Thu, 21 November 2024
Your Visitor Number :-   7253168
SuhisaverSuhisaver Suhisaver

ਹੁਸ਼ਿਆਰਪੁਰ ਦੇ ਹਸਪਤਾਲ ਲਈ ਕੈਂਸਰ ਦੇ ਮਰੀਜਾਂ ਦੇ ਇਲਾਜ ਲਈ 45 ਕਰੋੜ ਦੀ ਰਾਸ਼ੀ ਮਨਜ਼ੂਰ: ਸੰਤੌਸ਼ ਚੌਧਰੀ

Posted on:- 20-12-2013

-ਸ਼ਿਵ ਕੁਮਾਰ ਬਾਵਾ
       
ਦੇਸ਼ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਕੈਂਸਰ ਦੀ ਬੀਮਾਰੀ ਦੇ 21.58 ਲੱਖ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਇਲਾਜ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਕੈਂਸਰ ਹਸਪਤਾਲ ਸਥਾਪਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 2 ਹਸਪਤਾਲ ਪੰਜਾਬ ਵਿੱਚ ਅੰਮਿ੍ਰਤਸਰ ਅਤੇ ਹੁਸ਼ਿਆਰਪੁਰ ਵਿਖੇ ਖੋਲ੍ਹੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਕੈਂਸਰ ਹਸਪਤਾਲ ਲਈ 45 ਕਰੋੜ ਰੁਪਏ ਦੀ ਰਾਸ਼ੀ ਵੀ ਮਨਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਕੇਂਦਰ ਸਿਹਤ ਰਾਜ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਤੇ ਉਨ੍ਹਾਂ ਨੇ ਪਿਛੜਾ ਖੇਤਰ ਅਨੁਦਾਨ ਫੰਡ (ਬੀ.ਆਰ.ਜੀ.ਐਫ.), ਕੰਢੀ ਏਰੀਆ ਵਿਕਾਸ ਫੰਡ, ਐਮ ਪੀ ਲੈਡ ਅਧੀਨ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਗਰਾਂਟਾਂ ਨਾਲ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡ ਸਮੇਂ ਸਿਰ ਖਰਚ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡ ਮੁਹੱਈਆ ਕਰਵਾਏ ਜਾਣ।
       
ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛੜਾ ਖੇਤਰ ਅਨੁਦਾਨ ਫੰਡ (ਬੀ ਆਰ ਜੀ ਐਫ) ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਨੂੰ ਵਿਕਾਸ ਕਾਰਜਾਂ ਲਈ 11, 01, 21, 313 ਰੁਪਏ ਜਾਰੀ ਕੀਤੇ ਗਏ ਹਨ। ਜਿਸ ਵਿੱਚੋਂ ਹੁਣ ਤੱਕ 6,62, 92, 708 ਰੁਪਏ ਖਰਚ ਕੀਤੇ ਗਏ ਹਨ ਜੋ ਕਿ ਕੁਲ ਰਾਸ਼ੀ ਦਾ 60.20 ਪ੍ਰਤੀਸ਼ਤ ਬਣਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਕੰਢੀ ਏਰੀਆ ਵਿਕਾਸ ਫੰਡ ਅਧੀਨ ਸਾਲ 2011-12 ਵਿੱਚ ਕੁਲ 25.39 ਕਰੋੜ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਗਏ ਹਨ ਇਸੇ ਤਰ੍ਹਾਂ ਸਾਲ 2012-13 ਵਿੱਚ ਹੁਣ ਤੱਕ 30.93 ਕਰੋੜ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਦਿੱਤੀ ਗਈ ਰਾਸ਼ੀ ਸਮੇਂ ਸਿਰ ਖਰਚ ਕਰਨਾ ਯਕੀਨੀ ਬਣਾਉਣ ਅਤੇ ਕੀਤੇ ਗਏ ਖਰਚੇ ਦਾ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦੇਣ।
       
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਸਹਾਇਕ ਕਮਿਸ਼ਨਰ ਵਨੀਤ ਕੁਮਾਰ, ਸਾਬਕਾ ਵਿਧਾਇਕ ਹਲਕਾ ਸ਼ਾਮਚੁਰਾਸੀ ਰਾਮ ਲੁਭਾਇਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਵਾਲੀਆ, ਜ਼ਿਲ੍ਹਾ ਕੋਅਰਡੀਨੇਟਰ ਬੀ ਆਰ ਜੀ ਐਫ ਹਰਪ੍ਰੀਤ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਰਾਕੇਸ਼ ਕਾਲੀਆ, ਕੰਵਲਜੀਤ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਨਗਰ ਕੌਂਸਲਾਂ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਇਸ ਮੌਕੇ ਤੇ ਹਾਜ਼ਰ ਸਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ