ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜਾਂਗੇ : ਮਾਇਆਵਤੀ
Posted on:- 18-8-2014
ਨਵੀਂ ਦਿੱਲੀ :
ਲੋਕ
ਸਭਾ ਚੋਣਾਂ ਵਿੱਚ ਖ਼ਾਤਾ ਖੋਲ੍ਹਣ ਵਿੱਚ ਨਾਕਾਮ ਰਹੀ ਬਸਪਾ ਦੀ ਮੁਖੀ ਮਾਇਆਵਤੀ ਨੇ ਇਸ
ਸਾਲ ਹੋਣ ਵਾਲੀਆਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜਨ ਦਾ ਮਨ
ਬਣਾ ਲਿਆ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ ਵੱਲੋਂ ਗੱਠਜੋੜ ਦੀ ਪੇਸ਼ਕਸ਼ ਹੋਣ ਦੇ ਬਾਵਜੂਦ
ਬਸਪਾ ਨੇ ਮਹਾਰਾਸ਼ਟਰ ਵਿੱਚ ਆਪਣੇ ਬਲਬੁੱਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਸੇ
ਤਰ੍ਹਾਂ ਹਰਿਆਣਾ ਵਿੱਚ ਕਾਂਗਰਸ ਦੇ ਸਾਬਕਾ ਸਾਂਸਦ ਅਰਵਿੰਦ ਸ਼ਰਮਾ ਨੂੰ ਬਸਪਾ ਵੱਲੋਂ ਸੂਬੇ
ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਗਿਆ ਹੈ।
ਮਾਇਆਵਤੀ ਨੇ ਕਿਹਾ ਕਿ
ਅਰਵਿੰਦ ਸ਼ਰਮਾ ਨੂੰ ਬਸਪਾ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ
ਵਿੱਚ ਉਨ੍ਹਾਂ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ
ਜਾਵੇਗਾ। ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਰਦ ਯਾਦਵ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ
ਸਾਡੀ ਪਾਰਟੀ ਆਗਾਮੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲੇ ਹੀ ਮੈਦਾਨ ਵਿੱਚ
ਉਤਰੇਗੀ।