰਤ ਨੂੰ ਦੋ ਸਦੀਆਂ ਪਿੱਛੋਂ ਅੰਗਰੇਜ਼ੀ ਸਾਮਰਾਜ ਤੋਂ ਆਜ਼ਾਦ ਹੋਇਆਂ ਓਦੋਂ ਹਾਲੇ 28 ਵਰ੍ਹੇ ਹੀ ਹੋਏ ਸਨ, ਜਦੋਂ ਖ਼ੁਦ ਨੂੰ ਲੋਕਤੰਤਰ ਕਹਾਉਣ ਵਾਲੀ ਇੱਥੋਂ ਦੀ ਸਰਕਾਰ ਨੇ ਉਸ ਮੀਡੀਆ (ਪ੍ਰਿੰਟ ਮੀਡੀਆ) ਨੂੰ  ਸੈਂਸਰਸ਼ਿੱਪ ਦੀਆਂ ਸਖ਼ਤ ਜ਼ੰਜੀਰਾਂ ਵਿੱਚ ਜਕੜ ਦਿੱਤਾ, ਜਿਸ ਨੇ ਕਦੀ ਇਸ ਦੀ ਆਜ਼ਾਦੀ ਲਈ ਆਪਣੇ ਆਖ਼ਰੀ ਸਾਹ ਤੱਕ ਦੀ ਬਾਜ਼ੀ ਲਾਈ ਸੀ।ਜਦੋਂ ਮੀਡੀਆ ਦੇ ਸਿਰ ‘ਤੇ ਸੈਂਸਰਸ਼ਿੱਪ (ਸੰਨ 1975 ਵਿੱਚ) ਦਾ ਇਹ ਕਾਲਾ ਬੱਦਲ ਵਰ੍ਹ ਰਿਹਾ ਸੀ, ਓਦੋਂ ਨਿੱਜੀ ਬ੍ਰਾਡਕਾਸਟਿੰਗ ਚੈਨਲ ਹੋਂਦ ਵਿੱਚ ਨਹੀਂ ਸਨ ਆਏ।ਬਿਜਲਈ ਮੀਡੀਆ ਤਹਿਤ ਉਸ ਵੇਲੇ ਸਿਰਫ਼ ਸਰਕਾਰ ਦੇ ਗ਼ੁਲਾਮ ਦੂਰਦਰਸ਼ਨ ਅਤੇ ਆਕਾਸ਼ਵਾਣੀ ਹੀ ਸੂਚਨਾ-ਸੰਚਾਰ ਦੇ ਮਾਧਿਅਮ ਸਨ , ਜਿਨ੍ਹਾਂ ਦੀ ਜੀਭ ਨਿਯਮਾਂ ਦੀ ਸੂਏ ਨਾਲ ਇਸ ਤਰ੍ਹਾਂ ਗੰਢੀ ਹੋਈ ਸੀ ਕਿ ਉਹ ਸਰਕਾਰ ਦੇ ਇਸ ਕਾਰਨਾਮੇ ਦੇ ਖ਼ਿਲਾਫ਼ ਆਪਣੇ ਮੂੰਹੋਂ ਚੀਂ ਤੱਕ ਦੀ ਆਵਾਜ਼ ਵੀ ਨਹੀਂ ਕੱਢ ਸਕਦੇ ਸਨ।ਸੇਂਸਰਸ਼ਿੱਪ ਲੱਗਦਿਆਂ ਹੀ ਅਖ਼ਬਾਰਾਂ ਦੇ ਸੰਪਾਦਕ ਸਿਰਫ ਨਾਂਅ ਦੇ ਹੀ ਸੰਪਾਦਕ ਬਣਕੇ ਰਹਿ ਗਏ ਸਨ।ਭਾਵੇਂ ਕਿ ਅਖ਼ਬਾਰਾਂ ਦੀ ‘ਪ੍ਰਿੰਟ ਲਾਈਨ’ ਵਿੱਚ ਨਾਂਅ ਸੰਪਾਦਕ ਦਾ ਛਪਦਾ ਸੀ, ਪਰ ਖ਼ਬਰਾਂ ਅਤੇ ਹੋਰ ਸਮੱਗਰੀ ‘ਤੇ ਸੰਪਾਦਨ ਦੀ ਕੈਂਚੀ ਸੈਂਸਰਸ਼ਿੱਪ ਬੋਰਡ ਦੀ ਹੀ ਚੱਲਦੀ ਸੀ।ਸੈਂਸਰਸ਼ਿੱਪ ਦਾ ਇਹ ਨਾਗ-ਵਲ ਤਕਰੀਬਨ 21 ਮਹੀਨੇ ਮੀਡੀਆ ਦੇ ਗਲ ਪਿਆ ਰਿਹਾ।ਇਸ ਪਿੱਛੋਂ ਜਦੋਂ ਲੋਕ ਸਭਾ ਦੀਆਂ ਚੋਣਾਂ ਹੋਈਆਂ ਤਾਂ ਲੰਮਾ ਸਮਾਂ ਜਬਰੀ ਚੁੱਪ ਰਹੇ ਲੋਕਾਂ ਨੇ ਸੈਂਸਰਸ਼ਿੱਪ ਲਗਾਉਣ ਵਾਲੀ ਸਰਕਾਰ ਨੂੰ ਹਕੂਮਤ ਦੀ ਗੱਦੀ ਤੋਂ ਹੇਠਾਂ ਲਾਹ ਕੇ ਇਹ ਸਾਬਤ ਕਰ ਦਿੱਤਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਨੂੰ ਜੰਦਰੇ ਲਗਾ ਕੇ ਸਰਕਾਰ ਬਹੁਤਾ ਸਮਾਂ ਨਹੀਂ ਟਿਕ ਸਕਦੀ।


ਇਸ ਘਟਨਾ ਨੂੰ ਵਾਪਰਿਆਂ ਤਕਰੀਬਨ 37 ਵਰ੍ਹੇ ਹੋਣ ਵਾਲੇ ਹਨ।ਏਨੇ ਸਾਲਾਂ ਵਿੱਚ ਬੇਸ਼ੱਕ ਸਰਕਾਰ ਨੇ ਮੀਡੀਆ ਦੀ ਆਜ਼ਾਦੀ ‘ਤੇ ਸਿੱਧੀ ਸੈਂਸਰਸ਼ਿੱਪ ਦਾ ਪਹਿਰਾ ਤਾਂ ਨਹੀਂ ਲਗਾਇਆ, ਪਰ ਅਸਿੱਧੇ ਰੂਪ ਵਿੱਚ ਮੀਡੀਆ, ਖ਼ਾਸ ਕਰ ਮੀਡੀਏ ਦੇ ਉਸ ਹਿੱਸੇ, ਜੋ ਇਸ ਦੇ ਕਾਲੇ ਕਾਰਨਾਮਿਆਂ ਦੀਆਂ ਪਰਤਾਂ ਫਰੋਲਣ ਜਾਂ ਇਸ ਦੀ ਮੁਖ਼ਾਲਫ਼ਤ ਕਰਨ ਦੀ ਤਾਂਘ ਵਿੱਚ ਹੁੰਦਾ ਹੈ, ਦੀ ਆਵਾਜ਼ ਨੂੰ ਹਰ ਹੀਲੇ ਦਬਾਉਣ ਦੀ ਕੋਸ਼ਿਸ਼ ਜ਼ਰੂਰ ਕਰਦੀ ਰਹੀ ਹੈ।

 

 

ਸੋਸ਼ਲ ਮੀਡੀਆ, ਜਿਸ ਨੂੰ ਆਮ ਬੰਦੇ ਦੀ ਆਵਾਜ਼ ਦਾ ਮੰਚ ਆਖਿਆ ਜਾਂਦਾ ਹੈ,  ਉੱਤੇ ਜਦੋਂ ਸਰਕਾਰ ਦੀਆਂ ਭ੍ਰਿਸ਼ਟ ਕਰਤੂਤਾਂ ‘ਤੇ ਜਨਤਕ ਵਿਚਾਰ-ਚਰਚਾ ਹੋਣ ਲੱਗੀ ਤਾਂ ਉਸ ਨੂੰ ਹੱਥਾਂ ਪੈਰਾਂ ਦੀ ਪੈ ਗਈ।ਅਜਿਹੇ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੀ ਬਜਾਏ ਸਰਕਾਰ ਉਲਟਾ ਸੋਸ਼ਲ ਮੀਡੀਆ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦੀਆਂ ਚਾਲਾਂ ਚੱਲਣ ਲੱਗ ਪਈ। ਇਸ ਸਮੇਂ ‘ਸੂਚਨਾ-ਤਕਲਾਲੋਜੀ ਕਨੂੰਨ, 2008’ ਵਿੱਚ ਸਰਕਾਰ ਵੱਲੋਂ ਅਜਿਹੀਆਂ ਸੋਧਾਂ ਕਰਨ ਦੀਆਂ ਵਿਚਾਰਾਂ ਵੀ ਹੋ ਰਹੀਆਂ ਹਨ, ਜਿਸ ਨਾਲ ਇਹ ਆਮ ਬੰਦੇ ਦੀ ਆਵਾਜ਼ ਦਾ ਮੰਚ ਨਾ ਰਹਿ ਕੇ ਸਰਕਾਰ ਦੇ ਇਸ਼ਾਰਿਆਂ ਦਾ ਗ਼ੁਲਾਮ ਬਣ ਸਕਦਾ ਹੈ।ਸਰਕਾਰ ਵੱਲੋਂ ਇੰਟਰਨੈੱਟ ਦੀ ਆਜ਼ਾਦੀ ‘ਤੇ ਰੱਸੇ ਬੰਨ੍ਹਣ ਵਾਲੇ ਇਨ੍ਹਾਂ ਵਿਚਾਰਾਂ ਖ਼ਿਲਾਫ਼ ਮੀਡੀਆ ਅਤੇ ਲੋਕਾਂ ਦੀ ਆਵਾਜ਼ ਲਗਾਤਾਰ ਉੱਠ ਰਹੀ ਹੈ।ਇਸ ਤਹਿਤ ਇਸੇ ਸਾਲ ਅਪਰੈਲ ਦੇ ਮਹੀਨੇ ਵਿੱਚ ਕਾਨਪੁਰ ਦੇ ਰਹਿਣ ਵਾਲੇ ਅਸੀਮ ਤ੍ਰਿਵੇਦੀ ਨਾਂਅ ਦੇ ਕਾਰਟੂਨਿਸਟ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੰਟਰਨੈੱਟ ਦੀ ਆਜ਼ਾਦੀ ਦੇ ਪੱਖ ਵਿੱਚ ਸੰਚਾਰ ਮੰਤਰੀ ਕਪਿੱਲ ਸਿੱਬਲ ਨੂੰ ਆਧਾਰ ਬਣਾ ਕੇ ਇੱਕ ਮੁਹਿੰਮ ਵਿੱਢੀ ਸੀ।ਉਸ ਸਮੇਂ ਤਾਂ ਸਰਕਾਰ ਨੇ ਇਨ੍ਹਾਂ ਦੇ ਵਧਦੇ ਕਦਮਾਂ ਦਾ ਕੌੜਾ ਘੁੱਟ ਭਰ ਲਿਆ, ਪਰ  ਪੰਜ ਮਹੀਨਿਆਂ ਪਿੱਛੋਂ ਸਰਕਾਰ ਨੇ ਇਸ ਕਾਰਟੂਨਿਸਟ ਨੂੰ ਆਈ ਪੀ ਸੀ ਦੀ ਧਾਰਾ 124 ਏ  ਦੇ ਤਹਿਤ ਰਾਜ-ਧਰੋਹ, ਸੂਚਨਾ ਤਕਨਾਲੋਜੀ ਦੀ ਧਾਰਾ 66 ਏ , ਰਾਸ਼ਰਟੀ ਪ੍ਰਤੀਕਾਂ ਦੇ ਅਪਮਾਨ-ਰੋਕੂ ਕਨੂੰਨ ਦੀ ਧਾਰਾ 2 ਆਦਿ ਦੋਸ਼ਾਂ ਦੇ ਆਧਾਰ ‘ਤੇ ਇਹ ਆਖ ਪੁਲਿਸ ਹਿਰਾਸਤ ‘ਚ ਲੈ ਲਿਆ ਕਿ ਪਿਛਲੇ ਸਾਲ ਮੁੰਬਈ ‘ਚ ਦਸੰਬਰ ਦੇ ਮਹੀਨੇ ਹੋਈ ਅੰਨਾ ਹਜ਼ਾਰੇ ਦੀ ਰੈਲੀ ਵਿੱਚ ਇਸ ਕਾਰਟੂਨਿਸਟ ਨੇ ਬੈਨਰਾਂ ‘ਤੇ ਅਜਿਹੇ ਕਾਟਰੂਨ ਬਣਾ ਕੇ ਪ੍ਰਦਰਸ਼ਤ ਕੀਤੇ (ਜੋ ਬਾਅਦ ਵਿੱਚ ਵੈੱਬਸਾਈਟ ‘ਤੇ ਵੀ ਪਾਏ ਗਏ), ਜਿਨ੍ਹਾਂ ਵਿੱਚ ਸੰਵਿਧਾਨ ਦਾ ਅਪਮਾਨ ਹੋਇਆ।ਜਦੋਂ ਚਾਰੇ ਪਾਸਿਓਂ ਕਾਰਟੂਨਿਸਟ ਦੀ ਗ੍ਰਿਫਤਾਰੀ ਦਾ ਵਿਰੋਧ ਹੋਣ ਲੱਗਾ ਤਾਂ ਅਦਾਲਤ ਵੱਲੋਂ ਅਸੀਮ ਤ੍ਰਿਵੇਦੀ ਨੂੰ ਦੇਸ਼-ਧਰੋਹ ਦੇ ਦੋਸ਼ ਤੋਂ ਬਰੀ ਕਰਕੇ ਉਹ ਨੂੰ ਬਿਨ ਮੰਗਿਆਂ ਹੀ ਜ਼ਮਾਨਤ ਦੇ ਦਿੱਤੀ ਗਈ।

ਮੀਡੀਆ ਦੇ ਖੇਤਰ ਵਿੱਚ ਇਹ ਪਹਿਲੀ ਵਾਰ ਵਾਪਰਿਆ, ਜਦੋਂ ਕਿਸੇ ਕਾਰਟੂਨਿਸਟ ‘ਤੇ ਦੇਸ਼-ਧਰੋਹ ਦਾ ਆਰੋਪ ਲਗਾਇਆ ਗਿਆ ਹੋਵੇ।ਇਸ ਤੋਂ ਪਹਿਲਾਂ, ਇੱਥੋਂ ਤੱਕ ਕਿ 1975 ਵਿੱਚ ਮੀਡੀਆ ਸੈਂਸਰਸ਼ਿੱਪ , 1992 ਬਾਬਰੀ ਮਸਜਿਦ, 1993 ਮੁੰਬਈ ਦੰਗੇ, 2002 ਗੁਜਰਾਤ ਦੰਗੇ ਜਿਹੇ ਮੌਕੇ ਅਬੂ ਅਬਰਾਹਿਮ, ਈ.ਪੀ ਉਨੇ, ਆਰ ਕੇ ਲਕਸ਼ਮਣ, ਸੁਧੀਰ ਤੇਲੰਗ ਜਿਹੇ ਮਕਬੂਲ ਕਾਰਟੂਨਿਸਟ ਰਾਜਨੀਤਕ ਵਿਅੰਗ ਕਰਦੇ ਕਾਰਟੂਨ ਬਣਾਉਂਦੇ ਰਹੇ ਹਨ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕਦੀ ਵੀ ਭਾਰਤ ਲਈ ਖ਼ਤਰੇ ਦੇ ਰੂਪ ਵਿੱਚ ਨਹੀਂ ਗਰਦਾਨਿਆ ਗਿਆ।ਭਾਰਤੀ ਪੱਤਰਕਾਰੀ ਵਿੱਚ ਰਾਜਨੀਤਕ ਨੇਤਾਵਾਂ ‘ਤੇ ਵਿਅੰਗਮਈ ਕਾਰਟੂਨਾਂ ਛਾਪਣ ਦੀ ਆਮਦ ਪੱਛਮ ਦੇ ਮਕਬੂਲ ਕਾਟੂਨਿਸਟ ਡੇਵਿਡ ਲਾਅ ਤੋਂ ਆਈ ਮੰਨੀ ਜਾਂਦੀ ਹੈ।ਪੱਤਰਕਾਰੀ ਵਿੱਚ ਕਾਰਟੂਨ ਕਲਾ ਸਿਰਫ਼ ਹਾਸੇ-ਮਾਤਰ ਦਾ ਹੀ ਜ਼ਰੀਆ ਨਹੀਂ ਹੈ, ਸਗੋਂ ਇਹ ਸਮਾਜਕ ਬੁਰਾਈਆਂ ‘ਤੇ ਵੀ ਸੱਟ ਮਾਰਦੀ ਹੈ।ਇਹੋ ਕਾਰਨ ਸੀ ਕਿ ਕਦੀ ਇਨ੍ਹਾਂ ਨੂੰ ਅਖ਼ਬਾਰਾਂ ਦੇ ਪਹਿਲੇ ਪੰਨੇ ‘ਤੇ ਜਗ੍ਹਾ ਮਿਲਦੀ ਹੁੰਦੀ ਸੀ, ਪਰ ਅੱਜ ਕਾਰਟੂਨਾਂ ਨੂੰ ਬਹੁਤੇ ਅਖ਼ਬਾਰ ਮਹੱਤਤਾ ਦੇਣ ਦੀ ਬਜਾਏ ਸਿਰਫ ਖ਼ਾਲੀ ਥਾਂ ਭਰਨ ਦੀ ਹੀ ਸਮੱਗਰੀ ਮੰਨਦੇ ਹਨ।

ਹੁਣ ਕਾਰਟੂਨਾਂ ਤੋਂ ਹਟ ਕੇ ਜੇਕਰ ਅਖ਼ਬਾਰਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦੀ ਆਜ਼ਾਦੀ ‘ਚ ਵੀ ਸਰਕਾਰ ਕਈ ਵਾਰ ਡੱਕੇ ਫਸਾਉਂਦੀ ਰਹੀ ਹੈ ਅਤੇ ਫਸਾ ਰਹੀ ਹੈ।ਪੱਛਮੀ ਬੰਗਾਲ, ਜੋ ਭਾਰਤੀ ਅਤੇ ਭਾਰਤ ਦੀ ਖੇਤਰੀ ਭਾਸ਼ਾਈ ਪੱਤਰਕਾਰੀ ਦੀ ਜਨਮ-ਭੂਮੀ ਵੀ ਹੈ, ‘ਚ ਮਮਤਾ ਬੈਨਰੀ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਦੇ ਕੁਝ ਸਮੇਂ ਪਿੱਛੋਂ ਇਹ ਐਲਾਨ ਕਰ ਦਿੱਤਾ ਕਿ ਸਰਕਾਰ ਇਹ ਨਿਰਧਾਰਤ ਕਰੇਗੀ ਕਿ ਸਰਕਾਰੀ ਲਾਇਬ੍ਰੇਰੀਆਂ ਵਿੱਚ ਕਿਹੜੇ-ਕਿਹੜੇ ਅਖ਼ਬਾਰ ਆਉਣਗੇ ਅਤੇ ਕਿਹੜੇ ਨਹੀਂ।ਸਰਕਾਰ ਨੇ ਕਲਕੱਤਾ ਤੋਂ ਛਪਣ ਵਾਲੇ ਅਜਿਹੇ ਅੱਠ ਅਖ਼ਬਾਰਾਂ ਨੂੰ ਹੀ ਲਾਇਬ੍ਰੇਰੀਆਂ ਵਿੱਚ ਆਉਣ ਦੀ ਆਗਿਆ ਦਿੱਤੀ, ਜੋ ਮੌਜੂਦਾ ਸਰਕਾਰ ਦੀ ਸੁਰ ਵਿੱਚ ਸੁਰ ਮਿਲਾਉਂਦੀਆਂ ਸਨ।ਜਦੋਂ ਮਮਤਾ ਦਾ ਮਨ ਅਖ਼ਬਾਰਾਂ ਤੋਂ ਨਾ ਭਰਿਆ ਤਾਂ ਉਹਨੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਇਹ ਆਖ ਕੇ ਇੱਕ ਨਵਾਂ ਤੋਹਫ਼ਾ ਦੇਣ ਦੀ ਗੱਲ ਕਰ ਛੱਡੀ ਕਿ ਨਿੱਜੀ ਮੀਡੀਆ ਸਰਕਾਰ ਦੇ ਨਾਕਾਰਾਤਮਕ ਕੰਮਾਂ ਵੱਲ ਬਹੁਤਾ ਧਿਆਨ ਦੇ ਰਿਹਾ ਹੈ, ਜਿਸ ਕਾਰਨ ਲੋਕਾਂ ਤੱਕ ਸਰਕਾਰ ਦੀ ਕਾਰਗੁਜ਼ਾਰੀ ਦੀ ਸਹੀ ਜਾਣਕਾਰੀ ਨਹੀਂ ਪਹੁੰਚ ਰਹੀ, ਇਸ ਦੇ ਹੱਲ ਲਈ ਉਹ ਅਜਿਹਾ ਆਪਣਾ ਅਖ਼ਬਾਰ (ਦੈਨਿਕ ਪੱਛਮਬੰਗ) ਅਤੇ ਟੀ.ਵੀ. ਚੈਨਲ (ਪੱਛਮਬੰਗ) ਚਲਾਉਣਾ ਚਾਹੁੰਦੀ ਹੈ, ਜੋ ਸਰਕਾਰ ਦੀਆਂ ਸਾਕਾਰਾਤਮਕ ਗਤੀਵਿਧੀਆਂ ਨੂੰ ਲੋਕਾਂ ਤੱਕ ਲੈ ਕੇ ਜਾਵੇ।

ਪੱਛਮੀ ਬੰਗਾਲ ਦੀ ਸਰਕਾਰ ਨੇ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਨੂੰ ਆਪਣੇ ਗੋਢੇ ਥੱਲੇ ਦੇ ਕੇ ਇਹ ਨਿਰਧਾਰਤ ਕਰਨ ਦੀ ਕੋਸ਼ਿਸ਼ ਕੀਤੀ ਕਿ ਲੋਕਾਂ ਨੂੰ ਕੀ ਪੜ੍ਹਨਾ/ ਦੇਖਣਾ ਚਾਹੀਦਾ ਹੈ ਅਤੇ ਕੀ ਨਹੀਂ, ਪਰ ਪੰਜਾਬ ਸਰਕਾਰ ਨੇ ਤਾਂ ਮਨੁੱਖ ਦੀ ਵਿਚਾਰਧਾਰਾਕ ਆਜ਼ਾਦੀ ਦੇ ਗਲਮੇ ਨੂੰ ਹੀ ਸਿੱਧਾ ਹੱਥ ਪਾ ਲਿਆ ਹੈ।ਕੁਝ ਸਮਾਂ ਪਹਿਲਾਂ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ‘ਸਿੱਖਿਆ ਵਿੱਭਾਗ ਦੇ ਕਰਮਚਾਰੀਆਂ ਵੱਲੋਂ ਪੱਤਰਕਾਰੀ ਕਰਨ ਸੰਬੰਧੀ’ ਵਿਸ਼ੇ ਤਹਿਤ ਇੱਕ ਅਜਿਹਾ ਪੱਤਰ ਜਾਰੀ ਕੀਤਾ ਗਿਆ, ਜਿਸ ਨੇ ਲੇਖਕਾਂ ਵਿੱਚ ਖਲਬਲੀ ਮਚਾ ਦਿੱਤੀ ਹੈ।ਪੱਤਰਕਾਰੀ ਇੱਕ ਜ਼ਿੰਮੇਵਾਰਾਨਾ ਪੇਸ਼ਾ ਹੈ।ਸਰਕਾਰੀ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਇਸ ਕਾਰਜ ‘ਤੇ ਸਰਕਾਰ ਵੱਲੋਂ ਰੋਕ ਲਗਾਉਣਾ ਇੱਕ ਚੰਗਾ ਕਦਮ ਤਾਂ ਕਿਹਾ ਜਾ ਸਕਦਾ ਹੈ, ਪਰ ਨਾਲ ਹੀ ਇਸ ਪੱਤਰ ਵਿੱਚ ਕਿਤਾਬ ਛਪਵਾਉਣ, ਸੰਪਾਦਕ ਦੀ ਡਾਕ ਆਪਣੇ ਜਾਂ ਦੂਜੇ ਦੇ ਨਾਂਅ ਹੇਠ ਛਪਵਾਉਣ ਤੋਂ ਬਿਨਾਂ ਮਨ-ਭਾਉਂਦੇ ਵਿਸ਼ੇ ‘ਤੇ ਰਚਨਾਵਾਂ ਲਿਖਣ ‘ਤੇ ਵੀ ਰੋਕ ਲਗਾਉਣ ਦੇ ਨਾਲ-ਨਾਲ ਕੁਝ ਚੋਣਵੇਂ ਵਿਸ਼ਿਆਂ ‘ਤੇ ਹੀ ਲਿਖਣ ਦੀ ਆਗਿਆ ਦਿੱਤੀ ਗਈ ਹੈ।ਜਿੱਥੇ ਇੱਕ ਪਾਸੇ ਇਸ ਵਿਭਾਗ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਉ¥ਥੇ ਦੂਜੇ ਪਾਸੇ ਇਸ ਵੱਲੋਂ ਸੂਬੇ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅੰਦਰ ਲੁਕੀ ਹੋਈ ਕਲਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਮੈਗਜ਼ੀਨ ਕੱਢਣ ਵਾਸਤੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ।ਇਨ੍ਹਾਂ ਮੈਗਜ਼ੀਨਾਂ ਦਾ ਸੰਪਾਦਨ ਕਾਰਜ ਉਨ੍ਹਾਂ ਅਧਿਆਪਕਾਂ ਦੇ ਹੀ ਜ਼ਿੰਮੇ ਆਏਗਾ, ਜਿਨ੍ਹਾਂ ਦੀ ਖ਼ੁਦ ਦੀ ਸਿਰਜਣਾਤਮਕਤਾ ਨੂੰ ਦੱਬਿਆ ਜਾ ਰਿਹਾ ਹੈ।


ਇਹ ਨਹੀਂ ਹੈ ਕਿ ਸਿਰਫ਼ ਆਜ਼ਾਦ ਭਾਰਤ ਦੀ ਸਰਕਾਰ ਨੇ ਹੀ ਆਪਣੀ ਮੁਖ਼ਾਲਫ਼ਤ ਕਰਨ ਵਾਲੇ ਮੀਡੀਆ ਨੂੰ ਦਬਾਇਆ ਹੈ, ਸਗੋਂ ਮੀਡੀਆ ਦੀ ਆਜ਼ਾਦੀ ਨਾਲ ਅਜਿਹਾ ਸਲੂਕ ਅੰਗਰੇਜ਼ੀ ਹਕੂਮਤ ਦੇ ਸਮੇਂ ਤੋਂ ਹੀ ਹੁੰਦਾ ਆ ਰਿਹਾ ਹੈ।ਅੰਗਰੇਜ਼ੀ ਸਰਕਾਰ ਨੇ ਕਈ ਅਜਿਹੇ ਕਨੂੰਨ ਘੜੇ, ਜਿਸ ਨਾਲ ਲਾਲਾ ਲਾਜਪਤ ਰਾਏ, ਲੋਕਮਾਨਿਆ ਤਿਲਕ, ਮੌਲਾਨਾ ਆਜ਼ਾਦ ਜਿਹੇ ਪੱਤਰਕਾਰਾਂ ਨੂੰ ਵੀ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ।ਅੰਗਰੇਜ਼ੀ ਹਕੂਮਤ ਨੇ ਤਾਂ ਭਾਵੇਂ ਉਪਰੋਕਤ ਪੱਤਰਕਾਰਾਂ ਨੂੰ ਕੁਝ ਸਮੇਂ ਪਿੱਛੋਂ ਰਿਹਾਅ ਕਰ ਦਿੱਤਾ ਸੀ, ਪਰ ਆਜ਼ਾਦ ਭਾਰਤ ਦੀ ਸਰਕਾਰ ਨੇ ਜੋ ਸਲੂਕ ਲੋਕ-ਪੱਖੀ ਪੱਤਰਕਾਰ ਜੋੜੀ ਸੀਮਾ ਆਜ਼ਾਦ ਅਤੇ ਵਿਸ਼ਵ ਵਿਜੇ ਨਾਲ ਕੀਤਾ, ਉਸ ਨੇ ਮਨੁੱਖ ਨੂੰ ਆਪਣੇ ਭਾਵ ਪ੍ਰਗਟਾਉਣ, ਮਨਪਸੰਦ ਦਾ ਸਾਹਿਤ ਪੜ੍ਹਨ/ਰੱਖਣ ਦੀ ਆਜ਼ਾਦੀ ਦੇ ਨਾਲ-ਨਾਲ ਲੋਕ-ਪੱਖੀ ਪੱਤਰਕਾਰੀ ਦਾ ਵੀ ਘਾਣ ਕੀਤਾ।ਸਾਲ 2010 ਵਿੱਚ ਉੱਤਰ ਪ੍ਰਦੇਸ਼ ਦੇ ਇਨ੍ਹਾਂ ਪੱਤਰਕਾਰਾਂ ‘ਤੇ ਸਰਕਾਰ ਨੇ ਮਾਓਵਾਦੀ ਸਾਹਿਤ ਰੱਖਣ, ਮੁਲਕ ਖ਼ਿਲਾਫ਼ ਸਾਜ਼ਿਸ਼ ਰਚਣ ਜਿਹੇ ਦੋਸ਼ਾਂ ਤਹਿਤ ਦੇਸ਼-ਧਰੋਹ ਦਾ ਰੁਤਬਾ ਦੇ ਕੇ ਉਮਰ ਕੈਦ ਦੀਆਂ ਸੀਖ਼ਾਂ ਪਿੱਛੇ ਕਰ ਦਿੱਤਾ।ਅਸਲ ਵਿੱਚ ਸੀਮਾ ਆਜ਼ਾਦ ਨੂੰ ਇਹ ਸਜ਼ਾ ਮਾਓਵਾਦੀ ਸਾਹਿਤ ਰੱਖਣ ਜਾਂ ਹੋਰ ਕਾਰਨਾਂ ਕਰ ਕੇ ਨਹੀਂ, ਸਗੋਂ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਪਰਦਾ ਚੁੱਕਣ ਕਰ ਕੇ ਮਿਲੀ ਸੀ।

ਸਰਕਾਰ ਸਿਰਫ਼ ਪ੍ਰਿੰਟ ਜਾਂ ਬਿਜਲਈ ਮੀਡੀਆ ਦੀ ਆਜ਼ਾਦੀ ‘ਤੇ ਹੀ ਨਹੀਂ, ਸਗੋਂ ਸੰਚਾਰ ਦੇ ਪ੍ਰੰਪਰਾਗਤ ਮਾਧਿਅਮਾਂ ਦੇ ਬੁੱਲ੍ਹਾਂ ‘ਤੇ ਵੀ ਕਿਸੇ ਨਾ ਕਿਸੇ ਤਰੀਕੇ ਨਾਲ ਚੇਪੀ ਲਗਾਉਂਦੀ ਰਹੀ ਹੈ।ਉਸ ਵੱਲੋਂ ਅਜਿਹੀ ਮਿਸਾਲ ਜੂਨ, 2011 ਵਿੱਚ ਝਾਰਖੰਡ ਦੇ ਇੱਕ ਲੋਕ ਗਾਇਕ ਜਤਿਨ ਮਰਾਂਡੀ ਨੂੰ ਫਾਂਸੀ ਦੀ ਸਜ਼ਾ ਸੁਣਾ ਕੇ ਦਿੱਤੀ ਗਈ।ਜਤਿਨ ਅਜਿਹਾ ਲੋਕ ਗਾਇਕ ਹੈ, ਜੋ ਆਪਣੀ ਕਲਮ ‘ਚੋਂ ਨਿਕਲੇ ਅੱਖਰਾਂ ਨੂੰ ਗੀਤਾਂ ਅਤੇ ਨਾਟਕਾਂ ਦਾ ਜਾਮਾ ਪਵਾ ਕੇ ਲੋਕਾਂ ਨੂੰ ਸਰਕਾਰ ਦੇ ਕਾਲੇ ਕਾਰਨਾਮਿਆਂ ਅਤੇ ਸਮਾਜਕ ਕਾਣੀ ਵੰਡ ਪ੍ਰਤੀ ਜਾਗਰੂਕ ਕਰਦਾ ਸੀ, ਜੋ ਉੱਥੋਂ ਦੀ ਸਰਕਾਰ ਨੂੰ ਕੰਡੇ ਵਾਂਗ ਚੁੱਭਦਾ ਸੀ।26 ਅਕਤੂਬਰ, 2007 ਗਿਰੀਡੀਹ ਜ਼ਿਲ੍ਹੇ ਦੇ ਚਿਲਖਾਰੀ ਨਾਂਅ ਦੇ ਪਿੰਡ ਵਿੱਚ ਹੋਏ ਗੋਲੀ ਕਾਂਡ, ਜਿਸ ਵਿੱਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਮਰਾਂਡੀ ਦੇ ਪੁੱਤਰ ਅਨੂਪ ਮਰਾਂਡੀ ਸਮੇਤ ਕਈ ਲੋਕ ਮਾਰੇ ਗਏ ਸਨ, ਵਿੱਚ ਜਤਿਨ ਮਰਾਂਡੀ ਨੂੰ ਮਾਓਵਾਦੀ ਆਖ ਕੇ ਝੂਠੇ ਕੇਸ ਵਿੱਚ ਫਸਾ ਦਿੱਤਾ ਗਿਆ ਸੀ।

ਬੋਲਣ ਦੀ ਆਜ਼ਾਦੀ ਮਨੁੱਖ ਦਾ ਸੰਵਿਧਾਨਕ ਹੀ ਨਹੀਂ, ਸਗੋਂ ਸਮਾਜਕ ਅਧਿਕਾਰ ਵੀ ਹੈ।ਜਿੱਥੋਂ ਤੱਕ ਮੀਡੀਆ ਦੀ ਆਜ਼ਾਦੀ ਦੀ ਗੱਲ ਹੈ, ਇਸ ਲਈ ਸੰਵਿਧਾਨ ਵਿੱਚ ਕਿਸੇ ਵਿਸ਼ੇਸ਼ ਅਧਿਕਾਰ ਦਾ ਪ੍ਰਬੰਧ ਨਹੀਂ ਕੀਤਾ ਗਿਆ, ਸਗੋਂ ਇਸ ਨੂੰ ਵੀ ਬੋਲਣ ਦੇ ਅਧਿਕਾਰ 19 (1) ਏ ਤਹਿਤ ਵਿਚਾਰਿਆ ਜਾਂਦਾ ਹੈ।ਬੇਸ਼ੱਕ ਬੇਲਗਾਮ ਆਜ਼ਾਦੀ ਸਮਾਜਕ ਵਿਵਸਥਾ ਨੂੰ ਪ੍ਰਭਾਵਤ ਕਰ ਸਕਦੀ ਹੈ, ਪਰ ਉਹ ਲਿਖਤਾਂ ਜਾਂ ਵਿਚਾਰ ਜੋ ਮੁਲਕ ਅਤੇ ਲੋਕਾਂ ਦੇ ਹਿੱਤਾਂ ਵਿੱਚ ਹੋਣ, ਨੂੰ ਕਨੂੰਨ ਵਿੱਚ ਚੋਰ-ਮੋਰੀਆਂ ਰੱਖ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਵੀ ਇੱਕ ਤਰ੍ਹਾਂ ਨਾਲ ਅਪਰਾਧ ਹੀ ਹੈ।ਇੱਥੇ ਇੱਕ ਗੱਲ ਗ਼ੌਰਤਲਬ ਹੈ ਕਿ ਸ਼ਾਸਕਾਂ ਦਾ ਪਸ਼ੂਆਂ ਦੇ ਚਾਰੇ, ਸ਼ਹੀਦਾਂ ਦੀ ਜ਼ਮੀਨ ਅਤੇ ਕੋਲਾ ਖਾਣ ਲੱਗਿਆ ਤਾਂ ਹਾਜ਼ਮਾ ਬਹੁਤ ਤਕੜਾ ਹੋ ਜਾਂਦਾ ਹੈ, ਪਰ ਜਦੋਂ ਮੀਡੀਆ ਅਤੇ ਲੋਕਾਂ ਰਾਹੀਂ ਇਹਨਾਂ ਦੀ ਆਲੋਚਨਾ ਹੋਣੀ ਸ਼ੁਰੂ ਹੁੰਦੀ ਹੈ ਤਾਂ ਇਸ ਨੂੰ ਪਚਾਉਣ ਸਮੇਂ ਇਨ੍ਹਾਂ ਦਾ ਹਾਜ਼ਮਾ ਬਦਹਜ਼ਮੀ ਦਾ ਸ਼ਿਕਾਰ ਹੋ ਜਾਂਦਾ ਹੈ।ਜਿੱਥੇ ਲੋਕਾਂ ਦੇ ਸੰਵਿਧਾਨਕ ਹੱਕਾ ‘ਤੇ ਡਾਕੇ ਮਾਰ ਕੇ ਦਿਲ ਦੀ ਗੱਲ ਆਖਣ ਵਾਲੇ ਬੁੱਲ੍ਹਾਂ ਨੂੰ ਜਬਰੀ ਸੀਅ ਦਿੱਤਾ ਜਾਂਦਾ ਹੋਵੇ, ਉਸ ਮੁਲਕ ਨੂੰ ਲੋਕਤੰਤਰ ਨਹੀਂ, ਸਗੋਂ ਰਾਜਤੰਤਰ ਹੀ ਆਖਿਆ ਜਾਣਾ ਬਣਦਾ ਹੈ।


ਈ-ਮੇਲ: vikramurdu@gmail.com
ਜੇ ਗਲੋਬਲ ਵਾਰਮਿੰਗ ਅਤੇ ਕਲਾਈਮੇਟ ਚੇਂਜ਼ ਨੂੰ ਨਾ ਰੋਕਿਆ ਗਿਆ ਤਾਂ ਧਰਤੀ ਦੀ ਤਬਾਹੀ ਨੂੰ ਰੋਕਣਾ ਅਸੰਭਵ? -ਹਰਚਰਨ ਸਿੰਘ ਪ੍ਰਹਾਰ
ਓਬਾਮਾ ਦੇ ਹਾਲੀਆ ਦੌਰੇ ਦੇ ਮਨਹੂਸ ਪ੍ਰਭਾਵ -ਬੂਟਾ ਸਿੰਘ
ਜਿਨ੍ਹਾਂ ਦਾ ਬਚਪਨ ਲੁੱਟਿਆ ਗਿਆ, ਉਹਨਾਂ ਦਾ ਭਵਿੱਖ ਕੀ ਹੋਵੇਗਾ? – ਮਨਦੀਪ
ਕੀ ਸੱਚਮੁੱਚ ਖ਼ਜ਼ਾਨਾ ਖਾਲੀ ਹੈ ? – ਮੁਸ਼ੱਰਫ ਅਲੀ
ਪੈਟਰੋਲ ਦੀ ਕੀਮਤ ’ਚ ਵਾਧਾ ਲੋਕਾਂ ਦੀ ਜੇਬ ਉੱਤੇ ਸਰਕਾਰੀ ਡਾਕਾ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News

ਸ਼ਾਇਰ -ਬਿੰਦਰ ਜਾਨ-ਏ-ਸਾਹਿਤ

Suhi Saver
Suhi Saver
November 20, 2014
ਫ਼ਖ਼ਰ-ਏ-ਸਲਤਨਤ -ਬਲਵਿੰਦਰ ਸਿੰਘ
ਸਾਵਧਾਨ! ਐਮਰਜੈਂਸੀ ਦੇ ਕਾਲੇ ਦਿਨਾਂ ਦਾ ਖ਼ਤਰਾ ਫਿਰ ਸਿਰ ਚੁੱਕ ਰਿਹੈ!
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਦੁਨੀਆਂ ਵਿੱਚ ਵੱਧਦਾ ਅੱਤਵਾਦ ਮਨੁੱਖਤਾ ਲਈ ਖਤਰਨਾਕ – ਗੁਰਤੇਜ ਸਿੱਧੂ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?