ਕਾਂਗਰਸੀ ਆਗੂ ਕਰਨ ਸਿੰਘ ਦਾ ਪੁੱਤਰ ਭਾਜਪਾ 'ਚ ਸ਼ਾਮਲ
Posted on:- 09-11-2014
ਨਵੀਂ ਦਿੱਲੀ : ਜੰਮੂ
ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਉਦੋਂ ਇੱਕ ਵੱਡੀ ਸਫ਼ਲਤਾ ਮਿਲੀ,
ਜਦੋਂ ਸੀਨੀਅਰ ਕਾਂਗਰਸੀ ਆਗੂ ਕਰਨ ਸਿੰਘ ਦੇ ਪੁੱਤਰ ਅਜਾਤਸ਼ਤਰੂ ਸਿੰਘ ਭਾਜਪਾ ਵਿੱਚ ਸ਼ਾਮਲ
ਹੋ ਗਏ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ
ਕਰਵਾਇਆ।
ਅਜਾਤਸ਼ਤਰੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਜੰਮੂ ਖੇਤਰ ਵਿੱਚ ਪਾਰਟੀ ਨੂੰ
ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਅਜਾਤਸ਼ਤਰੂ ਨੂੰ 25 ਨਵੰਬਰ ਤੋਂ ਸ਼ੁਰੂ
ਹੋਣ ਜਾ ਰਹੀਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਅਜਾਤਸ਼ਤਰੂ ਹੁਣ ਨੈਸ਼ਨਲ ਕਾਨਫਰੰਸ ਦੇ ਮੈਂਬਰ ਅਤੇ ਵਿਧਾਨ ਪ੍ਰੀਸ਼ਦ ਦੇ ਮੈਂਬਰ ਹਨ। ਕਸ਼ਮੀਰ
ਦੇ ਡੋਗਰਾ ਰਾਜਵੰਸ਼ ਨਾਲ ਸਬੰਧ ਰੱਖਣ ਵਾਲੇ ਅਜਾਤਸ਼ਤਰੂ ਕਾਂਗਰਸੀ ਆਗੂ ਕਰਨ ਸਿੰਘ ਦੇ
ਪੁੱਤਰ ਹਨ।