Thu, 21 November 2024
Your Visitor Number :-   7253712
SuhisaverSuhisaver Suhisaver

ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਛੱਪੜ ਪੂਰਨ ’ ਤੇ ਪਾਬੰਦੀ ਦੇ ਹੁਕਮ

Posted on:- 18-01-2014

-ਸ਼ਿਵ ਕੁਮਾਰ ਬਾਵਾ

ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਤਨੂ ਕਸ਼ਅਪ ਨੇ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਜ਼ਿਲ੍ਹਾ ਮੈਜਿਸਟਰੇਟ ਸਬੰਧਤ ਉਪ ਮੰਡਲ ਮੈਜਿਸਟਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ , ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਬਹਾਓ ਨੂੰ ਲੈ ਕੇ ਪਿੰਡਾਂ ਵਿੱਚ ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।

ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪਿ੍ਰੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ। ਇਹ ਹੁਕਮ 9 ਅਪ੍ਰੈਲ 2014 ਤੱਕ ਲਾਗੂ ਰਹਿਣਗੇ।      

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ