Sun, 13 October 2024
Your Visitor Number :-   7232274
SuhisaverSuhisaver Suhisaver

ਇਨਕਲਾਬੀ ਧਿਰਾਂ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਨਿੰਦਾ

Posted on:- 18-10-2015

ਲੋਕਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਪੰਜਾਬ
ਅੰਦਰ ਕੰਮ ਕਰਦੀਆਂ ਤਿੰਨ ਇਨਕਲਾਬੀ ਧਿਰਾਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ, ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਸੰਗਰਾਮ ਮੰਚ ਪੰਜਾਬ ਨੇ ਕੋਟਕਪੂਰਾ ਗੋਲੀ ਕਾਂਡ ਦੀ ਨਿਖੇਧੀ ਕੀਤੀ।

ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਦੇ ਆਗੂ ਕਾਮਰੇਡ ਅਜਮੇਰ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਅਤੇ ਲੋਕ ਸੰਗਰਾਮ ਮੰਚ ਦੇ ਆਗੂ ਬਲਵੰਤ ਮੱਖੂ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬੀਆਂ ਨੂੰ ਇਹ ਗੱਲ ਅੱਜ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਜਦੋਂ ਹਕੂਮਤ ਖੁਦ ਨੂੰ ਲੋਕ-ਸੰਘਰਸ਼ਾਂ ਅੱਗੇ ਬੇਵੱਸ ਅਤੇ ਲਾਚਾਰ ਮਹਿਸੂਸ ਕਰਦੀ ਹੈ ਤਾਂ ਉਹ ਹਾਰ ਨਹੀਂ ਮੰਨਦੀ, ਸਗੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਰਾਹ ਲੱਭ ਕੇ ਲੋਕ ਸੰਘਰਸ਼ਾਂ ਦੀ ਪਿੱਠ ’ਤੇ ਵਾਰ ਕਰਦੀ ਹੈ। ਆਗੂਆਂ ਨੇ ਕਿਹਾ ਕਿ ਫਰੀਦਕੋਟ ’ਚ ਦੋ ਬੇਦੋਸ਼ੇ ਨੌਜਵਾਨਾਂ ਦਾ ਬਿਨਾਂ ਕਾਰਨ ਪੁਲੀਸ ਵੱਲੋਂ ਵਹਿਸ਼ੀਆਣਾ ਕਤਲ ਕਰਕੇ ਪੰਜਾਬ ’ਚ ਜਿਹੜੀ ਅੱਗ ਲਾਈ ਗਈ ਹੈ ਉਹ ਡੂੰਘੀ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਦੋ ਨੌਜਵਾਨਾਂ ਦੀ ਬਲੀ ਲਏ ਜਾਣ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੇਅਦਬੀ ਕਰਨ ਵਾਲਿਆਂ ਦੀ ਸੂਹ ਦੇਣ ’ਤੇ ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕਰਦਾ ਹੈ, ਪਰ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਹੋਇਆ ਸੀ ਥਾਂ ਉਸ ਤੋਂ ਬਾਅਦ ਤਿੰਨ ਮਹੀਨੇ ਤੱਕ ਉਪ ਮੁੱਖ ਮੰਤਰੀ ਕਿੱਥੇ ਸਨ? ਤਿੰਨਾਂ ਆਗੂਆਂ ਨੇ ਕੋਟਕਪੂਰਾ ਗੋਲੀ ਕਾਂਡ ਦੀ ਸਖ਼ਤ ਨਿਖੇਧੀ ਕਰਦਿਆਂ ਘਟਨਾ ਦੀ ਜਾਂਚ ਅਤੇ ਦੋਸ਼ੀ ਅਧਿਕਾਰੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ। ਮਿ੍ਰਤਕਾਂ ਦੇ ਵਾਰਸਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਵੀ ਮੰਗ ਕੀਤੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ ਤੇ ਅਮਨ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੇ ਲੰਮਾ ਸਮਾਂ ਫਿਰਕੂ ਤੇ ਸਰਕਾਰੀ ਦਹਿਸ਼ਤਗਰਦੀ ਦਾ ਸੰਤਾਪ ਭੋਗ ਕੇ ਸਾਰੇ ਹੀ ਫਿਰਕਿਆਂ ਨੇ ਜਾਨੀ ਤੇ ਮਾਲੀ ਨੁਕਸਾਨ ਭੋਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਕਮ ਅਸਲ ’ਚ ਪੰਜਾਬ ’ਚ ਫਿਰਕੂ ਅੱਗ ਭੜਕਾ ਕੇ ਲੋਕ ਵਿਰੋਧੀ ਲੁਟੇਰੇ ਰਾਜ ਦੀ ਉਮਰ ਵਧਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕਰਦਿਆਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਅਸਤੀਫਾ ਦੇਣ।

- ਕੰਵਲਜੀਤ ਖੰਨਾ

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ