Thu, 21 November 2024
Your Visitor Number :-   7256711
SuhisaverSuhisaver Suhisaver

ਥੈਲਾਸੀਮੀਆ: ਜਾਗਰੂਕਤਾ ਹੀ ਬਚਾਅ ਹੈ –ਹਰਜੀਤ ਸਿੰਘ

Posted on:- 11-05-2015

suhisaver

ਥੈਲਾਸੇਮੀਆ ਇਕ ਜਮਾਂਦਰੂ ਬਿਮਾਰੀ ਹੈ । ਜਿਸ ਤੋਂ ਬਚਾਅ ਸਿਰਫ ਜਾਗਰੂਕਤਾ ਹੀ ਹੈ । ਸਾਰੇ ਸੰਸਾਰ ਵਿਚ 8 ਮਈ ਨੂੰ “ਵਿਸ਼ਵ ਥੈਲਾਸੀਮੀਆ ਦਿਵਸ” ਮਨਾਇਆ ਜਾਂਦਾ ਹੈ । ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ, ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਕਿ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਨਵ ਜਨਮੇ ਬੱਚੇ ਨੂੰ ਬਚਾਇਆ ਜਾ ਸਕੇ। ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਹੁੰਦੀ ਹੈ, ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਜਿਸ ਕਾਰਨ ਬੱਚੇ ਨੂੰ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੁਰੂ ਵਿਚ ਇਹ ਬਿਮਾਰੀ ਅਰਬ ਦੇਸ਼ਾਂ ਵਿਚ ਪਾਈ ਜਾਂਦੀ ਸੀ।ਸਾਡੇ ਭਾਰਤ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤ ਮਰਦ ਹਨ ਜੋ ਕੇ ਦੇਖਣ ਵਿਚ ਬਿਲਕੁਲ ਤੰਦਰੁਸਤ ਹਨ, ਪਰ ਮਾਈਨਰ ਥੈਲਾਸੀਮੀਕ ਜੀਣ ਕੈਰੀਅਰ(ਵਾਹਕ) ਹੁੰਦੇ ਹਨ ਅਤੇ 10 ਤੋਂ 20 ਹਜ਼ਾਰ ਮੇਜਰ ਥੈਲਾਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ।

ਸੋ ਲੋੜ ਹੈ ਕਿ ਇਕ ਮਾਮੂਲੀ ਜਿਹੀ ਜਾਣਕਾਰੀ ਰਾਂਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ ਹੈ, ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਥੈਲਾਸੀਮੀਕ ਮਾਇਨਰ ਕੋਈ ਵੀ ਹੋ ਸਕਦਾ ਹੈ। ਪਰ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਸਾਡੇ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ, ਅਦਾਕਾਰ ਥੈਲਾਸੀਮੀਕ ਮਾਇਨਰ ਹਨ।

ਜਿਵੇਂ ਕਿ ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ, ਅਦਾਕਾਰਾ ਦੀਯਾ ਮਿਰਜਾ, ਕ੍ਰਿਕਟ ਖਿਡਾਰੀ ਪ੍ਰਾਥਿਵ ਪਟੇਲ ਤੇ ਹੋਰ ਵੀ ਕਈ ਮਸ਼ਹੂਰ ਹਸਤੀਆਂ ਥੈਲਾਸੀਮੀਕ ਮਾਇਨਰ ਹਨ। ਜਿਸ ਕਾਰਨ ਅੱਜ ਦੇ ਸਮਾਜ ਵਿਚ ਇਸ ਬਿਮਾਰੀ ਸਬੰਧੀ ਜਾਗਰੂਕਤਾ ਬਹੁਤ ਹੀ ਘੱਟ ਹੈ। ਥੈਲਾਸੀਮੀਕ ਮੇਜਰ ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ।ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ। ਥੈਲੇਸੇਮੀਆ ਆਮ ਤੋਂ ਤੁਹਾਡੇ ਸ਼ਰੀਰ ਵਿਚ ਘੱਟ ਹੀਮੋਗਲਿਬਨ ਤੇ ਘੱਟ ਲਾਲ ਕੋਸ਼ਿਕਾਵਾਂ ਦੀ ਵਿਸ਼ੇਸ਼ਤਾਵਾਂ ਜੋ ਤੁਹਾਨੂੰ ਜਮਾਂਦਰੂ ਰੂਪ ਵਿਚ ਮਿਲਿਆ ਖੂਨ ਦਾ ਵਹਾਅ ਹੈ ਜਿਸ ਨੂੰ ਥੈਲੇਸੇਮਿਆ ਕਿਹਾ ਜਾਂਦਾ ਹੈ । ਇਹ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ।

ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਰਿਆ ਬਹੁਤ ਘੱਟ ਜਾਂਦੀ ਹੈ , ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ । ਥੈਲੇਸੇਮੀਆ ਥੈਲਾਸ ਤੇ ਅਨੇਮੀਆ ਸ਼ਬਦਾ ਤੋਂ ਮਿਲ ਕੇ ਬਣਿਆ ਸ਼ਬਦ ਹੈ । ਥੈਲੇਸਾ ਇਕ ਗਰੀਕ ਸ਼ਬਦ ਹੈ ਜਿਸਦਾ ਅਰਥ ਹੈ ਸਮੁੰਦਰੀ ਕਿਨਾਰੇ ਖੂਨ ਦੀ ਕਮੀ ਵਾਲਾ ਰੋਗ ਭਾਵ ਸ਼ੁਰੂਆਤ ਵਿਚ ਸਮੂੰਦਰ ਕਿਨਾਰੇ ਰਹਿਣ ਵਾਲੇ ਲੋਗ ਇਸ ਬਿਮਾਰੀ ਦਾ ਸ਼ਿਕਾਰ ਹੁੰਦੇ ਸਨ। ਜੇਕਰ ਪੈਦਾ ਹੋਣ ਵਾਲੇ ਬੱਚਿਆ ਦੇ ਮਾਤਾ ਪਿਤਾ ਦੋਵਾਂ ਵਿਚ ਮਾਇਨਰ ਥੈਲੇਸੇਮੀਆ ਜਿਵਾਣੂ ਹਨ ਤਾਂ ਬੱਚੇ ਵਿਚ ਨੂੰ ਮੇਜਰ ਥੈਲੇਸੇਮੀਆ ਹੋਣ ਦੇ ਮੌਕੇ ਵੱਧ ਜਾਂਦੇ ਹਨ ਜੋ ਕਿ ਬਹੁਤ ਘਾਤਕ ਹੁੰਦੇ ਹਨ ਤੇ ਇਸ ਵਿਚ 25 ਫੀਸਦੀ ਮੇਜਰ ਥੈਲੇਸੇਮੀਆ ਹੋਣ ਦਾ ਖਤਰਾ 50 ਫੀਸਦੀ ਥੈਲੇਸੇਮੀਕ ਵਾਹਕ ਹੋਣ ਦਾ ਖਤਰਾ ਅਤੇ 25 ਫੀਸਦੀ ਆਮ ਵਾਂਗ ਹੋਣ ਦਾ ਦੀ ਉਮੀਦ ਵੀ ਹੁੰਦੀ ਹੈ। ਪਰ ਜੇਕਰ ਮਾਤਾ ਪਿਤਾ ਵਿਚੋਂ ਕਿਸੇ ਇਕ ਵਿਚ ਮਾਇਨਰ ਥੈਲੇਸੇਮੀਆ ਦੇ ਜਿਵਾਣੂ ਹਨ ਤਾਂ 50 ਫੀਸਦੀ ਬੱਚੇ ਦੇ ਥੈਲੇਸੇਮੀਕ ਵਾਹਕ ਤੇ 50 ਫੀਸਦੀ ਕਿਸੇ ਪ੍ਰਕਾਰ ਦਾ ਖਤਰਾ ਨਾ ਹੋਣ ਦੀ ਉਮੀਦ ਵੀ ਹੁੰਦੀ ਹੈ।। ਮਨੁੱਖੀ ਖੂਨ ਦੋ ਪ੍ਰਕਾਰ ਦੇ ਪ੍ਰੋਟਿਨ ਨਾਲ ਬਣਦਾ ਹੈ ਐਲਫਾ ਗਲੋਬੀਨ ਤੇ ਬੀਟਾ ਗਲੋਬੀਨ ।

ਥੈਲੇਸੇਮੀਆ ਇਨ੍ਹਾਂ ਪ੍ਰੋਟਿਨਸ ਵਿਚ ਗਲੋਬੀਨ ਨਿਰਮਾਣ ਦੀ ਪ੍ਰਕਿਰਿਆ ਵਿਚ ਖਰਾਬੀ ਕਾਰਨ ਹੂੰਦਾ ਹੈ। ਜਿਸ ਕਾਰਨ ਲਾਲ ਖੂਨ ਕੋਸ਼ਿਕਾਵਾਂ ਨਸ਼ਟ ਹੋ ਜਾਂਦੀਆ ਹਨ। ਖੂਨ ਦੀ ਬਹੁਤ ਜ਼ਿਆਦਾ ਕਮੀ ਕਾਰਨ ਪੀੜਤ ਨੂੰ ਵਾਰ ਵਾਰ ਖੂਨ ਚੜਾਉਣਾ ਪੈਂਦਾ ਹੈ। ਵਾਰ ਵਾਰ ਖੂਨ ਚੜਾਉਣ ਨਾਲ ਰੋਗੀ ਦੇ ਸਰੀਰ ਵਿਚ ਲੋਹ ਤੱਤਾਂ ਦੀ ਬਹੁਤਾਤ ਹੋ ਜਾਂਦੀ ਹੈ ਜੋ ਕਿ ਦਿਲ , ਲੀਵਰ ਤੇ ਫੇਫੜਿਆਂ ਵਿਚ ਪਹੁੰਚ ਕੇ ਬਹੁਤ ਨੁਕਸਾਨ ਕਰਦਾ ਹੈ। ਥੈਲੇਸੇਮੀਆ ਦੋ ਤਰ੍ਹਾਂ ਦਾ ਹੁੰਦਾ ਹੈ;

ਮੇਜਰ ਥੈਲੇਸੇਮੀਆ – ਜਿਨ੍ਹਾਂ ਬੱਚਿਆ ਦੇ ਮਾਤਾ ਪਿਤਾ ਦੋਵਾਂ ਵਿਚ ਥੈਲੇਸੇਮੀਆ ਜੀਵਾਣੂ ਹੁੰਦਾ ਹੈ, ਉਹਨਾਂ ਦੇ ਬੱਚੇ ਮੇਜਰ ਥੈਲੇਸੇਮਿਕ ਹੁੰਦੇ ਹਨ, ਜੋ ਕਿ ਬਹੁਤ ਭਿਆਨਕ ਰੋਗ ਹੈ । ਇਸ ਰੋਗ ਕਾਰਨ ਰੋਗੀ ਵਿਚ ਖੂਨ ਨਹੀਂ ਬਣਦਾ। ਇਸ ਵਿਚ ਹਰ 10 ਜਾਂ 15 ਦਿਨ ਬਾਅਦ ਰੋਗੀ ਨੂੰ ਖੂਨ ਚੜਾਉਣਾ ਪੈਂਦਾ ਹੈ। ਜੋ ਕਿ ਇਕ ਬਹੁਤ ਦਰਦਨਾਕ ਤੇ ਗੰਭੀਰ ਕ੍ਰਿਆ ਹੈ।

ਮਾਇਨਰ ਥੈਲੇਸੇਮੀਆ – ਮਾਇਨਰ ਥੈਲੇਸੇਮੀਆ ਉਹਨਾਂ ਬੱਚਿਆ ਨੂੰ ਹੁੰਦਾ ਹੈ ਜਿੰਨਾ ਦੇ ਮਾਤਾ ਪਿਤਾ ਵਿਚੋ ਕਿਸੇ ਇਕ ਵਿਚ ਥੈਲੇਸੇਮੀਆ ਦੇ ਜੀਵਾਣੂ ਹੋਣ।

ਲੱਛਣ – ਸ਼ੁਰੂ ਵਿਚ ਬੱਚਾ ਆਮ ਵਿਖਾਈ ਦਿੰਦਾ ਹੈ, ਪਰ ਉਮਰ ਦੇ ਨਾਲ ਨਾਲ ਉਸ ਵਿਚ ਖੂਨ ਦੀ ਕਮੀ ਹੋ ਜਾਂਦੀ ਹੈ ਤੇ ਅੱਗੇ ਚੱਲਕੇ ਬੱਚਾ ਕਮਜੋਰ ਹੋ ਜਾਂਦਾ ਹੈ ਸਰੀਰ ਹਲਕਾ ਹੋ ਜਾਂਦਾ ਹੈ ਦਿਲ ਦੀ ਧੜਕਨ ਵੱਧ ਜਾਂਦੀ ਹੈ ਬੱਚਾ ਖੇਡ ਕੁੱਦ ਵਿਚ ਭਾਗ ਨਹੀਂ ਲੈ ਸਕਦਾ ਇਸੇ ਸਮੇਂ ਦੌਰਾਨ ਬੱਚੇ ਦੇ ਗਲੇ ਅਤੇ ਅੱਖਾਂ ਵਿਚ ਸੋਜ ਰਹਿਣ ਲੱਗ ਜਾਂਦੈ ਹੈ। ਬੱਚਾ ਲਗਾਤਾਰ ਬਿਮਾਰ ਰਹਿਣ ਲੱਗ ਜਾਂਦਾ ਹੈ ਭਾਰ ਨਹੀ ਵੱਧਦਾ । ਜਿਵੇਂ;

• ਥਕਾਵਟ
• ਕਮਜ਼ੋਰੀ
• ਪੀਲਾ ਪੇਸ਼ੀ
• ਚਮੜੀ ਦੀ ਯੈਲੋ discoloration (ਪੀਲੀਆ)
• ਚਿਹਰੇ ਦੇ ਹੱਡੀ ਰੋਗ,
• ਹੌਲੀ ਵਿਕਾਸ ਦਰ
• ਪੇਟ ਸੋਜ
• ਹਨੇਰੇ ਪਿਸ਼ਾਬ

ਥੈਲਾਸੀਮੀਆਂ ਤੋਂ ਬਚਾਅ ਦੇ ਢੰਗ

• ਵਿਆਹ ਤੋਂ ਪਹਿਲਾਂ ਤੇ ਗਰਭ ਅਵਸਥਾ ਦੇ ਦੂਸਰੇ ਮਹੀਨੇ ਤੋਂ ਬਾਅਦ Hba2 ਦਾ ਟੈਸਟ ਕਰਵਾਉਣਾ ਅਤਿ ਜ਼ਰੂਰੀ ਹੈ।
• ਰੋਗੀ ਦਾ ਹੀਮੋਗਲੋਬੀਨ 11 ਜਾਂ 12 ਰੱਖਿਆ ਜਾਵੇ ।
• ਸਮੇਂ ਸਿਰ ਦਵਾਈਆਂ ਤੇ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ ।
• ਬੋਨ ਮੈਰੋ ਟਰਾਂਸਪਲਾਂਟੇਸ਼ਨ ਕਰਵਾਇਆ ਜਾ ਸਕਦਾ ਹੈ, ਪਰ ਉਸਦੀ ਲਾਗਤ ਬਹੁਤ ਜ਼ਿਆਦਾ ਹੁੰਦੀ ਹੈ।

ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਬਿਮਾਰੀ ਦੇ ਇਲਾਜ ਲਈ ਸਕੀਮ ਚਲਾਈ ਹੋਈ ਹੈ ਜਿਸ ਵਿਚ ਸਿਹਤ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ.ਜੀ.ਆਈ. ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ ( ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, , ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ। ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਸਰਕਾਰੀ ਹਸਪਤਾਲਾਂ ਵਿਚ ਪੈਦਾ ਹੋਏ ਨਵਜਾਤ ਬੱਚੇ (0 ਤੋਂ 6 ਹਫਤੇ), ਆਂਗਣਵਾੜੀ ਸੈਂਟਰਾਂ ‘ਚ ਦਰਜ ਬੱਚੇ (6 ਹਫਤੇ ਤੋਂ 6 ਸਾਲ),ਪੰਜਾਬ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜਦੇ ਪਹਿਲੀ ਤੋਂ ਬਾਰਵੀਂ ਕਲਾਸ ( 6 ਤੋਂ 18 ਸਾਲ ) ਤਕ ਦੇ ਬੱਚੇ ਮੁਫਤ ਇਲਾਜ ਦੇ ਹੱਕਦਾਰ ਹਨ।

ਥੈਲਾਸੀਮੀਆ ਦੀ ਬਿਮਾਰੀ ਤੋਂ ਪੀੜਤ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚੇ ਪੀ.ਜੀ.ਆਈ. ਚੰਡੀਗੜ ਜਾਂ ਹੋਰ ਥੈਲਾਸੀਮੀਕ ਸੋਸਾਇਟੀਆਂ ਵਿੱਚੋਂ ਪਹਿਲਾਂ ਹੀ ਇਲਾਜ ਕਰਵਾ ਰਹੇ ਹਨ ਉਹ ਵੀ ਇਸ ਸਕੀਮ ਅਧੀਨ ਮੁਫਤ ਇਲਾਜ ਦੇ ਹੱਕਦਾਰ ਹਨ। ਥੈਲਾਸੀਮੀਆ ਤੋਂ ਪੀੜਤ ਬੱਚਿਆਂ ਦੇ ਮਾਤਾ ਪਿਤਾ ਮੁਫਤ ਇਲਾਜ ਦੀ ਸੁਵਿਧਾ ਲੈਣ ਲਈ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਦਫਤਰ ਵਿਚ ਜਾ ਇਸ ਸਕੀਮ ਅਧੀਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਸੰਪਰਕ: +91 94657 33311

Comments

sukhpal kaur

Thanks sir for share this awesome knowledge . Well done God bless you. Carry on sir

Security Code (required)



Can't read the image? click here to refresh.

Name (required)

Leave a comment... (required)





ਹੈਲਥ ਲਾਈਨ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ