ਜਮਹੂਰੀ ਅਧਿਕਾਰ ਸਭਾ ਵੱਲੋਂ ਕਿਸਾਨ ਸੰਘਰਸ਼ ਦਾ ਡੱਟਕੇ ਸਾਥ ਦੇਣ ਦੀ ਅਪੀਲ
Posted on:- 23-09-2020
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਪ੍ਰੈੱਸ ਬਿਆਨ ਜਾਰੀ ਕਰਕੇ
ਆਰ.ਐੱਸ.ਐੱਸ.-ਭਾਜਪਾ ਦੇ ਤਾਨਾਸ਼ਾਹ ਰਾਜ ਵਿਰੁੱਧ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਆਪਣੇ ਸਮੂਹ ਮੈਂਬਰਾਂ
ਅਤੇ ਆਮ ਲੋਕਾਂ ਨੂੰ 25 ਸਤੰਬਰ ਦੇ ਬੰਦ ਦੇ
ਸੱਦੇ ਨੂੰ ਸਫ਼ਲ ਬਣਾਉਣ ਲਈ ਇਸ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸਭਾ ਦੇ ਸੂਬਾ ਪ੍ਰਧਾਨ
ਪ੍ਰੋਫੈਸਰ ਏ.ਕੇ.ਮਲੇਰੀ ਅਤੇ ਜਨਰਲ ਸਕੱਤਰ ਪ੍ਰੋਫੈਸਰ
ਜਗਮੋਹਣ ਸਿੰਘ ਨੇ ਕਿਹਾ ਕਿ ਆਰ.ਐੱਸ.ਐੱਸ.-ਭਾਜਪਾ ਦੀ ਸਰਕਾਰ ਵਿਦੇਸ਼ੀ ਅਤੇ ਦੇਸੀ ਕਾਰਪੋਰੇਟ ਸਰਮਾਏਦਾਰੀ
ਦੇ ਵਿਤੀ ਗ਼ਲਬੇ ਨੂੰ ਮਜ਼ਬੂਤ ਬਣਾਉਣ ਦਾ ਸੰਦ ਬਣ ਗਈ ਹੈ ਅਤੇ ਇਸ ਦੇ ਹਮਲਿਆਂ ਨੂੰ ਪਛਾੜਣ ਲਈ ਲੋਕ ਏਕਤਾ
ਤੇ ਸੰਘਰਸ਼ਾਂ ਨੂੰ ਹੋਰ ਵੀ ਵਿਸ਼ਾਲ ਅਤੇ ਮਜ਼ਬੂਤ ਕਰਨਾ ਅੱਜ ਸਮੇਂ ਦਾ ਸਭ ਤੋਂ ਮਹੱਤਵਪੂਰਨ ਤਕਾਜ਼ਾ ਹੈ।
ਇਹ ਸਰਕਾਰ ਘੋਰ ਪਿਛਾਖੜੀ, ਗੈਰਜਮਹੁਰੀ ਤੇ ਹੈਂਕੜਬਾਜੀ
ਮਾਨਸਿਕਤਾ ਵਾਲੀ ਸਰਕਾਰ ਹੈ। ਜਿਸ ਦਾ ਕਿਸੇ ਵੀ ਸੰਵਿਧਾਨਕ ਕਾਇਦੇਕਾਨੂੰਨ ਵਿਚ ਕੋਈ ਯਕੀਨ ਨਹੀਂ ਹੈ।
Read More
ਬੁੱਧੀਜੀਵੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ ਰੋਸ ਪ੍ਰਦਰਸ਼ਨ 22 ਸਤੰਬਰ ਨੂੰ
Posted on:- 21-09-2020
ਜਮਹੂਰੀ ਅਧਿਕਾਰ ਸਭਾ
ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ
ਬੂਟਾ ਸਿੰਘ ਨੇ ਦੱਸਿਆ ਕਿ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ (ਸੀਡੀਆਰਓ) ਦੇ ਸੱਦੇ ਉੱਪਰ
ਅਤੇ ਪੰਜਾਬ ਦੇ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਜਮਹੂਰੀ ਅਧਿਕਾਰ ਸਭਾ ਵੱਲੋਂ 22 ਸਤੰਬਰ ਨੂੰ ਪੰਜਾਬ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ
ਨਾਲ ਮਿਲਕੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਹਨਾਂ ਵਿਚ ਮੰਗ ਕੀਤੀ ਜਾਵੇਗੀ ਕਿ ਭੀਮਾ ਕੋਰੇਗਾਓਂ ਕੇਸ ਅਤੇ
ਨਾਗਰਕ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਵਿਰੁੱਧ ਮੜ੍ਹੇ ਝੂਠੇ ਕੇਸ
ਰੱਦ ਕੀਤੇ ਜਾਣ। ਸਾਰੇ ਸਿਆਸੀ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਰਿਹਾ ਕੀਤਾ ਜਾਵੇ। ਸਿਆਸੀ
ਕੈਦੀਆਂ ਨੂੰ ਕੌਮਾਂਤਰੀ ਐਲਾਨਾਮਿਆਂ ਅਨੁਸਾਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਐਨਆਈਏ ਅਤੇ ਹੋਰ ਸੁਰਕਾਰੀ
ਏਜੰਸੀਆਂ ਦੀ ਦੁਰਵਰਤੋਂ ਬੰਦ ਕੀਤੀ ਜਾਵੇ। ਯੂਏਪੀਏ ਅਤੇ ਹੋਰ ਕਾਲੇ ਕਾਨੂੰਨ ਵਾਪਸ ਲਏ ਜਾਣ। ਭਾਰਤ
ਨੂੰ ਪੁਲਸ ਰਾਜ ਬਨਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ। ਪਿਛਲੇ ਦਿਨੀਂ ਪਾਸ ਕੀਤੇ ਤਿੰਨ ਕਿਸਾਨ
ਵਿਰੋਧੀ ਆਰਡੀਨੈਂਸ ਅਤੇ ਪਾਸ ਕੀਤੇ ਬਿੱਲ ਵਾਪਸ ਲਏ ਜਾਣ। ਕਰੋਨਾ ਬਹਾਨੇ ਸੰਘਰਸ਼ਸ਼ੀਲ ਤਬਕਿਆਂ ਉਪਰ ਕੇਸ
ਦਰਜ ਕਰਨੇ ਬੰਦ ਕੀਤੇ ਜਾਣ ਅਤੇ ਲੋਕ ਮਾਰੂ ਫ਼ੈਸਲੇ ਵਾਪਸ ਲਏ ਜਾਣ। ਉਹਨਾਂ ਨੇ ਪੰਜਾਬ ਦੀਆਂ ਸਮੂਹ ਜਨਤਕ
ਜਮਹੂਰੀ ਜਥੇਬੰਦੀਆਂ ਅਤੇ ਹੋਰ ਲੋਕਪੱਖੀ ਤਾਕਤਾਂ ਨੂੰ ਇਹਨਾਂ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਉਣ
ਲਈ ਦੀ ਅਪੀਲ ਕੀਤੀ ਹੈ।
Read More
31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ-ਬੰਦ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ-ਪੱਧਰੀ ਮੀਟਿੰਗ
Posted on:- 21-09-2020
ਸੰਗਰੂਰ : ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਤਿਆਰੀ ਸਬੰਧੀ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ( ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ ,ਬਲਜੀਤ ਸਿੰਘ ਜੌਲੀਆਂ ,ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ,ਸਤਵੰਤ ਸਿੰਘ ਖੰਡੇਬਾਦ ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ,ਸੂਬਾ ਆਗੂ ਨਿਰੰਜਨ ਸਿੰਘ ਦੋਹਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਨਮੋਲ, ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਕਾਂਝਲਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭੀਮ ਸਿੰਘ ਆਲਮਪੁਰ ,ਊਧਮ ਸਿੰਘ ਸੰਤੋਖਪੁਰਾ ,ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਤਬਾਰ ਸਿੰਘ ਬਾਦਸ਼ਾਹਪੁਰ, ਸਤਵੰਤ ਸਿੰਘ ਢਢੋਗਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵੀਰ ਜਲੂਰ ਸ਼ਾਮਲ ਹੋਏ ।ਮੀਟਿੰਗ ਵਿੱਚ 25 ਸਤੰਬਰ ਨੂੰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨ ਅਤੇ ਜ਼ਿਲ੍ਹੇ ਦੇ ਸਾਰੇ ਸ਼ਹਿਰ ਤੇ ਕਸਬੇ ,ਮੰਡੀਆਂ ਮੁਕੰਮਲ ਤੌਰ ਤੇ ਸਵੇਰ ਤੋਂ ਸ਼ਾਮ ਦੇ 4 ਵਜੇ ਤੱਕ ਮੁਕੰਮਲ ਤੌਰ ਤੇ ਬੰਦ ਹੋਣਗੇ। ਸਾਰੇ ਆਗੂਆਂ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਧਰਨਿਆਂ ਦੌਰਾਨ ਸਟੇਜ ਤੋਂ ਕਿਸੇ ਵੀ ਰਾਜਨੀਤਕ ਤੇ ਧਾਰਮਿਕ ਆਗੂ ਨੂੰ ਸਮਾਂ ਨਹੀਂ ਦਿੱਤਾ ਜਾਵੇਗਾ ਤੇ ਕਿਤੇ ਵੀ ਜਬਰੀ ਬੰਦ ਨਹੀਂ ਕਰਵਾਇਆ ਜਾਵੇਗਾ। ਸਾਰੇ ਸ਼ਹਿਰਾਂ ਵਿੱਚ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਕੇ ਸ਼ਹਿਰੀ ਵਪਾਰੀਆਂ, ਦੁਕਾਨਦਾਰਾਂ, ਮਜ਼ਦੂਰਾਂ, ਆੜ੍ਹਤੀਆਂ , ਟਰੱਕ ਯੂਨੀਅਨਾਂ ਸਮੇਤ ਸਾਰੇ ਲੋਕਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਨਗੇ । ਮੀਟਿੰਗ ਵਿੱਚ ਸਾਰੇ ਸਥਾਨਾਂ ਤੇ ਬੰਦ ਸਬੰਧੀ ਵੱਖ ਵੱਖ ਜਥੇਬੰਦੀਆਂ ਦੀ ਡਿਊਟੀ ਲਾਈ ਗਈ।
Read More