Tue, 10 September 2024
Your Visitor Number :-   7220270
SuhisaverSuhisaver Suhisaver

ਸੜਕੀ ਨਿਯਮਾਂ ਦੀ ਪਾਲਣਾ - ਗੋਬਿੰਦਰ ਸਿੰਘ ਬਰੜ੍ਹਵਾਲ

Posted on:- 31-12-2018

suhisaver

ਸੜਕ ਹਾਦਸੇ ਰੋਜ਼ਾਨਾ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਇਹਨਾਂ ਹਾਦਸਿਆਂ ਪਿੱਛੇ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਵਰਤੀ ਜਾਂਦੀ ਢਿੱਲ ਜ਼ਿੰਮੇਵਾਰ ਹੈ। ਪੰਜਾਬ ਵਿੱਚ ਸਿਰੋਂ ਨੰਗੇ ਲੋਕਾਂ ਨੂੰ ਦੋ-ਪਹੀਆ ਵਾਹਨਾਂ ਨੂੰ ਬਿਨ੍ਹਾਂ ਹੈਲਮੈੱਟ ਚਲਾਉਂਦੇ ਆਮ ਵੇਖਿਆ ਜਾਂਦਾ ਹੈ ਅਤੇ ਸੂਬੇ ਵਿੱਚ ਪੁਲਿਸ ਪ੍ਰਸ਼ਾਸਨ ਤਰਫੋਂ ਵੀ ਹੈਲਮੈੱਟ ਦਾ ਚਾਲਾਨ ਨਾ-ਮਾਤਰ ਹੀ ਹੁੰਦਾ ਹੈ। ਇਹ ਵੀ ਕੋਈ ਅੱਤਕੱਥਨੀ ਨਹੀਂ ਕਿ ਸੜਕਾਂ ਉੱਤੇ ਵਾਹਨਾਂ ਨੂੰ ਚਲਾ ਰਹੇ ਲੋਕ ਬਹੁਤੇ ਆਵਾਜਾਈ ਦੇ ਨਿਯਮਾਂ ਤੋਂ ਅਣਜਾਣ ਹੀ ਹੁੰਦੇ ਹਨ ਅਤੇ ਪਿੰਡਾਂ ਸ਼ਹਿਰਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਵਾਹਨ ਚਲਾਉਂਦੇ ਆਮ ਨਜ਼ਰੀਂ ਪੈ ਜਾਂਦੇ ਹਨ।

ਸੜਕੀ ਹਾਦਸਿਆਂ ਤੋਂ ਬਚਾਅ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਬਣਾਈ ਰੱਖਣ ਲਈ ਯਾਤਾਯਾਤ ਦੇ ਨਿਯਮ ਬਣਾਏ ਗਏ ਹਨ।ਇਹ ਨਿਯਮ ਹਰ ਵਿਅਕਤੀ ਦੁਆਰਾ ਪਾਲਣਾ ਕਰਨ ਲਈ ਹੁੰਦੇ ਹਨ ਜੋ ਸੜਕਾਂ ਤੇ ਚਲਦੇ ਹਨਅਤੇ ਟ੍ਰੈਫਿਕ ਦਾ ਹਿੱਸਾ ਬਣਦੇ ਹਨ।ਸੜਕੀ ਨਿਯਮਾਂ ਦੀ ਪਾਲਣਾ ਦੂਜਿਆਂ ਦੇ ਨਾਲ ਨਾਲ ਸਾਡੀ ਆਪਣੀ ਜਾਨ ਦੀ ਸੁਰੱਖਿਆ ਲਈ ਜ਼ਰੂਰੀ ਹੈ। ਸੜਕੀ ਨਿਯਮਾਂ ਨੂੰ ਅਣਗੋਲਿਆਂ ਕਰਨ ਤੇ ਆਪਣੀ ਜਾਨ ਦੇ ਨਾਲ ਨਾਲ ਦੂਜੇ ਵਿਅਕਤੀਆਂ ਲਈ ਵੀ ਅਸੀਂ ਖਤਰਾ ਬਣ ਜਾਂਦੇ ਹਾਂ।

ਸਰਦੀਆਂ ਦਾ ਸਮਾਂ ਚੱਲ ਰਿਹਾ ਹੈ ਅਤੇ ਧੁੰਦ ਕਾਰਨ ਵਿਜੀਵਿਲਿਟੀ ਉਂਝ ਹੀ ਘੱਟ ਹੋ ਜਾਂਦੀ ਹੈ ਸੋ ਆਵਾਯਾਈ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੁਰੱਖਿਅਤ ਸਫਰ ਕੀਤਾ ਜਾ ਸਕੇ। ਯਾਤਾਯਾਤ ਦੇ ਹੋਰ ਨਿਯਮਾਂ ਦੇ ਨਾਲ ਨਾਲ ਹਾਰਨਾਂ ਦੀ ਢੁੱਕਵੀਂ ਵਰਤੋਂ, ਗੱਡੀਆਂ ਵਿੱਚ ਸੀਟ ਬੈਲਟਾਂ ਦੀ ਵਰਤੋਂ,ਚੌਂਕਾਂ ਵਿੱਚ ਲੱਗੀਆਂ ਬੱਤੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪੈਦਲ ਚੱਲਦੇ ਸਮੇਂ ਜੈਬਰਾ ਕਰਾਸਿੰਗ ਤੋਂ ਮੁੱਖ ਸੜਕਾਂ ਨੂੰ ਪਾਰ ਕਰਨਾ ਚਾਹੀਦਾ ਹੈਕਿਉਂਕਿ ਕਿਸੇ ਹੋਰ ਥਾਂ ਤੋਂ ਸੜਕ ਪਾਰ ਕਰਨਾ ਦੁਰਘਟਨਾ ਨੂੰ ਸਿੱਧਾ ਸੱਦਾ ਸਾਬਤ ਹੋ ਸਕਦੀ ਹੈ।

ਸਮਾਜ ਵਿੱਚ ਸਵੈ ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕਾਂ ਦੀ ਭਾਰੀ ਘਾਟ ਰੜਕਦੀ ਹੈ ਅਤੇ ਸੜਕੀ ਨਿਯਮਾਂ ਸੰਬੰਧੀ ਅਣਗਹਿਲੀ ਲੋਕਾਂ ਦੇ ਸੁਭਾਅ ਦਾ ਹਿੱਸਾ ਬਣ ਗਈ ਹੈ ਪਰੰਤੂ ਜਿੱਥੇ ਸਖਤੀ ਹੁੰਦੀ ਹੈ ਉੱਥੇ ਇਹ ਤੀਰ ਵਾਂਗੂੰ ਸਿੱਧੇ ਹੋ ਜਾਂਦੇ ਹਨ ਉਦਾਹਰਨ ਲਈ,“ਚੰਡੀਗੜ ਵਿੱਚ ਪ੍ਰਸ਼ਾਸਨਿਕ ਸਖਤੀ ਦੇ ਚੱਲਦਿਆਂ ਆਪਣੇ ਵਾਹਨਾਂ ਨੂੰ ਚੰਡੀਗੜ ਦੇ ਖੇਤਰ ਵਿੱਚ ਲੈ ਕੇ ਜਾਂਦਿਆਂ ਹੀ ਇੱਕ ਦਮ ਜ਼ਿਆਦਾਤਰ ਲੋਕ ਯਾਤਾਯਾਤ ਦੇ ਨਿਯਮਾਂ ਦੀ ਪਾਲਣਾ ਕਰਨ ਲੱਗ ਜਾਂਦੇ ਹਨ ਅਤੇ ਪੰਜਾਬ ਵਿੱਚ ਉਹੀ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਰੱਖਦੇ ਹਨ।”

ਸੁਰੱਖਿਅਤ ਸਫਰ ਅਤੇ ਸੁਚੱਜੀ ਆਵਾਜਾਈ ਲਈ ਯਾਤਾਯਾਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ ਕਿ ਹੋਰ ਲੋੜੀਂਦੇ ਸੁਧਾਰਾਂ ਦੇ ਨਾਲ ਨਾਲ ਲੋਕਾਂ ਵਿੱਚ ਨਿਯਮ ਪਾਲਣਾਂ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਪ੍ਰਸ਼ਾਸਨ ਤਰਫੋਂ ਵਰਤੀ ਜਾਂਦੀ ਢਿੱਲ ਦੀ ਥਾਂ ਪੂਰੀ ਸਖਤੀ ਨੂੰ ਲਾਗੂ ਕੀਤਾ ਜਾਵੇ, ਇਹੀ ਸਮਾਜ ਅਤੇ ਲੋਕਾਂ ਦੇ ਹਿੱਤ ਵਿੱਚ ਹੈ।

ਈਮੇਲ : [email protected]

Comments

Security Code (required)



Can't read the image? click here to refresh.

Name (required)

Leave a comment... (required)





ਨਿਬੰਧ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ