By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਕਿਸਾਨਾਂ ਦੀ ਦੁਰਦਸ਼ਾ – ਗੋਬਿੰਦਰ ਸਿੰਘ ਢੀਂਡਸਾ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਕਿਸਾਨਾਂ ਦੀ ਦੁਰਦਸ਼ਾ – ਗੋਬਿੰਦਰ ਸਿੰਘ ਢੀਂਡਸਾ
ਨਜ਼ਰੀਆ view

ਕਿਸਾਨਾਂ ਦੀ ਦੁਰਦਸ਼ਾ – ਗੋਬਿੰਦਰ ਸਿੰਘ ਢੀਂਡਸਾ

ckitadmin
Last updated: July 18, 2025 11:19 am
ckitadmin
Published: October 7, 2018
Share
SHARE
ਲਿਖਤ ਨੂੰ ਇੱਥੇ ਸੁਣੋ

ਭਾਰਤ ਦੀ ਅੱਧੀ ਆਬਾਦੀ ਤੋਂ ਵੱਧ ਲੋਕਾਂ ਦੇ ਨਿਰਬਾਹ ਦਾ ਸਾਧਨ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਖੇਤੀਬਾੜੀ ਤੇ ਨਿਰਭਰ ਕਰਦਾ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਦੁਆਰਾ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਅਤੇ ਕਿਸਾਨਾਂ ਦੀ ਤਰਸਮਈ ਹਾਲਾਤ ਕਿਸੇ ਤੋਂ ਛੁਪੀ ਨਹੀਂ। ਦੇਸ ਵਿੱਚ ਸਾਲ 2014 ਤੋਂ 2016 ਤੱਕ ਤਿੰਨ ਸਾਲਾਂ ਵਿੱਚ ਕਰਜ਼ਾ, ਦਿਵਾਲੀਆਪਨ ਅਤੇ ਹੋਰ ਕਾਰਨਾਂ ਕਰਕੇ ਕਰੀਬ 36 ਹਜ਼ਾਰ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਨੇ ਆਤਮਹੱਤਿਆ ਕੀਤੀ ਹੈਅਤੇ ਸਿਲਸਿਲਾਨਿਰੰਤਰ ਜਾਰੀ ਹੈ।ਆਰਥਿਕ ਪੱਖੋਂ ਮਜ਼ਬੂਤ ਕਿਸਾਨਾਂ ਦੀ ਗਿਣਤੀ ਥੋੜ੍ਹੀ ਹੀ ਹੈ, ਜ਼ਿਆਦਾਤਰ ਕਿਸਾਨ ਮੱਧਵਰਗੀ ਅਤੇ ਆਰਥਿਕ ਪੱਖੋਂ ਕਮਜ਼ੋਰ ਹੀ ਹਨ।ਆਜ਼ਾਦੀ ਦੇ ਸੱਤ ਦਹਾਕੇ ਬੀਤ ਜਾਣ ਬਾਅਦ ਵੀ ਦੇਸ ਦੇ ਸਤਾਰਾਂ ਸੂਬਿਆਂ ਵਿੱਚ ਇੱਕ ਕਿਸਾਨ ਪਰਿਵਾਰ ਦੀ ਔਸਤ ਸਲਾਨਾ ਆਮਦਨ ਸਿਰਫ਼ ਵੀਹ ਹਜ਼ਾਰ ਰੁਪਏ ਹੀ ਹੈ।

ਚੋਣਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਕਿਸਾਨ ਹਿਤੈਸ਼ੀ ਹੋਣ ਦੇ ਦਾਵੇ ਅਤੇ ਵਾਅਦਿਆਂ ਦੀ ਤੰਦ ਨਹੀਂ ਟੁੱਟਣ ਦਿੰਦੀਆਂ ਅਤੇ ਸੱਤਾ ਸੁੱਖ ਮਿਲਦਿਆਂ ਹੀ ਕਿਸਾਨ ਤੇ ਕਿਸਾਨੀ ਨੂੰ ਹਾਸ਼ੀਆ ਤੇ ਸੁੱਟ ਦਿੱਤਾ ਜਾਂਦਾ ਹੈ। ਆਪਣੀ ਹੋਣੀ ਨੂੰ ਸਰਕਾਰਾਂ ਦੇ ਕੰਨੀਂ ਪਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾਂਦੇ ਸੰਘਰਸ਼ਾਂ ਅਤੇ ਉਹਨਾਂ ਤੇ ਹੁੰਦੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬਾਛੜਾਂ ਕਿਸੇ ਤੋਂ ਭੁੱਲੀਆਂ ਨਹੀਂ।

 

 

ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਛੇ ਵਾਰ ਦੇਸ ਦੇ ਕਈ ਰਾਜਾਂ ਦੇ ਕਿਸਾਨ ਦਿੱਲੀ ਹਾਜ਼ਰੀ ਲਵਾ ਚੁੱਕੇ ਹਨ। ਇਸੇ ਵਰ੍ਹੇ ਮਾਰਚ ਵਿੱਚ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਵੀ ਅਨਸ਼ਨ ਕੀਤਾ ਸੀ।ਇਹ ਕਿਸਾਨਾਂ ਦਾ ਦੁਖਾਂਤ ਹੈ ਕਿ ਉਹਨਾਂ ਦੇ ਕੀਰਨਿਆਂ ਦੀ ਸਰਕਾਰਾਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕਦੀ ਅਤੇ ਬਾਕੀ ਰਾਜਨੀਤਿਕ ਪਾਰਟੀਆਂ ਸਿਰਫ਼ ਰਾਜਨੀਤਿਕ ਰੋਟੀਆਂ ਹੀ ਸੇਕਦੀਆਂ ਹਨ। ਇਹ ਸਾਡੇ ਦੇਸ਼ ਦਾ ਦੁਰਭਾਗ ਹੀ ਕਿਹਾ ਜਾਵੇਗਾ ਕਿ ਲੋਕਤੰਤਰ ਵਿੱਚ ਲੋਕਾਂ ਦੁਆਰਾ ਚੁਣੀ ਸਰਕਾਰ ਦੁਆਰਾ ਲੋਕਾਂ ਲਈ ਲੋਕਤੰਤਰ ਨੂੰ ਹੀ ਮਜਾਕ ਬਣਾ ਕੇ ਰੱਖ ਦਿੱਤਾ ਜਾਂਦਾ ਹੈ।

ਕਿਸਾਨੀ ਦੀ ਬਦਹਾਲੀ ਦਾ ਸਭ ਤੋਂ ਵੱਡਾ ਕਾਰਨ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਨਾ ਮਿਲਣਾ।ਕਿਸਾਨਾਂ ਦਾ ਕਰਜ਼ਾ ਦਿਨ ਬ ਦਿਨ ਵੱਧ ਰਿਹਾ ਹੈ ਜੋ ਕਿ ਕਿਸਾਨਾਂ ਦੀ ਖੁਦਕੁਸ਼ੀ ਦਾ ਕਾਰਨ ਹੋ ਨਿਬੜਦਾ ਹੈ।

ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਕਿਸਾਨਾਂ ਦੀ ਕਈ ਜਥੇਬੰਦੀਆਂ ਬਣੀਆਂ ਹੋਈਆਂ ਹਨ, ਵੱਖੋ ਵੱਖਰੇ ਰਾਹਾਂ ਤੇ ਚੱਲਣ ਦੀ ਥਾਂ ਕਿਸਾਨਾਂ ਨੂੰ ਆਪਣੀ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਇਹ ਵੀ ਕੋਈ ਅੱਤਕੱਥਨੀ ਨਹੀਂ ਕਿ ਕਈ ਵਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਕੁਰਸੀਆਂ ਦੇ ਕੇ ਸਰਕਾਰਾਂ ਆਪਣੇ ਹੱਕ ਵਿੱਚ ਭੁਗਤਾ ਲੈਂਦੀਆਂ ਹਨ ਅਤੇ ਆਮ ਕਿਸਾਨਾਂ ਦੀ ਸਮੱਸਿਆਵਾਂ ਦਾ ਪਰਨਾਲਾ ਉੱਥੇ ਦਾ ਉੱਥੇ ਹੀ ਰਹਿੰਦਾ ਹੈ। ਕਿਸਾਨਾਂ ਨੂੰ ਮੌਕਾਪ੍ਰਸਤਾਂ, ਆਪਣੇ ਅਤੇ ਬੇਗਾਨਿਆਂ ਵਿੱਚ ਫ਼ਰਕ ਕਰਨ ਲਈ ਸੁਚੇਤ ਹੋਣ ਦੀ ਵੀ ਲੋੜ ਹੈ ਤਾਂ ਜੋ ਅਖੌਤੀਕਿਸਾਨ ਆਗੂ ਜਾਂ ਅਖੌਤੀ ਹਿਤੈਸ਼ੀ ਉਹਨਾਂ ਦੇ ਕਦਮਾਂ ਦੇ ਸਹਾਰੇ ਆਪਣੀਆਂ ਮੰਜ਼ਿਲਾਂ ਹੀ ਨਾ ਸਰ ਕਰੀ ਜਾਣ।

ਸਮੇਂ ਦਾ ਯਥਾਰਥ ਹੈ ਕਿ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਸਿਰਫ਼ ਫੌਰੀ ਰਾਹਤਾਂ ਦੇਣ ਨਾਲ ਡੁੱਬਦੀ ਕਿਸਾਨੀ ਨੂੰ ਆਪਣੇ ਪੈਰਾਂ ਤੇ ਨਹੀਂ ਖੜ੍ਹਾ ਕੀਤਾ ਜਾ ਸਕਦਾ, ਕਿਸਾਨ ਅਤੇ ਕਿਸਾਨੀ ਦੀ ਦਸ਼ਾ ਸੁਧਾਰਨ ਲਈ ਯੋਗ ਨੀਤੀਆਂ ਅਤੇ ਸਥਾਈ ਹੱਲਾਂ ਦੀ ਜ਼ਰੂਰਤ ਹੈ।

ਈ-ਮੇਲ : bardwal.gobinder@gmail.com
ਸਭ ਕੁਝ ਦਿਸ਼ਾਹੀਣ ਤੇ ਅਨਿਸ਼ਚਿਤ ਹੈ -ਪ੍ਰੋ. ਤਰਸਪਾਲ ਕੌਰ
ਭਾਰਤ ਪਾਕ ਪ੍ਰਧਾਨ ਮੰਤਰੀਆਂ ਦੀ ਮੁਲਾਕਾਤ – ਮੁਹੰਮਦ ਸ਼ੋਇਬ ਆਦਿਲ
ਦੋਗਲੇਪਨ ਦੀ ਸ਼ਿਕਾਰ ਭਾਜਪਾ ਦੇ ਬਦਲਦੇ ਭੇਖ -ਸੀਤਾਰਾਮ ਯੇਚੁਰੀ
ਪ੍ਰੋ. ਸਾਈਬਾਬਾ ਦੀ ਗਿ੍ਰਫਤਾਰੀ,ਫਾਸ਼ੀਵਾਦੀ ਕਾਨੂੰਨ ਤੇ ਜਮਹੂਰੀ ਹੱਕ
ਕਵਿਤਰੀ ਅਤੇ ਉਸਦੇ ਮਰਹੈਲਾਂ ਨਾਲ ਕੁਝ ਗੱਲਾਂ –ਤਰਨਦੀਪ ਦਿਓਲ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਖ਼ਬਰਸਾਰ

ਲੈ ਕੇ ਮਾਂ ਤੋਂ ਛਾਂ ਉਧਾਰੀ ਰੱਬ ਨੇ ਸੁਰਗ ਬਣਾਏ.. -ਅਮਨਦੀਪ ਹਾਂਸ

ckitadmin
ckitadmin
March 25, 2017
ਭਾਜਪਾ ਆਗੂ ’ਤੇ 20 ਹਜ਼ਾਰ ਰੁਪਏ ਲੈ ਕੇ +2 ਮੈਡੀਕਲ ਦੇ ਜਾਅਲੀ ਸਰਟੀਫਿਕੇਟ ਦੇਣ ਦਾ ਦੋਸ਼
ਦਿਨੋ ਦਿਨ ਲੀਹੋਂ ਲਹਿੰਦੀ ਮੈਡੀਕਲ ਸਿੱਖਿਆ – ਗੁਰਤੇਜ ਸਿੰਘ
ਸਰਕਾਰੀ ਅਤੇ ਗ਼ੈਰ-ਸਰਕਾਰੀ ਜ਼ਬਰ ਦੀ ਇੱਕ ਘਟਨਾ – ਗੁਰਮੀਤ ਸਿੰਘ ਬੱਖਤਪੁਰ
ਅਮਰਜੀਤ ਟਾਂਡਾ ਦੀਆਂ ਤਿੰਨ ਰਚਨਾਵਾਂ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?