ਪਾਕਿ ਨੇ ਸੰਯੁਕਤ ਰਾਸ਼ਟਰ ਕੋਲ ਕੀਤੀ ਭਾਰਤ ਦੀ ਸ਼ਿਕਾਇਤ
Posted on:- 12-10-2014
ਇਸਲਾਮਾਬਾਦ : ਪਾਕਿਸਤਾਨ
ਨੇ ਜੰਮੂ-ਕਸ਼ਮੀਰ ਵਿਚ ਭਾਰਤ ਦੇ ਨਾਲ ਲੱਗਦੀ ਸਰਹੱਦ 'ਤੇ ਸੁਰੱਖਿਆ ਸਥਿਤੀ ਨੂੰ ਲੈ ਕੇ
ਸੰਯੁਕਤ ਰਾਸ਼ਟਰ ਦੇ ਮੁਖੀ ਬਾਨ ਕੀ ਮੂਨ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਹੈ ਅਤੇ
ਮਾਮਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਲਗਾਤਾਰ ਭਾਰਤ
ਦੀ ਸਰਹੱਦ 'ਤੇ ਗੋਲੀਬਾਰੀ ਕਰਕੇ ਸਰਹੱਦ ਨੇੜਲੇ ਪਿੰਡਾਂ ਵਿਚ ਵੱਸਦੇ ਲੋਕਾਂ ਨੂੰ ਆਪਣਾ
ਨਿਸ਼ਾਨਾ ਬਣਾਉਂਦਾ ਰਿਹਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਫੌਜਾਂ
ਨੂੰ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਭਾਰਤ
ਵੱਲੋਂ ਜਵਾਬੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਤਿਲਮਿਲਾ ਗਿਆ ਅਤੇ ਉਸ ਨੇ ਉੱਠ
ਕੇ ਭਾਰਤ ਦੇ ਖਿਲਾਫ ਹੀ ਸੰਯੁਕਤ ਰਾਸ਼ਟਰ ਦੇ ਮੁਖੀ ਬਾਨ ਕੀ ਮੂਨ ਨੂੰ ਚਿੱਠੀ ਲਿਖ ਕੇ
ਸ਼ਿਕਾਇਤ ਕਰ ਦਿੱਤੀ।
ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਮਾਮਲਿਆਂ 'ਤੇ ਪਾਕਿਸਤਾਨੀ
ਪ੍ਰਧਾਨ ਮੰਤਰੀ ਦੇ ਸਲਾਹਕਾਰ ਸਰਤਾਜ਼ ਅਜੀਜ਼ ਨੇ ਸੰਯੁਕਤ ਰਾਸ਼ਟਰ ਮੁਖੀ ਬਾਨ ਕੀ ਮੂਨ ਨੂੰ
ਲਿਖੀ ਇਕ ਚਿੱਠੀ ਵਿਚ ਭਾਰਤ 'ਤੇ ਜਾਣ ਬੁੱਝ ਕੇ ਕਿਸੀ ਉਕਸਾਵੇ ਦੇ ਪਿਛਲੇ ਇਕ ਹਫਤੇ ਤੋਂ
ਜੰਗਬੰਦੀ ਦੀ ਉਲੰਘਣਾ ਕਰਨ ਅਤੇ ਸਰਹੱਦ ਪਾਰ ਤੋਂ ਗੋਲੀਬਾਰੀ ਕਰਨ ਦਾ ਦੋਸ਼ ਲਗਾਇਆ ਹੈ।
ਅਜੀਜ਼ ਵੱਲੋਂ ਲਿਖੀ ਗਈ ਚਿੱਠੀ ਨੂੰ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਜਾਰੀ ਕੀਤਾ ਹੈ। ਇਸ
ਵਿਚ ਕਿਹਾ ਗਿਆ ਹੈ ਕਿ ਉਹ ਤੁਰੰਤ ਤੁਹਾਡਾ ਧਿਆਨ ਪਾਕਿਸਤਾਨ ਅਤੇ ਭਾਰਤ ਦੀ ਕੌਮਾਂਤਰੀ
ਸਰਹੱਦ ਦੇ ਕਰੀਬ ਅਤੇ ਉਸ ਦੇ ਨਾਲ ਹੀ ਜੰਮੂ-ਕਸ਼ਮੂਰ ਵਿਚ ਕੰਟਰੋਲ ਰੇਖਾ ਦੇ ਨੇੜੇ ਦੀ
ਸੁਰੱਖਿਆ ਦੀ ਲਗਾਤਾਰ ਡਿੱਗਦੀ ਹੋਈ ਸਥਿਤੀ ਵੱਲ ਦਿਵਾਉਣਾ ਚਾਹੁੰਦੇ ਹਨ। ਚਿੱਠੀ ਵਿਚ
ਲਿਖਿਆ ਗਿਆ ਹੈ ਕਿ ਜਿਵੇਂ ਕਿ ਤੁਸੀਂ ਪਹਿਲਾਂ ਹੀ ਜਾਣਦੇ ਹੋ ਕਿ ਜੰਮੂ-ਕਸ਼ਮੀਰ ਵਿਵਾਦ
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਇਕ ਲੰਬੇ ਸਮੇਂ ਤੋਂ ਪੈਂਡਿੰਗ ਮੁੱਦਾ ਰਿਹਾ ਹੈ।
ਜਿਸ ਦਾ ਪ੍ਰਸਤਾਵ ਜੰਮੂ-ਕਸ਼ਮੀਰ ਦੇ ਲੋਕਾਂ ਦੇ ਫੈਸਲੇ ਲਈ ਸੰਯੁਕਤ ਰਾਸ਼ਟਰ ਦੀ ਅਗਵਾਈ ਵਿਚ
ਜਨਮਤ ਸੰਗ੍ਰਹਿ ਕਰਵਾਉਣ ਦਾ ਵਾਅਦਾ ਕਰਦਾ ਹੈ ਪਰ ਅੱਜ ਤੱਕ ਇਹ ਲਾਗੂ ਨਹੀਂ ਹੋਇਆ ਹੈ।