ਸੂਹੀ ਸਵੇਰ ਮੀਡੀਆ ਨੇ ਕਰਵਾਈ ‘ਅਜੋਕੇ ਦੌਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਵਿਚਾਰਾਂ ਦੀ ਪ੍ਰਸੰਗਿਕਤਾ’ ਵਿਸ਼ੇ ’ਤੇ ਵਿਚਾਰ-ਗੋਸ਼ਟੀ
ਲੁਧਿਆਣਾ: ਸੂਹੀ ਸਵੇਰ ਮੀਡੀਆ ਵੱਲੋਂ ਪੰਜਾਬੀ ਭਵਨ ਵਿਖੇ ‘ਅਜੋਕੇ ਦੌਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਵਿਚਾਰਾਂ ਦੀ ਪ੍ਰਸੰਗਿਕਤਾ’ ਵਿਸ਼ੇ ’ਤੇ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਵਿਚਾਰ-ਗੋਸ਼ਟੀ ਵਿੱਚ ਕੁਰੂਕਸ਼ੇਤਰ ਤੋਂ ਕਾਮਰੇਡ ਸ਼ਿਆਮ ਸੁੰਦਰ ਕੌਮੀ ਕਨਵੀਨਰ ਸ਼ਹੀਦ ਭਗਤ ਸਿੰਘ ਦਿਸ਼ਾ ਮੰਚ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੇ।ਮੁੱਖ ਭਾਸ਼ਣ ਦੌਰਾਨ ਬੋਲਦਿਆਂ ਕਾਮਰੇਡ ਸ਼ਿਆਮ ਸੁੰਦਰ ਨੇ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਸਾਡੇ ਲਈ ਨੀਂਹ ਹਨ, ਪਰ ਇਸ ਲਈ ਭਗਤ ਸਿੰਘ ਦੀ ਸ਼ਖ਼ਸੀਅਤ ਦੇ ਸਹੀ ਮੁਲਾਂਕਣ ਅਤੇ ਉਨ੍ਹਾਂ ਦੇ ਮੂਲ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਸਿਰਫ ਪ੍ਰੇਰਨਾ, ਕੁਰਬਾਨੀ ਨਾਲ ਹੀ ਅੱਗੇ ਨਹੀਂ ਵਧਿਆ ਜਾ ਸਕਦਾ ਸਗੋਂ ਅੱਗੇ ਵਧਣ ਲਈ ਉਨ੍ਹਾਂ ਦੇ ਵਿਚਾਰਾਂ ਨੂੰ ਸਮਝਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਇਨਕਲਾਬੀ ਆਤੰਕਵਾਦੀ, ਕੌਮੀ ਇਨਕਲਾਬੀ ਜਾਂ ਨਿਮਨ ਪੂੰਜੀਵਾਦੀ ਇਨਕਲਾਬੀ ਦੀ ਸ਼੍ਰੇਣੀ ਵਿੱਚ ਰੱਖਣਾ ਸਹੀ ਨਹੀਂ ਹੈ, ਭਗਤ ਸਿੰਘ ਨੇ ਖੁਦ ਆਪਣੇ ਲੇਖ ‘ਮੈਂ ਆਤੰਕਵਾਦੀ ਨਹੀਂ ਹਾਂ’ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਆਤੰਕਵਾਦੀ ਨਹੀਂ ਹਨ।ਉਨ੍ਹਾਂ ਨੌਜਵਾਨਾਂ ਨੂੰ ਤਰਕ ਅਤੇ ਵਿਗਿਆਨ ’ਤੇ ਵਿਸ਼ਵਾਸ ਕਰਨ ਦੀ ਲੋੜ ਦੀ ਗੱਲ ’ਤੇ ਜ਼ੋਰ ਦਿੰਦਿਆ ਕਿਹਾ ਕਿ ਭਗਤ ਸਿੰਘ ਨੇ ਮੁੱਠੀ ਭਰ ਆਤੰਕਵਾਦੀਆਂ ਦੀ ਮਦਦ ਨਾਲ ਇਨਕਲਾਬ ਦੀ ਜਗ੍ਹਾਂ ਮਜ਼ਦੂਰਾਂ ਅਤੇ ਕਿਸਾਨਾਂ ਦੀ ਤਾਕਤ ਨਾਲ ਇਨਕਲਾਬ ਲਿਆਉਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਸੁਫਨਿਆਂ ਨੂੰ ਪੂਰਾ ਕਰਨ ਦੀ ਜ਼ਰੂਰਤ ਹੈ।
ਅਵਤਾਰ ਅਰਸ਼
ਕਾਮਰੇਡ ਸੁਖਵਿੰਦਰ ਨੀਂ ਸ਼ਾਮਿਲ ਹੋਏ?