By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਬਾਰਡਰ ਲਾਈਨ ਪਰਸਨੈਲਿਟੀ ਡਿਸਆਰਡਰ -ਡਾ. ਗੁਲਬਹਾਰ ਸਿੰਘ ਸਿੱਧੂ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਹੈਲਥ ਲਾਈਨ > ਬਾਰਡਰ ਲਾਈਨ ਪਰਸਨੈਲਿਟੀ ਡਿਸਆਰਡਰ -ਡਾ. ਗੁਲਬਹਾਰ ਸਿੰਘ ਸਿੱਧੂ
ਹੈਲਥ ਲਾਈਨ

ਬਾਰਡਰ ਲਾਈਨ ਪਰਸਨੈਲਿਟੀ ਡਿਸਆਰਡਰ -ਡਾ. ਗੁਲਬਹਾਰ ਸਿੰਘ ਸਿੱਧੂ

ckitadmin
Last updated: October 22, 2025 12:57 pm
ckitadmin
Published: April 22, 2013
Share
SHARE
ਲਿਖਤ ਨੂੰ ਇੱਥੇ ਸੁਣੋ

ਅਸੀਂ ਸਾਰੇ ਰੋਜ਼ਾਨਾ ਉਲਟ ਪ੍ਰਸਥਿਤੀਆਂ ‘ਚੋਂ ਲੰਘਦੇ ਹਾਂ। ਅਜਿਹੀਆਂ ਪ੍ਰਸਥਿਤੀਆਂ ਹਮੇਸ਼ਾਂ ਹੀ ਸਾਨੂੰ ਭਾਵਨਾਤਮਕ ਰੂਪ ਨਾਲ ਹਿਲਾਉਦੀਆਂ  ਹਨ ਪਰ ਆਪਣੀ ਮਜਬੂਤ ਸ਼ਖਸੀਅਤ ਦੇ ਸਹਾਰੇ ਹਰ ਚੰਗਾ ਵਿਅਕਤੀ ਅਜਿਹੀ ਸਥਿਤੀ ‘ਚ ਵੀ ਸੰਜਮ ਅਤੇ ਵਿਵੇਕ ਦਾ ਪਰਿਚੈ ਦਿੰਦਾ ਹੈ ਅਤੇ ਆਪਣਾ ਆਪਾ ਗਵਾਏ ਬਗੈਰ ਪ੍ਰੇਸ਼ਾਨੀਆਂ ਨਾਲ ਨਿਪਟਦਾ ਹੈ ਪਰ ਇਹ ਗੱਲ ਸਾਰਿਆਂ ‘ਤੇ ਲਾਗੂ ਨਹੀਂ ਹੁੰਦੀ। ਤਾਂ ਹੀ ਤਾਂ ਅਨੇਕ ਲੋਕ ‘ਬਾਰਡਰ ਲਾਈਨ ਪਰਸਨੈਲਿਟੀ ਡਿਸਆਰਡਰ’ ਨਾਮਕ ਰੋਗ ਨਾਲ ਗ੍ਰਸਤ ਹੋ ਜਾਂਦੇ ਹਨ। ਇਹ ਸ਼ਖਸੀਅਤ ਦਾ ਅਜਿਹਾ ਵਿਕਾਰ ਹੈ ਜਿਸ ਨਾਲ ਗ੍ਰਸਤ ਰੋਗੀਆਂ ‘ਚ ਭਾਵਨਾਤਮਕ ਅਸਥਿਰਤਾ ਬਹੁਤ ਜ਼ਿਆਦਾ ਹੁੰਦੀ ਹੈ। ਏਨੀ ਜ਼ਿਆਦਾ ਕਿ ਜ਼ਰਾ ਜਿਹੀ ਗੱਲ ਦਾ ਉਨ੍ਹਾਂ ਦੇ ਮਨ ਦੇ ਉਲਟਾ ਅਸਰ ਹੋਣ ‘ਤੇ ਉਹ ਆਪਣਾ ਗਵਾ ਬੈਠਦੇ ਹਨ ਅਤੇ ਕੁੱਟਮਾਰ ਜਾਂ ਤੋੜਫੋੜ ਕਰਨ ਲੱਗਦੇ ਹਨ। ਅਜਿਹੇ ਰੋਗੀ ਭਾਵਨਾਤਮਕ ਅਸਥਿਰਤਾ ਦੇ ਕਾਰਨ ਬੜੇ ਤੁਨਕ ਮਿਜਾਜ਼, ਗੁੱਸੇ ਵਾਲੇ ਅਤੇ ਜ਼ਿੱਦੀ ਸਮਝੇ ਜਾਂਦੇ ਹਨ। ਇਸੇ ਕਾਰਨ ਮਾਪੇ, ਰਿਸ਼ਤੇਦਾਰ ਅਤੇ ਹੋਰ ਸਹਿਯੋਗੀ ਇਨ੍ਹਾਂ ਤੋਂ ਦੂਰ ਹੀ ਰਹਿਣਾ ਚਾਹੁੰਦੇ ਹਨ।

ਲੱਛਣ
* ਕੋਈ ਵੀ ਕੰਮ ਮਨ ਦੇ ਅਨੁਸਾਰ ਨਾ ਹੋਣ ‘ਤੇ ਖੂਬ ਪ੍ਰੇਸ਼ਾਨ ਹੋਣਾ, ਬਹਿਸ ਕਰਨਾ ਅਤੇ ਦੂਜਿਆਂ ‘ਤੇ ਦੋਸ਼ ਲਾਉਣਾ।
* ਇਸ ਰੋਗ ‘ਚ ਆਮ ਤੌਰ ‘ਤੇ ਰੋਗੀ ਗੰਭੀਰ ਰੂਪ ‘ਚ ਤੈਸ਼ ‘ਚ ਆ ਜਾਂਦੇ ਹਨ ਅਤੇ ਭਲਾ-ਬੁਰਾ ਸਮਝੇ ਬਗੈਰ ਮਾਪਿਆਂ ਅਤੇ ਸਹਿਯੋਗੀਆਂ ਦੇ ਨਾਲ ਕੁੱਟਮਾਰ ਅਤੇ ਤੋੜਫੋੜ ਕਰਨ ਲੱਗਦੇ ਹਨ।
* ਕੁਝ ਰੋਗੀ ਜਿਹੜੇ ਦੂਜਿਆਂ ‘ਤੇ ਗੁੱਸਾ ਨਹੀਂ ਉਤਾਰ ਸਕਦੇ ਉਹ ਖੁਦ ਨੂੰ ਹੀ ਨੁਕਸਾਨ ਪਹੁੰਚਾਉਦੇ ਨ ਅਤੇ ਗੁੱਸੇ ‘ਚ ਆਪਣਾ ਸਿਰ ਕੰਧ ‘ਚ ਮਾਰ ਦਿੰਦੇ ਹਨ ਅਤੇ ਜਾਂ ਫਿਰ ਚਾਕੂ ਜਾਂ ਬਲੇਡ ਨਾਲ ਆਪਣੀ ਬਾਂਹ ਵੱਢ ਲੈਂਦੇ ਹਨ।
* ਅਜਿਹੇ ਗੁੱਸੇ ਤੋਂ ਰੋਗੀ ਚਾਹੁੰਦੇ ਹੋਏ ਵੀ ਨਿਕਲ ਨਹੀਂ ਪਾਉਦੇ ਤੇ ਬਹੁਤ ਜ਼ਿਆਦਾ ਮਾਤਰਾ ‘ਚ ਸ਼ਰਾਬ ਜਾਂ ਨੀਂਦ ਦੀਆਂ ਗੋਲੀਆਂ ਲੈਣ ਲੱਗਦੇ ਹਨ।

 

 

* ਅਜਿਹੀ ਸ਼ਖਸੀਅਤ ਦੇ ਲੋਕ ਜਿਨ੍ਹਾਂ ਨੂੰ ਚੰਗਾ ਸਮਝਦੇ ਹਨ ਉਨ੍ਹਾਂ ਨੂੰ ਬਹੁਤ ਚਾਹੁੰਦੇ ਹਨ ਅਤੇ ਉਨ੍ਹਾਂ ਲਈ ਕੁਝ ਵੀ ਕਰ ਸਕਦੇ ਹਨ ਪਰ ਇਹ ਜਿਨ੍ਹਾਂ ਨੂੰ ਗਲਤ ਸਮਝਦੇ ਹਨ ਜਾਂ ਜਿਨ੍ਹਾਂ ਨਾਲ ਨਫਰਤ ਕਰਦੇ ਹਨ ਉਨ੍ਹਾਂ ਨੂੰ ਇਹ ਬਿਲਕੁਲ ਬਰਦਾਸ਼ਤ ਨਹੀਂ ਕਰਦੇ ਅਤੇ ਫਿਰ ਇਨ੍ਹਾਂ ਨਾਲ ਕਿਸੇ ਵੀ ਹੱਦ ਤਕ ਲੜ ਝਗੜ ਸਕਦੇ ਹਨ।

ਕਿਵੇਂ ਮਹਿਸੂਸ ਕਰਦਾ ਹੈ ਰੋਗੀ
* ਭਾਵਨਾਤਮਕ ਅਸਥਿਰਤਾ ਨਾਲ ਗ੍ਰਸਤ ਵਿਅਕਤੀ ਅਕਸਰ ਅਜਿਹਾ ਮਹਿਸੂਸ ਕਰਦਾ ਹੈ ਕਿ ਉਹ ਖੁਦ ਜਿਨ੍ਹਾਂ ਲੋਕਾਂ ਲਈ ਕਰਦਾ ਹੈ, ਓਨਾ ਲੋਕ ਉਸ ਲਈ ਨਹੀਂ ਕਰਦੇ।
* ਉਹ ਹਮੇਸ਼ਾਂ ਇਹ ਅਨੁਭਵ ਕਰਦਾ ਹੈ ਕਿ ਸਹੀ ਹੁੰਦੇ ਹੋਏ ਵੀ ਸਾਰੇ ਲੋਕ ਉਸਨੂੰ ਗਲਤ ਸਮਝਦੇ ਹਨ ਅਤੇ ਗਲਤ ਠਹਿਰਾਉਦੇ ਨ।
* ਰੋਗੀ ਮੰਨਦਾ ਹੈ ਕਿ ਉਸ ਤੋਂ ਗੁੱਸਾ ਨਹੀਂ ਸੰਭਾਲ ਹੁੰਦਾ ਅਤੇ ਕੁੱਟਮਾਰ ਜਾਂ ਭੰਨ-ਤੋੜ ਕਰਨ ‘ਤੇ ਉਸਨੂੰ ਪਛਤਾਵਾ ਵੀ ਹੁੰਦਾ ਹੈ।
* ਰੋਗੀ ਖੁਦ ਨੂੰ ਬਹੁਤ ਖੋਖਲਾ ਅਤੇ ਸੁੰਨਾ ਮਹਿਸੂਸ ਕਰਦਾ ਹੈ। ਉਸਨੂੰ ਇਹ ਡਰ ਵੀ ਸਤਾਉਦਾ ਹਿੰਦਾ ਹੈ ਕਿ ਉਸਨੂੰ ਚਾਹੁਣ ਵਾਲੇ ਲੋਕ ਉਸਨੇ ਕਿਤੇ ਛੱਡ ਨਾ ਦੇਣ।

ਇਲਾਜ
ਇਸ ਰੋਗ ਦਾ ਇਲਾਜ ਸੰਭਵ ਹੈ ਪਰ ਥੋੜਾ ਲੰਬਾ ਹੈ। ਰੋਗੀ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ। ਜੇ ਰੋਗੀ ‘ਚ ਭਾਵਨਾਤਮਕ ਅਸਥਿਰਤਾ ਦੇ ਨਾਲ ਗੁੱਸਾ ਬਹੁਤ ਜ਼ਿਆਦਾ ਹੈ, ਗੰਭੀਰ ਰੂਪ ਨਾਲ ਨਸ਼ਾ ਵੀ ਕਰਦਾ ਹੈ ਜਾਂ ਉਹ ਅਵਸਾਦ ਨਾਲ ਵੀ ਗ੍ਰਸਤ ਹੈ ਤਾਂ ਮਨੋਰੋਗ ਇਲਾਜ ਦੇ ਨਾਲ ਦਵਾਈਆਂ ਦਾ ਲਗਾਤਾਰ ਇਸਤੇਮਾਲ ਜ਼ਰੂਰੀ ਹੋ ਜਾਂਦਾ ਹੈ।

ਕਈ ਮਾਨਸਿਕ ਵਿਕਾਰਾਂ ਦਾ ਸੁਮੇਲ ਹੈ : ਐਂਗਜ਼ਾਈਟੀ
ਅੱਖਾਂ ਦੀ ਦੇਖਭਾਲ -ਡਾ. ਜਤਿੰਦਰ ਸਿੰਘ ਗੁੰਬਰ
ਲਾਇਲਾਜ ਨਹੀਂ ਮਿਰਗੀ -ਡਾ. ਸੁਮੇਸ਼ ਹਾਂਡਾ
ਏਡਜ਼: ਸਿਰਫ਼ ਜਾਗਰੂਕਤਾ ਹੀ ਇਲਾਜ -ਵਿਕਰਮ ਸਿੰਘ
ਤਨ ਮਨ ਰਹੇ ਤੰਦਰੁਸਤ -ਪਵਨ ਉੱਪਲ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਪੰਜਾਬੀ ਯੂਨੀਵਰਸਿਟੀ ਦਾ ਡਬਲਰੋਲ – ਸੁਮੀਤ ਸ਼ੰਮੀ

ckitadmin
ckitadmin
September 25, 2013
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਮੈਨੂੰ ਕਿਹਾ ਗਿਆ ਕਿ ਮੋਦੀ ਦਾ ਨਾਮ ਨਾ ਲਵਾਂ, ਨਾ ਹੀ ਉਸ ਦੀ ਤਸਵੀਰ ਦਿਖਾਵਾਂ: ਪੁਣਯ ਪ੍ਰਸੂਨ ਬਾਜਪੇਈ
ਫੌਜਾਂ ਪੰਜਾਬ ਦੀਆਂ – ਹਰਜਿੰਦਰ ਗੁਲਪੁਰ
‘ਉੱਤਰ-ਸੱਚ’ ਨਹੀਂ, ਨਿਰੋਲ ਝੂਠਾਂ ਦਾ ਦੌਰ -ਸੁਕੀਰਤ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?