By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਵਿਰਾਸਤ ਅਤੇ ਸਭਿਆਚਾਰ ਦਾ ਫਰਕ -ਗੁਰਚਰਨ ਪੱਖੋਕਲਾਂ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਿਬੰਧ essay > ਵਿਰਾਸਤ ਅਤੇ ਸਭਿਆਚਾਰ ਦਾ ਫਰਕ -ਗੁਰਚਰਨ ਪੱਖੋਕਲਾਂ
ਨਿਬੰਧ essay

ਵਿਰਾਸਤ ਅਤੇ ਸਭਿਆਚਾਰ ਦਾ ਫਰਕ -ਗੁਰਚਰਨ ਪੱਖੋਕਲਾਂ

Suhi Saver
Last updated: May 7, 2026 6:01 am
Suhi Saver
Published: November 23, 2020
Share
SHARE
ਲਿਖਤ ਨੂੰ ਇੱਥੇ ਸੁਣੋ

ਜਦੋਂ ਕੋਈ ਲੇਖਕ ਜਾਂ ਵਿਅਕਤੀ  ਸਭਿਆਚਾਰ ਦੇ ਚੰਗੇ ਮੰਦੇ ਹੋਣ ਦੀ ਗਲ ਕਰਦਾ ਹੈ ਤਦ ਉਹ ਅਸਲ ਵਿੱਚ ਵਿਰਾਸਤ ਦੇ ਰੋਣੇ ਰੋਂਦਾ ਹੈ। ਵਿਰਾਸਤ ਹਮੇਸਾਂ ਬੀਤੇ ਵਕਤ ਦੇ ਸਭਿਆਚਾਰ ਦੀ ਕਹਾਣੀ ਕਹਿੰਦੀ ਹੈ ।ਹਰ ਸਮੇਂ ਦਾ ਆਪਣਾ ਸਭਿਆਚਾਰ ਹੁੰਦਾ ਹੈ। ਸਭਿਆਚਾਰ ਕਦੀ ਮਾੜਾ ਚੰਗਾ ਨਹੀਂ ਹੁੰਦਾ ਇਹ ਤਾਂ ਵਿਅਕਤੀ ਦੀ ਸੋਚ ਹੀ ਹੁੰਦੀ ਹੈ ਜੋ ਉਸਨੂੰ ਮਾੜੇ ਅਤੇ ਚੰਗੇ ਵਿੱਚ ਵੰਡਦੀ ਹੈ। ਸਮਾਜ ਆਪਣੀਆਂ ਲੋੜਾਂ ਅਨੁਸਾਰ ਵਿਵਹਾਰ ਕਰਦਾ ਰਹਿੰਦਾ ਹੈ ਇਸਨੂੰ ਹੀ ਸਭਿਆਚਾਰ ਬੋਲਿਆ ਜਾਂਦਾ ਹੈ। ਹਰ ਇਲਾਕੇ ,ਹਰ ਦੇਸ਼ ਹਰ ਕੌਮ ,ਹਰ ਭਾਈਚਾਰੇ ਦੇ ਸਭਿਆਚਾਰ ਵਿੱਚ ਫਰਕ ਹੋਣਾ ਆਮ ਗੱਲ ਹੁੰਦੀ ਹੈ। ਪਰ ਫੇਰ ਵੀ ਇਸਦਾ ਰਲਵਾਂ ਮਿਲਵਾਂ ਰੂਪ ਹੀ ਸਮੂਹਕ ਸਭਿਆਚਾਰ ਦਾ ਪਰਗਟਾਵਾ  ਅਤੇ ਪਰਿਭਾਸ਼ਾ ਹੋ ਨਿਬੜਦਾ ਹੈ।

ਸਭਿਆਚਾਰ ਦੇ ਸਬਦ ਰੂਪੀ ਅਰਥ ਹਨ ਸਭਿਅਤਾ + ਆਚਾਰ ਜਾਂ ਆਚਰਣ ਜਿਸ ਦਾ ਭਾਵ ਸਭਿਅਤਾ ਦਾ ਆਚਰਣ ਹੀ ਸਭਿਆਚਾਰ ਅਖਵਾਉਂਦਾ ਹੈ। ਸਭਿਆਚਾਰਕ ਹੋਣ ਦਾ ਦਾਅਵਾ ਕਰਕੇ ਕੋਈ ਚੰਗਾ ਹੋਣ ਦਾ ਸਰਟੀਫਿਕੇਟ ਨਹੀਂ ਪਰਾਪਤ ਕਰ ਸਕਦਾ। ਸਮਾਜ ਦਾ ਤਿਰਸਕਾਰਿਆ ਜਾਣ ਵਾਲਾ ਵਰਗ ਵੀ ਸਮਾਜ ਦਾ ਹੀ ਇੱਕ ਅੰਗ ਹੁੰਦਾ ਹੈ ਇਤਿਹਾਸ ਜਦ ਫੈਸਲਾ ਕਰਦਾ ਹੈ ਤਦ ਉਹ ਕਿਸੇ ਵਿਸੇਸ ਸਮੇਂ ਦੇ ਸਭਿਆਚਾਰ ਦਾ ਫੈਸਲਾ ਸਮੂਹਕ ਰੂਪ ਵਿੱਚ ਹੀ ਕਰਦਾ ਹੈ।

 

 

ਵਕਤ ਇੱਕ ਇਹੋ ਜਿਹਾ ਹੁਕਮਰਾਨ ਹੁੰਦਾ ਹੈ ਜੋ  ਨਿੱਤ ਨਵੀਆਂ  ਚੀਜ਼ਾ ਵਸਤਾਂ ਅਤੇ ਭਾਵਨਾਵਾਂ ਪੈਦਾ ਕਰਦਾ ਹੈ ਅਤੇ ਪੁਰਾਣੀਆਂ ਹੋਈ ਜਾ ਰਹੀਆਂ ਨੂੰ ਖਤਮ ਕਰਦਾ ਰਹਿੰਦਾ ਹੈ। ਜੋ ਖਤਮ ਹੋ ਜਾਂਦਾ ਹੈ ਸਭ ਵਿਰਾਸਤ ਦਾ ਰੂਪ ਹੋ ਜਾਂਦਾਂ ਹੈ। ਜੋ ਕੁੱਝ ਨਵਾਂ ਉਪਜਦਾ ਹੈ ਸਭਿਆਚਾਰ ਦਾ ਰੂਪ ਬਣ ਜਾਂਦਾ ਹੈ। ਇਸ ਤਰਾਂ ਸਭਿਆਚਾਰ ਜੀਵਤ ਰੂਪ ਵਿੱਚ ਹੀ ਹੁੰਦਾ ਹੈ ਅਤੇ ਵਿਰਾਸਤ ਮੁਰਦਾ ਰੂਪ ਹੁੰਦੀ ਹੈ ਜਿਸਦੀਆਂ ਕੁੱਝ ਯਾਦਾਂ ਮਹਿਕ ਵੰਡਦੀਆਂ ਹਨ ਅਤੇ ਕੁੱਝ ਯਾਦਾਂ ਸੜਿਹਾਦ ਪੈਦਾ ਕਰਦੀਆਂ ਹਨ।
                           
ਕਿਸੇ ਵੀ ਸਮੇਂ ਦੇ ਸਭਿਆਚਾਰ ਦੀ ਗੱਲ ਕਰੋ ਦੋਨੋਂ ਪੱਖ ਚੰਗੇ ਅਤੇ ਮਾੜੇ ਮੌਜੂਦ ਹੁੰਦੇ ਹਨ। ਪੁਰਾਣੇ ਸਮਿਆਂ ਦੀ ਵਿਰਾਸਤ ਦੱਸਦੀ ਹੈ  ਕਿ ਜਿਵੇਂ ਸ੍ਰੀ ਰਾਮ ਦੇ ਜਮਾਨੇ ਵਿੱਚ ਇੱਕ ਪਾਸੇ ਲਾਲਚਾਂ ਦੀ ਬਾਤ ਪੈਂਦੀ ਹੈ ਦੂਸਰੇ ਪਾਸੇ   ਆਪਣੀ ਔਲਾਦ ਲਈ ਕੁਰਸੀ ਪੱਕੀ ਕਰਨ ਵਾਸਤੇ ਦੂਸਰੇ ਦੀ ਔਲਾਦ ਨੂੰ ਬਣਵਾਸ ਦੀ ਸਜ਼ਾ ਦਿਵਾਈ ਜਾਂਦੀ ਹੈ।  ਇੱਕ ਪਾਸੇ ਬਾਪ ਦੇ ਹੁਕਮ ਦੀ ਪਾਲਣਾ ਦੀ ਮਰਿਯਾਦਾ ਨਿਭਾਈ ਜਾਂਦੀ ਹੈ ਦੂਸਰੇ ਪਾਸੇ  ਲਾਲਚ ਲਈ ਮਰਿਯਾਦਾ ਤੋੜੀ ਜਾਂਦੀ ਹੈ। ਇਸ ਤਰਾਂ ਹੀ ਗੁਰੂ ਕੇ ਸਹਿਬਜ਼ਾਦਿਆਂ ਦੀ ਸ਼ਹੀਦੀ ਵਕਤ ਕੋਈ ਹਾ ਦਾ ਨਾਅਰਾ ਮਾਰਦਾ ਹੈ ਕੋਈ ਬੱਚਿਆਂ ਨੂੰ ਸੱਪ ਦੀ ਔਲਾਦ ਦੇ ਖਿਤਾਬ ਦੇ ਰਿਹਾ ਹੈ। ਸੋ ਇਸ ਤਰਾਂ ਹੀ ਸਮਾਜ ਦੇ ਵਰਤਾਰੇ ਆਪੋ ਆਪਣੇ ਸਮੇਂ ਦਾ ਸਭਿਆਚਾਰ ਸਿਰਜਦੇ ਰਹਿੰਦੇ ਹਨ।

ਅੱਜ ਦੇ ਸਮੇਂ ਦੇ ਰਾਜੇ ਧਰਮ ਵਿਹੂਣੇ ਹੋ ਕੇ ਲੋਕਾਂ ਨੂੰ ਲੁੱਟ ਰਹੇ ਹਨ ਅਤੇ ਦੂਸਰੇ ਪਾਸੇ ਕਿਰਤੀ ਲੋਕ ਧਰਤੀ ਦਾ ਧੌਲ ਬਲਦ ਬਣਕੇ ਸਬਰ ਦੇ ਆਸਰੇ ਆਪਣੀ ਲੁੱਟ ਕਰਵਾਕੇ ਵੀ ਦਿਨ ਕੱਟੀ ਕਰੀ ਜਾ ਰਹੇ ਹਨ। ਇੱਕ ਵਰਗ ਸੱਤ ਪੁਸਤਾਂ ਦਾ ਧਨ ਜੋੜ ਕੇ ਵੀ ਬੇਸਬਰਾ ਹੋਇਆ ਪਿਆ ਹੈ ਦੂਸਰਾ ਵਰਗ ਗਰੀਬੀ ਦੀ ਜਿੱਲਤ ਵਿੱਚ ਨਿੱਤ ਦਿਨ ਨਿੱਤ ਦੀ ਰੋਟੀ ਵਾਸਤੇ ਜੂਝਦਾ ਰਹਿੰਦਾਂ ਹੈ। ਸਰਕਾਰਾਂ ਦੇ ਯਾਰ ਅਤੇ ਰਖਵਾਲੇ ਸਰਕਾਰੀ ਮੁਲਾਜ਼ਮ ਲੋੜਾਂ ਤੋਂ ਕਿਤੇ ਵੱਧ ਤਨਖਾਹਾਂ ਲੈਕੇ ਵੀ ਆਮ ਲੋਕਾਂ ਨੂੰ ਲੁੱਟਣੋ ਨਹੀਂ ਹੱਟਦੇ ਅਤੇ ਫਿਰ ਵੀ ਨਿੱਤ ਨਵੇਂ ਤਨਖਾਹ ਕਮਿਸ਼ਨਾਂ ਦੀ ਮੰਗ ਕਰਦੇ ਹਨ ਦੂਸਰੇ ਪਾਸੇ ਕਿਰਤੀ ਵਰਗ ਨਿੱਤ ਦਿਨ ਟੈਕਸਾਂ ਅਤੇ ਮਹਿੰਗਾਈ ਦੀ ਚੱਕੀ ਵਿੱਚ ਪੀਸਿਆਂ ਜਾ ਰਿਹਾ ਹੈ। ਅੱਜ ਭਾਵੇਂ ਲੁਟੇਰਾ ਮੁਲਾਜਮ ਅਤੇ ਰਾਜਨੀਤਕ ਗੱਠਜੋੜ ਧਰਮਾਤਮਾ ਹੋਣ ਦਾ ਸਰਟੀ ਫਿਕੇਟ ਵੀ ਆਪ ਹੀ ਹਾਸਲ ਕਰੀ ਜਾ ਰਿਹਾ ਹੈ ਅਤੇ ਇਸਨੂੰ ਪੜਿਆਂ ਲਿਖਿਆਂ ਦਾ ਵਿਕਸਿਤ ਸਮਾਜ ਵਾਲੇ ਸਭਿਆਚਾਰ ਦੇ ਦਾਅਵੇ ਕਰ ਰਿਹਾ ਹੈ। ਦੋਸਤੋ ਸਮੇਂ ਅਤੇ ਇਤਿਹਾਸ ਨੇ ਜਦ ਵੀ ਇਸ ਸਮੇਂ ਦੇ ਸਭਿਆਚਾਰ ਦੀ ਬਾਤ ਪਾਵੇਗਾ ਤਦ ਉਹ ਇਸ਼ ਧਰਮਾਤਮਾ ਵਰਗ ਦੀਆਂ ਧੱਜੀਆਂ ਉਡਾਵੇਗਾ । ਅੱਜ ਦੇ ਸਮੇਂ ਨੂੰ ਹਿਟਲਰਾਂ , ਚੰਗੇਜ਼ ਖਾਨਾਂ, ਸਿਕੰਦਰਾਂ ਤੋਂ ਵੀ ਬੁਰਾ ਗਰਦਾਨੇਗਾ। ਸੋ ਦੋਸਤੋ ਕੋਈ ਪੜ ਲਿਖ ਕੇ ਅਤੇ ਸਰਕਾਰਾਂ ਦਾ ਯਾਰ ਬਣਕੇ ਲੋਟੂ ਟੋਲਿਆਂ ਦੇ ਪੱਖ ਵਿੱਚ ਭੁਗਤ ਕੇ ਸਭਿਆਚਾਰਕ ਹੋਣ ਦੇ ਦਾਅਵੇ ਅਸਲ ਵਿੱਚ ਲੋਟੂ ਸਭਿਆਚਾਰ ਦਾ ਪਰਤੀਕ ਹੀ ਹੈ। ਲੋਕ ਪੱਖੀ ਸਭਿਆਚਾਰ ਦੇ ਵਾਰਸਾਂ ਦੀ ਪਛਾਣ ਨਿਤਾਣੇ ,ਨਿਮਾਣੇ, ਨਿਉਟਿਆਂ ਦੀ ਬਾਂਹਾਂ ਬਣਨ ਵਾਲੇ ਹੀ ਹੁੰਦੇ ਹਨ। ਸਾਡਾ ਸਭਿਆਚਾਰ ਜਦ ਵਿਰਾਸਤ ਦਾ ਰੂਪ ਹੋ ਕੇ ਇਤਿਹਾਸ ਬਣ ਜਾਵੇਗਾ ਤਦ ਹੀ ਅਸਲ ਪਤਾ ਲੱਗੇਗਾ ਕਿ ਅੱਜ ਦੇ ਸਮੇਂ ਦਾ ਸਭਿਆਚਾਰ ਕਿਹੋ ਜਿਹਾ ਸੀ।

ਸੰਪਰਕ: 9417727245
ਗੁਰਬਾਣੀ ਵਿਚੋਂ ਪ੍ਰਚੱਲਿਤ ਅਖਾਣ ਤੇ ਮੁਹਾਵਰੇ – ਡਾ. ਨਿਸ਼ਾਨ ਸਿੰਘ ਰਾਠੌਰ
14 ਫਰਵਰੀ : ਵੈਲੇਨਟਾਈਨ ਡੇਅ
ਆਓ ਨਵੇਂ ਪੈਂਡੇ ਤੈਅ ਕਰੀਏ – ਐੱਸ ਸੁਰਿੰਦਰ ਇਟਲੀ
ਚੇਤਨਾ ਦੇ ਸਕੂਲ -ਕੰਵਲਜੀਤ ਖੰਨਾ
ਵਿਹਲਾ ਮਨ ਸ਼ੈਤਾਨ ਦਾ ਘਰ – ਡਾ. ਨਿਸ਼ਾਨ ਸਿੰਘ ਰਾਠੌਰ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News

ਗ਼ਜ਼ਲ -‘ਨੀਲ’

Suhi Saver
Suhi Saver
November 20, 2014
ਪੁਸਤਕ ‘ਗੋਲਡਨ ਗੋਲ’ ਦੀ ਗਾਥਾ
ਮੁਸਿਲਮ ਔਰਤਾਂ ਤੇ ਤਿੰਨ ਤਲਾਕ – ਗੋਬਿੰਦਰ ਸਿੰਘ ਢੀਂਡਸਾ
Lado Laxmi Yojana | ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ,ਲਾਡੋ ਲਕਸ਼ਮੀ ਯੋਜਨਾ ਸ਼ੁਰੂ | CM Saini
ਦਰਦ ਪੰਜਾਬ ਦਾ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?