ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ
Posted on:- 20-08-2020
ਜਮਹੂਰੀ ਅਧਿਕਾਰ ਸਭਾ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਛਮਣ ਸਿੰਘ ਸੇਵੇਵਾਲਾ ਨੂੰ ਸਾਦਾ ਵਰਦੀ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬ਼ਦਾਂ ਵਿਚ ਨਿਖੇਧੀ ਕੀਤੀ ਹੈ। ਇਹ ਜਬਰ ਜਨਾਹ ਤੋਂ ਪੀੜਤ ਦਲਿਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦੀ ਤਿਆਰੀ ਵਿਚ ਜੁੱਟੇ ਹੋਏ ਸਨ। ਇਹ ਗਿ੍ਰਫ਼ਤਾਰੀ ਲੋਕਾਂ ਦੇ ਆਪਣੇ ਹਿਤਾਂ ਲਈ ਸੰਘਰਸ਼ ਦੇ ਜਮਹੂਰੀ ਹੱਕ ਉੱਪਰ ਹਮਲਾ ਹੈ। ਦੋਸ਼ੀਆਂ ਨੂੰ ਅਜੇ ਤੱਕ ਗਿ੍ਰਫ਼ਤਾਰ ਨਾ ਕਰਨ ਵਾਲੀ ਪੁਲਿਸ ਨਿਆਂ ਲਈ ਸੰਘਰਸ਼ ਉੱਪਰ ਝਪਟਣ ਰਹੀ ਹੈ। ਇਸ ਤੋਂ ਇਹ ਵੀ ਸਪਸ਼ਟ ਹੁੰਦਾ ਹੈ ਕਿ ਪੁਲਿਸ ਅਧਿਕਾਰੀ ਜਬਰ ਜਨਾਹ ਦੇ ਦੋਸ਼ੀਆਂ ਨੂੰ ਬਚਾਉਣ ਲਈ ਹਰ ਹਰਬਾ ਵਰਤ ਕੇ ਲੋਕ ਸੰਘਰਸ਼ ਨੂੰ ਦਬਾਉਣਾ ਚਾਹੁੰਦੇ ਹਨ।
ਯਾਦ ਰਹੇ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਥਾਣਾ ਲੰਬੀ ਅਧੀਨ ਆਉਂਦੇ ਪਿੰਡ ਮਿਠੜੀ ਦੀ ਜਬਰ ਜਿਨਾਹ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਭਲਕੇ ਥਾਣਾ ਲੰਬੀ ਮੂਹਰੇ ਰੋਸ ਧਰਨਾ ਮਾਰਿਆ ਜਾਣਾ ਸੀ ਅਤੇ ਲਛਮਣ ਸਿੰਘ ਸੇਵੇ ਵਾਲਾ ਉਸ ਧਰਨੇ ਦੀ ਤਿਆਰੀ ਕਰ ਰਹੇ ਸਨ।
Read More
ਵਿਸ਼ਵ ਫੋਟੋਗ੍ਰਾਫੀ ਦਿਹਾੜਾ - ਗੋਬਿੰਦਰ ਸਿੰਘ ਢੀਂਡਸਾ
Posted on:- 19-08-2020
ਗੁਜ਼ਰੇ ਵਕਤ ਦੇ ਨਾਲ ਰੂ-ਬ-ਰੂ ਹੋਣ ਦੀ ਤਾਕਤ ਤਸਵੀਰਾਂ ਆਪਣੇ ਵਿੱਚ ਸਮੋਈ ਬੈਠੀਆਂ ਹਨ ਅਤੇ ਖਾਸ ਪਲਾਂ,ਯਾਦਾਂ ਨੂੰ ਸਮੇਟ ਕੇ ਰੱਖਣ ਵਿੱਚ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ। ਜੇਕਰ ਕਹਿ ਲਿਆ ਜਾਵੇ ਕਿ ਹਰ ਵਿਅਕਤੀ ਫੋਟੋਗ੍ਰਾਫ਼ਰ ਹੈ ਤਾਂ ਕੋਈ ਅੱਤਕੱਥਨੀ ਨਹੀਂ ਹੋਵੇਗੀ ਕਿਉਂਕਿ ਕੁਦਰਤ ਨੇ ਹਰ ਇਨਸਾਨ ਨੂੰ ਅੱਖ ਰੂਪੀ ਕੈਮਰਾ ਦਿੱਤਾ ਹੈ ਜਿਸ ਨਾਲ ਉਹ ਦੁਨੀਆਂ ਦੇਖਦਾ ਹੈ ਤੇ ਆਪਣੇ ਦਿਮਾਗ ਤੇ ਨਜ਼ਰ ਆਉਣ ਵਾਲੀਆਂ ਚੀਜਾਂ ਦੀ ਛਾਪ ਛੱਡਦਾ ਹੈ।
ਇੱਕ ਤਸਵੀਰ ਜਾਂ ਚਿੱਤਰ ਹਜ਼ਾਰ ਸ਼ਬਦਾਂ ਬਰਾਬਰ ਹੁੰਦਾ ਹੈ। ਫੋਟੋਗ੍ਰਾਫਿਕ ਨਾਲ ਜੁੜੇ ਪਹਿਲੂਆਂ ਅਤੇ ਉੱਚ ਮਿਆਰੀ ਫੋਟੋਗ੍ਰਾਫੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਸਾਲ 19 ਅਗਸਤ ਨੂੰ ਦੁਨੀਆਂ ਭਰ ਵਿੱਚ ਵਿਸ਼ਵ ਫੋਟੋਗ੍ਰਾਫਿਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਭਾਰਤੀ ਅੰਤਰਰਾਸ਼ਟਰੀ ਫੋਟੋਗ੍ਰਾਫਿਕ ਕਾਊਂਸਿਲ, ਨਵੀਂ ਦਿੱਲੀ ਨੇ ਆਪਣੇ ਸੰਸਥਾਪਕ ਓ.ਪੀ. ਸ਼ਰਮਾਂ ਦੇ ਮਾਰਗਦਰਸ਼ਨ ਵਿੱਚ ਵੱਖੋ ਵੱਖਰੇ ਫੋਟੋਗ੍ਰਾਫਿਕ ਦਿੱਗਜਾਂ ਤੱਕ ਆਪਣੀ ਪਹੁੰਚ ਦਾ ਘੇਰਾ ਵਧਾਇਆ ਤਾਂ ਜੋ ਹਰ ਸਾਲ ਫੋਟੋਗ੍ਰਾਫੀ ਦਾ ਜਸ਼ਨ ਮਨਾਇਆ ਜਾ ਸਕੇ।
Read More
ਆਰ.ਐੱਸ.ਐੱਸ-ਭਾਜਪਾ ਸਰਕਾਰ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿਚ ਡੱਕਣਾ ਬੰਦ ਕਰੇ - ਜਮਹੂਰੀ ਅਧਿਕਾਰ ਸਭਾ
Posted on:- 19-08-2020
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕੌਮੀ ਜਾਂਚ ਏਜੰਸੀ ਵੱਲੋਂ ਦਿੱਲੀ ਯੂਨੀਵਰਸਿਟੀ ਦੇ ਨਾਮਵਰ ਪ੍ਰੋਫੈਸਰਾਂ ਪੀ.ਕੇ. ਵਿਜੇਅਨ ਅਤੇ ਪ੍ਰੋਫੈਸਰ ਰਾਕੇਸ਼ ਰੰਜਨ ਨੂੰ ਕਥਿਤ ਭੀਮਾ-ਕੋਰੇਗਾਓਂ ਸਾਜ਼ਿਸ਼ ਵਿਚ ਉਲਝਾਉਣ ਅਤੇ ਸੁਪਰੀਮ ਕੋਰਟ ਵੱਲੋਂ ਉੱਘੇ ਕਾਨੂੰਨਦਾਨ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੂੰ ਆਲੋਚਕ ਵਿਚਾਰਾਂ ਕਾਰਨ 'ਅਦਾਲਤ ਦੇ ਅਪਮਾਨ' ਦਾ ਦੋਸ਼ੀ ਠਹਿਰਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਸ ਤੋਂ ਵੱਡੀ ਸਿਤਮਜ਼ਰੀਫ਼ੀ ਕੀ ਹੋਵੇਗੀ ਕਿ ਨਿਆਂ ਦੀ ਆਖ਼ਰੀ ਉਮੀਦ ਸੁਪਰੀਮ ਕੋਰਟ ਵੀ ਆਲੋਚਨਾ ਦੇ ਜਮਹੂਰੀ ਹੱਕ ਨੂੰ ਜੁਰਮ ਕਰਾਰ ਦੇਣ ਵਿਚ ਸ਼ਾਮਲ ਹੈ। ਉਹਨਾਂ ਕਿਹਾ ਕਿ ਕਥਿਤ ਤੌਰ 'ਤੇ ਅੱਤਵਾਦ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਕੌਮੀ ਜਾਂਚ ਏਜੰਸੀ ਆਰ.ਐੱਸ.ਐੱਸ.-ਭਾਜਪਾ ਦੀ ਬਰਾਂਚ ਵਜੋਂ ਕੰਮ ਕਰ ਰਹੀ ਹੈ ਅਤੇ ਹੁਕਮਰਾਨਾਂ ਦੇ ਇਸ਼ਾਰੇ 'ਤੇ ਲੋਕਪੱਖੀ ਬੁੱਧੀਜੀਵੀਆਂ ਨੂੰ ਲਗਾਤਾਰ ਝੂਠੇ ਕੇਸਾਂ ਵਿਚ ਫਸਾ ਕੇ ਉਹਨਾਂ ਨੂੰ ਜੇਲ੍ਹਾਂ ਵਿਚ ਸੁੱਟ ਰਹੀ ਹੈ।
Read More
ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੂੰ ਸਜ਼ਾ ਸੁਣਾਏ ਜਾਣ ਵਿਰੁੱਧ ਜ਼ੋਰਦਾਰ ਆਵਾਜ਼ ਉਠਾਓ
Posted on:- 19-08-2020
ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੀ ਤੌਹੀਨ ਕਰਨ ਦਾ ਦੋਸ਼ੀ ਠਹਿਰਾਇਆ ਹੈ।ਅਤੇ ਉਸ ਦਾ ਅਧਾਰ 9 ਸਾਲ ਪੁਰਾਣੀ ਗੱਲ ਨੂੰ ਵੀ ਬਣਾਇਆ ਗਿਆ। ਕੱਲ੍ਹ 20 ਅਗਸਤ ਨੂੰ ਉਸ ਨੂੰ ਸਜ਼ਾ ਸੁਣਾਈ ਜਾਵੇਗੀ। ਇਹ ਮਹਿਜ਼ ਪ੍ਰਸ਼ਾਂਤ ਭੂਸ਼ਣ ਦੀ ਜ਼ੁਬਾਨਬੰਦੀ ਦਾ ਮਾਮਲਾ ਨਹੀਂ ਹੈ। ਦਰਅਸਲ, ਸਵਾਲ ਉਠਾਉਣ ਦੇ ਹੱਕ ਨੂੰ ਹੀ ਜੁਰਮ ਕਰਾਰ ਦੇ ਦਿੱਤਾ ਗਿਆ ਹੈ।
ਆਰ.ਐੱਸ.ਐੱਸ.-ਭਾਜਪਾ ਦੇ ਰਾਜ ਵਿਚ ਸੱਤਾ ਦੀ ਧੌਂਸ ਵਿਰੁੱਧ ਅਤੇ ਸਟੇਟ ਦੇ ਅਦਾਰਿਆਂ ਦੀ ਲੋਕ ਵਿਰੋਧੀ ਕਾਰਗੁਜ਼ਾਰੀ ਉੱਪਰ ਸਵਾਲ ਉਠਾਉਣ ਵਾਲੀ ਹਰ ਬੇਬਾਕ ਆਵਾਜ਼ ਹਮਲੇ ਦੀ ਮਾਰ ਹੇਠ ਹੈ। ਅਦਾਲਤੀ ਪ੍ਰਣਾਲੀ ਅੰਦਰ ਨਿਆਂਸ਼ਾਸਤਰ ਦੇ ਆਧਾਰ ’ਤੇ ਮਾਮਲੇ ਤੈਅ ਕਰਨ ਦੀ ਮਾਮੂਲੀ ਗੁੰਜਾਇਸ਼ ਵੀ ਖ਼ਤਮ ਕੀਤੀ ਜਾ ਰਹੀ ਹੈ। ਪੁਲਿਸ ਅਤੇ ਐੱਨਆਈਏ ਵਰਗੀਆਂ ਜਾਂਚ ਏਜੰਸੀਆਂ ਸਰੇਆਮ ਸੱਤਾਧਾਰੀ ਆਰ.ਐੱਸ.ਐੱਸ-ਭਾਜਪਾ ਦੀਆਂ ਸ਼ਾਖਾਵਾਂ ਵਜੋਂ ਕੰਮ ਕਰ ਰਹੀਆਂ ਹਨ।
Read More
ਸ਼ੁਰੂਆਤ ਗਈ ਆ ਮਾਏ ਹੋ ਨੀ… - ਡਾ. ਸਿਮਰਨ ਸੇਠੀ
Posted on:- 18-08-2020
ਸੋਨੇ ਦੀਆਂ ਜੁੱਤੀਆਂ ਪਾਉਣ ਵਾਲੇ ਕਦੇ ਭੱਜ ਕੇ ਮਾਰੂਥਲ ਪਾਰ ਨਹੀਂ ਕਰ ਸਕਦੇ। ਜੇ ਸਰਮਾਏ ਦੇ ਜ਼ੋਰ ਨਾਲ ਕਰ ਵੀ ਲੈਣ ਤਾਂ ਇਹ ਉਨ੍ਹਾਂ ਦੀ ਪਹਿਲੀ ਅਤੇ ਅਖੀਰਲੀ ਦੌੜ ਹੋਵੇਗੀ। ਪਰ ਜੋ ਲੋਕ ਗ਼ੁਰਬਤ ਦੀ ਜ਼ਿੰਦਗੀ ਦੇ ਸਾਰੇ ਅੜਿੱਕਿਆਂ ਨੂੰ ਲੰਘ ਕੇ ਸਹਿਰਾ ਨੂੰ ਆਪਣੀ ਮੰਜ਼ਿਲ ਬਣਾ ਕੇ ਤੁਰਦੇ ਹਨ, ਉਨ੍ਹਾਂ ਲਈ ਸੂਰਜ ਦੀ ਤਪਸ਼ ਵੀ ਨਿੱਘ 'ਚ ਬਦਲ ਜਾਂਦੀ ਹੈ।
ਕੁਝ ਇਹੋ-ਜਿਹੀ ਵਿਧਾ ਬਣਦੀ ਦਿਸ ਰਹੀ ਹੈ ਪੋਹ ਦੀ ਕੋਸੀ ਕੋਸੀ ਧੁੱਪ ਵਰਗੇ ਮਾਸੂਮ ਜਿਹੇ ਮਾਂ ਦੇ ਪ੍ਰੀਤ, ਨਾਨਕਿਆਂ ਦੇ ਹੈਪਨ, ਦੋਸਤਾਂ ਦੇ ਬਿੱਲੇ ਅਤੇ 'ਸੌਂਹ' ਗੀਤ ਨਾਲ ਚਰਚਾ 'ਚ ਆਏ ਨੌਜਵਾਨ ਹਰਪ ਹੰਜਰ੍ਹਾ ਦੀ। ਗ਼ੁਰਬਤ ਦੇ ਢੇਰ 'ਚ ਰੁਲੀ ਪਈ ਕੁਦਰਤੀ ਗੁਣਾਂ ਦੀ ਗੁਥਲੀ ਹੈ ਹਰਪ। ਹਾਲੇ ਚੌਦਾਂ ਅਗਸਤ 2020 ਨੂੰ ਚੌਵ੍ਹੀਵਾਂ ਸੂਰਜ ਚੜ੍ਹਿਆ ਉਹਦੀ ਜ਼ਿੰਦਗੀ ਦਾ। ਉਸ ਦੇ ਮੂੰਹੋਂ ਉਸ ਦੀ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਸੁਣ ਪਿੰਡੇ 'ਤੇ ਲੂੰ-ਕੰਢੇ ਖੜ੍ਹੇ ਹੋ ਗਏ ਤੇ ਨੈਣਾਂ ਦੇ ਖੂਹਾਂ ਵਿਚ ਡੱਕਿਆ ਪਾਣੀ ਕਦੋਂ ਆਪ-ਮੁਹਾਰਾ ਵਹਿ ਤੁਰਿਆ, ਪਤਾ ਹੀ ਨਾ ਲੱਗਾ।
Read More