ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਆਜ਼ਾਦੀ ਦਿਵਸ ’ਤੇ ਸਜ਼ਾ ’ਚ ਛੋਟ ਦੇਣ ਦਾ ਫੈਸਲਾ : ਠੰਡਲ
Posted on:- 14-08-2014
-ਚਰਨਜੀਤ ਸਲੂਜਾ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ 15 ਅਗਸਤ ਅਜ਼ਾਦੀ ਦਿਹਾੜੇ ’ਤੇ ਰਾਜ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਦੇ ਵਿਵਹਾਰ ਅਤੇ ਆਚਰਣ ਨੂੰ ਧਿਆਨ ’ਚ ਰੱਖ ਕੇ ਇੱਕ ਮਹੀਨੇ ਤੋਂ ਲੈ ਕੇ 1 ਸਾਲ ਦੀ ਸਜ਼ਾ ਮੁਆਫੀ ਲਈ ਵਿਸ਼ੇਸ ਰਿਆਇਤ ਦੇਣ ਦੇ ਫੈਸਲਾ ਲਿਆ ਗਿਆ ਹੈ, ਜਿਸ ਦਾ ਬਕਾਇਦਾ ਐਲਾਨ ਅਜ਼ਾਦੀ ਦਿਹਾੜੇ ’ਤੇ ਕੀਤਾ ਜਾਵੇਗਾ।
ਇਹ ਜਾਣਕਾਰੀ ਜੇਲ੍ਹਾਂ, ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਸੋਹਣ ਸਿੰਘ ਠੰਡਲ ਨੇ ਇਸ਼ਮੀਤ ਸਿੰਘ ਮਿਊਜ਼ਿਕ ਅਕੈਡਮੀ ਵੱਲੋਂ ਕਰਵਾਏ ਅੰਤਰਰਾਸ਼ਟਰੀ ਯੁਵਕ ਦਿਵਸ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਜੇਲ੍ਹ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਵਿਸਥਾਰ ’ਚ ਜਾਣਕਾਰੀ ਦਿੰਦਿਆ ਦੱਸਿਆ ਕਿ 10 ਸਾਲ ਜਾਂ ਉਸ ਤੋਂ ਵੱਧ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ 1 ਸਾਲ, 7 ਤੋਂ 10 ਸਾਲ ਦੀ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ 9 ਮਹੀਨੇ, 5 ਤੋਂ 7 ਸਾਲ ਦੀ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ 6 ਮਹੀਨੇ, 5 ਤੋਂ 3 ਸਾਲ ਦੀ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ 3 ਮਹੀਨੇ ਅਤੇ ਇਸੇ ਤਰ੍ਹਾਂ 3 ਸਾਲ ਤੋਂ ਘੱਟ ਦੀ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ 1 ਮਹੀਨੇ ਦੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੈਦੀਆਂ ਵੱਲੋਂ ਸਜ਼ਾ ਦੇ ਸਮੇਂ ਦੌਰਾਨ ਕੀਤੇ ਵਿਵਹਾਰ ਤੇ ਆਚਰਣ ਨੂੰ ਵੀ ਧਿਆਨ ‘ਚ ਰੱਖਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਹੀ ਸਜ਼ਾ ’ਚ ਮੁਆਫੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਾ ਖਤਮ ਕਰਨ ਲਈ ਦਿ੍ਰੜ ਹੈ, ਜਿਸ ਤਹਿਤ ਡਰੱਗ ਡੀ-ਅਡੀਕਸ਼ਨ ਸੈਂਟਰ ਬਣਾਏ ਜਾ ਰਹੇ ਹਨ ਅਤੇ ਇਹਨਾਂ ਸੈਂਟਰਾਂ ਵਿੱਚ ਯੋਗ ਡਾਕਟਰਾਂ ਤੇ ਲੋਂੜੀਦੀਆਂ ਦਵਾਈਆਂ ਵੀ ਉਪਲੱਭਦ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਪੱਤਰਕਾਰਾਂ ਦੇ ਇੱਕ ਸੁਆਲ ਦਾ ਜੁਆਬ ਦਿੰਦਿਆ ਦੱਸਿਆ ਕਿ ਨਸ਼ਾ ਕਰਨ ਵਾਲੇ ਵਿਅਕਤੀ ਫੜੇ ਜਾਣ ‘ਤੇ ਪਹਿਲਾਂ ਵਾਗ ਜੇਲ੍ਹਾਂ ‘ਚ ਨਹੀਂ ਭੇਜੇ ਜਾਂਦੇ ਸਗੋਂ ਉਹਨਾਂ ਨੂੰ ਹੁਣ ਨਸ਼ਾ ਛੁਡਾਊ ਕੇਂਦਰਾਂ ਭੇਜਿਆ ਜਾ ਰਿਹਾ ਜਿੱਥੇ ਉਹਨਾਂ ਦਾ ਪੂਰੀ ਤਰ੍ਹਾਂ ਇਲਾਜ਼ ਕੀਤਾ ਜਾਂਦਾ ਹੈ ਤਾਂ ਜੋ ਉਹ ਵੀ ਸਾਡੇ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ ਅਤੇ ਵਧੀਆਂ ਪਰਿਵਾਰਕ ਜਿੰਦਗੀ ਮਾਣ ਸਕਣ।
ਪੱਤਰਕਾਰਾਂ ਦੇ ਇਕ ਹੋਰ ਸੁਆਲ ਦਾ ਜੁਆਬ ਦਿੰਦਿਆ ਸ੍ਰ. ਠੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇੇ ਨੂੰ ਸੈਰ-ਸਪਾਟੇ ਦੇ ਵਧੀਆ ਸਥਾਨ ਵੱਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਕੜ੍ਹੀ ਤਹਿਤ ਅੰਮਿ੍ਰਤਸਰ ਸਾਹਿਬ ਵਿਖੇ ਲੱਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਜਲਦੀ ਹੀ ਕਰਤਾਰਪੁਰ ਵਿਖੇ ਵੀ 200 ਕਰੋੜ ਰੁਪਏ ਦੀ ਲਾਗਤ ਨਾਲ ਜੰਗ-ਏ-ਅਜ਼ਾਦੀ ਯਾਦਗਾਰ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਗੜ੍ਹਸੰਕਰ ਨੇੜੇ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੋਤੀ ਲਾਲ ਮਹਿਰਾ ਜੀ ਦੀ ਯਾਦ ‘ਚ ਅਤੇ ਕੂਕਾ ਲਹਿਰ ਸਬੰਧੀ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਧਾਰਮਿਕ ਧਾਦਗਾਰਾਂ ਤੋਂ ਇਲਾਵਾ ਸੈਰ-ਸਪਾਟੇ ਨੂੰ ਬੜਾਵਾ ਦੇਣ ਲਈ ਕਈ ਪ੍ਰੋਜੈਕਟ ਵਿਚਾਰ ਅਧੀਨ ਹਨ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਦਾ ਨਾਮ ਸੈਰ-ਸਪਾਟੇ ਦੇ ਸਰਵੋਤਮ ਸਥਾਨ ਵੱਜੋਂ ਦੁਨੀਆਂ ਦੇ ਨਕਸ਼ੇ ‘ਤੇ ਲਿਆਂਦਾ ਜਾਵੇਗਾ। ਜੇਲ੍ਹ ਅਤੇ ਸਭਿਆਚਰਕ ਮਾਮਲੇ ਮੰਤਰੀ ਪੰਜਾਬ ਨੇ ਸਮਾਗਮ ਨੂੰ ਸੰਬੋਧਨ ਕਰਦਿਆ ਇਸ਼ਮੀਤ ਸਿੰਘ ਮਿਊਜ਼ਿਕ ਅਕੈਡਮੀ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹ ਸੰਸਥਾ ਆਉਣ ਵਾਲੇ ਸਮੇਂ ‘ਚ ਭਾਰਤ ਦੇਸ਼ ਦੀ ਹੀ ਨਹੀਂ ਸਗੋਂ ਦੁਨੀਆਂ ਦੀ ਸਰਵੋਤਮ ਮਿਊਜ਼ਿਕ ਅਕੈਡਮੀ ਵੱਜੋਂ ਨਾਮਣਾ ਖੱਟੇਗੀ ਅਤੇ ਮਿਉਜ਼ਿਕ ਨਾਲ ਜੁੜੀਆਂ ਸਖ਼ਸ਼ੀਅਤਾਂ ਲਈ ਇੱਕ ਪਲੇਟ ਫਾਰਮ ਦਾ ਕੰਮ ਕਰੇਗੀ। ਉਹਨਾਂ ਕਿਹਾ ਕਿ ਅਕੈਡਮੀ ਦਾ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹੈ, ਬੱਚੇ ਇੱਥੋ ਸੰਗੀਤ ਦੀਆਂ ਬਰੀਕੀਆਂ ਸਿੱਖ ਕੇ ਜਿੱਥੇ ਆਪਣੇ ਪੈਰਾਂ ‘ਤੇ ਖੜੇ ਹੋਣ ਦੇ ਯੋਗ ਹੋ ਸਕਣਗੇ ਉਥੇ ਉਹ ਦੇਸ਼ ਦਾ ਨਾਮ ਵੀ ਦੁਨੀਆਂ ‘ਤੇ ਰੋਕਰਨਗੇ। ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਸ੍ਰੀ ਚਰਨਕਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚੇ ਤੇ ਉਹਨਾਂ ਦੇ ਮਾਂ-ਬਾਪ ਵੀ ਸ਼ਾਮਲ ਸਨ।