Sat, 05 October 2024
Your Visitor Number :-   7229291
SuhisaverSuhisaver Suhisaver

ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਦੀ ਗ੍ਰਿਫ਼ਤਾਰ ਵਿਰੁੱਧ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਹੋਰ ਜਨਤਕ ਜਥੇਬੰਦੀਆਂ ਹੋਈਆਂ ਇਕਮੁੱਠ

Posted on:- 06-09-2018

suhisaver

ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਸੂਬੇ ਦੀਆਂ ਹੋਰਨਾਂ ਜਨਤਕ ਜਥੇਬੰਦੀਆਂ ਨੇ ਅੱਜ ਉੱਘੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਪ੍ਰੋਫੈਸਰ ਵਰਵਰਾ ਰਾਓ, ਗੌਤਮ ਨਵਲੱਖਾ, ਐਡਵੋਕੇਟ ਸੁਧਾ ਭਾਰਦਵਾਜ, ਅਰੁਣ ਫਰੇਰਾ ਅਤੇ ਵਰਨੌਨ ਗੌਨਜ਼ਾਲਵਿਸ ਨੂੰ ‘ਸ਼ਹਿਰੀ ਮਾਓਵਾਦੀ’ ਕਰਾਰ ਦੇ ਕੇ ਤੇ ਮਨਘੜਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਜਾਣ ਵਿਰੁੱਧ ਇਕਮੁੱਠਤਾ ਪ੍ਰਗਟਾਉਂਦੇ ਹੋਏ ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ, ਮਾਨਸਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫ਼ਰੀਦਕੋਟ, ਫ਼ਿਰੋਜ਼ਪੁਰ, ਗੁਰਦਾਸਪੁਰ ਆਦਿ ਜ਼ਿਲਿਆਂ ਦੇ ਜ਼ਿਲ੍ਹਾ ਹੈੱਡਕੁਆਟਰਾਂ ਉੱਤੇ ਰੋਸ ਮੁਜ਼ਾਹਰੇ ਕੀਤੇ ਗਏ।

ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋਫ਼ੈਸਰ ਏ ਕੇ ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਇੱਕ ਬਿਆਨ ਰਾਹੀਂ ਦੱਸਿਆ ਰੋਸ ਮੁਜ਼ਾਹਰਿਆਂ ਵਿਚ ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਇਸਤਰੀ ਜਥੇਬੰਦੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੋਸ ਮੁਜ਼ਾਹਰਿਆਂ ਰਾਹੀਂ ਮੰਗ ਕੀਤੀ ਗਈ ਕਿ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਵਿਰੁੱਧ ਦਰਜ ਕੀਤੀ ਐੱਫ.ਆਈ.ਆਰ. ਰੱਦ ਕਰ ਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਜਥੇਬੰਦੀਆਂ ਨੇ ਮੰਗ ਕੀਤੀ ਗ੍ਰਿਫ਼ਤਾਰ ਕੀਤੇ ਕਾਰਕੁੰਨਾਂ ਪ੍ਰੋਫੈਸਰ ਸ਼ੋਮਾ ਸੇਨ, ਐਡਵੋਕੇਟ ਸੁਰਿੰਦਰ ਗਾਡਲਿੰਗ, ਸੁਧੀਰ ਧਾਵਲੇ, ਮਹੇਸ਼ ਰਾਵਤ, ਰੋਨਾ ਵਿਲਸਨ ਅਤੇ ਜੇਲ੍ਹ ਵਿਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਪ੍ਰੋਫੈਸਰ ਸਾਈਬਾਬਾ ਤੇ ਭੀਮ ਆਰਮੀ ਦੇ ਆਗੂ ਚੰਦਰਸ਼ੇਖਰ ਆਜ਼ਾਦ ਸਮੇਤ ਗ੍ਰਿਫ਼ਤਾਰ ਕੀਤੇ ਸਮੂਹ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ‘ਸ਼ਹਿਰੀ ਮਾਓਵਾਦੀ’ ਦੇ ਨਾਂ ਹੇਠ ਬੁੱਧੀਜੀਵੀਆਂ ਅਤੇ ਜਮਹੂਰੀ ਕਾਰਕੁੰਨਾਂ ਦੀ ਜ਼ੁਬਾਨਬੰਦੀ, ਉਨ੍ਹਾਂ ਦੇ ਘਰਾਂ ਵਿਚ ਮੁਜਰਿਮਾਂ ਦੀ ਤਰ੍ਹਾਂ ਛਾਪੇਮਾਰੀ ਅਤੇ ਤਲਾਸ਼ੀਆਂ ਦਾ ਤਾਨਾਸ਼ਾਹ ਸਿਲਸਿਲਾ ਬੰਦ ਕੀਤਾ ਜਾਵੇ। ਭੀਮਾ-ਕੋਰੇਗਾਓਂ ਵਿਚ ਦਲਿਤਾਂ ਉੱਪਰ ਹਿੰਸਕ ਹਮਲੇ ਕਰਨ ਦੇ ਮੁੱਖ ਸਾਜ਼ਿਸ਼ਘਾੜੇ ਹਿੰਦੂਤਵੀ ਆਗੂਆਂ ਸੰਭਾਜੀ ਭਿੜੇ ਅਤੇ ਮਿਲਿੰਦ ਏਕਬੋਟੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭੀਮਾ-ਕੋਰੇਗਾਓਂ ਹਿੰਸਾ ਦੇ ਸਬੰਧ ਵਿਚ ਆਮ ਦਲਿਤਾਂ ਖਿਲਾਫ਼ ਦਰਜ ਕੀਤੇ ਝੂਠੇ ਕੇਸ ਵਾਪਸ ਲਏ ਜਾਣ। ਬੁਲਾਰਿਆਂ ਨੇ ਕਿਹਾ ਕਿ ਗੌਰੀ ਲੰਕੇਸ਼ ਅਤੇ ਹੋਰ ਬੁੱਧੀਜੀਵੀਆਂ ਦੀ ਹੱਤਿਆ ਨਾਲ ਬੇਨਕਾਬ ਹੋਈ ਖ਼ਤਰਨਾਕ ਹਿੰਦੂਤਵੀ ਸਾਜਿਸ਼ ਨੂੰ ਲੁਕੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਬੁੱਧੀਜੀਵੀਆਂ ਉੱਪਰ ਮਨਘੜਤ ਸਾਜ਼ਿਸ਼ਾਂ ਦੇ ਝੂਠੇ ਦੋਸ਼ਾਂ ਤਹਿਤ ਯੂਏਪੀਏ ਕੇਸ ਦੀਆਂ ਦੀਆਂ ਸਖ਼ਤ ਮੱਦਾਂ ਲਗਾ ਕੇ ਸਾਲਾਂ ਬੱਧੀ ਜੇਲ੍ਹਾਂ ਵਿਚ ਸਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁਜ਼ਾਹਰਿਆਂ ਦੌਰਾਨ ਪੰਜਾਬ ਸਰਕਾਰ ਵਲੋਂ ਬੇਅਦਬੀ ਦੇ ਮਾਮਲੇ ਵਿਚ ਪਾਸ ਕੀਤੇ 295-ਏਏ ਬਿੱਲ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਤਰਕ ਤੇ ਜਮਹੂਰੀ ਸੰਵਾਦ ਦਾ ਗਲਾ ਘੁੱਟਣ ਵਾਲਾ ਕਦਮ ਕਰਾਰ ਦਿੱਤਾ ਗਿਆ ਜਿਸ ਨੂੰ ਤਰਕਸ਼ੀਲ਼ਾਂ ਤੇ ਅਗਾਂਹਵਧੂ-ਜਮਹੂਰੀ ਲੋਕਾਂ ਨੂੰ ਜੇਲ੍ਹਾਂ ਵਿਚ ਸਾੜਨ ਲਈ ਵਰਤਿਆ ਜਾਵੇਗਾ। ਇਹ ਜ਼ੋਰ ਦਿੱਤਾ ਗਿਆ ਕਿ ਜਮਹੂਰੀ ਹੱਕਾਂ ਉੱਪਰ ਚੌਤਰਫ਼ੇ ਹਮਲਿਆਂ ਦੇ ਮਾਹੌਲ ਵਿੱਚ ਜਮਹੂਰੀ ਹੱਕਾਂ ਦੀ ਰਾਖੀ ਲਈ ਸਮੂਹ ਜਮਹੂਰੀ ਤਾਕਤਾਂ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ