By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਸੜਕੀ ਨਿਯਮਾਂ ਦੀ ਪਾਲਣਾ – ਗੋਬਿੰਦਰ ਸਿੰਘ ਬਰੜ੍ਹਵਾਲ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਿਬੰਧ essay > ਸੜਕੀ ਨਿਯਮਾਂ ਦੀ ਪਾਲਣਾ – ਗੋਬਿੰਦਰ ਸਿੰਘ ਬਰੜ੍ਹਵਾਲ
ਨਿਬੰਧ essay

ਸੜਕੀ ਨਿਯਮਾਂ ਦੀ ਪਾਲਣਾ – ਗੋਬਿੰਦਰ ਸਿੰਘ ਬਰੜ੍ਹਵਾਲ

ckitadmin
Last updated: October 23, 2025 6:04 am
ckitadmin
Published: October 23, 2019
Share
SHARE
ਲਿਖਤ ਨੂੰ ਇੱਥੇ ਸੁਣੋ

ਸੜਕ ਹਾਦਸੇ ਰੋਜ਼ਾਨਾ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਇਹਨਾਂ ਹਾਦਸਿਆਂ ਪਿੱਛੇ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਵਰਤੀ ਜਾਂਦੀ ਢਿੱਲ ਜ਼ਿੰਮੇਵਾਰ ਹੈ। ਪੰਜਾਬ ਵਿੱਚ ਸਿਰੋਂ ਨੰਗੇ ਲੋਕਾਂ ਨੂੰ ਦੋ-ਪਹੀਆ ਵਾਹਨਾਂ ਨੂੰ ਬਿਨ੍ਹਾਂ ਹੈਲਮੈੱਟ ਚਲਾਉਂਦੇ ਆਮ ਵੇਖਿਆ ਜਾਂਦਾ ਹੈ ਅਤੇ ਸੂਬੇ ਵਿੱਚ ਪੁਲਿਸ ਪ੍ਰਸ਼ਾਸਨ ਤਰਫੋਂ ਵੀ ਹੈਲਮੈੱਟ ਦਾ ਚਾਲਾਨ ਨਾ-ਮਾਤਰ ਹੀ ਹੁੰਦਾ ਹੈ। ਇਹ ਵੀ ਕੋਈ ਅੱਤਕੱਥਨੀ ਨਹੀਂ ਕਿ ਸੜਕਾਂ ਉੱਤੇ ਵਾਹਨਾਂ ਨੂੰ ਚਲਾ ਰਹੇ ਲੋਕ ਬਹੁਤੇ ਆਵਾਜਾਈ ਦੇ ਨਿਯਮਾਂ ਤੋਂ ਅਣਜਾਣ ਹੀ ਹੁੰਦੇ ਹਨ ਅਤੇ ਪਿੰਡਾਂ ਸ਼ਹਿਰਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਵਾਹਨ ਚਲਾਉਂਦੇ ਆਮ ਨਜ਼ਰੀਂ ਪੈ ਜਾਂਦੇ ਹਨ।

ਸੜਕੀ ਹਾਦਸਿਆਂ ਤੋਂ ਬਚਾਅ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਬਣਾਈ ਰੱਖਣ ਲਈ ਯਾਤਾਯਾਤ ਦੇ ਨਿਯਮ ਬਣਾਏ ਗਏ ਹਨ।ਇਹ ਨਿਯਮ ਹਰ ਵਿਅਕਤੀ ਦੁਆਰਾ ਪਾਲਣਾ ਕਰਨ ਲਈ ਹੁੰਦੇ ਹਨ ਜੋ ਸੜਕਾਂ ਤੇ ਚਲਦੇ ਹਨਅਤੇ ਟ੍ਰੈਫਿਕ ਦਾ ਹਿੱਸਾ ਬਣਦੇ ਹਨ।ਸੜਕੀ ਨਿਯਮਾਂ ਦੀ ਪਾਲਣਾ ਦੂਜਿਆਂ ਦੇ ਨਾਲ ਨਾਲ ਸਾਡੀ ਆਪਣੀ ਜਾਨ ਦੀ ਸੁਰੱਖਿਆ ਲਈ ਜ਼ਰੂਰੀ ਹੈ। ਸੜਕੀ ਨਿਯਮਾਂ ਨੂੰ ਅਣਗੋਲਿਆਂ ਕਰਨ ਤੇ ਆਪਣੀ ਜਾਨ ਦੇ ਨਾਲ ਨਾਲ ਦੂਜੇ ਵਿਅਕਤੀਆਂ ਲਈ ਵੀ ਅਸੀਂ ਖਤਰਾ ਬਣ ਜਾਂਦੇ ਹਾਂ।

 

 

ਸਰਦੀਆਂ ਦਾ ਸਮਾਂ ਚੱਲ ਰਿਹਾ ਹੈ ਅਤੇ ਧੁੰਦ ਕਾਰਨ ਵਿਜੀਵਿਲਿਟੀ ਉਂਝ ਹੀ ਘੱਟ ਹੋ ਜਾਂਦੀ ਹੈ ਸੋ ਆਵਾਯਾਈ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੁਰੱਖਿਅਤ ਸਫਰ ਕੀਤਾ ਜਾ ਸਕੇ। ਯਾਤਾਯਾਤ ਦੇ ਹੋਰ ਨਿਯਮਾਂ ਦੇ ਨਾਲ ਨਾਲ ਹਾਰਨਾਂ ਦੀ ਢੁੱਕਵੀਂ ਵਰਤੋਂ, ਗੱਡੀਆਂ ਵਿੱਚ ਸੀਟ ਬੈਲਟਾਂ ਦੀ ਵਰਤੋਂ,ਚੌਂਕਾਂ ਵਿੱਚ ਲੱਗੀਆਂ ਬੱਤੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪੈਦਲ ਚੱਲਦੇ ਸਮੇਂ ਜੈਬਰਾ ਕਰਾਸਿੰਗ ਤੋਂ ਮੁੱਖ ਸੜਕਾਂ ਨੂੰ ਪਾਰ ਕਰਨਾ ਚਾਹੀਦਾ ਹੈਕਿਉਂਕਿ ਕਿਸੇ ਹੋਰ ਥਾਂ ਤੋਂ ਸੜਕ ਪਾਰ ਕਰਨਾ ਦੁਰਘਟਨਾ ਨੂੰ ਸਿੱਧਾ ਸੱਦਾ ਸਾਬਤ ਹੋ ਸਕਦੀ ਹੈ।

ਸਮਾਜ ਵਿੱਚ ਸਵੈ ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕਾਂ ਦੀ ਭਾਰੀ ਘਾਟ ਰੜਕਦੀ ਹੈ ਅਤੇ ਸੜਕੀ ਨਿਯਮਾਂ ਸੰਬੰਧੀ ਅਣਗਹਿਲੀ ਲੋਕਾਂ ਦੇ ਸੁਭਾਅ ਦਾ ਹਿੱਸਾ ਬਣ ਗਈ ਹੈ ਪਰੰਤੂ ਜਿੱਥੇ ਸਖਤੀ ਹੁੰਦੀ ਹੈ ਉੱਥੇ ਇਹ ਤੀਰ ਵਾਂਗੂੰ ਸਿੱਧੇ ਹੋ ਜਾਂਦੇ ਹਨ ਉਦਾਹਰਨ ਲਈ,“ਚੰਡੀਗੜ ਵਿੱਚ ਪ੍ਰਸ਼ਾਸਨਿਕ ਸਖਤੀ ਦੇ ਚੱਲਦਿਆਂ ਆਪਣੇ ਵਾਹਨਾਂ ਨੂੰ ਚੰਡੀਗੜ ਦੇ ਖੇਤਰ ਵਿੱਚ ਲੈ ਕੇ ਜਾਂਦਿਆਂ ਹੀ ਇੱਕ ਦਮ ਜ਼ਿਆਦਾਤਰ ਲੋਕ ਯਾਤਾਯਾਤ ਦੇ ਨਿਯਮਾਂ ਦੀ ਪਾਲਣਾ ਕਰਨ ਲੱਗ ਜਾਂਦੇ ਹਨ ਅਤੇ ਪੰਜਾਬ ਵਿੱਚ ਉਹੀ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਰੱਖਦੇ ਹਨ।”

ਸੁਰੱਖਿਅਤ ਸਫਰ ਅਤੇ ਸੁਚੱਜੀ ਆਵਾਜਾਈ ਲਈ ਯਾਤਾਯਾਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ ਕਿ ਹੋਰ ਲੋੜੀਂਦੇ ਸੁਧਾਰਾਂ ਦੇ ਨਾਲ ਨਾਲ ਲੋਕਾਂ ਵਿੱਚ ਨਿਯਮ ਪਾਲਣਾਂ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਪ੍ਰਸ਼ਾਸਨ ਤਰਫੋਂ ਵਰਤੀ ਜਾਂਦੀ ਢਿੱਲ ਦੀ ਥਾਂ ਪੂਰੀ ਸਖਤੀ ਨੂੰ ਲਾਗੂ ਕੀਤਾ ਜਾਵੇ, ਇਹੀ ਸਮਾਜ ਅਤੇ ਲੋਕਾਂ ਦੇ ਹਿੱਤ ਵਿੱਚ ਹੈ।

ਈਮੇਲ : bardwal.gobinder@gmail.com
ਮਾਂ ਬੋਲੀ ਪੰਜਾਬੀ ਦਾ ਸਰਵਣ ਪੁੱਤਰ ਡਾ. ਕਰਮਜੀਤ ਸਿੰਘ
ਔਕਾਤੋਂ ਬਾਹਰ ਦੇ ਸੁਪਨੇ – ਮਿੰਟੂ ਬਰਾੜ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ
ਲੰਬੀ ਉਮਰ ਲਈ ਪਹਿਲਾਂ ਹਾਸੇ ਮਾਣੋ -ਅਮਰਜੀਤ ਟਾਂਡਾ
ਲੋਕ-ਹਿੱਤਾਂ ਲਈ ਸੰਘਰਸ਼ਸ਼ੀਲ ਰਹਿਣ ਵਾਲੇ ਕਾਮਰੇਡ ਅਮਰਜੀਤ ਸਿੰਘ ਕਲਾਰ ਨਹੀਂ ਰਹੇ – ਗੁਰਪ੍ਰੀਤ ਸਿੰਘ ਰੰਗੀਲਪੁਰ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਸੰਘ ਦੀਆਂ ਨਜ਼ਰਾਂ ਵਿੱਚ ਜੇ.ਐੱਨ.ਯੂ ‘ਰਾਸ਼ਟਰ ਵਿਰੋਧੀ ਤੱਤਾਂ’ ਦਾ ਗੜ੍ਹ – ਹਰਜਿੰਦਰ ਸਿੰਘ ਗੁਲਪੁਰ

ckitadmin
ckitadmin
November 29, 2015
ਪੰਜਾਬ ਵਿਚ ਰੁਜ਼ਗਾਰ ਦਾ ਮਸਲਾ ਤੇ ਕਿਰਤ ਦੀ ਲੁੱਟ – ਵਿਨੋਦ ਮਿੱਤਲ (ਡਾ.)
ਸੰਤਾਂ ਦੇ ਡੇਰੇ -ਕਰਮਜੀਤ ਸਕਰੁੱਲਾਂਪੁਰੀ
ਦੋਆਬੇ ’ਚ ਚੂਰਾ ਪੋਸਤ ਦੇ ਆਦੀ ਹੁਣ ਮਾਲੇਰਕੋਟਲਾ ਦੀ ਨਸ਼ਾ ਛਡਾਊ ਦਵਾਈ ਦੇ ਬਣੇ ਸ਼ੌਕੀਨ
ਮਨਫ਼ੀ ਹੋਂਦ – ਅਮਰਜੀਤ ਸਿੰਘ ਮਾਨ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?