By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਛੱਤੀਸਗੜ੍ਹ ਹਾਦਸਾ : ਆਬਾਦੀ ਨਿਯੰਤਰਣ ਦੀ ਭਿ੍ਰਸ਼ਟ ਪ੍ਰਕਿਰਿਆ ਔਰਤਾਂ ਲਈ ਜਾਨਲੇਵਾ -ਅਕੇਸ਼ ਕੁਮਾਰ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਛੱਤੀਸਗੜ੍ਹ ਹਾਦਸਾ : ਆਬਾਦੀ ਨਿਯੰਤਰਣ ਦੀ ਭਿ੍ਰਸ਼ਟ ਪ੍ਰਕਿਰਿਆ ਔਰਤਾਂ ਲਈ ਜਾਨਲੇਵਾ -ਅਕੇਸ਼ ਕੁਮਾਰ
ਨਜ਼ਰੀਆ view

ਛੱਤੀਸਗੜ੍ਹ ਹਾਦਸਾ : ਆਬਾਦੀ ਨਿਯੰਤਰਣ ਦੀ ਭਿ੍ਰਸ਼ਟ ਪ੍ਰਕਿਰਿਆ ਔਰਤਾਂ ਲਈ ਜਾਨਲੇਵਾ -ਅਕੇਸ਼ ਕੁਮਾਰ

Suhi Saver
Last updated: May 7, 2026 6:02 am
Suhi Saver
Published: December 3, 2014
Share
SHARE
ਲਿਖਤ ਨੂੰ ਇੱਥੇ ਸੁਣੋ

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਸਰਕਾਰੀ ਤੰਤਰ ਵੱਲੋਂ ਅਬਾਦੀ ਕੰਟਰੋਲ ਕਰਨ ਲਈ ਜਿਸ ਤਰ੍ਹਾਂ ਨਸਬੰਦੀ ਦਾ ਤਰੀਕਾ ਅਪਣਾਇਆ ਗਿਆ ਹੈ, ਉਹ ਅੱਜ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਸਿਹਤ ਵਿਭਾਗ ਦੀ ਗਲਤੀ ਕਾਰਨ ਕਿੰਨੀਆਂ ਹੀ ਨਿਰਦੋਸ਼ ਜਾਨਾਂ ਚਲੀਆਂ ਗਈਆਂ। ਸਰਕਾਰੀ ਸਿਸਟਮ ਦੀਆਂ ਯੋਜਨਾਵਾਂ ਕਿਸ ਤਰ੍ਹਾਂ ਲੋਕਾਂ ਦਾ ਫਾਇਦਾ ਕਰਨ ਦੀ ਬਜਾਏ ਲੋਕਾਂ ਦੀ ਜਾਨ ਦੀ ਦੁਸ਼ਮਣ ਬਣ ਰਹੀਆਂ ਹਨ ਇਸ ਦੀ ਇਹ ਕੋਈ ਪਹਿਲੀ ਮਿਸਾਲ ਨਹੀਂ ਹੈ। ਇਸ ਤੋਂ ਪਹਿਲਾ ਵੀ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਸਨ। ਸਰਕਾਰ ਵੱਲੋਂ ਦਾਅਵੇ ਤਾਂ ਇਹ ਕੀਤੇ ਜਾਂਦੇ ਹਨ ਕਿ ਸਰਕਾਰੀ ਯੋਜਨਾਵਾਂ ਨਾਲ ਲੋਕਾਂ ਦਾ ਜੀਵਨ ਪੱਧਰ ਉਚਾ ਹੋਵੇਗਾ ਪਰ ਸਿਸਟਮ ਵਿੱਚ ਫੈਲੇ ਭਿ੍ਰਸ਼ਟਾਚਾਰ ਅਤੇ ਲਾਲ ਫੀਤਾਸ਼ਾਹੀ ਨੇ ਆਮ ਇਨਸਾਨ ਦੀ ਜਾਨ ਦਾ ਮੁੱਲ ਦੋ ਕੌਡੀ ਦਾ ਨਹੀਂ ਛੱਡਿਆ।

 

 

ਪਰ ਜਦੋਂ ਅਜਿਹੀ ਕੋਈ ਵੱਡੀ ਦੁਖਦਾਇਕ ਘਟਨਾ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ ਬਚਾਉਣ ਲਈ ਸਾਰਾ ਹੀ ਸਿਸਟਮ ਇੱਕਜੁਟ ਹੋ ਕੇ ਸਰਗਰਮ ਹੋ ਜਾਂਦਾ ਹੈ ਅਤੇ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਉਹ ਕੋਈ ਸਖਤ ਠੋਸ ਕਾਰਵਾਈ ਕਰਕੇ ਜਨਤਾ ਵਿੱਚ ਭਰੋਸੇ ਦੀ ਨੀਂਹ ਨੂੰ ਮਜਬੂਤ ਨਹੀਂ ਕਰਦੀ। ਭਾਜਪਾ ਦੀ ਸਰਕਾਰ ਨੂੰ ਦੇਸ਼ ਦੀ ਜਨਤਾ ਨੇ ਉਮੀਦ ਦੇ ਨਾਲ ਵੋਟ ਦਿੱਤੀ ਕਿ ਹੁਣ ਉਨ੍ਹਾਂ ਦੇ ਅੱਛੇ ਦਿਨ ਆਉਣਗੇ ਪਰ ਛੱਤੀਸਗੜ੍ਹ ਵਿੱਖੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਅਜਿਹੀ ਦੁਖਦਾਇਕ ਘਟਨਾ ਹੋਣ ਅਤੇ ਸਰਕਾਰ ਵੱਲੋਂ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ। ਕੀ ਸਿਰਫ ਕੁੱਝ ਡਾਕਟਰਾਂ ਨੂੰ ਮੁਅੱਤਲ ਕਰਨ ਜਾਂ ਕੇਸ ਚਲਾਉਣ ਨਾਲ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇਗੀ ਜਦੋਂ ਕਿ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਡਾਕਟਰਾਂ ਵੱਲੋਂ ਜਿਸ ਤਰ੍ਹਾਂ ਇੱਕ ਬੰਦ ਪਏ ਹਸਪਤਾਲ ਵਿੱਚ ਬਿਨਾਂ ਪੂਰੇ ਸਾਧਨਾਂ ਦੇ ਨਲਬੰਦੀ ਕੀਤੀ ਗਈ ਅਤੇ ਜੋ ਦਵਾਈਆਂ ਦਿੱਤੀਆਂ ਗਈਆਂ ਉਨ੍ਹਾਂ ਵਿੱਚ ਵੀ ਕੁਝ ਨਕਲੀ ਸਨ। ਇਹ ਸਾਬਤ ਕਰਦਾ ਹੈ ਕਿ ਕਿਸ ਤਰ੍ਹਾਂ ਆਮ ਇਨਸਾਨ ਦੀ ਜ਼ਿੰਦਗੀ ਨਾਲ ਸਿਸਟਮ ਦੇ ਕੁੱਝ ਜ਼ਿੰਮੇਵਾਰ ਲੋਕ ਖਿਲਵਾੜ ਕਰਦੇ ਹਨ।

ਸਰਕਾਰ ਵੱਲੋਂ ਅਕਸਰ ਹੀ ਮੁਫਤ ਸਿਹਤ ਸੁਵਿਧਾਵਾਂ ਦੇ ਨਾਂਅ ’ਤੇ ਸਮੇਂ ਸਮੇਂ ’ਤੇ ਪਿਛੜੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਤੇ ਆਪਣੀਆਂ ਕੋਸ਼ਿਸ਼ਾਂ ਦਾ ਮਹਿਮਾ ਮੰਡਨ ਵੀ ਕੀਤਾ ਜਾਂਦਾ ਹੈ ਪਰ ਇਨ੍ਹਾਂ ਕੈਂਪਾਂ ਦੀ ਅਸਲ ਹਕੀਕਤ ਕੁਝ ਹੋਰ ਹੀ ਹੁੰਦੀ ਹੈ। ਖਾਸਕਰ ਨਸਬੰਦੀ ਵਰਗੇ ਨਾਜ਼ੁਕ ਮਸਲਿਆਂ ਦੇ ਕੈਂਪਾਂ ਦੀ। ਇੱਥੇ ਆਪਣੇ ਟਾਰਗੇਟ ਪੂਰੇ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਿਆਂਦਾ ਜਾਂਦਾ ਹੈ। ਭਾਰਤ ਵਿੱਚ ਨਸਬੰਦੀ ਦਾ ਇਤਿਹਾਸ ਕਈ ਸਾਲ ਪੁਰਾਣਾ ਹੈ ਤੇ ਗੌਰਵਮਈ ਇਹ ਕਦੇ ਵੀ ਨਹੀਂ ਰਿਹਾ। ਵਿਸ਼ਵ ਬੈਂਕ ਅਤੇ ਸਯੁੰਕਤ ਰਾਸ਼ਟਰ ਜਨਸੰਖਿਆ ਕੋਸ਼ ਤੋਂ ਮਿਲੇ ਅਰਬਾਂ ਰੁਪਏ ਦੇ ਕਰਜ਼ੇ ਨਾਲ ਭਾਰਤ ਵਿੱਚ ਇਸ ਮੁਹਿੰਮ ਅਭਿਆਨ ਦੀ ਸ਼ੁਰੂਆਤ 1970 ਵਿੱਚ ਹੋਈ। 1975 ਵਿੱਚ ਆਪਾਤਕਾਲ ਦੇ ਦੌਰਾਨ ਇਸਨੂੰ ਬੜੇ ਹੀ ਖਤਰਨਾਕ ਢੰਗ ਨਾਲ ਅੱਗੇ ਤੋਰਿਆ ਗਿਆ ਜਿਸ ਦੇ ਨਿਸ਼ਾਨੇ ’ਤੇ ਜ਼ਿਆਦਾਤਰ ਦੇਸ਼ ਦੀ ਗਰੀਬ ਅਬਾਦੀ ਸੀ ਤੇ ਇੱਕ ਸਾਲ ਵਿੱਚ ਹੀ ਕਈ ਲੱਖ ਲੋਕਾਂ ਦੀ ਨਸਬੰਦੀ ਕੀਤੀ ਗਈ। ਗਲਤ ਆਪਰੇਸ਼ਨਾਂ ਕਾਰਨ ਜਾਨਾਂ ਵੀ ਗਈਆਂ। ਪਰ ਇਸ ਗੱਲ ਨੂੰ ਤਕਰੀਬਨ 40 ਸਾਲ ਬੀਤਣ ਮਗਰੋਂ ਵੀ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਨਸਬੰਦੀ ਕਾਰਨ ਹੋਣ ਵਾਲੀਆਂ ਮੌਤਾਂ ਨੇ ਇਹ ਸਾਬਤ ਕਰ ਦਿੱਤਾ ਕਿ ਇੱਕੀਵੀਂ ਸਦੀ ਵਿੱਚ ਵੀ ਹਾਲਾਤ ਬਦਲੇ ਨਹੀਂ ਹਨ।

ਸਿਹਤ ਮੰਤਰਾਲੇ ਵਲੋਂ ਆਪਣੇ ਪ੍ਰਚਾਰ ਵਿੱਚ ਦਿਖਾਇਆ ਜਾਂਦਾ ਹੈ ਕਿ ਇਹ ਆਪਰੇਸ਼ਨ ਇੰਨਾ ਸਰਲ ਹੈ ਜਿਵੇਂ ਕੋਈ ਖੇਡ ਹੀ ਹੋਵੇ ਪਰ ਹਕੀਕਤ ਅਜਿਹੀ ਨਹੀਂ ਹੈ। ਇਸ ਆਪਰੇਸ਼ਨ ਤੋਂ ਪਹਿਲਾਂ ਵੀ ਕੁਝ ਟੈਸਟਾਂ ਤੇ ਹੋਰ ਚੈਕਅਪ ਦੀ ਜ਼ਰੂਰਤ ਹੁੰਦੀ ਹੈ, ਜੋ ਕਿ ਅਕਸਰ ਅਜਿਹੇ ਮੈਡੀਕਲ ਕੈਂਪਾਂ ਵਿੱਚ ਨਹੀਂ ਕੀਤੇ ਜਾਂਦੇ। ਸਰਕਾਰ ਵਲੋਂ ਸੁਰੱਖਿਅਤ ਨਸਬੰਦੀ ਲਈ ਕਈ ਨਿਯਮ ਅਤੇ ਪੈਮਾਨੇ ਬਣਾਏ ਗਏ ਹਨ, ਪਰ ਕੈਂਪਾਂ ਵਿੱਚ ਇੱਕ ਹੀ ਦਿਨ ਵਿੱਚ ਟਾਰਗੇਟ ਪੂਰੇ ਕਰਨ ਦੀ ਕੋਸ਼ਿਸ਼ ਵਿੱਚ ਬਿਨਾਂ ਕਿਟਾਣੂ ਮੁਕਤ ਕੀਤੇ ਹੀ ਉਹੀ ਔਜ਼ਾਰ ਵਾਰ ਵਾਰ ਕਈ ਮਰੀਜ਼ਾਂ ’ਤੇ ਵਰਤ ਦਿੱਤੇ ਜਾਂਦੇ ਹਨ, ਜਿਸ ਨਾਲ ਕਈ ਤਰ੍ਹਾਂ ਦੇ ਸੰਕ੍ਰਮਣ ਫੈਲ ਜਾਂਦੇ ਹਨ। ਨਸਬੰਦੀ ਕਰਨ ਦੇ ਵੱਡੇ ਟੀਚੇ ਨੂੰ ਪੂਰਾ ਕਰਨ ਲਈ ਆਪਰੇਸ਼ਨ ਦੌਰਾਨ ਕਈ ਗੜਬੜੀਆਂ ਹੁੰਦੀਆਂ ਹਨ ਜਿਸ ਦਾ ਨਤੀਜਾਂ ਮੌਤ ਦੇ ਰੂਪ ਵਿੱਚ ਸਾਹਮਣੇ ਆਉਂਦਾ ਹੈ।

ਅਜਿਹਾ ਹੀ ਕੁਝ ਬਿਲਾਸਪੁਰ ਵਿਖੇ ਵੀ ਹੋਇਆ ਜਿੱਥੇ 5 ਘੰਟੇ ਵਿੱਚ 83 ਆਪਰੇਸ਼ਨ ਕੀਤੇ ਗਏ ਯਾਨੀ ਤਕਰੀਬਨ 4 ਮਿੰਟ ਵਿੱਚ ਇੱਕ ਆਪਰੇਸ਼ਨ। ਇਹ ਬਹੁਤ ਹੀ ਦੁਖਦ ਗੱਲ ਹੈ ਕਿ ਜਿਸ ਡਾਕਟਰ ਨੂੰ ਪਿਛਲੇ ਸਾਲ ਹੀ ਉਸ ਦੀਆਂ ਚੁਸਤ ਦਰੁਸਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਸੀ, ਉਸ ਦੇ ਹੱਥੋਂ ਹੀ ਇੰਨੀਆਂ ਔਰਤਾਂ ਮੌਤ ਦੇ ਮੂੰਹ ਵਿੱਚ ਚਲੀਆਂ ਗਈਆਂ। ਇਸ ਮਾਮਲੇ ਵਿੱਚ ਦੋਸ਼ੀ ਡਾਕਟਰ ਨੇ ਇਸ ਸਾਰੀ ਘਟਨਾ ਦਾ ਠੀਕਰਾ ਪ੍ਰਸ਼ਾਸਨ ਦੇ ਸਿਰ ਫੋੜਿਆ ਹੈ। ਉਸ ਵਲੋਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਵਲੋਂ ਘਟੀਆ ਦਵਾਈ ਦੀ ਸਪਲਾਈ ਕੀਤੀ ਗਈ। ਉਸ ਮੁਤਾਬਕ ਔਰਤਾਂ ਨੂੰ ਆਪਰੇਸ਼ਨ ਤੋਂ ਬਾਦ ਦਿੱਤੀ ਗਈ ਪੇਨਕਿਲਰ ਅਤੇ ਐਂਟੀ ਬਾਓਟਿਕ ਕਾਰਨ ਉਨ੍ਹਾਂ ਦੀ ਤਬੀਅਤ ਖਰਾਬ ਹੋਈ। ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਹੀ ਵੀ ਪਾਈ ਗਈ ਹੈ ਪਰ ਇੰਨੇ ਘੱਟ ਸਮੇਂ ਵਿੱਚ ਜ਼ਿਆਦਾ ਆਪਰੇਸ਼ਨ ਉਹ ਵੀ ਦੂਸ਼ਿਤ ਉਪਕਰਣਾਂ ਨਾਲ ਕੀਤੇ ਜਾਣ ਨਾਲ ਸੰਕ੍ਰਮਣ ਤੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਤੇ ਡਾਕਟਰ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਸਿਰ ਮੜ ਕੇ ਮਰੀਜ਼ਾਂ ਦੀ ਸੇਵਾ ਕਰਨ ਦੇ ਆਪਣੇ ਡਾਕਟਰੀ ਧਰਮ ਨੂੰ ਦਾਗਦਾਰ ਕਰਦੇ ਹੋਂਏ ਨਿਰਦੋਸ਼ ਨਹੀਂ ਕਿਹਾ ਜਾ ਸਕਦਾ।

ਝਾਰਖੰਡ ਵਿੱਚ ਲੱਗੇ ਚਾਰੇ ਕੈਂਪਾਂ ਵਿੱਚ ਇੱਕ ਹੀ ਕੰਪਨੀ ਦੇ ਇੱਕ ਹੀ ਬੈਚ ਦੀਆਂ ਦਵਾਈਆਂ ਸਪਲਾਈ ਹੋਈਆਂ। ਇਹ ਦਵਾਈ ਅਕਤੂਬਰ 2014 ਵਿੱਚ ਨਿਰਮਿਤ ਹੋਈ ਅਤੇ ਰਾਏਪੁਰ ਦੀ ਕੰਪਨੀ ਮਹਾਵਰ ਫਾਰਮਾ ਦੁਆਰਾ ਬਣਾਈ ਗਈ। ਸਿਪ੍ਰੋਸਿਨ-500 ਇਸ ਦਵਾਈ ਵਿੱਚ ਚੂਹੇਮਾਰ ਕੈਮੀਕਲ ਜਿੰਕ ਫਾਸਫੇਟ ਦੀ ਮਿਲਾਵਟ ਦਾ ਖੁਲਾਸਾ ਹੋਇਆ ਹੈ। ਕੰਪਨੀ ਦੇ ਮਾਲਕ ਰਮੇਸ਼ ਮਹਾਵਰ ਤੇ ਉਸਦੇ ਪੁੱਤਰ ਸੁਮਿਤ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਇੱਥੇ ਹੈਰਾਨੀ ਵਾਲੇ ਤੱਥ ਇਹ ਹਨ ਕਿ 2013 ਵਿੱਚ ਇਸ ਕੰਪਨੀ ਨੂੰ ਵਧੀਆਂ ਦਵਾ ਨਿਰਮਾਤਾ ਜੀ ਐਮ ਪੀ ਦਾ ਸਰਟੀਫਿਕੇਟ ਮਿਲਿਆ ਹੈ ਤੇ 2014 ਵਿੱਚ ਵੀ ਇਸ ਕੰਪਨੀ ਨੂੰ ਗੁਡ ਮੈਨਉਫੈਕਚਰਿੰਗ ਪਰੈਕਟਿਸ ਦਾ ਪ੍ਰਮਾਣ ਪੱਤਰ ਦਿੱਤਾ ਗਿਆ ਹੈ। ਸਾਫ਼ ਹੈ ਕਿ ਇਸ ਸਭ ਦੇ ਪਿੱਛੇ ਇੱਕ ਵੱਡਾ ਭਿ੍ਰਸ਼ਟ ਤੰਤਰ ਹੈ, ਜਿਸ ਕਾਰਨ ਇਹ ਹਾਦਸੇ ਵਾਰ ਵਾਰ ਹੋ ਰਹੇ ਹਨ।

ਸੰਪਰਕ: +91 98880 31426
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਦਿੱਲੀ ਵਿਚ ਆਪ ਦੀ ਸ਼ਾਨਦਾਰ ਜਿਤ ਤੋਂ ਬਾਅਦ -ਸੁਕੀਰਤ
ਕਾਂਗਰਸ ਨਾਲੋਂ ਕਿਤੇ ਮੋਹਰੀ ਸੀ ਗ਼ਦਰ ਪਾਰਟੀ
ਪੰਜਾਬ ਰਾਜ ਭਾਸ਼ਾ ਐਕਟ ਦੀਆਂ ਤਰੁੱਟੀਆਂ ਅਤੇ ਹੱਲ/ਸੋਧਾਂ
ਔਰਤ ਦੀ ਹੋਂਦ ’ਤੇ ਪ੍ਰਸ਼ਨ ਚਿੰਨ੍ਹ ਕਿਉਂ? – ਹੇਮ ਰਾਜ ਸਟੈਨੋ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਇਰਾਨ ਦੀ ਬਹਾਦਰ ਲੜਕੀ ਰੇਹਾਨਾ ਜਿਸਨੇ ਬਲਾਤਕਾਰ ਤੋਂ ਬਚਣ ਲਈ ਜੋ ਕੀਤਾ ਉਸਦੀ ਸਜ਼ਾ ਦੇ ਰੂਪ ’ਚ ਮਿਲੀ ਮੌਤ

Suhi Saver
Suhi Saver
December 26, 2014
ਡੁੱਲ੍ਹੇ ਬੇਰ ਹਾਲੇ ਵੀ ਚੁੱਕਣ ਦੇ ਕਾਬਿਲ – ਮਿੰਟੂ ਬਰਾੜ ਆਸਟ੍ਰੇਲੀਆ
ਮੈਂ ਭਾਰਤੀ ਕਸ਼ਮੀਰਨ ਹਾਂ… -ਵਰਗਿਸ ਸਲਾਮਤ
ਸਿੱਖਿਆ ਨੀਤੀਆਂ ਵਿੱਚ ਬਦਲਾਵ ਸਮੇਂ ਦੀ ਫੌਰੀ ਲੋੜ – ਇਕਬਾਲ ਸੋਮੀਆਂ
ਮਿਹਨਤ ਦਾ ਰੰਗ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?