ਹਰਿਆਣਾ ਦੇ ਸਿੱਖਾਂ ਦੀ ਮੰਗ ’ਤੇ ਫੁੱਲ ਚੜਾਏ ਜਾਣਗੇ : ਹੁੱਡਾ
Posted on:- 06-07-2014
ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ, ‘ਮੈਂ ਕੱਲ੍ਹ ਖੁਦ ਕੈਥਲ ਜਾ ਰਿਹਾ ਹਾਂ ਅਤੇ ਜੋ ਹਰਿਆਣਾ ’ਚ ਮੇਰੇ ਸਿੱਖ ਭਰਾਵਾਂ ਦੀ ਮੰਗ ਹੋਵੇਗੀ, ਮੈਂ ਵੈਸਾ ਹੀ ਕੰਮ ਕਰਾਂਗਾ ਅਤੇ ਜ਼ਰੂਰਤ ਪਈ ਤਾਂ ਆਉਣ ਵਾਲੇ ਵਿਧਾਨ ਸਭਾ ਸ਼ੈਸਨ ਵਿਚ ਇਸ ਮੁੱਦੇ ਨੂੰ ਲਿਆਂਦਾ ਜਾਵੇਗਾ।’
ਇਹ ਗੱਲ ਉਨ੍ਹਾਂ ਅੱਜ ਸਿਰਸਾ ਦੇ ਕਾਲਾਂਵਾਲੀ ਕਸਬੇ ਵਿਚ ਪੱਤਰਕਾਰਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ’ਚ ਕਹੀ। ਉਨ੍ਹਾਂ ਕਿਹਾ ਕਿ ਜੋ ਲੋਕ ਅੱਜ ਮੇਰੀ ਅਗਵਾਈ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦੀ ਗੱਲ ਕਹਿ ਰਹੇ ਹਨ, ਉਨ੍ਹਾਂ ਲੋਕਾਂ ਨੇ ਮੇਰੀ ਅਗਵਾਈ ਵਿਚ ਹੀ ਰਾਜ ਸਭਾ ਦੇ ਕਾਗਜ਼ ਦਾਖਲ ਕੀਤੇ ਸਨ ਅਤੇ ਰਾਜ ਸਭਾ ਮੈਂਬਰ ਬਣੇ ਸਨ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ੍ਰੀ ਹੁੱਡਾ ਨੇ ਭਾਜਪਾ ਨੂੰ ਵੀ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਜੋ ਲੋਕ ਅੱਜ ਕਿਸਾਨਾਂ ਦੀ ਗੱਲ ਕਹਿ ਕਰ ਸੂਬੇ ਵਿਚ ਸਾਈਕਲ ਯਾਤਰਾ ਕਰਨ ਦੀ ਗੱਲ ਕਹਿ ਰਹੇ ਹਨ ਉਨ੍ਹਾਂ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ਾਂ ਨੂੰ ਲਾਗੂ ਕਰਨ ਦੇ ਲਈ ਦਿੱਲੀ ਵੱਲ ਸਾਈਕਲ ਯਾਤਰਾ ਕਰਨੀ ਚਾਹੀਦੀ ਹੈ। ਸਵਾਮੀਨਾਥਨ ਕਮਿਸ਼ਨ ਨੇ ਵੀ ਉਥੇ ਸਿਫਾਰਸ ਕੀਤੀ ਹੈ, ਜੋ ਮੈਂ ਯੂਪੀਏ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਗਠਿਤ ਮੁੱਖ ਮੰਤਰੀਆਂ ਦੇ ਵਰਕਿੰਗ ਗਰੁੱਪ ਦੀ ਪ੍ਰਧਾਨਗੀ ਕਰਦੇ ਹੋਏ ਕੀਤੀ ਸੀ। ਭਾਜਪਾ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਰਿੰਦਰ ਮੋਦੀ ਦੀ ਅਗਵਾਈ ਵਿਚ ਲੜਨ ਜਾਣ ਦੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਜੇਕਰ ਮੋਦੀ ਅਜਿਹਾ ਕਰਦੇ ਹਨ ਤਾਂ ਉਹ ਇਸਦਾ ਸਵਾਗਤ ਕਰਨਗੇ।
ਪੱਤਰਕਾਰਾਂ ਵੱਲੋਂ ਪੁੱਛੇ ਗਏ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਵਿਚ ਇਕ ਰਾਜਨੀਤਕ ਦਲ ਦੇ ਵਿਚ ਮਤਭੇਦ ਹੋ ਸਕਦੇ ਹਨ ਪ੍ਰੰਤੂ ਮਤਭੇਦ ਨਹੀਂ ਹਨ। ਉਥੇ ਪਾਰਟੀ ਵਿਚ ਅਨੁਸ਼ਾਸਨ ਦੇ ਸਵਾਲ ’ਤੇ ਹਰਿਆਣਾ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਅਜਿਹੇ ਆਗੂਆਂ ਨਾਲ ਨਿਪਟਿਆ ਜਾ ਰਿਹਾ ਹੈ ਅਤੇ ਪਾਰਟੀ ਆਗੂਆਂ ਵੱਲੋਂ ਵੀ ਨਿਰਦੇਸ਼ ਹੈ ਕਿ ਸਾਰੇ ਆਗੂ ਜਨਤਕ ਮੰਚਾਂ ਦੀ ਬਜਾਏ ਪਾਰਟੀ ਫੋਰਮ ’ਤੇ ਆਪਣੀ ਗੱਲ ਰੱਖਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਟਿਕਟ ਦੇ ਲਈ ਅਰਜ਼ੀਆਂ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਟਿਕਟ ਦੇ ਲਈ ਅਰਜੀਆਂ ਦੇਣ ਦੀ ਆਖਰੀ ਮਿਤੀ 20 ਜੁਲਾਈ ਹੈ। ਵਿਧਾਨ ਸਭਾ ਚੋਣਾਂ ਵਿਚ ਯੋਗ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ।