ਜਮਹੂਰੀ ਅਧਿਕਾਰ ਸਭਾ ਵੱਲੋਂ ਉੱਘੇ ਬੁੱਧੀਜੀਵੀਆਂ ਰਿਹਾਈ ਲਈ 5 ਸਤੰਬਰ ਨੂੰ ਸਾਂਝੇ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ
Posted on:- 31-08-2018
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ
ਪ੍ਰਧਾਨ ਪ੍ਰੋਫ਼ੈਸਰ ਏ.ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ
ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਉੱਘੇ ਬੁੱਧੀਜੀਵੀ ਅਤੇ ਜਮਹੂਰੀ ਹੱਕਾਂ ਦੇ
ਕਾਰਕੁੰਨਾਂ ਪ੍ਰੋਫੈਸਰ ਵਰਵਰਾ ਰਾਓ, ਗੌਤਮ ਨਵਲੱਖਾ, ਐਡਵੋਕੇਟ ਸੁਧਾ ਭਾਰਦਵਾਜ, ਅਰੁਣ ਫਰੇਰਾ ਅਤੇ
ਵਰਨੋਨ ਗੋਂਜ਼ਾਲਵੇਜ਼ ਨੂੰ ‘‘ਸ਼ਹਿਰੀ ਮਾਓਵਾਦੀ’’ ਕਰਾਰ ਦੇਕੇ ਗਿ੍ਰਫ਼ਤਾਰ ਕੀਤੇ ਜਾਣ ਦੇ ਮਾਮਲੇ ਦੀ 6 ਸਤੰਬਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ
ਜਮਹੂਰੀ ਅਧਿਕਾਰ ਸਭਾ ਸਮੂਹ ਜਮਹੂਰੀ ਅਤੇ ਇਨਸਾਫ਼ਪਸੰਦ ਤਾਕਤਾਂ ਨੂੰ ਆਪਣੇ ਤਰਜ਼ੀਹੀ ਪ੍ਰੋਗਰਾਮਾਂ
ਦੇ ਨਾਲ-ਨਾਲ 5 ਸਤੰਬਰ ਨੂੰ ਜਿੱਥੇ ਵੀ ਸੰਭਵ ਹੋਵੇ ਦੇਸ਼
ਵਿਆਪੀ ਸੱਦੇ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਸਾਂਝੇ ਰੋਸ ਪ੍ਰਦਰਸ਼ਨ ਕਰਨ
ਦੀ ਅਪੀਲ ਕਰਦੀ ਹੈ। ਇਹਨਾਂ ਰੋਸ ਪ੍ਰਦਰਸ਼ਨਾਂ ਰਾਹੀਂ ਮੁਲਕ ਦੀ ਸਰਵਉੱਚ ਅਦਾਲਤ ਤਕ ਜਮਹੂਰੀ ਲੋਕ
ਰਾਇ ਦੀ ਆਵਾਜ਼ ਜ਼ਰੂਰ ਪਹੁੰਚਣੀ ਚਾਹੀਦੀ ਹੈ ਕਿ ਇਹਨਾਂ ਪੰਜ ਬੁੱਧੀਜੀਵੀਆਂ ਵਿਰੁੱਧ ਐੱਫ.ਆਈ.ਆਰ.
ਤੁਰੰਤ ਰੱਦ ਕੀਤੀ ਜਾਵੇ। ਇਹਨਾਂ ਪੰਜ ¿;ਦੇ ਨਾਲ-ਨਾਲ ਇਸ ਸਿਲਸਿਲੇ ਵਿਚ ਪਹਿਲਾਂ
ਗਿ੍ਰਫ਼ਤਾਰ ਕੀਤੇ ਕਾਰਕੁੰਨਾਂ ਪ੍ਰੋਫੈਸਰ ਸ਼ੋਮਾ ਸੇਨ, ਐਡਵੋਕੇਟ ਸੁਰਿੰਦਰ ਗਾਡਲਿੰਗ, ਸੁਧੀਰ ਧਾਵਲੇ,
ਮਹੇਸ਼ ਰਾਵਤ, ਰੋਨਾ ਵਿਲਸਨ ਅਤੇ ਜੇਲ੍ਹ ਵਿਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਪ੍ਰੋਫੈਸਰ
ਸਾਈਬਾਬਾ ਤੇ ਭੀਮ ਆਰਮੀ ਦੇ ਆਗੂ ਚੰਦਰਸ਼ੇਖਰ ਆਜ਼ਾਦ ਸਮੇਤ ਗਿ੍ਰਫ਼ਤਾਰ ਕੀਤੇ ਕਾਰਕੁੰਨਾਂ ਨੂੰ ਤੁਰੰਤ
ਰਿਹਾਅ ਕੀਤਾ ਜਾਵੇ।
‘‘ਸ਼ਹਿਰੀ ਮਾਓਵਾਦੀ’’ ਦੇ ਨਾਂ ਹੇਠ ਬੁੱਧੀਜੀਵੀਆਂ ਅਤੇ ਜਮਹੂਰੀ ਕਾਰਕੁੰਨਾਂ ਦੀ ਜ਼ੁਬਾਨਬੰਦੀ, ਉਹਨਾਂ ਦੇ ਘਰਾਂ ਵਿਚ ਮੁਜਰਿਮਾਂ ਦੀ ਤਰ੍ਹਾਂ ਛਾਪੇਮਾਰੀ ਅਤੇ ਤਲਾਸ਼ੀਆਂ ਦਾ ਤਾਨਾਸ਼ਾਹ ਸਿਲਸਿਲਾ ਬੰਦ ਕੀਤਾ ਜਾਵੇ। ਭੀਮਾ-ਕੋਰੇਗਾਓਂ ਵਿਚ ਦਲਿਤਾਂ ਉੱਪਰ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀ ਹਿੰਦੂਤਵੀ ਆਗੂਆਂ ਸੰਭਾਜੀ ਭੀੜੇ ਅਤੇ ਮਿਿਦ ਏਕਬੋਟੇ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਗਿ੍ਰਫ਼ਤਾਰ ਕੀਤੇ ਦਲਿਤਾਂ ਅਤੇ ਕਾਰਕੁੰਨਾਂ ਖਿਲਾਫ਼ ਦਰਜ ਕੀਤੇ ਝੂਠੇ ਕੇਸ ਵਾਪਸ ਲਏ ਜਾਣ।