By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਸਾਬਕਾ ਜੱਜਾਂ ਲਈ ਉੱਚ ਅਹੁਦੇ ਦੇਸ਼ ਲਈ ਘਾਤਕ -ਬੀ ਐੱਸ ਭੁੱਲਰ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਸਾਬਕਾ ਜੱਜਾਂ ਲਈ ਉੱਚ ਅਹੁਦੇ ਦੇਸ਼ ਲਈ ਘਾਤਕ -ਬੀ ਐੱਸ ਭੁੱਲਰ
ਨਜ਼ਰੀਆ view

ਸਾਬਕਾ ਜੱਜਾਂ ਲਈ ਉੱਚ ਅਹੁਦੇ ਦੇਸ਼ ਲਈ ਘਾਤਕ -ਬੀ ਐੱਸ ਭੁੱਲਰ

ckitadmin
Last updated: August 5, 2025 9:29 am
ckitadmin
Published: September 19, 2014
Share
SHARE
ਲਿਖਤ ਨੂੰ ਇੱਥੇ ਸੁਣੋ

ਦੇਸ਼ ਵਿੱਚ ਭਿ੍ਰਸ਼ਟਾਚਾਰ ਸਿਖ਼ਰਾਂ ’ਤੇ ਪੁੱਜਿਆ ਹੋਇਆ ਹੈ, ਕੋਈ ਵੀ ਦਫ਼ਤਰੀ ਕੰਮ ਰਿਸ਼ਵਤ ਤੋਂ ਬਿਨ੍ਹਾਂ ਕਰਾਉਣਾ ਬਹੁਤ ਮੁਸ਼ਕਿਲ ਹੋ ਚੁੱਕਿਆ ਹੈ। ਇਮਾਨਦਾਰ ਭਾਲਣ ਲੱਗੀਏ ਤਾਂ ਮਿਲ ਜ਼ਰੂਰ ਜਾਣਗੇ, ਪਰ ਅਜਿਹੇ ਇਨਸਾਨਾਂ ਦੀ ਗਿਣਤੀ ਨੂੰ ਆਟੇ ਵਿੱਚ ਲੂਣ ਬਰਾਬਰ ਜਾਂ ਪੰਜ ਸੱਤ ਪ੍ਰਤੀਸ਼ਤ ਹੀ ਕਿਹਾ ਜਾ ਸਕਦਾ ਹੈ। ਅਜਿਹੇ ਸਮੇਂ ਵਿੱਚ ਆਮ ਲੋਕਾਂ ਨੂੰ ਮੀਡੀਆ ਅਤੇ ਨਿਆਂਪਾਲਿਕਾ ਹੀ ਦਿਖਾਈ ਦਿੰਦੀਆਂ ਹਨ, ਜਿਹਨਾਂ ਤੋਂ ਇਮਾਨਦਾਰੀ ਨਾਲ ਇਨਸਾਫ ਮਿਲਣ ਦੀ ਆਸ ਰੱਖੀ ਜਾ ਸਕਦੀ ਹੈ।

ਪਰ ਹੁਣ ਮੀਡੀਆ ਵਿੱਚ ਵੀ ਸਭ ਅੱਛਾ ਨਹੀਂ ਰਿਹਾ, ਮੀਡੀਆ ਕਰਮੀਆਂ ’ਤੇ ਅੱਜ ਜਿੰਨੇ ਦੋਸ਼ ਭਿ੍ਰੋਟਾਚਾਰ ਦੇ ਲੱਗ ਰਹੇ ਹਨ, ਐਨੇ ਸ਼ਾਇਦ ਦਫ਼ਤਰੀ ਕਲਰਕਾਂ ’ਤੇ ਵੀ ਨਹੀਂ ਲੱਗਦੇ। ਇਸ ਵਿੱਚ ਕਾਫ਼ੀ ਸਚਾਈ ਵੀ ਹੈ ਕਿ ਮੀਡੀਆ ਵਿੱਚ ਭਿ੍ਰਸ਼ਟਾਚਾਰ ਲਗਾਤਾਰ ਵਧ ਰਿਹਾ ਹੈ। ਦੂਜਾ ਅਦਾਰਾ ਹੈ ਨਿਆਂਪਾਲਿਕਾ, ਜਿਸ ਤੱਕ ਪੀੜ੍ਹਤ ਲੋਕ ਇਨਸਾਫ ਲਈ ਪਹੁੰਚ ਕਰਦੇ ਹਨ ਅਤੇ ਜੱਜਾਂ ਉਪਰ ਰੱਬ ਵਰਗਾ ਵਿਸ਼ਵਾਸ਼ ਕਰਕੇ ਇਨਸਾਫ ਉਡੀਕਦੇ ਹਨ।

ਦੇਸ਼ ਭਰ ਦੇ ਸਮਾਜਿਕ, ਧਾਰਮਿਕ, ਪ੍ਰਸਾਸ਼ਨਿਕ ਗੱਲ ਕੀ ਹਰ ਅਦਾਰੇ ਵਿੱਚ ਸਿਆਸਤ ਭਾਰੂ ਹੈ, ਸਿਆਸੀ ਲੋਕਾਂ ਨੇ ਰਾਜ ਸੱਤਾ ਪ੍ਰਾਪਤੀ ਅਤੇ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਭਿ੍ਰਸ਼ਟਾਚਾਰ ਰੋਕਣ ਦੀ ਬਜਾਏ ਇਸ ਮਾੜੇ ਰੁਝਾਨ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਨਿਭਾ ਰਹੇ ਹਨ। ਬਾਕੀ ਅਦਾਰਿਆਂ ਵਿੱਚ ਇਹ ਮਾੜੀ ਕੁਰੀਤੀ ਫੈਲਾਉਣ ਤੋਂ ਬਾਅਦ ਹੁਣ ਸਿਆਸੀ ਲੋਕਾਂ ਨੇ ਆਪਣਾ ਰੁਖ ਨਿਆਂਪਾਲਿਕਾ ਵੱਲ ਕੀਤਾ ਹੈ।

 

 

ਭਿ੍ਰਸ਼ਟਾਚਾਰ ਕੇਵਲ ਰਕਮ ਦਾ ਲੈਣ ਦੇਣ ਹੀ ਨਹੀਂ ਹੁੰਦਾ, ਕਿਸੇ ਵਿਅਕਤੀ ਨੂੰ ਆਪਣੇ ਕੰਮ ਕਰਾਉਣ ਬਦਲੇ ਨਿੱਜੀ ਲਾਭ ਦੇਣਾ, ਤਰੱਕੀ ਦੇਣੀ ਜਾਂ ਸੇਵਾਮੁਕਤੀ ਬਾਅਦ ਉੱਚ ਅਹੁਦੇ ਦੇਣੇ, ਇਹ ਵੀ ਭਿ੍ਰਸ਼ਟਾਚਾਰੀ ਦਾ ਹੀ ਇੱਕ ਰੂਪ ਹੈ। ਆਮ ਲੋਕ ਭਾਵੇਂ ਇਸ ਤੱਥ ਨਾਲ ਸਹਿਮਤ ਨਾ ਹੋਣ, ਪਰ ਸ੍ਰੀਮਤੀ ਸ਼ੀਲਾ ਦੀਕਸ਼ਿਤ ਤੋਂ ਗਵਰਨਰੀ ਦੇ ਅਹੁਦੇ ’ਤੋਂ ਅਸਤੀਫਾ ਲੈ ਕੇ ਮੌਜੂਦਾ ਕੇਂਦਰੀ ਐਨ ਡੀ ਏ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਸ੍ਰੀ ਪੀ ਸਦਾਸ਼ਿਵਮ ਦੀ ਕੇਰਲ ਦੇ ਗਵਰਨਰ ਵਜੋਂ ਨਿਯੁਕਤੀ ਇਸ ਤੱਥ ’ਤੇ ਮੋਹਰ ਲਾਉਂਦੀ ਹੈ।

ਕੇਂਦਰ ਅਤੇ ਰਾਜਾਂ ਵਿੱਚ ਸੱਤਾ ਭੋਗ ਰਹੇ ਅਤੇ ਵਿਰੋਧੀ ਧਿਰ ਵਿੱਚ ਬੈਠੇ ਕਰੀਬ ਅੱਧੇ ਸਿਆਸਤਦਾਨਾਂ ਵਿਰੁਧ ਭਿ੍ਰਸ਼ਟਾਚਾਰ ਜਾਂ ਹੋਰ ਮਾਮਲੇ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਅਜਿਹੇ ਮਾਮਲਿਆਂ ਵਿੱਚ ਸਿਆਸਤਦਾਨ ਸੇਵਾਮੁਕਤੀ ਦੇ ਨਜ਼ਦੀਕ ਪਹੁੰਚ ਚੁੱਕੇ ਜੱਜ ਸਾਹਿਬਾਨਾਂ ਨੂੰ ਗਵਰਨਰੀ ਜਾਂ ਹੋਰ ਉੱਚ ਅਹੁਦਿਆਂ ਦੀਆਂ ਨਿਯੁਕਤੀਆਂ ਦਾ ਲਾਲਚ ਦੇ ਕੇ ਨਿੱਜੀ ਲਾਭ ਲੈਣ ਦੇ ਯਤਨ ਕਰ ਸਕਦੇ ਹਨ, ਜੋ ਭਿ੍ਰਸ਼ਟਾਚਾਰ ਹੀ ਮੰਨਿਆ ਜਾ ਸਕਦਾ ਹੈ।

ਸਾਬਕਾ ਪੀ ਸਦਾਸ਼ਿਵਮ ਦੀ ਬੀਤੇ ਦਿਨੀਂ ਕੇਰਲ ਦੇ ਗਵਰਨਰ ਵਜੋਂ ਕੀਤੀ ਨਿਯੁਕਤੀ ’ਤੇ ਵੀ ਦੇਸ਼ ਭਰ ਵਿੱਚ ਇੱਕ ਤਰ੍ਹਾਂ ਬਹਿਸ ਸ਼ੁਰੂ ਹੋ ਚੁੱਕੀ ਹੈ। ਦੇਸ਼ ਦੇ ਕਾਨੂੰਨੀ ਮਾਹਰ ਚਿੰਤਤ ਹਨ, ਕਿ ਜੇਕਰ ਜੱਜ ਸੇਵਾਮੁਕਤੀ ਤੋਂ ਬਾਅਦ ਗਵਰਨਰੀ ਜਾਂ ਹੋਰ ਉੱਚ ਅਹੁਦਿਆਂ ਨੂੰ ਪ੍ਰਵਾਨ ਕਰਦੇ ਹਨ ਤਾਂ ਇਸ ਨਾਲ (ਨਿਆਂਪਾਲਿਕਾ) ਦੀ ਅਜ਼ਾਦੀ ਨੂੰ ਖ਼ਤਰਾ ਹੋ ਸਕਦਾ ਹੈ। ਉਘੇ ਕਾਨੂੰਨਦਾਨ ਐਸ ਨਾਰੀਮਨ ਦਾ ਕਹਿਣਾ ਹੈ ਕਿ ਅਜਿਹੇ ਰੁਝਾਨ ਨਾਲ ਨਿਆਂਪਾਲਿਕਾ ਦੀ ਅਜ਼ਾਦੀ ਨੂੰ ਠੇਸ ਪਹੁੰਚੇਗੀ ਕਿਉਂਕਿ ਜੱਜ ਹਮੇਸ਼ਾ ਨਿਰਪੱਖ ਹੋਣ ਦਾ ਦਾਅਵਾ ਕਰਦੇ ਹਨ। ਸੀਨੀਅਰ ਵਕੀਲ ਰਾਜੂ ਰਾਮਾ ਚੰਦਰਨ ਨੇ ਵੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਸੁਝਾਅ ਦਿੱਤਾ ਹੈ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਪੇਸ਼ ਕੀਤਾ ਅਜਿਹਾ ਕੋਈ ਵੀ ਅਹੁਦਾ ਸਾਬਕਾ ਜੱਜ ਸਾਹਿਬਾਨਾਂ ਨੂੰ ਸਵੀਕਾਰ ਨਹੀਂ ਕਰਨਾ ਚਾਹੀਦਾ।

ਇੱਥੇ ਇਹ ਵੀ ਵਰਨਣਯੋਗ ਹੈ ਕਿ ਦੇਸ਼ ਦੇ ਸੰਵਿਧਾਨ ਵਿੱਚ ਅਜਿਹੀਆਂ ਨਿਯੁਕਤੀਆਂ ਉੱਪਰ ਕੋਈ ਕਾਨੂੰਨੀ ਪਾਬੰਦੀ ਨਹੀਂ ਹੈ। ਪਰ ਸੱਚ ਇਹ ਹੈ ਕਿ ਅਜਿਹੀਆਂ ਨਿਯੁਕਤੀਆਂ ਨਾਲ ਜੁਡੀਸਰੀ ਵਿੱਚ ਭਿ੍ਰਸ਼ਟਾਚਾਰ ਵਧਣ ਦਾ ਖਦਸ਼ਾ ਹੈ। ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਅਧਿਕਾਰੀ ਮੁਲਾਜ਼ਮ ਲਈ ਰਿਟਾਇਰਮੈਂਟ ਦੀ ਉਮਰ ਸੀਮਾ ਤਹਿ ਕੀਤੀ ਹੋਈ ਹੈ, ਪਰ ਸੇਵਾਮੁਕਤੀ ਦੇ ਨਜ਼ਦੀਕ ਪਹੁੰਚ ਕੇ ਹਰ ਅਫ਼ਸਰ ਅਧਿਕਾਰੀ ਇਹ ਸੋਚਣ ਲਈ ਮਜ਼ਬੂਰ ਹੋ ਜਾਂਦਾ ਹੈ ਕਿ ਰਿਟਾਇਰਮੈਂਟ ਤੋਂ ਬਾਅਦ ਆਪਣੇ ਆਪ ਨੂੰ ਵਿਹਲ ਤੋਂ ਬਚਾਉਣ ਲਈ ਅਤੇ ਆਮਦਨ ਵਿੱਚ ਹੋਣ ਵਾਲੇ ਘਾਟੇ ਦੀ ਪੂਰਤੀ ਲਈ ਕੋਈ ਕੰਮ ਕਾਰ ਜ਼ਰੂਰ ਕੀਤਾ ਜਾਵੇ।

ਜੱਜ ਸਾਹਿਬਾਨ ਜੋ ਇਨਸਾਫ਼ ਦੇਣ ਦਾ ਸਭ ਤੋਂ ਵੱਡਾ ਸੋਮਾ ਹਨ, ਜੇ ਉਹਨਾਂ ਦੇ ਦਿਮਾਗ ਦਾ ਹਿੱਸਾ ਸੇਵਾਮੁਕਤੀ ਤੋਂ ਬਾਅਦ ਉੱਚ ਆਹੁਦੇ ਬਣ ਜਾਣ ਤਾਂ ਉਹ ਸੇਵਾਮੁਕਤੀ ਤੋਂ ਪਹਿਲਾਂ ਸਮੇਂ ਦੀ ਸਰਕਾਰ ਨੂੰ ਲਾਭ ਪਹੁੰਚਾਉਣ ਨੂੰ ਤਰਜੀਹ ਦੇਣਗੇ। ਸੋ ਚਿੰਤਾ ਇਸ ਗੱਲ ਦੀ ਹੈ ਕਿ ਅਜਿਹਾ ਰੁਝਾਨ ਅਦਾਲਤਾਂ ਵਿੱਚ ਭਿ੍ਰਸ਼ਟਾਚਾਰ ਨੂੰ ਵਧਾਏਗਾ, ਜਿਸ ਨਾਲ ਦੇਸ਼ ਵਾਸੀਆਂ ਨੂੰ ਮਿਲਣ ਵਾਲੇ ਇਨਸਾਫ਼ ’ਤੇ ਸੁਆਲੀਆ ਚਿੰਨ੍ਹ ਲੱਗ ਜਾਵੇਗਾ, ਜੋ ਦੇਸ਼ ਲਈ ਘਾਤਕ ਹੋਵੇਗਾ।

 

ਸੰਪਰਕ: +91 98882 75913
ਅੰਤਰਰਾਸ਼ਟਰੀ ਵਿਦਿਆਰਥੀਆਂ, ਵਰਕ ਪਰਮਿਟ ਵਾਲੇ ਲੋਕਾਂ ਦੇ ਮਸਲੇ ਅਤੇ ਦੇਸੀ ਕਨੇਡੀਅਨ ਭਾਈਚਾਰਾ! -ਹਰਚਰਨ ਸਿੰਘ ਪਰਹਾਰ
ਰਾਖਵੇਂਕਰਨ ਦਾ ਮੁੱਦਾ – ਪਰਮਜੀਤ ਸਿੰਘ ਕੱਟੂ
ਪ੍ਰਧਾਨ ਮੰਤਰੀ ਸਟੀਵਨ ਹਾਰਪਰ ਦੇ ਕਾਰਜਕਾਲ ਦੇ ਦਸ ਸਾਲ – ਰਿਸ਼ੀ ਨਾਗਰ
ਤ੍ਰਿਪੁਰਾ: ਗ਼ਰੀਬ ਮੁੱਖ ਮੰਤਰੀ ਦਾ ਲਗਾਤਾਰ ਖੁਸ਼ਹਾਲ ਹੋ ਰਿਹਾ ਪ੍ਰਾਂਤ – ਪੁਸ਼ਪਿੰਦਰ ਸਿੰਘ
ਭਵਿੱਖ ਦੇ ਇੱਕ ਹੋਰ ਸੂਰਜ ਦਾ ਉੱਗਣ ਤੋਂ ਪਹਿਲਾਂ ਕਤਲ -ਮਨਦੀਪ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਖ਼ਬਰਸਾਰ

ਸਾਹਿਤ ਅਕਾਡਮੀ ਦਿੱਲੀ ਵੱਲੋਂ ਪੰਜਾਬੀ ਸਾਹਿਤ ਨਾਲ ਕੀਤੇ ਜਾਂਦੇ ਪੱਖ-ਪਾਤ ਦੀ ਮੂੰਹ ਬੋਲਦੀ ਤਸਵੀਰ

ckitadmin
ckitadmin
July 4, 2014
ਤਣਾ ਪੂਰਨ ਮਾਹੌਲ ਵਿੱਚ ਭਾਰਤ ਪਾਕਿ ਗੱਲਬਾਤ ਦਾ ਮੁਲਤਵੀ ਹੋਣਾ ਹੀ ਬਿਹਤਰ
ਭਿ੍ਰਸ਼ਟਾਚਾਰ ਦੇ ਫੈਲ ਰਹੇ ਦਾਗ਼ -ਪ੍ਰਕਾਸ਼ ਕਰਤ
ਕੀ ਪਤੈ ਸ਼ਰਾਬੀ ਸ਼ਰਾਬ ਛੱਡ ਦੇ … – ਬਿੱਟੂ ਜਖੇਪਲ
ਸ਼ੁਤਰਮੁਰਗੀ ਵਿਹਾਰ ਅਤੇ ਸਾਡੀ ਅਜੋਕੀ ਸਰਕਾਰ -ਸੁਕੀਰਤ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?