NSQF ਵੋਕੇਸ਼ਨਲ ਟੀਚਰਜ਼ ਯੂਨੀਅਨ 9 ਸਤੰਬਰ ਨੂੰ ਕਰਨਗੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਝੰਡਾ ਮਾਰਚ
Posted on:- 04-09-2020
NSQF ਵੋਕੇਸ਼ਨਲ ਟੀਚਰਜ਼ ਯੂਨੀਅਨ ਦੀ ਸੂਬਾ ਕਮੇਟੀ ਨੇ ਮੀਟਿੰਗ ਕਰ 9 ਸਤੰਬਰ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਰਿਸ਼ੀ ਸੋਨੀ ਨੇ ਦੱਸਿਆ ਕਿ NSQF ਵੋਕੇਸ਼ਨਲ ਟੀਚਰਜ਼ ਨੂੰ ਲਗਾਤਾਰ ਸਰਕਾਰ ਤੇ ਵਿਭਾਗ ਦੇ ਮਤ੍ਰੇਈ ਵਤੀਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਈਵੇਟ ਕੰਪਨੀਆਂ ਦੀ ਧਕੇਸ਼ਾਈ ਦੇ ਨਾਲ ਨਾਲ ਸਰਕਾਰ ਵਲੋਂ ਮਿਲਣ ਵਾਲੀ ਹਰ ਡਿਊਟੀ ਕਰੋਨਾ, ਮਨਰੇਗਾ,ਹੜ ਪੀੜਤਾਂ ਜਾਂ ਸਕੂਲ ਸੰਬੰਧੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਬਾਇਆ ਰਹੇ ਹਨ। ਸਰਕਾਰ ਨੇ ਚੋਣਾਂ ਦੌਰਾਨ ਇਹ ਵਾਅਦਾ ਵੀ ਕੀਤਾ ਸੀ ਉਹ ਕੱਚੇ ਮੁਲਾਜ਼ਮ ਪੱਕੇ ਕਰਨਗੇ। ਪਰ ਸਾਡੇ ਤਿੰਨ ਸਾਲ ਗੁਜਰ ਜਾਣ ਤੋਂ ਬਾਅਦ ਹਜੇ ਤੱਕ ਉਹਨਾਂ ਦੀ ਕੋਈ ਸਾਰ ਨਹੀਂ ਲਈ ਗਈ। ਕੰਪਨੀਆਂ ਦੇ ਕੁਪੋਸ਼ਣ ਦੇ ਸ਼ਿਕਾਰ ਅਧਿਆਪਕ ਸਾਥੀ ਆਪਣੇ ਭਵਿੱਖ ਨੂੰ ਖਤਮ ਹੁੰਦਾ ਦੇਖ ਰਹੇ ਹਨ।
ਸਰਕਾਰ ਲਗਾਤਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਜਿਸ ਕਾਰਨ ਹੁਣ NSQF ਦੇ
ਅਧਿਆਪਕਾਂ ਨੂੰ ਸੜਕਾਂ ਤੇ ਉਤਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਤੇ ਅੱਜ ਸੂਬਾ ਪੱਧਰੀ
ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ NSQF ਯੂਨੀਅਨ covid19 ਦੀ ਹਿਦਾਇਤ ਨੂੰ
ਧਿਆਨ ਵਿੱਚ ਰੱਖਦੇ ਹੋਏ 9 ਸਤੰਬਰ ਨੂੰ ਸੰਗਰੂਰ ਵਿਖੇ 1910 ਅਧਿਆਪਕਾ ਨਾਲ ਝੰਡਾ ਮਾਰਚ
ਕਰੇਗੀ। ਅੱਜ ਦੀ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰਿਸ਼ੀ ਸੋਨੀ ਦੀ ਅਗੁਵਾਈ ਹੇਠ ਕੀਤੀ
ਗਈ, ਜਿਸ ਵਿੱਚ ਸੂਬਾ ਸਕੱਤਰ ਰਾਏ ਸਾਹਿਬ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਗੁਰਬਾਜ਼
ਸਿੰਘ ਭੁੱਲਰ, ਸਾਰੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸਾਮਿਲ ਹੋਏ।