By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਵਿਸ਼ਵ ਫੋਟੋਗ੍ਰਾਫੀ ਦਿਹਾੜਾ – ਗੋਬਿੰਦਰ ਸਿੰਘ ਢੀਂਡਸਾ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਿਬੰਧ essay > ਵਿਸ਼ਵ ਫੋਟੋਗ੍ਰਾਫੀ ਦਿਹਾੜਾ – ਗੋਬਿੰਦਰ ਸਿੰਘ ਢੀਂਡਸਾ
ਨਿਬੰਧ essay

ਵਿਸ਼ਵ ਫੋਟੋਗ੍ਰਾਫੀ ਦਿਹਾੜਾ – ਗੋਬਿੰਦਰ ਸਿੰਘ ਢੀਂਡਸਾ

Suhi Saver
Last updated: May 7, 2026 6:01 am
Suhi Saver
Published: August 23, 2020
Share
SHARE
ਲਿਖਤ ਨੂੰ ਇੱਥੇ ਸੁਣੋ

ਗੁਜ਼ਰੇ ਵਕਤ ਦੇ ਨਾਲ ਰੂ-ਬ-ਰੂ ਹੋਣ ਦੀ ਤਾਕਤ ਤਸਵੀਰਾਂ ਆਪਣੇ ਵਿੱਚ ਸਮੋਈ ਬੈਠੀਆਂ ਹਨ ਅਤੇ ਖਾਸ ਪਲਾਂ,ਯਾਦਾਂ ਨੂੰ ਸਮੇਟ ਕੇ ਰੱਖਣ ਵਿੱਚ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ। ਜੇਕਰ ਕਹਿ ਲਿਆ ਜਾਵੇ ਕਿ ਹਰ ਵਿਅਕਤੀ ਫੋਟੋਗ੍ਰਾਫ਼ਰ ਹੈ ਤਾਂ ਕੋਈ ਅੱਤਕੱਥਨੀ ਨਹੀਂ ਹੋਵੇਗੀ ਕਿਉਂਕਿ ਕੁਦਰਤ ਨੇ ਹਰ ਇਨਸਾਨ ਨੂੰ ਅੱਖ ਰੂਪੀ ਕੈਮਰਾ ਦਿੱਤਾ ਹੈ ਜਿਸ ਨਾਲ ਉਹ ਦੁਨੀਆਂ ਦੇਖਦਾ ਹੈ ਤੇ ਆਪਣੇ ਦਿਮਾਗ ਤੇ ਨਜ਼ਰ ਆਉਣ ਵਾਲੀਆਂ ਚੀਜਾਂ ਦੀ ਛਾਪ ਛੱਡਦਾ ਹੈ।

ਇੱਕ ਤਸਵੀਰ ਜਾਂ ਚਿੱਤਰ ਹਜ਼ਾਰ ਸ਼ਬਦਾਂ ਬਰਾਬਰ ਹੁੰਦਾ ਹੈ। ਫੋਟੋਗ੍ਰਾਫਿਕ ਨਾਲ ਜੁੜੇ ਪਹਿਲੂਆਂ ਅਤੇ ਉੱਚ ਮਿਆਰੀ ਫੋਟੋਗ੍ਰਾਫੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਸਾਲ 19 ਅਗਸਤ ਨੂੰ ਦੁਨੀਆਂ ਭਰ ਵਿੱਚ ਵਿਸ਼ਵ ਫੋਟੋਗ੍ਰਾਫਿਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਭਾਰਤੀ ਅੰਤਰਰਾਸ਼ਟਰੀ ਫੋਟੋਗ੍ਰਾਫਿਕ ਕਾਊਂਸਿਲ, ਨਵੀਂ ਦਿੱਲੀ ਨੇ ਆਪਣੇ ਸੰਸਥਾਪਕ ਓ.ਪੀ. ਸ਼ਰਮਾਂ ਦੇ ਮਾਰਗਦਰਸ਼ਨ ਵਿੱਚ ਵੱਖੋ ਵੱਖਰੇ ਫੋਟੋਗ੍ਰਾਫਿਕ ਦਿੱਗਜਾਂ ਤੱਕ ਆਪਣੀ ਪਹੁੰਚ ਦਾ ਘੇਰਾ ਵਧਾਇਆ ਤਾਂ ਜੋ ਹਰ ਸਾਲ ਫੋਟੋਗ੍ਰਾਫੀ ਦਾ ਜਸ਼ਨ ਮਨਾਇਆ ਜਾ ਸਕੇ।

 

 

ਸਭ ਤੋਂ ਪਹਿਲਾਂ 1839 ਵਿੱਚ ਫਰਾਂਸੀਸੀ ਵਿਗਿਆਨਿਕ ਲੂਈਸ ਜੇਕਸ ਅਤੇ ਮੇਂਡੇ ਡਾਗਊਰੇ ਨੇ ਫੋਟੋ ਤੱਤ ਨੂੰ ਖੋਜਣ ਦਾ ਦਾਅਵਾ ਕੀਤਾ ਸੀ। ਬ੍ਰਿਟਿਸ਼ ਵਿਗਿਆਨਿਕ ਵਿਲੀਅਮ ਹੇਨਰੀ ਫਾਕਸਟੇਲ ਬੋਟ ਨੇ ਨੈਗੇਟਿਵ ਪੌਜੀਟਿਵ ਪ੍ਰੋਸੇਸ ਲੱਭ ਲਿਆ ਸੀ। ਟੇਲ ਬੋਟ ਨੇ 1834 ਵਿੱਚ ਲਾਈਟ ਸੈਂਸਟਿਵ ਪੇਪਰ ਦਾ ਆਵਿਸ਼ਕਾਰ ਕੀਤਾ ਜਿਸ ਨਾਲ ਖਿੱਚੇ ਚਿੱਤਰ ਨੂੰ ਸਥਾਈ ਰੂਪ ਵਿੱਚ ਰੱਖਣ ਦੀ ਸੁਵਿਧਾ ਪ੍ਰਾਪਤ ਹੋਈ।

ਫ੍ਰਾਂਸੀਸੀ ਵਿਗਿਆਨਿਕ ਆਰਗੇ ਨੇ ਜਨਵਰੀ 1839 ਨੂੰ ਫਰੈਂਚ ਅਕਾਦਮੀ ਆੱਫ ਸਾਇੰਸ ਦੇ ਲਈ ਇੱਕ ਰਿਪੋਰਟ ਤਿਆਰ ਕੀਤੀ। ਫਰਾਂਸ ਸਰਕਾਰ ਨੇ ਇਹ ਪ੍ਰੋਸੇਸ ਰਿਪੋਰਟ ਖਰੀਦ ਕੇ ਆਮ ਲੋਕਾਂ ਦੇ ਲਈ 19 ਅਗਸਤ 1839 ਨੂੰ ਮੁਫ਼ਤ ਘੋਸ਼ਿਤ ਕੀਤੀ। ਇਹੀ ਕਾਰਨ ਹੈ ਕਿ 19 ਅਗਸਤ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਜਾਂਦਾ ਹੈ।

ਕੁਸ਼ਲਤਾ ਕਿਸੇ ਵੀ ਖੇਤਰ ਵਿੱਚ ਹੋਵੇ ਉਸਦੇ ਮਿਆਰ ਨੂੰ ਉੱਚ ਦਰਜਾ ਪ੍ਰਦਾਨ ਕਰਦੀ ਹੈ। ਫੋਟੋਗ੍ਰਾਫੀ ਨੂੰ ਬਹੁਤਿਆਂ ਨੇ ਆਪਣੇ ਕਿੱਤੇ ਵਜੋਂ ਵੀ ਅਪਣਾਇਆ ਹੋਇਆ ਹੈ। ਪ੍ਰਸਿੱਧ ਚਿੱਤਰਕਾਰ ਪ੍ਰਭੂ ਜੋਸ਼ੀ ਦਾ ਕਹਿਣਾ ਹੈ ਕਿ “ਸਾਨੂੰ ਫਰੇਮ ਵਿੱਚ ਕੀ ਲੈਣਾ ਹੈ ਇਸ ਤੋਂ ਜ਼ਿਆਦਾ ਇਸ ਗੱਲ ਦਾ ਗਿਆਨ ਜ਼ਰੂਰੀ ਹੈ ਕਿ ਸਾਨੂੰ ਕੀ ਕੀ ਛੱਡਣਾ ਹੈ।”

ਭਾਰਤ ਦੇ ਪ੍ਰਸਿੱਧ ਫੋਟੋਗ੍ਰਾਫਰ ਪਦਮਸ਼੍ਰੀ (1972) ਰਘੂਰਾਏ ਦੇ ਸ਼ਬਦਾਂ ਵਿੱਚ ““ਚਿੱਤਰ ਖਿੱਚਣ ਦੇ ਲਈ ਪਹਿਲਾਂ ਤੋਂ ਕੋਈ ਤਿਆਰੀ ਨਹੀਂ ਕਰਦਾ। ਮੈਂ ਉਸਨੂੰ ਉਸਦੇ ਅਸਲ ਰੂਪ ਵਿੱਚ ਅਚਾਨਕ ਕੈਂਡਿਡ ਰੂਪ ਵਿੱਚ ਹੀ ਲੈਣਾ ਪਸੰਦ ਕਰਦਾ ਹਾਂ। ਪਰੰਤੂ ਅਸਲ ਤਸਵੀਰ ਤਕਨੀਕੀ ਰੂਪ ਵਿੱਚ ਚਾਹੇ ਕਿੰਨੀ ਵੀ ਵਧੀਆ ਹੋਵੇ, ਇਹ ਓਨੀ ਦੇਰ ਸਰਵ ਵਿਆਪਕ ਤੌਰ ਤੇ ਸਵੀਕਾਰ ਨਹੀਂ ਹੋ ਸਕਦੀ ਜਿੰਨਾ ਚਿਰ ਉਸ ਵਿੱਚ ਵਿਚਾਰ ਨਹੀਂ ਹੈ। ਇੱਕ ਚੰਗੀ ਤਸਵੀਰ ਓਹੀ ਹੈ ਜੋ ਮਾਨਵੀ ਸੰਵੇਦਨਾ ਨੂੰ ਹਲੂਣਾ ਦੇਵੇ।”

ਚੰਗੇ ਸਮਾਜ ਦੀ ਸਿਰਜਣਾ ਵਿੱਚ ਚੰਗੀਆਂ ਅਤੇ ਵਿਚਾਰ ਭਰਪੂਰ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ ਅਤੇ ਇਹਨਾਂ ਦੀ ਜ਼ਰੂਰਤ ਹਮੇਸ਼ਾਂ ਬਣੀ ਰਹੇਗੀ।

ਈਮੇਲ- bardwal.gobinder@gmail.com
ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ -ਡਾ. ਨਿਸ਼ਾਨ ਸਿੰਘ ਰਾਠੌਰ
ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ – ਗੋਬਿੰਦਰ ਸਿੰਘ ‘ਬਰੜ੍ਹਵਾਲ’
ਜਦੋਂ ਉਨ੍ਹਾਂ ਮੈਨੂੰ ਸਾਊਥ ਇੰਡੀਅਨ ਸਮਝਿਆ – ਗੁਰਤੇਜ ਸਿੰਘ
ਸੁਣੋ ਸੁਣੋ ਤੁਸੀਂ ਕੀ ਹੋ ਕੁਦਰਤ ਦੇ ਖ਼ਾਸ ਬੰਦਿਓ -ਗੁਰਚਰਨ ਪੱਖੋਕਲਾਂ
ਇੱਕ ਪਰਚੀ, ਦੋ ਰੁਪਏ ਤੇ ਜ਼ਿੰਦਗੀ ਦਾ ਕੂਹਣੀ ਮੋੜ – ਰਣਜੀਤ ਲਹਿਰ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News

ਅਜਮੇਰ ਸਿੰਘ ਦੀਆਂ ਵਿਵਾਦਤ ਪੁਸਤਕਾਂ: ਸਿੱਖ ਇਤਿਹਾਸਕਾਰੀ ਦੇ ਸਿਆਸੀ ਪ੍ਰਸੰਗ -ਸ਼ਬਦੀਸ਼

ckitadmin
ckitadmin
August 22, 2012
ਗ਼ਜ਼ਲ – ਆਰ.ਬੀ.ਸੋਹਲ
ਸਾਹਿਤ, ਸਮਾਜ, ਕਿਤਾਬਾਂ ਅਤੇ ਪੰਜਾਬੀ ਸੱਥ ਵੱਲੋਂ ਪਾਇਆ ਜਾ ਰਿਹਾ ਯੋਗਦਾਨ -ਕੇਹਰ ਸ਼ਰੀਫ਼
ਭਾਜਪਾ ਆਗੂ ’ਤੇ 20 ਹਜ਼ਾਰ ਰੁਪਏ ਲੈ ਕੇ +2 ਮੈਡੀਕਲ ਦੇ ਜਾਅਲੀ ਸਰਟੀਫਿਕੇਟ ਦੇਣ ਦਾ ਦੋਸ਼
ਕਰੋੜਾਂ ਰੁਪਏ ਦੇ ਜਨਰੇਟਰ ਅਤੇ ਟਿਊਬਵੈੱਲ ਹੋਏ ਖਸਤਾ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?