Fri, 04 July 2025
Your Visitor Number :-   7843489
SuhisaverSuhisaver Suhisaver

ਪਟਾਖਾ ਕਾਰਖ਼ਾਨੇ 'ਚ ਧਮਾਕੇ ਬਾਅਦ ਅੱਗ ਲੱਗੀ, 13 ਮੌਤਾਂ

Posted on:- 20-10-2014

ਹੈਦਰਾਬਾਦ : ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿਚ ਇਕ ਖਟਾਖ਼ਾ ਕਾਰਖਾਨੇ ਵਿਚ ਅੱਜ ਭਿਆਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ, ਜਿਸ ਨਾਲ 13 ਲੋਕਾਂ ਦੀ ਮੌਤ ਹੋ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਪੂਰਾ ਕਾਰਖ਼ਾਨਾ ਸੜ ਕੇ ਸੁਆਹ ਹੋ ਗਿਆ। ਕਾਰਖ਼ਾਨੇ ਵਿਚ ਕੰਮ ਕਰ ਰਹੇ ਮਜ਼ਦੂਰ ਆਪਣੇ ਬਚਾਅ ਲਈ ਇੱਧਰ–ਉਧਰ ਭੱਜਣ ਲੱਗੇ ਅਤੇ ਇਸੇ ਦਰਮਿਆਨ ਕੁਝ ਮਜ਼ਦੂਰ ਅੱਗ ਦੀ ਲਪੇਟ ਵਿਚ ਆ ਗਏ। ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 13 ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਤ ਤੌਰ 'ਤੇ ਹਾਲੇ ਪੁਸ਼ਟੀ ਨਹੀਂ ਕੀਤੀ ਗਈ।  ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ 'ਤੇ ਰਾਹਤ ਕੰਮਾਂ ਵਿਚ ਲੱਗੀਆਂ ਹੋਈਆਂ ਹਨ ਅਤੇ ਅੱਗ ਉਤੇ ਕਾਬੂ ਪਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ