Thu, 21 November 2024
Your Visitor Number :-   7253160
SuhisaverSuhisaver Suhisaver

ਏਡਜ਼ ਤੋਂ ਜਾਗਰੂਕਤਾ ਹੀ ਬਚਾਅ ਦੀ ਕੁੰਜੀ ਹੈ - ਗੋਬਿੰਦਰ ਸਿੰਘ ਢੀਂਡਸਾ

Posted on:- 16-12-2018

suhisaver

ਲੋਕਾਂ ਨੂੰ ਏਡਜ਼ ਸੰਬੰਧੀ ਜਾਣਕਾਰੀ ਅਤੇ ਪੀੜਤਾਂ ਪ੍ਰਤੀ ਸਕਰਾਤਮਕ ਰਵੱਈਆ ਅਪਣਾਉਣ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ ਪੂਰੀ ਦੁਨੀਆਂ ਵਿੱਚ ਇੱਕ ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਏਡਜ਼ ਦਿਵਸ ਦੀ ਸ਼ੁਰੂਆਤ 1ਦਸੰਬਰ 1988ਤੋਂ ਹੋਈ ਜਿਸਦਾ ਮੰਤਵ ਐੱਚ.ਆਈ.ਵੀ. ਏਡਜ਼ ਤੋਂ ਗ੍ਰਸਤ ਲੋਕਾਂ ਦੀ ਮੱਦਦ ਕਰਨ ਲਈ ਧਨ ਜੁਟਾਉਣ, ਲੋਕਾਂ ਨੂੰ ਏਡਜ਼ ਸੰਬੰਧੀ ਜਾਗਰੂਕ ਕਰਨ ਅਤੇ ਏਡਜ਼ ਨਾਲ ਜੁੜੇ ਮਿੱਥ ਨੂੰ ਦੂਰ ਕਰਕੇ ਲੋਕਾਂ ਨੂੰ ਸਿੱਖਿਅਤ ਕਰਨਾ ਸ਼ਾਮਲ ਸੀ। ਇਸ ਰੋਗ ਨੂੰ ਪਹਿਲੀ ਬਾਰ 1981ਵਿੱਚ ਮਾਨਤਾ ਮਿਲੀ ਅਤੇ ਇਹ ਏਡਜ਼ ਦੇ ਨਾਮ ਨਾਲ ਪਹਿਲੀ ਵਾਰ 27ਜੁਲਾਈ 1982ਨੂੰ ਜਾਣਿਆ ਗਿਆ। ਵਿਸ਼ਵ ਏਡਜ਼ ਦਿਵਸ ਸੰਬੰਧੀ ਪਹਿਲੀ ਵਾਰ ਕਲਪਨਾ 1987ਵਿੱਚ ਅਗਸਤ ਮਹੀਨੇ ਵਿੱਚ ਥਾਮਸ ਨੇੱਟਰ ਅਤੇ ਜੇਮਜ਼ ਡਬਲਿਯੂ ਬੰਨ ਦੁਆਰਾ ਕੀਤੀ ਗਈ। ਇਹ ਦੋਨੋਂ ਵਿਸ਼ਵ ਸਿਹਤ ਸੰਗਠਨ-ਜਿਨੇਵਾ ਦੇ ਏਡਜ਼ ਗਲੋਬਲ ਪ੍ਰੋਗਰਾਮ ਦੇ ਲਈ ਸਰਵਜਨਿਕ ਸੂਚਨਾ ਅਧਿਕਾਰੀ ਸੀ। ਉਹਨਾਂ ਨੇ ਏਡਜ਼ ਦਿਵਸ ਦਾ ਆਪਣਾ ਵਿਚਾਰ ਡਾ. ਜਾਨ ਨਾਥਨ ਮੰਨ (ਏਡਜ਼ ਗਲੋਬਲ ਪ੍ਰੋਗਰਾਮ ਨਿਰਦੇਸ਼ਕ) ਨਾਲ ਸਾਂਝਾ ਕੀਤਾ ਜਿਹਨਾਂ ਨੇ ਇਸ ਵਿਚਾਰ ਨੂੰ ਮਨਜੂਰੀ ਦੇ ਦਿੱਤੀ ਅਤੇ ਸਾਲ 1988ਵਿੱਚ 1ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਦੇ ਰੂਪ ਵਿੱਚ ਮਨਾਉਣਾ ਸ਼ੂਰੁ ਕਰ ਦਿੱਤਾ। ਐੱਚ.ਆਈ.ਵੀ. ਏਡਜ਼ ਦਾ ਅੰਤਰ ਰਾਸ਼ਟਰੀ ਨਿਸ਼ਾਨ ਲਾਲ ਰਿਬਨ ਹੈ ਜੋ ਕਿ 1991ਵਿੱਚ ਅਪਣਾਇਆ ਗਿਆ।

ਦੁਨੀਆਂ ਵਿੱਚੋਂ ਐੱਚ.ਆਈ.ਵੀ. ਪੀੜਤਾਂ ਦੀ ਗਿਣਤੀ ਵਿੱਚ ਭਾਰਤ ਦੱਖਣੀ ਅਫਰੀਕਾ ਅਤੇ ਨਾਈਜੀਰੀਆ ਤੋਂ ਬਾਅਦ ਤੀਜੇ ਸਥਾਨ ਤੇ ਹੈ। ਏਡਜ਼ ਸੰਬੰਧੀ ਜਨ ਜਾਗਰੂਕਤਾ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਦੇਸ਼ ਦੇ ਵੱਖੋ ਵੱਖਰੇ ਖੇਤਰਾਂ ਵਿੱਚ ਏਡਜ਼ ਸੰਬੰਧੀ ਜਾਗਰੂਕਤਾ ਲਈ 1ਦਸੰਬਰ 2007ਨੂੰ ਰੈੱਡ ਰਿਬਨ ਟ੍ਰੇਨ ਵੀ ਚਲਾਈ ਗਈ ਅਤੇ ਦੂਰਦਰਸ਼ਨ ਤੇ ਲੜੀਵਾਰ ਜਾਸੂਸ ਵਿਜੇ ਵੀ ਏਡਜ਼ ਸੰਬੰਧੀ ਜਾਗਰੂਕਤਾ ਲਈ ਪ੍ਰਸਾਰਿਤ ਹੁੰਦਾ ਰਿਹਾ ਹੈ।10 ਸਤੰਬਰ 2018 ਨੂੰ ਐੱਚ.ਆਈ.ਵੀ./ਏਡਜ਼ ਪੀੜਤਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਹਨਾਂਨੂੰ ਭੇਦਭਾਵ ਤੋਂ ਬਚਾਉਣ ਲਈ ਐੱਚ.ਆਈ.ਵੀ./ਏਡਜ਼ (ਰੋਕਥਾਮ ਅਤੇ ਨਿਯੰਤ੍ਰਣ) ਐਕਟ 2017 ਨੂੰ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਸੰਬੰਧਤ ਮਾਮਲਿਆਂ ਵਿੱਚ ਜ਼ੁਰਮਾਨੇ ਅਤੇ ਸਜ਼ਾ ਦਾ ਪ੍ਰਾਵਧਾਨ ਹੈ।

ਯੂ.ਐੱਨ.ਏਡਜ਼ 2017 ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ 2.1 ਮਿਲੀਅਨ ਲੋਕ ਐੱਚ.ਆਈ.ਵੀ. ਨਾਲ ਪੀੜਤ ਹਨ। 2010 ਤੋਂ 2017 ਵਿਚਕਾਰ ਨਵੇਂ ਸੰਕ੍ਰਮਣ 27 ਫੀਸਦੀ ਘਟੇ ਹਨ। 2017 ਵਿੱਚ 88000 ਨਵੇਂ ਐੱਚ.ਆਈ.ਵੀ. ਸੰਕ੍ਰਮਿਤ ਹੋਏ ਜਦਕਿ 69000 ਏਡਜ਼ ਕਰਕੇ ਮੌਤਾਂ ਹੋਈਆਂ ਹਨ। ਨਵੇਂ ਸੰਕ੍ਰਮਣ ਵਿੱਚ 86 ਫੀਸਦੀ ਅਸੁਰੱਖਿਅਤ ਯੌਨ ਸੰਬੰਧ ਜ਼ਿੰਮੇਵਾਰ ਹਨ।

ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਤਕਰੀਬਨ 11 ਲੱਖ ਦੀ ਆਬਾਦੀ ਵਾਲੇ ਮਿਜ਼ੋਰਮ ਵਿੱਚ ਸਭ ਤੋਂ ਜਿਆਦਾ ਐੱਚ.ਆਈ.ਵੀ. ਏਡਜ਼ ਦੇ ਸੰਕ੍ਰਮਣ ਦੀ ਦਰ ਹੈ, ਨਵੰਬਰ 2017 ਤੱਕ ਪੀੜਤਾਂ ਦੀ ਸੰਖਿਆ 14632 ਸੀ ਜੋ ਕਿ ਅਗਸਤ 2018 ਤੱਕ 18081 ਹੋ ਗਈ।ਮਨੀਪੁਰ ਅਤੇ ਨਾਗਾਲੈਂਡ ਵੀ ਉੱਚ ਸੰਕ੍ਰਮਣ ਦਰ ਵਾਲੇ ਸੂਬੇ ਹਨ।

ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਤਕਰੀਬਨ 21.40 ਲੱਖ ਸੰਕ੍ਰਮਿਤ ਮਾਮਲੇ ਸਾਹਮਣੇ ਆਏ ਹਨ।ਪੰਜਾਬ ਵਿੱਚ 1993ਤੋ ਸਤੰਬਰ2018 ਤੱਕ ਕੁੱਲ 68024 ਮਾਮਲੇ ਐੱਚ.ਆਈ.ਵੀ. ਦੇ ਰਿਕਾਰਡ ਹੋਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 15664 ਪੋਜ਼ੀਟਿਵ ਕੇਸ ਹਨ। ਮਾਹਿਰਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਐਨੇ ਸੰਕ੍ਰਮਿਤ ਮਾਮਲਿਆਂ ਪਿੱਛੇ ਨਸ਼ੇ ਦੇ ਲਾਏ ਜਾਂਦੇ ਟੀਕੇ/ਸਾਂਝੀਆਂ ਸੂਈਆਂ ਦੀ ਵਰਤੋਂ ਵੱਡਾ ਕਾਰਨ ਹੈ।

2017ਵਿੱਚ, ਸੰਸਾਰ ਵਿੱਚ ਤਕਰੀਬਨ 36.9 ਮਿਲੀਅਨ ਲੋਕ ਐੱਚ.ਆਈ.ਵੀ. ਤੋਂ ਸੰਕ੍ਰਮਿਤ ਸੀ ਅਤੇ ਇਹਨਾਂ ਵਿੱਚੋਂ 25 ਫੀਸਦੀ ਨੂੰ ਆਪਣੀ ਐੱਚ.ਆਈ.ਵੀ. ਦੀ ਸਥਿਤੀ ਪਤਾ ਨਹੀਂ ਸੀ।ਇਸੇ ਲਈ ਵਿਸ਼ਵ ਏਡਜ਼ ਦਿਵਸ 2018 ਦਾ ਵਿਸ਼ਾ ‘ਆਪਣੀ ਸਥਿਤੀ ਨੂੰ ਜਾਣੋ’ਰਿਹਾ ਤਾਂ ਜੋ ਸੰਕ੍ਰਮਿਤ ਵਿਅਕਤੀ ਇਸ ਬਿਮਾਰੀ ਤੋਂ ਬੇਖਬਰ ਨਾ ਰਹੇ।

ਏਡਜ਼ (ਐਕੂਆਇਰਡ ਇਮਿਊਨੋ ਡੈਫੀਸੀਐਂਸੀ ਸਿੰਡ੍ਰੋਮ), ਐੱਚ.ਆਈ.ਵੀ. (ਹਿਊਮਨ ਇਮਿਊਨੋ ਡੈਫੀਸੀਐਂਸੀ ਵਾਇਰਸ) ਸੰਕ੍ਰਮਣ ਦੇ ਕਾਰਨ ਹੋਣ ਵਾਲੀ ਬਿਮਾਰੀ ਹੈ। ਇਹ ਵਾਇਰਸ ਵਿਅਕਤੀ ਦੀ ਪ੍ਰਤੀਰੋਧੀ ਭਾਵ ਰੋਗਾਂ ਨਾਲ ਲੜਨ ਦੀ ਸਮੱਰਥਾ ਨੂੰ ਕਮਜ਼ੋਰ ਕਰ ਦਿੰਦਾ ਹੈ ਅਤੇ ਅੱਗੇ ਚੱਲ ਕੇ ਏਡਜ਼ ਦਾ ਕਾਰਨ ਬਣਦਾ ਹੈ। ਪਰੰਤੂ ਇਹ ਜ਼ਰੂਰੀ ਨਹੀਂ ਕਿ ਐੱਚ.ਆਈ.ਵੀ. ਨਾਲ ਗ੍ਰਸਤ ਵਿਅਕਤੀ ਨੂੰ ਏਡਜ਼ ਹੋਵੇ। ਆਮ ਤੌਰ ਤੇ ਐੱਚ.ਆਈ.ਵੀ. ਗ੍ਰਸਤ ਵਿਅਕਤੀ ਵਿੱਚ 8ਤੋਂ 10ਸਾਲ ਜਾਂ ਇਸ ਤੋਂ ਜ਼ਿਆਦਾ ਸਮੇਂ ਬਾਅਦ ਹੀ ਏਡਜ਼ ਹੋਣ ਦੇ ਲੱਛਣ ਦਿਖਣੇ ਸ਼ੁਰੂ ਹੁੰਦੇ ਹਨ। ਇਸ ਦੌਰਾਨ ਐੱਚ.ਆਈ.ਵੀ. ਪੀੜਤ ਵਿਅਕਤੀ ਸਿਹਤਮੰਦ ਨਜ਼ਰ ਆਉਂਦਾ ਹੈ। ਏਡਜ਼ ਇੱਕ ਅਵਸਥਾ ਹੈ। ਏਡਜ਼ ਪੀੜਤ ਦਾ ਵਜ਼ਨ ਅਚਾਨਕ ਘੱਟ ਹੋਣ ਲੱਗਦਾ ਹੈ, ਲੰਬੇ ਸਮੇਂ ਤੱਕ ਬੁਖਾਰ ਦੀ ਸ਼ਿਕਾਇਤ, ਚਮੜੀ ਦੇ ਗੁਲਾਬੀ ਰੰਗ ਦੇ ਧੱਬੇ, ਸਰੀਰ ਤੇ ਦਾਣੇ ਨਿਕਲ ਆਉਣਾ, ਯਾਦਦਾਸ਼ਤ ਕਮਜ਼ੋਰ ਹੋਣਾ, ਰਾਤ ਨੂੰ ਸੌਂਦੇ ਸਮੇਂ ਪਸੀਨਾ ਆਉਣਾ ਅਤੇ ਨਾੜਾਂ ਵਿੱਚ ਸੋਜ ਆਦਿ ਵੀ ਹੋ ਸਕਦੀ ਹੈ।

ਏਡਜ਼ ਸੰਬੰਧਤ ਜਾਂਚਾ ਵਿੱਚ ਐਲੀਸਾ ਟੈਸਟ, ਵੈਸਟਰਨ ਬਲਾਟ ਟੈਸਟ, ਐੱਚ.ਆਈ.ਵੀ. ਪੀ 24ਐਂਟੀਜੇਨ (ਪੀ.ਸੀ.ਆਰ.), ਸੀਡੀ 4ਕਾਊਂਟ ਆਦਿ ਹਨ। ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜ਼ਨਲ ਹਸਪਤਾਲਾਂ, ਮੈਡੀਕਲ ਕਾਲਜਾਂ ਅਤੇ ਕੁੱਝ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਇਸਦੀ ਮੁੱਢਲੀ ਪੌਜ਼ੀਟਿਵ/ਨੈਗੀਟਿਵ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ ਅਤੇ ਜਾਂਚ ਦੀ ਰਿਪੋਰਟ ਗੁਪਤ ਰੱਖੀ ਜਾਂਦੀ ਹੈ। ਅਸਲ ਵਿੱਚ ਇਸ ਬਿਮਾਰੀ ਦਾ ਕੋਈ ਸਫ਼ਲ ਇਲਾਜ ਨਹੀਂ ਹੈ ਲੇਕਿਨ ਹੋ ਸਕਦਾ ਹੈ ਕਿ ਕੁਝ ਉਪਚਾਰਾ ਨਾਲ ਇਸ ਨੂੰ ਘੱਟ ਕੀਤਾ ਜਾ ਸਕੇ।ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਪਟਿਆਲਾ, ਲੁਧਿਆਣਾ, ਪਠਾਨਕੋਟ, ਬਠਿੰਡਾ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਤਰਨਤਾਰਨ ਆਦਿ 9ਏ.ਆਰ.ਟੀ. (ਐਂਟੀ ਰਿਟ੍ਰੋਵਾਇਰਲ ਥੇਰੈਪੀ) ਕੇਂਦਰ ਹਨ, ਜਿੱਥੋਂ ਸੰਕ੍ਰਮਿਤ ਮਰੀਜ਼ ਉਪਚਾਰ ਲੈ ਸਕਦੇ ਹਨ।ਸਮੇਂ ਰਹਿੰਦੇ ਸੰਕ੍ਰਮਿਤ ਗਰਭਵਤੀ ਮਾਂ ਤੋਂ ਹੋਣ ਵਾਲੇ ਬੱਚੇ ਨੂੰ ਯੋਗ ਡਾਕਟਰਾਂ ਦੀ ਦੇਖ ਰੇਖ ਵਿੱਚ ਸੰਕ੍ਰਮਣ ਤੋਂ ਬਚਾਇਆ ਜਾ ਸਕਦਾ ਹੈ।

ਏਡਜ਼ ਛੂਆ ਛੂਤ ਦੀ ਬਿਮਾਰੀ ਨਹੀਂ ਹੈ, ਨਾ ਹੀ ਇਹ ਕਿਸੇ ਨਾਲ ਉੱਠਣ ਬੈਠਣ ਨਾਲ ਫੈਲਦੀ ਹੈ ਨਾ ਹੀ ਇਹ ਹੱਥ ਮਿਲਾਉਣ ਨਾਲ। ਇਹ ਮੱਛਰ ਦੇ ਕੱਟਣ ਨਾਲ, ਗਲੇ ਮਿਲਣ ਜਾਂ ਖੰਗਣ ਆਦਿ ਨਾਲ ਵੀ ਨਹੀਂ ਫੈਲਦਾ। ਏਡਜ਼ ਐੱਚ.ਆਈ.ਵੀ. ਸੰਕ੍ਰਮਿਤ ਗਰਭਵਤੀ ਔਰਤ ਤੋਂ ਉਸਦੇ ਬੱਚੇ ਨੂੰ, ਕਿਸੇ ਸੰਕ੍ਰਮਿਤ ਵਿਅਕਤੀ ਨਾਲ ਅਸੁਰੱਖਿਅਤ ਯੌਨ ਸੰਬੰਧਾਂ ਨਾਲ, ਸੰਕ੍ਰਮਿਤ ਲਹੂ ਜਾਂ ਲਹੂ ਪਦਾਰਥ ਸਰੀਰ ਵਿੱਚ ਚੜਨ ਜਾਂ ਸੰਪਰਕ ਵਿੱਚ ਆਉਣ ਤੇ, ਸਰਿੰਜਾਂ ਅਤੇ ਸੂਈਆਂ ਦੀ ਸਾਂਝੀ ਵਰਤੋਂ ਕਰਨ ਆਦਿ ਨਾਲ ਵੀ ਹੋ ਸਕਦਾ ਹੈ।ਐੱਚ.ਆਈ.ਵੀ. ਸੰਕ੍ਰਮਿਤ ਵਿਅਕਤੀ ਦਾ ਜਦ ਸਰੀਰਕ ਦ੍ਰਵ ਪਦਾਰਥ ਭਾਵ ਖੂਨ, ਸੀਮਨ, ਪ੍ਰੀ ਸੈਮੀਨਲ ਦ੍ਰਵ, ਵਜਾਈਨਲ ਦ੍ਰਵ, ਗੁੱਦਾ ਦ੍ਰਵ, ਦੁੱਧ ਆਦਿ ਕਿਸੇ ਸਿਹਤਮੰਦ ਵਿਅਕਤੀ ਦੇ ਸੰਪਰਕ ਵਿੱਚ ਆਉਂਦਾ ਹੈਤਾਂ ਸੰਬੰਧਤ ਵਿਅਕਤੀ ਵੀ ਸੰਕ੍ਰਮਿਤ ਹੋ ਜਾਂਦਾ ਹੈ। ਸੰਕ੍ਰਮਿਤ ਵਿਅਕਤੀ ਨਾਲ ਅਸੁਰੱਖਿਅਤ ਯੌਨ ਸੰਬੰਧ ਸਥਾਪਤ ਕਰਨਾ ਇਸਦੇ ਫੈਲਣ ਦਾ ਮੁੱਖ ਕਾਰਨ ਹੈ ਅਜਿਹੇ ਸੰਬੰਧ ਸਮਲੈਂਗਿਕ ਵੀ ਹੋ ਸਕਦੇ ਹਨ। ਸੁੱਰਖਿਅਤ ਯੌਨ ਸੰਬੰਧ ਸਥਾਪਤ ਕਰਨ ਲਈ ਕੰਡੋਮ ਜਾਂ ਨਿਰੋਧ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕੰਡੋਮ ਬਾਜ਼ਾਰ ਵਿੱਚ ਸਾਧਾਰਨ ਮੁੱਲ ਉੱਪਰ ਉਪਲੱਬਧ ਹਨ ਅਤੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਆਈ.ਸੀ.ਟੀ.ਸੀ. ਕੇਂਦਰ, ਪੀ.ਪੀ.ਸੀ.ਟੀ. ਕੇਂਦਰ, ਕਮਿਊਨਿਟੀ ਕੇਅਰ ਸੈਂਟਰ, ਐੱਸ.ਟੀ.ਡੀ. ਕਲੀਨਿਕ ਆਦਿ ਤੋਂ ਵੀ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ।

ਸਾਡੇ ਸਮਾਜ ਦਾ ਜ਼ਿਆਦਾਤਰ ਹਿੱਸਾ ਸੈਕਸ ਜਾਂ ਗੁਪਤ ਰੋਗਾਂ ਆਦਿ ਬਾਰੇ ਖੁੱਲ ਕੇ ਗੱਲ ਕਰਨ ਤੋਂ ਪਾਸਾ ਵੱਟਦਾ ਹੈ ਜੋ ਕਿ ਅਗਾਂਹਵਧੂ ਸਮਾਜ ਦਾ ਗੁਣ ਨਹੀਂ ਹੈ। ਬਹੁਤੇ ਲੋਕ ਨਿਰੋਧ ਖਰੀਦਣ ਜਾਂ ਮੰਗਣ ਤੋਂ ਹੀ ਝਿਝਕਦੇ ਹਨ ਅਤੇ ਅਸੁੱਰਖਿਅਤ ਯੌਨ ਸੰਬੰਧ ਸਥਾਪਤ ਕਰ ਲੈਂਦੇ ਹਨ, ਜੋ ਕਿ ਖੁੱਲ੍ਹਾ ਏਡਜ਼ ਨੂੰ ਸੱਦਾ ਸਾਬਤ ਹੋ ਸਕਦਾ ਹੈ। ਇਹ ਸਾਡੇ ਸਮਾਜ ਦਾ ਦੁਖਾਂਤ ਹੈ ਕਿ ਏਡਜ਼ ਦੇ ਰੋਗੀ ਨੂੰ ਬੜੀ ਸੰਕੀਰਣ ਸੋਚ ਨਾਲ ਵੇਖਿਆ ਜਾਂਦਾ ਹੈ ਅਤੇ ਪੀੜਤ ਵਿਅਕਤੀਆਂ ਤੇ ਬਹੁਤ ਤਰ੍ਹਾਂ ਦੇ ਸਮਾਜਿਕ ਦੂਸ਼ਣ ਜਾਂ ਕਲੰਕ ਲਾਏ ਜਾਂਦੇ ਹਨ ਜੋਕਿ ਉਨ੍ਹਾਂ ਦੀ ਰੂਹ ਨੂੰ ਤਾਰ ਤਾਰ ਕਰ ਛੱਡਦੇ ਹਨ। ਸਮੇਂ ਦੀ ਜ਼ਰੂਰਤ ਹੈ ਕਿ ਸੁਰੱਖਿਅਤ ਯੌਨ ਸੰਬੰਧਾਂ ਨੂੰ ਯਕੀਨੀ ਬਣਾਈਏ ਅਤੇ ਸੰਕ੍ਰਮਿਤ ਵਿਅਕਤੀਆਂ ਪ੍ਰਤੀ ਸਕਰਾਤਮਕਤਾ ਨਾਲ ਵਿਚਰੀਏ ਤਾਂ ਜੋ ਪੀੜਤ ਵਿਅਕਤੀ ਆਪਣੇ ਆਪ ਨੂੰ ਹੀਣ, ਸ਼ਰਮਿੰਦਾ, ਬਦਚਲਣ ਜਾਂ ਕਿਸੇ ਤਰ੍ਹਾਂ ਦਾ ਸਮਾਜਿਕ ਅਪਰਾਧੀ ਨਾ ਮਹਿਸੂਸ ਕਰਨ।

ਈਮੇਲ: [email protected]

Comments

HeaFD

Drugs information. Brand names. cost of generic prednisone without rx in Canada. All news about meds. Read information here. Everything trends of pills. Best trends of pills. All information about medicament. 00ffa41

heidway

Gkkasv [url=https://newfasttadalafil.com/]cialis online no prescription[/url] sialadenectomy tadalafil cialis Propecia Online Canada No Prescription Ztphoa Que Es Cialis https://newfasttadalafil.com/ - Cialis

Security Code (required)

Can't read the image? click here to refresh.

Name (required)

Leave a comment... (required)

ਹੈਲਥ ਲਾਈਨ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ