ਕਿਸਾਨੀ ਮੋਰਚਾ ਬਨਾਮ ਭਾਈਚਾਰਕ ਸਾਂਝ!

Posted on:- 29-12-2020

-ਹਰਚਰਨ ਸਿੰਘ ਪ੍ਰਹਾਰ

ਪਿਛਲੇ 3 ਮਹੀਨੇ ਤੋਂ ਭਾਰਤ ਵਿੱਚ ਕਿਸਾਨੀ ਮੋਰਚਾ ਚੱਲ ਰਿਹਾ ਹੈ।ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀ ਸਿੱਖ ਕਿਸੇ ਨਾ ਕਿਸੇ ਢੰਗ ਨਾਲ ਇਸ ਮੋਰਚੇ ਨਾਲ ਜੁੜੇ ਹੋਏ ਹਨ, ਜਿਸ ਤੋਂ ਪਤਾ ਲਗਦਾ ਹੈ ਕਿ ਪੰਜਾਬੀ ਜਿਥੇ ਮਰਜੀ ਬੈਠੇ ਹੋਣ, ਉਹ ਪੰਜਾਬ ਨਾਲ਼ ਹਮੇਸ਼ਾਂ ਜੁੜੇ ਰਹਿੰਦੇ ਹਨ।ਆਪਣੇ ਲੋਕਾਂ ਨਾਲ਼ ਖੜਨਾ ਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ, ਇੱਕ ਸ਼ਲਾਘਾਯੋਗ ਰੁਝਾਨ ਹੈ।ਅਸੀਂ ਕਿਸਾਨ ਜਾਂ ਲੋਕ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਨਾਲ਼ ਖੜੇ ਹਾਂ ਤੇ ਆਪਣੇ ਵਿੱਤ ਜਾਂ ਸਮਝ ਅਨੁਸਾਰ ਆਪਣਾ ਯੋਗਦਾਨ ਵੀ ਪਾਉਂਦੇ ਰਹਾਂਗੇ।ਅਸੀਂ ਸਿਰਫ ਪੰਜਾਬ ਵਿੱਚ ਹੀ ਨਹੀਂ ਕੈਲਗਰੀ ਜਾਂ ਕਨੇਡਾ ਵਿੱਚ ਵੀ ਲੋਕਾਂ ਦੇ ਮਸਲਿਆਂ ਲਈ ਨਾ ਸਿਰਫ ਹਮੇਸ਼ਾਂ ਉਨ੍ਹਾਂ ਦੇ ਹੱਕ ਵਿੱਚ ਖੜੇ ਹਾਂ, ਸਗੋਂ ਸੰਘਰਸ਼ਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹੇ ਹਾਂ ਤੇ ਪਾਉਂਦੇ ਰਹਾਂਗੇ।ਮੈਂ ਆਪਣੇ ਜੀਵਨ ਵਿੱਚ ਪਿਛਲੇ 25-30 ਸਾਲਾਂ ਵਿੱਚ ਕਈ ਮੋਰਚੇ ਜਾਂ ਸੰਘਰਸ਼ ਦੇਖੇ ਹਨ, ਜਦੋਂ ਆਪਣੇ ਲੋਕ ਇਤਨੇ ਜ਼ਿਆਦਾ ਜਜ਼ਬਾਤੀ ਤੇ ਉਲਾਰ ਹੋ ਜਾਂਦੇ ਹਨ ਕਿ ਉਨ੍ਹਾਂ ਲਈ ਇਹ ਮੋਰਚੇ ਜੀਵਨ ਮੌਤ ਦਾ ਸਵਾਲ ਬਣ ਜਾਂਦੇ ਹਨ ਜਾਂ ਬਹੁਤ ਸਾਰੇ ਲੋਕ ਮਰਨ-ਮਾਰਨ ਲਈ ਤਿਆਰ ਹੋ ਜਾਂਦੇ ਹਨ।ਪਰ ਉਹ ਭੁੱਲ ਜਾਂਦੇ ਹਨ ਕਿ ਮੋਰਚੇ ਵੀ ਤੇ ਮਸਲੇ ਵੀ ਸਾਡੇ ਜੀਵਨ ਵਿੱਚ ਆਉਂਦੇ ਜਾਂਦੇ ਰਹਿੰਦੇ ਹਨ ਤੇ ਆਉਂਦੇ ਜਾਂਦੇ ਰਹਿਣਗੇ, ਇਥੇ ਕੁਝ ਵੀ ਸਦੀਵੀ ਨਹੀਂ, ਨਾ ਹੀ ਅਸੀਂ ਇਥੇ ਸਦੀਵੀ ਹਾਂ।

ਇਸ ਲਈ ਸਾਨੂੰ ਕੁਝ ਵੀ ਕਰਨ ਵੇਲੇ ਰਿਸ਼ਤਿਆਂ ਦੀ ਮਰਿਯਾਦਾ, ਭਾਸ਼ਾ ਦੀ ਮਰਿਯਾਦਾ, ਦੂਸਰਿਆਂ ਦੇ ਮਨੁੱਖੀ ਅਧਿਕਾਰਾਂ ਨੂੰ ਸਵੀਕਾਰ ਕਰਨ, ਦੂਜਿਆਂ ਦਾ ਆਦਰ ਕਰਨ ਆਦਿ ਦਾ ਬਹੁਤ ਖਿਆਲ ਰੱਖਣਾ ਚਾਹੀਦਾ ਹੈ।ਸਾਨੂੰ ਦੂਜਿਆਂ ਨੂੰ ਵੀ ਆਪਣੇ ਵਾਂਗ ਅਜ਼ਾਦ ਹੋ ਕੇ ਬੋਲਣ, ਲਿਖਣ, ਕੁਝ ਕਰਨ ਦੀ ਉਵੇਂ ਹੀ ਅਜ਼ਾਦੀ ਦੇਣੀ ਚਾਹੀਦੀ ਹੈ, ਜਿਵੇਂ ਅਸੀਂ ਆਪਣੇ ਲਈ ਚਾਹੁੰਦੇ ਹਾਂ।ਮੈਨੂੰ ਯਾਦ ਹੈ ਕਿ 1997-1998 ਵਿੱਚ ਸਰੀ (ਕਨੇਡਾ) ਵਿੱਚ ਇੱਕ ਗੁਰਦੁਆਰੇ ਦੇ ਕਬਜੇ ਨੂੰ ਲੈ ਕੇ ਦੋ ਧੜਿਆਂ ਵਿੱਚ ਝਗੜਾ ਹੋ ਗਿਆ, ਜੋ ਕਿ ਬਾਅਦ ਵਿੱਚ ਗੁਰਦੁਆਰਿਆਂ ਦੇ ਲੰਗਰ ਹਾਲ ਵਿੱਚ ਚੇਅਰਾਂ ਜਾਂ ਤੱਪੜਾਂ ਤੇ ਬੈਠਣ ਦਾ ਮਸਲਾ ਬਣ ਗਿਆ ਜਾਂ ਬਣਾ ਦਿੱਤਾ ਗਿਆ, ਉਸਨੂੰ ਵੀ ਆਪਣੀ ਕਮਿਉਨਿਟੀ ਨੇ ਇਤਨਾ ਤੂਲ ਦਿੱਤਾ ਕਿ ਭੈਣਾਂ-ਭਰਾ, ਮਾਂ-ਪਿਉ, ਹੋਰ ਰਿਸ਼ਤੇਦਾਰ, ਦੋਸਤ-ਮਿੱਤਰ ਇੱਕ ਦੂਜੇ ਨਾਲ਼ ਬੋਲਣੋਂ ਹਟ ਗਏ, ਇੱਕ ਦੂਜੇ ਦੇ ਦੁਸ਼ਮਣ ਬਣ ਗਏ, ਇੱਕ ਦੂਜੇ ਨਾਲ਼ ਵਰਤਣੋਂ ਹਟ ਗਏ, ਇੱਕ ਦੂਜੇ ਦੇ ਵਿਆਹਾਂ ਜਾਂ ਮਰਨੇ ਦੇ ਭੋਗਾਂ ਤੇ ਨਹੀਂ ਜਾਂਦੇ ਸਨ ਕਿ ਇਨ੍ਹਾਂ ਦਾ ਵਿਆਹ ਜਾਂ ਮਰਨਾ ਤੱਪੜਾਂ ਵਾਲੇ ਜਾਂ ਚੇਅਰਾਂ ਵਾਲੇ ਗੁਰਦੁਆਰੇ ਹੈ।

Read More

ਹਰਿਆਣੇ ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ -ਡਾ. ਨਿਸ਼ਾਨ ਸਿੰਘ ਰਾਠੌਰ

Posted on:- 29-12-2020

suhisaver

ਪੰਜਾਬੀ ਸਾਹਿਤ ਜਗਤ ਵਿਚ ਹਰ ਸਾਲ ਬਹੁਤ ਸਾਰੀਆਂ ਨਵੀਆਂ ਪੁਸਤਕਾਂ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ। ਕੁਝ ਪੁਸਤਕਾਂ ਆਮ ਪਾਠਕਾਂ ਦੇ ਹੱਥਾਂ ਤੀਕ ਪਹੁੰਚਦੀਆਂ ਹਨ ਅਤੇ ਕੁਝ ਲੇਖਕਾਂ ਦੀਆਂ ਅਲਮਾਰੀਆਂ ਦਾ ਸ਼ਿੰਗਾਰ ਬਣ ਕੇ ਲੰਮੀ ਚੁੱਪ ਧਾਰ ਲੈਂਦੀਆਂ ਹਨ। ਅਜੋਕੇ ਦੌਰ ਵਿਚ ਜਿੱਥੇ ਬਹੁਤੀਆਂ ਪੁਸਤਕਾਂ ਸਾਹਿਤ ਦੀ ਲੰਮੀ ਲਿਸਟ ਵਿਚ ਗੁੰਮ ਹੋ ਜਾਂਦੀਆਂ ਹਨ ਉੱਥੇ ਕੁਝ ਮੁੱਲਵਾਨ ਪੁਸਤਕਾਂ; ਜਿਹਨਾਂ ਲਈ ਲੇਖਕਾਂ ਨੇ ਲੰਮਾ ਸੰਘਰਸ਼ ਅਤੇ ਘਾਲਣਾ ਘਾਲੀ ਹੁੰਦੀ ਹੈ; ਉਹ ਆਮ ਪਾਠਕਾਂ ਵਿਚ ਹਰਮਨ ਪਿਆਰੀਆਂ ਹੋ ਨਿਬੜਦੀਆਂ ਹਨ। ਇਹ ਵਰਤਾਰਾ ਆਮ ਹੈ ਅਤੇ ਪੁਸਤਕ ਸੱਭਿਆਚਾਰ ਵਿਚ ਅਜਿਹਾ ਆਮ ਹੀ ਹੁੰਦਾ ਰਹਿੰਦਾ ਹੈ। ਇਸ ਵਰਤਾਰੇ ਵਿਚ ਕਿਸੇ ਤਰ੍ਹਾਂ ਵੀ ਅਚੰਭੇ ਵਾਲੀ ਗੱਲ ਨਹੀਂ ਹੈ। ਖ਼ੈਰ!

ਸਾਡੇ ਹੱਥਲੇ ਲੇਖ ਦਾ ਮੂਲ ਵਿਸ਼ਾ ‘ਹਰਿਆਣਵੀਂ ਪੰਜਾਬੀ ਲੇਖਕਾਂ ਵੱਲੋਂ ਸਾਲ 2020 ਵਿਚ ਲਿਖੀਆਂ ਪੁਸਤਕਾਂ ਦਾ ਸਾਹਿਤਿਕ ਵਿਸ਼ਲੇਸ਼ਣ’ ਕਰਨਾ ਹੈ। ਇਸ ਲਈ ਲੇਖ ਦੀ ਸੰਖੇਪਤਾ ਨੂੰ ਦੇਖਦਿਆਂ ਕੇਵਲ ਹਰਿਆਣੇ ਦੇ ਲੇਖਕਾਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ। ਇਹ ਵਰ੍ਹਾ ਭਾਵੇਂ ਕੋਵਿਡ-19 ਕਰਕੇ ਬਹੁਤੀਆਂ ਸਾਹਿਤਿਕ ਗਤੀਵਿਧੀਆਂ ਵਾਲਾ ਨਹੀਂ ਰਿਹਾ ਪਰ! ਫਿਰ ਵੀ ਕੁਝ ਹਰਿਆਣਵੀਂ ਪੰਜਾਬੀ ਲੇਖਕਾਂ ਨੇ ਇਸ ਸੰਕਟ ਕਾਲ ਦੌਰਾਨ ਵੀ ਆਪਣੀਆਂ ਪੁਸਤਕਾਂ ਪੰਜਾਬੀ ਪਾਠਕਾਂ ਦੀ ਝੋਲੀ ਪਾਈਆਂ ਹਨ। ਸੰਖੇਪ ਵਰਨਣ ਇਸ ਤਰ੍ਹਾਂ ਹੈ।

Read More

ਕੇਂਦਰ ਸਰਕਾਰ ਤਾਨਾਸ਼ਾਹ ਵਤੀਰਾ ਤਿਆਗ ਕੇ ਸ਼ੰਘਰਸ਼ਸ਼ੀਲ ਧਿਰਾਂ ਨਾਲ ਗੱਲਬਾਤ ਕਰੇ

Posted on:- 26-11-2020

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਹਰਿਆਣਾ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਆਗੂਆਂ ਦੀਆਂ ਗਿ੍ਰਫ਼ਤਾਰੀਆਂ ਕਰਕੇ ਅਤੇ ਹਰਿਆਣਾ-ਪੰਜਾਬ ਦੀਆਂ ਹੱਦਾਂ ਉੱਪਰ ਖ਼ਤਰਨਾਕ ਕੰਡਿਆਲੀਆਂ ਤਾਰਾਂ ਅਤੇ ਹੋਰ ਜਾਬਰ ਰੋਕਾਂ ਲਾ ਕੇ ਅਤੇ ਯੂਪੀ. ਸਰਕਾਰ ਵੱਲੋਂ ਕਿਸਾਨ ਕਾਫ਼ਲਿਆਂ ਨੂੰ ਰੋਕ ਕੇ ਸ਼ਾਂਤਮਈ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਦੀਆਂ ਤਾਨਾਸ਼ਾਹ ਚਾਲਾਂ ਚੱਲਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਉਹਨਾਂ ਕਿਹਾ ਕਿ ਆਪਣੇ ਹੱਕਾਂ ਅਤੇ ਹਿਤਾਂ ਲਈ ਇਕੱਠੇ ਹੋਣਾ ਅਤੇ ਜਮਹੂਰੀ ਤਰੀਕਿਆਂ ਨਾਲ ਸੰਘਰਸ਼ ਕਰਨਾ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਅਤੇ ਉਹਨਾਂ ਵੱਲੋਂ ਸੜਕਾਂ ਉੱਪਰ ਆ ਕੇ ਸੱਤਾਧਾਰੀ  ਭਾਜਪਾ ਦੇ ਵਿਨਾਸ਼ਕਾਰੀ ਅਤੇ ਤਾਨਾਸ਼ਾਹ ਫ਼ੈਸਲਿਆਂ ਦਾ ਜਥੇਬੰਦ ਵਿਰੋਧ ਕਰਨਾ ਪੂਰੀ ਤਰ੍ਹਾਂ ਹੱਕੀ ਅਤੇ ਜਾਇਜ਼ ਹੈ। ਸਿਰਫ਼ ਅਤੇ ਸਿਰਫ਼ ਕਾਰਪੋਰੇਟ ਹਿਤਾਂ ਨੂੰ ਮੁੱਖ ਰੱਖ ਕੇ ਲੋਕ ਵਿਰੋਧੀ ਆਰਥਕ ਨੀਤੀਆਂ ਥੋਪ ਰਹੀ ਆਰ.ਐੱਸ.ਐੱਸ.-ਭਾਜਪਾ ਸਰਕਾਰ, ਜਿਸ ਦੀ ਚੁੱਪ ਹਮਾਇਤ ਆਰ.ਐੱਸ.ਐੱਸ. ਦੀ ਕਿਸਾਨ ਜਥੇਬੰਦੀ ਵੀ ਕਰ ਰਹੀ ਹੈ, ਕਿਸਾਨਾਂ ਅਤੇ ਹੋਰ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ ਕਿ ਇਹ ਨੀਤੀਆਂ ਉਹਨਾਂ ਦੀ ਬਿਹਤਰੀ ਅਤੇ ਤਰੱਕੀ ਲਈ ਹਨ। ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਲੈ ਕੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿਚ ਸੋਧਾਂ ਤੱਕ ਤਮਾਮ ਫ਼ੈਸਲੇ ਸੰਬੰਧਤ ਵਰਗਾਂ ਅਤੇ ਸਮੂਹਾਂ ਤੋਂ ਆਪਣੇ ਹਿਤਾਂ ਦੀ ਨੁਮਾਇੰਦਗੀ ਕਰਨ ਅਤੇ ਆਪਣਾ ਪੱਖ ਰੱਖਣ ਦਾ ਹੱਕ ਖੋਹ ਕੇ ਲਏ ਗਏ। ਉਹਨਾਂ ਦੇ ਤੌਖ਼ਲਿਆਂ, ਜਾਇਜ਼ ਸਵਾਲਾਂ ਅਤੇ ਮੰਗਾਂ ਨੂੰ ਮੁਖ਼ਾਤਿਬ ਹੋਣ ਦੀ ਬਜਾਏ ਝੂਠੇ ਅਤੇ ਗ਼ੈਰਹਕੀਕੀ ਦਾਅਵਿਆਂ ਦੇ ਧੂੰਆਂਧਾਰ ਪ੍ਰਚਾਰ ਅਤੇ ਹੰਕਾਰਵਾਦੀ ਜਬਰ ਰਾਹੀਂ ਉਹਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read More

ਦਿੱਲੀ ਘੇਰਨ ਦੀ ਤਿਆਰੀ ਕਿਵੇਂ ਕਰ ਰਹੇ ਹਨ ਪੰਜਾਬ ਦੇ ਕਿਸਾਨ ?

Posted on:- 25-11-2020

suhisaver

- ਸੂਹੀ ਸਵੇਰ ਬਿਊਰੋ
         
ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ  ਨੇ 21 ਨਵੰਬਰ ਨੂੰ ਮਾਲ ਗੱਡੀਆਂ ਦੇ ਨਾਲ ਯਾਤਰੂ ਗੱਡੀਆਂ ਨੂੰ ਵੀ 15 ਦਿਨਾਂ ਦੀ ਖੁੱਲ੍ਹ ਦੇ ਦਿੱਤੀ ਹੈ  ਪਰ 26 -27 ਨਵੰਬਰ ਦੇ `ਦਿੱਲੀ ਕੂਚ` ਦੀਆਂ ਤਿਆਰੀਆਂ ਪੂਰੇ ਜ਼ੋਰ -ਸ਼ੋਰ ਨਾਲ  ਹੋ ਰਹੀਆਂ ਹਨ । ਪੰਜਾਬ ਦਾ ਹਰ ਵਰਗ ਕਿਸਾਨਾਂ ਦੇ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ । ਲੋਕ ਕਿਸਾਨਾਂ ਨੂੰ ਦਿੱਲੀ ਪ੍ਰਦਰਸ਼ਨ ਲਈ ਆਟਾ, ਦਾਲਾਂ, ਚੰਦਾ ਆਦਿ ਦੇ ਹਨ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹਨਾਂ ਨੇ 4 ਮਹੀਨੇ ਦਾ  ਰਾਸ਼ਨ ਇਕੱਠਾ ਕਰ ਲਿਆ ਹੈ ਕਿਓਂ ਕਿ ਉਹ ਖੁਦ ਨਹੀਂ ਜਾਂਦੇ ਕਿ ਇਹ ਅੰਦੋਲਨ ਕਿੰਨਾ ਲੰਬਾ ਚਲੇਗਾ । ਪੰਜਾਬ ਦੇ ਕਿਸਾਨਾਂ ਨੂੰ ਆਸ ਹੈ ਕਿ ਉਹਨਾਂ ਦਾ `ਦਿੱਲੀ ਕੂਚ` ਸਫਲ ਹੋਵੇਗਾ ਤੇ ਉਹ  ਕਿਸਾਨ ਵਿਰੋਧੀ ਕਾਨੂੰਨ ਵਾਪਸ ਕਰਾ ਲੈਣਗੇ । ਦਿੱਲੀ ਪੁਲਿਸ ਤੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਪਰ ਪੰਜਾਬ ਦੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ । `ਦਿੱਲੀ ਕੂਚ` ਮੁਹਿੰਮ ਦੀ ਤਿਆਰੀ ਵਿਚ ਔਰਤਾਂ , ਨੌਜਵਾਨ ਤੇ ਬੱਚੇ ਵੀ ਵੱਧ ਚੜ੍ਹ ਕੇ ਹਿੱਸਾ ਪਾ ਰਹੇ ਹਨ ।
      
ਕਿਸਾਨ ਯੂਨੀਅਨਾਂ ਦੇ  ਝੰਡੇ ਹੇਠ ਵੱਖ-ਵੱਖ ਪਿੰਡਾਂ ਵਿਚ ਮਾਰਚ ਕਰਦਿਆਂ ਕਿਸਾਨ ਬੀਬੀਆਂ ਵਲੋਂ ਅੱਜ ਦਿੱਲੀ ਮੋਰਚੇ ’ਚ ਭਰਵੀਂ ਸ਼ਮੂਲੀਅਤ ਦਾ ਘਰ-ਘਰ ਹੋਕਾ ਦਿੱਤਾ ਗਿਆ। ਉਨ੍ਹਾਂ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਲੋਕਾਂ ਨੂੰ ਲਾਮਬੰਦ ਕਰਨ ਲਈ ਕੱਢੇ ਗਏ ਮਾਰਚਾਂ ’ਚ ਵੱਡੀ ਗਿਣਤੀ ਕਿਸਾਨ ਬੀਬੀਆਂ ਅਤੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਜ਼ਿਲ੍ਹਾ ਸੰਗਰੂਰ ਦੇ  ਪਿੰਡ ਬਡਰੁੱਖਾਂ ਵਿਚ ਕਿਸਾਨ ਬੀਬੀਆਂ ਦੇ ਹੱਥਾਂ ਵਿਚ ਕਿਸਾਨੀ  ਝੰਡੇ ਸਨ ਜੋ ਗਲੀਆਂ ’ਚ ਰੋਸ ਮਾਰਚ ਕਰ ਕੇ ਦਿੱਲੀ ਪੁੱਜਣ ਲਈ ਲੋਕਾਂ ਨੂੰ ਲਾਮਬੰਦ ਕਰ ਰਹੀਆਂ ਸਨ। ਇਸ ਮੌਕੇ ਕਿਸਾਨ ਬੀਬੀਆਂ ਚਰਨਜੀਤ ਕੌਰ, ਅਮਰਜੀਤ ਕੌਰ, ਕੁਲਵੰਤ ਕੌਰ, ਮਲਕੀਤ ਕੌਰ ਤੇ ਹੋਰਾਂ ਨੇ ਕਿਹਾ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਉਹ ਪੰਜਾਬ ਦੀਆਂ ਸੜਕਾਂ ’ਤੇ ਬੈਠੇ ਹਨ ਪਰ ਕੇਂਦਰ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

Read More

ਵਿਰਾਸਤ ਅਤੇ ਸਭਿਆਚਾਰ ਦਾ ਫਰਕ -ਗੁਰਚਰਨ ਪੱਖੋਕਲਾਂ

Posted on:- 17-11-2020

ਜਦੋਂ ਕੋਈ ਲੇਖਕ ਜਾਂ ਵਿਅਕਤੀ  ਸਭਿਆਚਾਰ ਦੇ ਚੰਗੇ ਮੰਦੇ ਹੋਣ ਦੀ ਗਲ ਕਰਦਾ ਹੈ ਤਦ ਉਹ ਅਸਲ ਵਿੱਚ ਵਿਰਾਸਤ ਦੇ ਰੋਣੇ ਰੋਂਦਾ ਹੈ। ਵਿਰਾਸਤ ਹਮੇਸਾਂ ਬੀਤੇ ਵਕਤ ਦੇ ਸਭਿਆਚਾਰ ਦੀ ਕਹਾਣੀ ਕਹਿੰਦੀ ਹੈ ।ਹਰ ਸਮੇਂ ਦਾ ਆਪਣਾ ਸਭਿਆਚਾਰ ਹੁੰਦਾ ਹੈ। ਸਭਿਆਚਾਰ ਕਦੀ ਮਾੜਾ ਚੰਗਾ ਨਹੀਂ ਹੁੰਦਾ ਇਹ ਤਾਂ ਵਿਅਕਤੀ ਦੀ ਸੋਚ ਹੀ ਹੁੰਦੀ ਹੈ ਜੋ ਉਸਨੂੰ ਮਾੜੇ ਅਤੇ ਚੰਗੇ ਵਿੱਚ ਵੰਡਦੀ ਹੈ। ਸਮਾਜ ਆਪਣੀਆਂ ਲੋੜਾਂ ਅਨੁਸਾਰ ਵਿਵਹਾਰ ਕਰਦਾ ਰਹਿੰਦਾ ਹੈ ਇਸਨੂੰ ਹੀ ਸਭਿਆਚਾਰ ਬੋਲਿਆ ਜਾਂਦਾ ਹੈ। ਹਰ ਇਲਾਕੇ ,ਹਰ ਦੇਸ਼ ਹਰ ਕੌਮ ,ਹਰ ਭਾਈਚਾਰੇ ਦੇ ਸਭਿਆਚਾਰ ਵਿੱਚ ਫਰਕ ਹੋਣਾ ਆਮ ਗੱਲ ਹੁੰਦੀ ਹੈ। ਪਰ ਫੇਰ ਵੀ ਇਸਦਾ ਰਲਵਾਂ ਮਿਲਵਾਂ ਰੂਪ ਹੀ ਸਮੂਹਕ ਸਭਿਆਚਾਰ ਦਾ ਪਰਗਟਾਵਾ  ਅਤੇ ਪਰਿਭਾਸ਼ਾ ਹੋ ਨਿਬੜਦਾ ਹੈ।

ਸਭਿਆਚਾਰ ਦੇ ਸਬਦ ਰੂਪੀ ਅਰਥ ਹਨ ਸਭਿਅਤਾ + ਆਚਾਰ ਜਾਂ ਆਚਰਣ ਜਿਸ ਦਾ ਭਾਵ ਸਭਿਅਤਾ ਦਾ ਆਚਰਣ ਹੀ ਸਭਿਆਚਾਰ ਅਖਵਾਉਂਦਾ ਹੈ। ਸਭਿਆਚਾਰਕ ਹੋਣ ਦਾ ਦਾਅਵਾ ਕਰਕੇ ਕੋਈ ਚੰਗਾ ਹੋਣ ਦਾ ਸਰਟੀਫਿਕੇਟ ਨਹੀਂ ਪਰਾਪਤ ਕਰ ਸਕਦਾ। ਸਮਾਜ ਦਾ ਤਿਰਸਕਾਰਿਆ ਜਾਣ ਵਾਲਾ ਵਰਗ ਵੀ ਸਮਾਜ ਦਾ ਹੀ ਇੱਕ ਅੰਗ ਹੁੰਦਾ ਹੈ ਇਤਿਹਾਸ ਜਦ ਫੈਸਲਾ ਕਰਦਾ ਹੈ ਤਦ ਉਹ ਕਿਸੇ ਵਿਸੇਸ ਸਮੇਂ ਦੇ ਸਭਿਆਚਾਰ ਦਾ ਫੈਸਲਾ ਸਮੂਹਕ ਰੂਪ ਵਿੱਚ ਹੀ ਕਰਦਾ ਹੈ।

Read More