By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਸਵਾਲ- ਕੀ ਧਾਰਾ 25 ਸਿੱਖਾਂ ਨੂੰ ਸਿੱਖ ਮੰਨਦੀ ਹੈ? ਉੱਤਰ ਹੈ, ‘ਹਾਂ ਜੀ’ -ਹਜ਼ਾਰਾ ਸਿੰਘ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਸਵਾਲ- ਕੀ ਧਾਰਾ 25 ਸਿੱਖਾਂ ਨੂੰ ਸਿੱਖ ਮੰਨਦੀ ਹੈ? ਉੱਤਰ ਹੈ, ‘ਹਾਂ ਜੀ’ -ਹਜ਼ਾਰਾ ਸਿੰਘ
ਨਜ਼ਰੀਆ view

ਸਵਾਲ- ਕੀ ਧਾਰਾ 25 ਸਿੱਖਾਂ ਨੂੰ ਸਿੱਖ ਮੰਨਦੀ ਹੈ? ਉੱਤਰ ਹੈ, ‘ਹਾਂ ਜੀ’ -ਹਜ਼ਾਰਾ ਸਿੰਘ

ckitadmin
Last updated: October 25, 2025 4:12 am
ckitadmin
Published: August 25, 2012
Share
SHARE
ਲਿਖਤ ਨੂੰ ਇੱਥੇ ਸੁਣੋ

ਦੁਨੀਆਂ ਦੇ ਲੋਕਾਂ ਨੇ ਵਰਤਣ ਲਈ ਕਈ ਕਿਸਮ ਦੇ ਮਸਾਲੇ ਬਣਾਏ ਜਾਂ ਖੋਜੇ ਹਨ, ਜਿਨ੍ਹਾਂ ਦੀ ਵਰਤੋਂ ਘਰਾਂ, ਕਾਰਖਾਨਿਆਂ, ਕਾਰੋਬਾਰਾਂ ਜਾਂ ਜੰਗਾਂ ਯੁੱਧਾਂ ਵਿੱਚ ਕੀਤੀ ਜਾਂਦੀ ਹੈ। ਸਿੱਖ ਆਗੂਆਂ ਅਤੇ ਬੁੱਧੀਜੀਵੀਆਂ ਨੇ ਵੀ ਕਈ ਮਸਾਲੇ ਈਜ਼ਾਦ ਕੀਤੇ ਹਨ ਜੋ ਕਿ ਦੂਸਰੇ ਮਸਾਲਿਆਂ ਤੋਂ ਬਿਲਕੁਲ ਵੱਖਰੇ ਹਨ। ਇਹ ਹਨ ਰਾਜਨੀਤਕ ਮਸਾਲੇ। ਸਿੱਖ ਆਗੂ ਇਨ੍ਹਾਂ ਦੀ ਵਰਤੋਂ ਆਪਣੀਆਂ ਫੋਕੀਆਂ ਤਕਰੀਰਾਂ ਨੂੰ ਮਸਾਲੇਦਾਰ ਬਣਾਉਣ ਅਤੇ ਆਮ ਸਿੱਖਾਂ ਦੇ ਜਜ਼ਬਾਤ ਭੜਕਾਉਣ ਲਈ ਬੜੇ ਚਿਰਾਂ ਤੋਂ ਬਾਖੂਬੀ ਕਰਦੇ ਆ ਰਹੇ ਨੇ। ਧਾਰਾ 25 ਦੇ ਮੁੱਦੇ ਨੂੰ ਵੀ ਇੱਕ ਐਸੇ ਮਸਾਲੇ ਵਜੋਂ ਹੀ ਵਰਤਿਆ ਜਾ ਰਿਹਾ ਹੈ। ਆਮ ਕੀ ਚੰਗੇ ਪੜੇ ਲਿਖੇ ਸਿੱਖਾਂ ਨੇ ਵੀ ਧਾਰਾ 25 ਨੂੰ ਆਪ ਪੜ੍ਹਨ ਅਤੇ ਘੋਖਣ ਦੀ ਜ਼ਹਿਮਤ ਨਹੀਂ ਉਠਾਈ। ਨਤੀਜੇ ਵਜੋਂ ਇਹ ਮਸਾਲਾ ਅੱਜ ਵੀ ਲਾਂਬੂ ਲਾਉਣ ਲਈ ਓਨਾ ਹੀ ਗਰਮ ਹੈ ਜਿਤਨਾਂ ਕਿ ਇਹ ਅੱਜ ਤੋਂ 50 ਸਾਲ ਪਹਿਲਾਂ ਸੀ। ਸਿੱਖ ਸੰਗਤਾਂ ਦੇ ਮਨਾਂ ਵਿੱਚ ਇੱਕ ਗੱਲ ਉਤਾਰ ਦਿੱਤੀ ਗਈ ਹੈ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 25 ਅਨੁਸਾਰ ਤਾਂ ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਿਆਂ ਗਿਆ । ਬਹੁਤੇ ਸਿੱਖਾਂ ਨੇ ਵੀ ਬਿਨਾਂ ਕਿਸੇ ਘੋਖ ਪੜਤਾਲ ਦੇ ਇਸ ਨੂੰ ਇਲਾਹੀ ਸੱਚ ਵਜੋਂ ਪ੍ਰਵਾਨ ਕਰ ਲਿਆ ਹੈ। ਭਾਰਤ ਅੰਦਰ ਸਿੱਖਾ ਨਾਲ ਸੌ ਧੱਕੇ ਹੋਏ ਹੋਣਗੇ ਪਰ ਘੱਟੋ ਘੱਟ ਇਹ ਗੱਲ ਦਰੁਸਤ ਨਹੀਂ ਹੈ ਕਿ ਧਾਰਾ 25 ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਦੀ। ਆਪਣੀ ਤਸੱਲੀ ਲਈ ਇਸ ਧਾਰਾ ਨੂੰ ਆਪ ਪੜ੍ਹ ਸਕਦੇ ਹੋ ਜੋ ਕਿ ਇਸ ਪ੍ਰਕਾਰ ਹੈ:

“25: ਜ਼ਮੀਰ (ਆਤਮਾ) ਅਤੇ ਧਰਮ ਨੂੰ ਖੁਲ੍ਹੇਆਮ ਅਪਣਾਉਣ, ਮੰਨਣ, ਅਤੇ ਪ੍ਰਚਾਰਨ ਦੀ ਆਜ਼ਾਦੀ:-
(1) ਜਨਤਕ ਵਿਵਸਥਾ, ਨੈਤਿਕਤਾ (ਸਦਾਚਾਰ) ਅਤੇ ਸਿਹਤ ਅਤੇ ਇਸ ਦੀਆਂ ਹੋਰ ਧਾਰਾਵਾਂ ਦੇ ਆਧੀਨ ਰਹਿੰਦੇ ਹੋਏ, ਸਾਰੇ ਵਿਅਕਤੀਆਂ ਨੂੰ ਜ਼ਮੀਰ ਦੀ ਆਜ਼ਾਦੀ ਅਤੇ ਖੁਲ੍ਹੇਆਮ ਧਰਮ ਅਪਣਾਉਣ ਦੀ, ਮੰਨਣ ਅਤੇ ਪ੍ਰਚਾਰਨ ਦਾ ਬਰਾਬਰ ਹੱਕ ਹੋਏਗਾ।
(2) ਵਿਧਾਨ ਦੀ ਇਸ ਧਾਰਾ ਦੀ ਕੋਈ ਗੱਲ ਕਿਸੇ ਮੌਜੂਦਾ ਕਾਨੂੰਨ ਦੀ ਕ੍ਰਿਆ ਨੂੰ ਪ੍ਰਭਾਵਿਤ ਨਹੀਂ ਕਰੇਗੀ ਜਾਂ ਸਰਕਾਰ ਨੂੰ ਕੋਈ ਐਸਾ ਕਾਨੂੰਨ ਬਣਾਉਣ ਤੋਂ ਨਹੀਂ ਰੋਕੇਗੀ ਜੋ ਕਿ:

(ਏ) ਧਰਮ ਨੂੰ ਮੰਨਣ ਸੰਬੰਧੀ ਕਿਸੇ ਆਰਥਿਕ, ਵਿੱਤੀ, ਰਾਜਨੀਤਕ ਜਾਂ ਹੋਰ ਧਰਮ ਨਿਰਪੱਖ ਸਰਗਰਮੀ ਨੂੰ ਨਿਯੰਤ੍ਰਿਤ ਜਾਂ ਸੀਮਿਤ ਕਰਦੀ ਹੋਏ;
(ਬੀ)ਸਮਾਜਿਕ ਭਲਾਈ ਅਤੇ ਸੁਧਾਰ ਵਾਸਤੇ ਜਾਂ ਜਨਤਕ ਕਿਸਮ ਦੀਆਂ ਹਿੰਦੂ ਧਾਰਮਿਕ ਸੰਸਥਾਵਾਂ ਨੂੰ ਹਿੰਦੂਆਂ ਦੀਆਂ ਸਾਰੀਆਂ ਸ਼੍ਰੇਣੀਆਂ ਅਤੇ ਵਰਗਾਂ ਲਈ ਖੋਲ੍ਹਣ ਵਾਸਤੇ ਹੋਏ।

ਵਿਆਖਿਆ  : ਕ੍ਰਿਪਾਨਾਂ ਪਹਿਨਣੀਆਂ ਅਤੇ ਰੱਖਣੀਆਂ ਸਿੱਖ ਧਰਮ ਨੂੰ ਮੰਨਣ ਦਾ ਅੰਗ ਸਮਝੀਆਂ ਜਾਣਗੀਆਂ।

ਵਿਆਖਿਆ   ਭਾਗ (2) ਦੇ ਉਪਭਾਗ (ਬੀ) ਵਿੱਚ ਹਿੰਦੂਆਂ ਪ੍ਰਤੀ ਹਵਾਲੇ ਦਾ ਜੋ ਅਰਥ ਸਮਝਿਆ ਜਾਏਗਾ ਉਸ ਵਿੱਚ ਸਿੱਖ, ਜੈਨ ਜਾਂ ਬੋਧੀ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਦਾ ਹਵਾਲਾ ਵੀ ਸ਼ਾਮਿਲ ਹੋਏਗਾ ਅਤੇ ਹਿੰਦੂ ਧਾਰਮਿਕ ਸੰਸਥਾਵਾਂ ਸੰਬੰਧੀ ਹਵਾਲੇ ਨੂੰ ਵੀ ਇਸੇ ਅਨੁਸਾਰ ਹੀ ਸਮਝਿਆ ਜਾਏਗਾ।”

 

 

ਹੁਣ ਵੇਖੋ, ਇਸ ਧਾਰਾ ਵਿੱਚ ਤਾਂ ਸਿੱਖਾਂ ਨੂੰ ਕ੍ਰਿਪਾਨ ਨਹੀਂ ਸਗੋਂ ‘ਕ੍ਰਿਪਾਨਾਂ’ ਪਹਿਨਣ ਅਤੇ ਰੱਖਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ। ਇਸ ਮਕਸਦ ਨੂੰ ਪੂਰੀ ਤਰਾਂ ਸਪੱਸ਼ਟ ਕਰਨ ਲਈ ਕੇਵਲ ਅਤੇ ਕੇਵਲ ਸਿੱਖਾਂ ਵਾਸਤੇ ਵਿਆਖਿਆ  ਅਲੱਗ ਤੌਰ ਤੇ ਸ਼ਾਮਿਲ ਕੀਤੀ ਗਈ ਹੈ ਤਾਂ ਜੋ ਕਿਸੇ ਕਿਸਮ ਦਾ ਭੁਲੇਖਾ ਨਾਂ ਰਹਿ ਜਾਏ। ਕੀ ਸਿੱਖਾਂ ਨੂੰ ਸਿੱਖ ਮੰਨੇ ਜਾਣ ਵਿੱਚ ਅਜੇ ਕੋਈ ਕਸਰ ਬਾਕੀ ਰਹਿ ਗਈ ਹੈ?

ਹੁਣ ਆਉਂਦੇ ਹਾਂ ਵਿਆਖਿਆ ਭਾਗ (2) ਦੇ ਉਪਭਾਗ (ਬੀ) ਵੱਲ। ਇੱਥੇ ਵੀ ਸਿੱਖ ਧਰਮ ਦਾ ਜ਼ਿਕਰ ਅਲੱਗ ਤੌਰ ਕੀਤਾ ਗਿਆ ਹੈ। ਭਾਵ ਕਿ ਸਿੱਖਾਂ ਨੂੰ ਸਿੱਖ ਮੰਨਿਆਂ ਗਿਆ ਹੈ । ਸੋ, ਇਹ ਸਵਾਲ ਕਿ ਧਾਰਾ 25 ਸਿੱਖਾਂ ਸਿੱਖ ਮੰਨਦੀ ਹੈ ਜਾਂ ਨਹੀਂ ਤਾਂ ਸੌਖਿਆਂ ਹੀ ਹੱਲ ਹੋ ਜਾਂਦਾ ਕਿ ਧਾਰਾ 25 ਸਿੱਖਾਂ ਨੂੰ ਇੱਕ ਵਾਰ ਨਹੀਂ ਦੋ ਵਾਰ ਸਿੱਖ ਮੰਨਦੀ ਹੈ।

ਅਸਲ ਮਸਲੇ ਦੀ ਜੜ੍ਹ ਇਹ ਹੈ ਕਿ ਇੱਥੇ ਆ ਕੇ ਸਿੱਖ ਆਗੂ ਅਤੇ ਬੁੱਧੀਜੀਵੀ ਆਪਣਾ ਸਵਾਲ ਬਦਲ ਲੈਂਦੇ ਹਨ। ਇੱਥੇ ਆ ਕੇ ਉਹ ਆਖਣਾ ਸ਼ੂਰੁ ਕਰ ਦਿੰਦੇ ਹਨ ਕਿ ਨਹੀਂ ਜੀ ਨਹੀਂ, ਅਸਲ ਮਸਲਾ ਸਿੱਖਾਂ ਨੂੰ ਸਿੱਖ ਮੰਨਣ ਜਾਂ ਨਾਂ ਮੰਨਣ ਦਾ ਨਹੀਂ ਹੈ ਅਸਲ ਮਸਲਾ ਤਾਂ ਭਾਗ (2) ਦੇ ਉਪਭਾਗ (ਬੀ) ਦੀ ਵਿਆਖਿਆ ੀ ਵਿੱਚ ਸਿੱਖਾਂ ਨੂੰ ਹਿੰਦੂਆਂ ਨਾਲ ਜੋੜੇ ਜਾਣ ਦਾ ਹੈ। ਸਿੱਖ ਆਗੂ ਇਸ ਵਿਆਖਿਆ ਰਾਹੀਂ ਸਿੱਖਾਂ ਨੂੰ ਹਿੰਦੂਆਂ ਨਾਲ ਜ਼ਬਰੀ ਨੱਥੀ ਕੀਤੇ ਜਾਣਾ ਆਖਕੇ ਧਾਰਾ ਵਿੱਚ ਸੋਧ ਦੀ ਮੰਗ ਕਰਦੇ ਹਨ। ਪਰ ਉਹ ਇਹ ਬਿਲਕੁਲ ਨਹੀਂ ਦੱਸਦੇ ਕਿ ਧਾਰਾ 25 ਦੇ ਭਾਗ (2) ਦੇ ਉਪਭਾਗ (ਬੀ) ਦੀ ਵਿਆਖਿਆ  ਵਿੱਚ ਮੰਗੀ ਜਾ ਰਹੀ ਸੋਧ ਸਿੱਖ ਧਰਮ ਦੀ ਵੱਖਰੀ ਪਹਿਚਾਣ ਬਹਾਲ ਕਰਨ ਵਿੱਚ ਕਿਵੇਂ ਸਹਾਈ ਹੋਏਗੀ? ਧਾਰਾ ਦੇ ਇਸ ਭਾਗ (2 ਬੀ) ਦਾ ਤੱਤਸਾਰ ਇਹ ਹੈ ਕਿ ਸਮਾਜਿਕ ਭਲਾਈ ਅਤੇ ਸੁਧਾਰ ਵਾਸਤੇ ਜਾਂ ਜਨਤਕ ਕਿਸਮ ਦੀਆਂ ਹਿੰਦੂ, ਸਿੱਖ, ਬੋਧੀ ਜਾਂ ਜੈਨੀ ਧਾਰਮਿਕ ਸੰਸਥਾਵਾਂ ਨੂੰ ਕ੍ਰਮਵਾਰ ਹਿੰਦੂਆਂ, ਸਿੱਖਾਂ, ਬੋਧੀਆਂ ਜਾਂ ਜੈਨੀਆਂ ਦੀਆਂ ਸਾਰੀਆਂ ਸ਼੍ਰੇਣੀਆਂ ਅਤੇ ਵਰਗਾਂ ਲਈ ਖੋਲ੍ਹਣ ਵਾਸਤੇ ਕਾਨੂੰਨ ਬਣਾਉਣ ਦਾ ਹੱਕ ਸਰਕਾਰ ਕੋਲ ਹੋਏਗਾ। ਕਿਉਂਕਿ ਸਿੱਖ ਧਰਮ ਦੇ ਅਸਥਾਨ ਤਾਂ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਸੁਧਾਰ ਦੇ ਸਿਧਾਂਤਾਂ ਨੂੰ ਮੁੱਖ ਰੱਖਕੇ ਬਣਾਏ ਗਏ ਹਨ ਅਤੇ ਸਭ ਲਈ ਇੱਕ ਬਰਾਰਬ ਪਹਿਲਾਂ ਹੀ ਖੁਲ੍ਹੇ ਹਨ ਜਾਂ ਇੰਜ ਕਹਿ ਲਓ ਕਿ ਸਿੱਖ ਧਰਮ ਵਿੱਚ ਤਾਂ ਇਹ ਮੱਦ ਆਪਣੇ ਆਪ ਪਹਿਲਾਂ ਹੀ ਲਾਗੂ ਹੈ। ਇਸ ਕਰਕੇ ਧਾਰਾ ਦੇ ਇਸ ਭਾਗ ਆਧੀਨ ਸਰਕਾਰ ਨੂੰ ਹੋਰ ਕਾਨੂੰਨ ਬਣਾਉਣ ਦੀ ਕੋਈ ਵੀ ਜ਼ਰੂਰਤ ਨਹੀਂ ਪਵੇਗੀ। ਇਸ ਤਰ੍ਹਾਂ ਧਾਰਾ 25 ਦਾ ਇਹ ਭਾਗ ਸਿੱਖਾਂ ਵਾਸਤੇ ਉਤਨਾਂ ਚਿਰ ਬੇਲੋੜਾ ਅਤੇ ਅਣਵਰਤਿਆ ਹੀ ਪਿਆ ਰਹੇਗਾ ਜਿਤਨਾ ਚਿਰ ਸਿੱਖ ਸੰਸਥਾਵਾਂ (ਪ੍ਰਮੱਖ ਤੌਰ ਤੇ ਗੁਰਦੁਆਰੇ) ਸਿੱਖ ਸਿਧਾਤਾਂ ਅਤੇ ਲੋਕ ਭਲਾਈ ਦੇ ਆਸ਼ੇ ਅਨੁਸਾਰ ਸਭ ਲਈ ਬਰਾਬਰ ਖੁਲ੍ਹੇ ਰਹਿਣਗੇ।

ਏਨੀ ਸਪੱਸ਼ਟਤਾ ਹੋਣ ਦੇ ਬਾਵਜੂਦ ਵੀ ਸਿੱਖ ਆਗੂ ਅਤੇ ਬੁੱਧੀਜੀਵੀ ਆਪਣਾ ਮਸਾਲਾ ਗਰਮ ਰੱਖਣ ਲਈ ਗੱਲ ਮੁੱਕਣ ਨਹੀਂ ਦਿੰਦੇ, ਉਹ ਇਸ ਤੋਂ ਅੱਗੇ ਗੋਲ਼ੀ ਰੇੜ੍ਹ ਦਿੰਦੇ ਹਨ। ਉਹ ਕਹਿਣ ਲੱਗ ਜਾਂਦੇ ਹਨ ਕਿ ਜੋ ਵੀ ਹੈ ਸੋ ਹੈ ਪਰ ਸਿੱਖਾਂ ਨੂੰ ਹਿੰਦੂ ਕਾਨੂੰਨਾਂ ਵਿੱਚ ਜਕੜ ਕੇ ਰੱਖਿਆ ਹੋਇਆ ਹੈ। ਗੱਲ ਸਾਫ ਕਰਦੇ ਹੋਏ ਉਹ ਆਖਦੇ ਹਨ ਕਿ ਅਸਲ ਮੁੱਦਾ ਤਾਂ ਹਿੰਦੂ ਮੈਰਿਜ ਐਕਟ, ਹਿੰਦੂ ਅਡਾਪਸ਼ਨ ਐਕਟ, ਹਿੰਦੂ ਵਿਰਾਸਤ ਐਕਟ ਆਦਿ ਹਿੰਦੂ ਕਾਨੂੰਨਾਂ ਦੇ ਜੂਲੇ ਹੇਠੋਂ ਨਿੱਕਲਣ ਦਾ ਹੈ। ਇਸ ਦਾ ਹੱਲ ਇਹ ਸੁਝਾਇਆ ਜਾਂਦਾ ਹੈ ਕਿ ਬਾਕੀਆਂ ਵਾਂਗ ਸਿੱਖਾਂ ਵਾਸਤੇ ਵੀ ਸਿੱਖ ਪਰਸਨਲ ਲਾਅ ਬਣਾਇਆ ਜਾਵੇ। ਪਰ ਸਿੱਖ ਆਗੂ ਅਤੇ ਵਿਦਵਾਨ ਪਿਛਲੇ 60 ਸਾਲਾਂ ਵਿੱਚ ਇਹ ਤਹਿ ਨਹੀਂ ਕਰ ਸਕੇ ਕਿ ਸਿੱਖ ਪਰਸਨਲ ਲਾਅ ਵਿੱਚ ਆਖਰ ਹੋਵੇ ਕੀ। ਅਜੇ ਤੱਕ ਸਿੱਖ ਪਰਸਨਲ ਲਾਅ ਦਾ ਕੋਈ ਵੀ ਖਰੜਾ ਤਿਆਰ ਨਹੀਂ ਕੀਤਾ ਜਾ ਸਕਿਆ। ਸਿੱਖ ਪਰਸਨਲ ਲਾਅ ਦੇ ਖਰੜੇ ਦੀ ਤਿਆਰੀ ਅਤੇ ਫਿਰ ਉਸ ਬਾਰੇ ਸਭ ਦੀ ਸਹਿਮਤੀ ਬਣਾਉਣਾ ਕੋਈ ਸੌਖਾ ਕੰਮ ਨਹੀੰ ਹੈ। ਸਹਿਮਤੀ ਤਾਂ ਅਜੇ ਕੈਲੰਡਰ ਉੱਪਰ ਨਹੀਂ ਹੋਈ। ਆਨੰਦ ਮੈਰਿਜ ਐਕਟ ਦੀ ਗੱਲ ਕਈ ਸਾਲ ਚਲਦੀ ਰਹੀ। ਜਦ ਬਿੱਲ ਪਾਸ ਹੋ ਗਿਆ ਤਾਂ ‘ਈਦੋਂ ਬਾਅਦ ਤੰਬਾ ਫੂਕਣਾ’ ਦੀ ਕਹਾਵਤ ਵਾਂਗ ਸਿੱਖ ਬੁੱਧੀਜੀਵੀਆਂ ਵੱਲੋਂ ਵੱਖ ਵੱਖ ਖਰੜੇ ਪ੍ਰਗਟ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪਰ ਸਹਿਮਤੀ ਕਿਸੇ ਇੱਕ ਤੇ ਵੀ ਨਾਂ ਹੋ ਸਕੀ। ਖਰੜੇ ਤਾਂ ਪਾਸੇ ਰਹੇ ਬਹਿਸ ਇਸ ਗੱਲ ਤੇ ਛਿੜ ਗਈ ਕਿ ਸਿੱਖਾਂ ਵਿੱਚ ਤਾਲਾਕ ਹੈ ਜਾਂ ਨਹੀਂ।

ਸਿੱਖ ਪਰਸਨਲ ਲਾਅ ਬਾਰੇ ਸਹਿਮਤੀ ਕਿੰਨੀ ਕੁ ਆਸਾਨੀ ਨਾਲ ਹੋ ਸਕੇਗੀ, ਇਸਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਇਸ ਤੋਂ ਵੀ ਅੱਗੇ, ਸਿੱਖ ਆਗੂ ਹਿੰਦੂ ਕਾਨੂੰਨਾਂ ਦੇ ਜੂਲੇ ਹੇਠੋਂ ਨਿੱਕਲਣ ਦੀ ਗੱਲ ਤਾਂ ਕਰਦੇ ਹਨ ਪਰ ਇਸ ਨਾਲ ਸਿੱਖਾਂ ਦੀਆਂ ਪਛੜੀਆਂ ਜਾਤੀਆਂ ਨੂੰ ਮਿਲੀ ਰਿਜ਼ਰਵੇਸ਼ਨ ਦੀ ਸਹੂਲਤ ਉੱਪਰ ਪੈਣ ਵਾਲੇ ਸੰਭਾਵੀ ਅਸਰਾਂ ਬਾਰੇ ਕੁੱਝ ਵੀ ਨਹੀਂ ਦੱਸਦੇ। ਯਾਦ ਰਹੇ ਭਾਰਤ ਵਿੱਚ ਰਿਜ਼ਰਵੇਸ਼ਨ ਦਾ ਆਧਾਰ ਧਰਮ ਹੈ ਨਾਂ ਕਿ ਆਰਥਿਕ ਹੈਸੀਅਤ। ਮੁਸਲਿਮ, ਪਾਰਸੀ, ਈਸਾਈ, ਯਹੂਦੀ ਆਦਿ ਭਾਈਚਾਰੇ ਇਸ ਸਹੂਲਤ ਤੋਂ ਵਿਰਵੇ ਹਨ। ਇਹ ਵੀ ਯਾਦ ਰੱਖਣਯੋਗ ਗੱਲ ਹੈ ਕਿ ਸਿੱਖਾਂ ਦੀਆਂ ਪਛੜੀਆਂ ਸ਼੍ਰੇਣੀਆਂ ਲਈ ਰਿਜ਼ਰਵੇਸ਼ਨ ਵਾਸਤੇ ਪਹਿਲਾਂ ਤਾਂ 1949 ਵਿੱਚ ਸਿੱਖ ਨੁਮਾਇੰਦਿਆਂ ਨੇ ਮੰਗ ਪੱਤਰ ਦਿੱਤਾ ਅਤੇ ਫਿਰ 1953 ਵਿੱਚ ਮਾਸਟਰ ਤਾਰਾ ਸਿੰਘ ਜੀ ਨੇ ਮੋਰਚਾ ਲਾਇਆ। ਕੀ ਅੱਜ ਦੇ ਸਿੱਖ ਆਗੂ ਰਿਜ਼ਰਵੇਸ਼ਨ ਦੀ ਇਹ ਸਹੂਲਤ ਤਿਆਗਣ ਲਈ ਤਿਆਰ ਹਨ? ਅਜੇ ਤੱਕ ਸਿੱਖ ਲੀਡਰਾਂ ਨੇ ਇਸ ਸਵਾਲ ਬਾਰੇ ਸੋਚਣ ਦੀ ਲੋੜ ਨਹੀਂ ਸਮਝੀ। ਸੋ, ਇਸ ਤਰਾਂ ਧਾਰਾ 25 ਵਿੱਚ ਸੋਧ ਦੀ ਮੰਗ ਵਿਆਪਕ ਸੰਵਿਧਾਨਕ ਸੋਧਾਂ ਦੀ ਮੰਗ ਤੱਕ ਪਹੁੰਚ ਜਾਂਦੀ ਹੈ ਪਰ ਇਹਨਾਂ ਵਿਆਪਕ ਸੋਧਾਂ ਦਾ ਸਿੱਖਾਂ ਉੱਪਰ ਪੈਣ ਵਾਲੇ ਅਸਰਾਂ ਨਾਲ ਜੁੜੇ ਸਵਾਲਾਂ ਬਾਰੇ ਸਿੱਖ ਆਗੂ ਪ੍ਰੁਰੀ ਤਰਾਂ ਅਸਪੱਸ਼ਟ ਹਨ। ਸੋ, ਇਨ੍ਹਾਂ ਹਾਲਾਤਾਂ ਵਿੱਚ ਧਾਰਾ 25 ਵਿੱਚ ਮੰਗੀ ਜਾ ਰਹੀ ਸੋਧ ਸਿੱਖਾਂ ਦੀ ਵੱਖਰੀ ਪਛਾਣ ਸਥਾਪਿਤ ਕਰਨ ਵਿੱਚ ਕੋਈ ਯੋਗਦਾਨ ਨਹੀਂ ਪਾਏਗੀ। ਇਹ ਧਾਰਾ ਪਹਿਲਾਂ ਹੀ ਸਿੱਖਾਂ ਨੂੰ ਸਿੱਖ ਮੰਨਣ ਦਾ ਸਪੱਸ਼ਟ ਐਲਾਨ ਕਰਦੀ ਹੈ।

ਰਿਹਾਇਸ਼ੀ ਮੈਰੀਟੋਰੀਅਸ ਸਕੂਲ ਬਹੁ-ਗਿਣਤੀ ਵਿਦਿਆਰਥੀਆਂ ਨਾਲ ਵਿਤਕਰਾ – ਸਾਹਿਬ ਸਿੰਘ ਬਡਬਰ
ਕੀ ਕਹਿੰਦੇ ਹਨ ਪੰਜਾਬ ਦੇ 13 ਸੰਸਦੀ ਹਲਕੇ?- ਜਸਪ੍ਰੀਤ ਸਿੰਘ
ਗ਼ਰੀਬੀ ਸੰਬੰਧੀ ਅੰਕੜਿਆਂ ਦੀ ਅਸਲੀਅਤ – ਪਵਨ ਕੁਮਾਰ ਕੌਸ਼ਲ
ਭਾਰਤੀ ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਬੰਦ ਕੈਦੀਆਂ ਦੀ ਦਰਦਨਾਕ ਹਾਲਤ -ਸੀਮਾ ਆਜ਼ਾਦ
ਭਾਰਤੀ ਵਿੱਦਿਅਕ ਪ੍ਰਣਾਲੀ ਤੇ ਵਿਦਿਆਰਥੀ ਵਰਗ ਦੀ ਤ੍ਰਾਸਦਿਕ ਹਾਲਤ – ਮਨਦੀਪ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਸਾਨੂੰ ਗੁੰਡਾਗਰਦੀ ਕਰਨ ਦੀ ਖੁੱਲ ਚਾਹੀਦੀ ਹੈ! – ਨਰਾਇਣ ਦੱਤ

Suhi Saver
Suhi Saver
May 17, 2015
8 ਮਾਰਚ ਦੇ ਦਿਨ, ਕੁਝ ਨਮੋਸ਼ੀ ਅਤੇ ਕੁਝ ਖਿਝ ਨਾਲ-ਸੁਕੀਰਤ
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਅਸ਼ਰਫ਼ ਸੁਹੇਲ: ‘ਨਵੀਂ ਨਸਲ ਨੂੰ ਪੰਜਾਬੀ ਨਾਲ ਜੋੜਨਾ ਹੀ ਮੇਰੀ ਜ਼ਿੰਦਗੀ ਦਾ ਮਕਸਦ ਹੈ’
ਅਧਿਆਪਕ ਯੋਗਤਾ ਪਰੀਖਿਆ ਦੀਆਂ ਖਾਮੀਆਂ ਬਣੀਆਂ ਯੋਗ ਅਧਿਆਪਕਾਂ ਨੂੰ ਅਯੋਗ ਕਰਨ ਦਾ ਸਬੱਬ – ਹਰਜੀਤ ਸਿੰਘ ‘ਜੀਦਾ’
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?