By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਗ਼ਜ਼ਲ -ਗੁਰਭਜਨ ਗਿੱਲ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਕਾਵਿ-ਸ਼ਾਰ > ਗ਼ਜ਼ਲ -ਗੁਰਭਜਨ ਗਿੱਲ
ਕਾਵਿ-ਸ਼ਾਰ

ਗ਼ਜ਼ਲ -ਗੁਰਭਜਨ ਗਿੱਲ

Suhi Saver
Last updated: May 7, 2026 6:01 am
Suhi Saver
Published: December 12, 2017
Share
SHARE
ਲਿਖਤ ਨੂੰ ਇੱਥੇ ਸੁਣੋ

ਬੰਦਿਆਂ ਕੋਲੋਂ ਛਾਵਾਂ ਮੰਗਣ, ਛਾਂਗੇ ਬਿਰਖ ਵਿਚਾਰੇ ਹੋ ਗਏ।
ਮਾਪੇ ਕੱਲਮਕੱਲ੍ਹੇ ਬੈਠੇ, ਕੋਰੇ ਅੱਖ ਦੇ ਤਾਰੇ ਹੋ ਗਏ।ਸਿਵਿਆਂ ਅੰਦਰ ਜਾਵੇ ਇਹ ਰਾਹ,ਜ਼ਹਿਰ ਪਰੁੱਚਾ ਪੌਣਾਂ ਅੰਦਰ,
ਅਗਨੀ ਭੇਟ ਬਨਸਪਤਿ ਹੋਈ,ਸਾਹ ਲੈਣੇ ਵੀ ਭਾਰੇ ਹੋ ਗਏ।

ਘਰ ਤੋਂ ਤੁਰਿਆ ਮੰਜ਼ਿਲ ਵੱਲ ਨੂੰ,ਰਾਹਾਂ ਵਿੱਚ ਗਵਾਚ ਗਿਆ ਹਾਂ,
ਮੇਰੇ ਮਨ ਦੇ ਖੰਭ ਵੀ ਯਾਰੋ ਡਾਢੇ  ਬੇ ਇਤਬਾਰੇ ਹੋ ਗਏ।

ਮੋਹ ਮਮਤਾ ਦੇ ਧਾਗੇ ਛੁੱਟੇ , ਟੁੱਟੀ ਡੋਰ ਪਤੰਗੜੀਆਂ ਦੀ,
ਖ਼ੁਸ਼ਬੋਈਆਂ ਦੀ ਜੂਨੀ ਪੈ ਗਏ, ਰੱਬ ਨੂੰ ਯਾਰ ਪਿਆਰੇ ਹੋ ਗਏ।

ਫੁੱਲਾਂ ਭਰੀ ਕਿਆਰੀ ਛੱਡ ਕੇ, ਅੰਬਰ ਦੇ ਵਿੱਚ  ਬਣ ਗਏ ਤਾਰੇ,
ਯਾਰਾਂ ਤੋਂ ਬਿਨ ਧਰਤੀ ਸੁੰਨੀ ,ਅੱਥਰੂ ਮਣ ਮਣ ਭਾਰੇ ਹੋ ਗਏ।

 

 

ਰੋਵੋ ਨਾ ਨੀ ਅੱਖੀਓ ਹੁਣ ਤਾਂ, ਗ਼ਮ ਦਾ ਸਾਗਰ ਤਰਣ ਦੁਹੇਲਾ,
ਕਿੱਥੋਂ ਚੁੰਝ ਭਰੇ ਇਹ ਜਿੰਦੜੀ, ਸਾਰੇ  ਪਾਣੀ ਖ਼ਾਰੇ ਹੋ ਗਏ।ਸੂਰਜ ਚੰਨ ਗਵਾਚੇ ਤਾਰੇ ,ਕੱਠੇ ਕੀਤੇ ਜੁਗਨੂੰ ਇਹ ਮੈਂ,
ਮੇਰੀ ਬੁੱਕਲ ਦੇ ਵਿੱਚ ਵੇਖੋ, ਮੁੜ ਕੇ ਕਿੰਨੇ ਸਾਰੇ ਹੋ ਗਏ।

ਸੰਪਰਕ: 98726 31199

ਮੈਨੂੰ ਨਹੀਂ ਗਵਾਰਾ – ਗੋਬਿੰਦਗੜੀਆ
ਆ ਬੇਲੀਆ – ਮਲਕੀਅਤ ‘ਸੁਹਲ’
ਖੋਰ੍ਹੇ ਮੈਂ ਸਹੀ ਹਾਂ. . . -ਜਸਪ੍ਰੀਤ ਸਿੰਘ
ਕੌੜੀਆਂ ਲਹਿਰਾਂ – ਗੁਰਮੇਲ ਬੀਰੋਕੇ
ਅੱਧ ਖ਼ਿੜਿਆ ਫ਼ੁੱਲ – ਡਾ. ਤਿੱਬੜੀ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

ਅਧਿਆਪਨ ਦੀ ਕਾਲੀ ਰਾਤ -ਰਾਜੇਸ਼ ਸ਼ਰਮਾ

Suhi Saver
Suhi Saver
September 5, 2018
ਸਾਰੀ ਦੁਨੀਆਂ ਦੀ ਜਾਸੂਸੀ ਕਰ ਰਿਹਾ ਅਮਰੀਕਾ -ਪ੍ਰਬੀਰ ਪੁਰਕਾਯਸਥ
ਉੱਤਰਾਖੰਡ ਕੁਦਰਤੀ ਆਫ਼ਤ ਅਤੇ ਮੀਡੀਆ -ਵਿਕਰਮ ਸਿੰਘ ਸੰਗਰੂਰ
ਥੈਲਾਸੀਮੀਆ: ਜਾਗਰੂਕਤਾ ਹੀ ਬਚਾਅ ਹੈ –ਹਰਜੀਤ ਸਿੰਘ
ਸਿਵਲ ਹਸਪਤਾਲ ਹੁਸ਼ਿਆਰਪੁਰ ਖ਼ੁਦ ਬਿਮਾਰ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?