ਬੁੱਧੀਜੀਵੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ ਰੋਸ ਪ੍ਰਦਰਸ਼ਨ 22 ਸਤੰਬਰ ਨੂੰ
Posted on:- 21-09-2020
ਜਮਹੂਰੀ ਅਧਿਕਾਰ ਸਭਾ
ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ
ਬੂਟਾ ਸਿੰਘ ਨੇ ਦੱਸਿਆ ਕਿ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ (ਸੀਡੀਆਰਓ) ਦੇ ਸੱਦੇ ਉੱਪਰ
ਅਤੇ ਪੰਜਾਬ ਦੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਜਮਹੂਰੀ ਅਧਿਕਾਰ ਸਭਾ ਵੱਲੋਂ 22 ਸਤੰਬਰ ਨੂੰ ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ
ਨਾਲ ਮਿਲਕੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਹਨਾਂ ਵਿਚ ਮੰਗ ਕੀਤੀ ਜਾਵੇਗੀ ਕਿ ਭੀਮਾ ਕੋਰੇਗਾਓਂ ਕੇਸ ਅਤੇ
ਨਾਗਰਕ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਵਿਰੁੱਧ ਮੜ੍ਹੇ ਝੂਠੇ ਕੇਸ
ਰੱਦ ਕੀਤੇ ਜਾਣ। ਸਾਰੇ ਸਿਆਸੀ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਰਿਹਾ ਕੀਤਾ ਜਾਵੇ। ਸਿਆਸੀ
ਕੈਦੀਆਂ ਨੂੰ ਕੌਮਾਂਤਰੀ ਐਲਾਨਾਮਿਆਂ ਅਨੁਸਾਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਐਨਆਈਏ ਅਤੇ ਹੋਰ ਸੁਰਕਾਰੀ
ਏਜੰਸੀਆਂ ਦੀ ਦੁਰਵਰਤੋਂ ਬੰਦ ਕੀਤੀ ਜਾਵੇ। ਯੂਏਪੀਏ ਅਤੇ ਹੋਰ ਕਾਲੇ ਕਾਨੂੰਨ ਵਾਪਸ ਲਏ ਜਾਣ। ਭਾਰਤ
ਨੂੰ ਪੁਲਸ ਰਾਜ ਬਨਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ। ਪਿਛਲੇ ਦਿਨੀਂ ਪਾਸ ਕੀਤੇ ਤਿੰਨ ਕਿਸਾਨ
ਵਿਰੋਧੀ ਆਰਡੀਨੈਂਸ ਅਤੇ ਪਾਸ ਕੀਤੇ ਬਿੱਲ ਵਾਪਸ ਲਏ ਜਾਣ। ਕਰੋਨਾ ਬਹਾਨੇ ਸੰਘਰਸ਼ਸ਼ੀਲ ਤਬਕਿਆਂ ਉਪਰ ਕੇਸ
ਦਰਜ ਕਰਨੇ ਬੰਦ ਕੀਤੇ ਜਾਣ ਅਤੇ ਲੋਕ ਮਾਰੂ ਫ਼ੈਸਲੇ ਵਾਪਸ ਲਏ ਜਾਣ। ਉਹਨਾਂ ਨੇ ਪੰਜਾਬ ਦੀਆਂ ਸਮੂਹ ਜਨਤਕ
ਜਮਹੂਰੀ ਜਥੇਬੰਦੀਆਂ ਅਤੇ ਹੋਰ ਲੋਕਪੱਖੀ ਤਾਕਤਾਂ ਨੂੰ ਇਹਨਾਂ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਉਣ
ਲਈ ਦੀ ਅਪੀਲ ਕੀਤੀ ਹੈ।