-ਸ਼ਿਵ ਕੁਮਾਰ ਬਾਵਾ
ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਅਦਾਇਗੀ 116.31 ਕਰੋੜ ਰੁਪਏ ਵਿੱਚੋਂ 103.35 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਅਪ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਤੁਰੰਤ ਲਿਫਟਿੰਗ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣਾ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਸ਼ਾਮ 6-00 ਵਜੇ ਤੋਂ ਸਵੇਰੇ 8-00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ। ਇਸ ਸਮੇਂ ਦੌਰਾਨ ਨਮੀ ਦੀ ਮਾਤਰਾ ਵਧੇਰੇ ਹੁੁੰਦੀ ਹੈ। ਇਸ ਲਈ ਇਸ ਸਮੇਂ ਦੌਰਾਨ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਪੁਰਾਲੀ ਅਤੇ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਵਾਤਾਵਰਣ ਪ੍ਰਦੂਸਿਤ ਹੁੰਦਾ ਹੈ ਅਤੇ ਧਰਤੀ ਦੀ ਉਜਾਊ ਸ਼ਕਤੀ ਘੱਟ ਹੁੰਦੀ ਹੈ।
ਸ੍ਰੀਮਤੀ ਤਨੂ ਕਸ਼ਅਪ ਨੇ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 110924 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 108241 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋਂ ਪਨਗਰੇਨ ਨੇ 30471 ਟਨ ਝੋਨੇ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਮਾਰਕਫੈਡ ਨੇ 17160 ਟਨ, ਪਨਸਪ ਨੇ 17277 ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 13760 ਟਨ, ਪੰਜਾਬ ਐਗਰੋ ਨੇ 12143 ਟਨ, ਐਫ ਸੀ ਆਈ ਨੇ 16030 ਟਨ ਅਤੇ ਵਪਾਰੀਆਂ ਨੇ 1400 ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋਂ ਹੁਣ ਤੱਕ 94445 ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਸ੍ਰੀਮਤੀ ਰਜਨੀਸ਼ ਕੁਮਾਰੀ, ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
Rajwinder Singh Bhullar
theek ne