29 ਜੁਲਾਈ 1997 ਨੂੰ ਮਹਿਲਕਲਾਂ ਵਿਖੇ ਬਹੁਤ ਹੀ ਘਿਨਾਉਣਾ ਕਿਰਨਜੀਤ ਕੌਰ ਸਮੂਹਿਕ ਜਬਰ/ਕਤਲ ਕਾਂਡ ਵਾਪਰਿਆ ਸੀ। ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਚੱਲੇ ਲੰਬੇ ਸੰਘਰਸ਼ ਦੀ ਬਦੌਲਤ ਹੀ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਸੀ।ਲੱਖਾਂ ਲੋਕਾਂ ਸ਼ਮੂਲੀਅਤ ਵਾਲੇ ਇਸ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਲੋਕ ਆਗੂ ਮਨਜੀਤ ਧਨੇਰ ਸਮੇਤ ਐਕਸ਼ਨ ਕਮੇਟੀ ਦੇ ਦੋ ਹੋਰ ਆਗੂਆਂ (ਨਰਾਇਣ ਦੱਤ ਅਤੇ ਪ੍ਰੇਮ ਕੁਮਾਰ) ਨੂੰ 3-3-2001 ਬਰਨਾਲਾ ਕਚਹਿਰੀ ਵਿੱਚ ਹੋਏ ਝਗੜੇ ਵਿੱਚ ਸਾਜਿਸ਼ ਤਹਿਤ ਉਲਝਾਕੇ ਸ਼ੈਸ਼ਨ ਕੋਰਟ ਬਰਨਾਲਾ ਨੇ 28-30 ਮਾਰਚ 2005 ਨੂੰ ਹੋਰਨਾਂ ਸਮੇਤ ਉਮਰ ਕੈਸ ਸਜ਼ਾ ਸੁਣਾ ਦਿੱਤੀ ਸੀ।
ਇਸ ਨਿਹੱਕੀ ਸਜ਼ਾ ਵਿਰੱਧ ਸਮੂਹ ਇਨਸਾਫਪਸੰਦ ਜਥੇਬੰਦੀਆਂ ਦੇ ਸੰਘਰਸ਼ ਦੀ ਬਦੌਲਤ ਗਵਰਨਰ ਪੰਜਾਬ ਨੂੰ ਇਹ ਸਜ਼ਾ ਰੱਦ ਕਰਨ ਲਈ ਮਜਬੂਰ ਕੀਤਾ ਸੀ।ਗਵਰਨਰ ਪੰਜਾਬ ਦਾ ਇਹ ਹੁਕਮ ਹਾਈਕੋਰਟ ਵਿੱਚ ਚੈਲੰਜ ਹੋਣ ਤੋਂ ਬਾਅਦ ਗਵਰਨਰ ਦਾ ਇਹ ਹੁਕਮ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਗਵਰਨਰ ਵੱਲੋਂ ਸਜ਼ਾ ਰੱਦ ਕਰਨ ਦੇ ਅਧਿਕਾਰ ਬਰਕਰਾਰ ਰੱਖਦਿਆਂ ਸਜ਼ਾ ਰੱਦ ਕਰਨ ਦੇ ਅਧਾਰ ਨੂੰ ਠੀਕ ਨਾ ਮੰਨਦਿਆਂ 24-02-2011 ਨੂੰ ਇਹ ਹੁਕਮ ਰੱਦ ਕਰਦਿਆਂ ਗਵਰਨਰ ਪੰਜਾਬ ਨੂੰ ਰਿਮਾਂਡ ਕੀਤਾ ਸੀ।