ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮਾਫ਼ੀ ਦਾ ਫ਼ੈਸਲਾ ਵਾਪਸ ਲਿਆ ਜਾਵੇ - ਜਮਹੂਰੀ ਅਧਿਕਾਰ ਸਭਾ
Posted on:- 25-10-2019
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ ਅਤੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਅੱਤਵਾਦ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਦੋਸ਼ੀ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਦੀ ਸਜ਼ਾ ਰੱਦ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਨਾਗਰਿਕਾਂ ਦੇ ਮਨੁੱਖੀ ਹੱਕਾਂ ਵਿਰੋਧੀ ਖ਼ਤਰਨਾਕ ਰੁਝਾਨ ਕਰਾਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ 45 ਪੁਲਿਸ ਮੁਲਾਜ਼ਮਾਂ ਤੇ ਅਫ਼ਸਰਾਂ ਦੀ ਉਸ ਸੂਚੀ ਦੇ ਅਧਾਰ 'ਤੇ ਲਿਆ ਗਿਆ ਜੋ ਪੰਜਾਬ ਸਰਕਾਰ ਵੱਲੋਂ ਇਹਨਾਂ ਨੂੰ ਮਿਲੀਆਂ ਸਜ਼ਾਵਾਂ ਰੱਦ ਕਰਨ ਲਈ ਭੇਜੀ ਗਈ ਸੀ। ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿਚ ਹੋਰ ਦੋਸ਼ੀ ਪੁਲਸ ਅਫਸਰਾਂ ਦੀਆਂ ਸਜ਼ਾਵਾਂ ਵੀ ਰੱਦ ਕੀਤੇ ਜਾਣ ਦੀ ਸੰਭਾਵਨਾ ਹੈ, ਜਿਹਨਾਂ ਵਿਚ ਮਨੁੱਖੀ ਹੱਕਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਹੱਤਿਆ ਦੇ ਦੋਸ਼ੀ ਵੀ ਸ਼ਾਮਲ ਹਨ।
ਇਹ ਸਾਰੇ ਮੁਲਾਜ਼ਮ 1980ਵਿਆਂ ਅਤੇ 1990ਵਿਆਂ ਦੇ ਉਸ ਕਾਲੇ ਦੌਰ ਵਿਚ ਖ਼ਾਲਿਸਤਾਨ ਪੱਖੀ ਨੌਜਵਾਨਾਂ ਅਤੇ ਉਹਨਾਂ ਦੇ ਹਮਾਇਤੀਆਂ ਅਤੇ ਇੱਥੋਂ ਤੱਕ ਕਿ ਬਿਲਕੁੱਲ ਬੇਕਸੂਰ ਲੋਕਾਂ ਜਾਂ ਉਹਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਲੋਕਾਂ ਨੂੰ ਅਗਵਾ ਕਰ ਕੇ ਝੂਠੇ ਪੁਲਸ ਮੁਕਾਬਲਿਆਂ ਰਾਹੀਂ ਜਾਂ ਹੋਰ ਢੰਗਾਂ ਰਾਹੀ ਕਤਲ ਕਰਨ ਜਾਂ ਲਾਪਤਾ ਕਰਨ ਵਰਗੇ ਸੰਗੀਨ ਅਤੇ ਹੈਵਾਨੀਅਤ ਭਰੇ ਜੁਰਮਾਂ ਲਈ ਜ਼ਿੰਮੇਵਾਰ ਹਨ।
Read More
ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਦਾ ਮਾਮਲਾ
Posted on:- 25-10-2019
ਬਰਨਾਲਾ: ਬਹੁਚਰਚਿਤ ਕਿਰਨਜੀਤ ਕੌਰ ਮਹਿਲਕਲਾਂ ਲੋਕ ਘੋਲ ਵਿੱਚ ਅਗਵਾਨੂੰ ਭੂਮਿਕਾ ਨਿਭਾ ਰਹੇ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ ਵੀਹਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿੱਚ ਲੁਧਿਆਣਾ, ਪਟਿਆਲਾ ਅਤੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਨਾਲ ਸਬੰਧਤ ਕਿਸਾਨ ਨੇ ਪੂਰੇ ਜੋਸ਼ ਖਰੋਸ਼ ਨਾਲ ਭਾਗ ਲੈਂਦਿਆਂ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਨ ਲਈ ਰੋਹਲੀ ਗਰਜ ਬੁਲੰਦ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਗਾਲਿਬ, ਮਹਿੰਦਰ ਸਿੰਘ ਕਮਾਲਪੁਰਾ, ਗੁਰਭਗਤ ਸਿੰਘ, ਹਰਦੇਵ ਸਿੰਘ ਘੱਗਾ, ਲਖਵੀਰ ਸਿੰਘ ਦੁੱਲਮਸਰ, ਭੋਲਾ ਸਿੰਘ ਛੰਨਾਂ,ਹਰਬੰਸ ਸਿੰਘ ਕੋਟਲੀ, ਗੁਰਦੇਵ ਸਿੰਘ ਗੱਜੂਮਾਜਰਾ ਨੇ ਕਿਹਾ ਕਿ 22 ਸਾਲ ਦੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਮਹਿਲਕਲਾਂ ਦੀ ਧਰਤੀ ਤੇ ਚੱਲ ਰਹੇ ਲੋਕ ਸੰਘਰਸ਼ ਦੀ ਅਗਵਾਈ ਕਰਨ ਵਾਲੇ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਨ ਵਾਲਾ ਗੰਭੀਰ ਮਸਲਾ ਅਚਨਚੇਤ ਵਾਪਰਿਆ ਮਸਲਾ ਨਹੀਂ ਸਗੋਂ ਇਸ ਲੁਟੇਰੇ ਤੇ ਜਾਬਰ ਰਾਜ ਪ੍ਰਬੰਧ ਦੀ ਗਹਿਰੀ ਸਾਜ਼ਿਸ਼ ਦਾ ਸਿੱਟਾ ਹੈ।
Read More
ਗੁਰਬਾਣੀ ਵਿਚੋਂ ਪ੍ਰਚੱਲਿਤ ਅਖਾਣ ਤੇ ਮੁਹਾਵਰੇ - ਡਾ. ਨਿਸ਼ਾਨ ਸਿੰਘ ਰਾਠੌਰ
Posted on:- 25-10-2019
ਪੰਜਾਬੀ ਸਾਹਿੱਤ ਦੇ ਖੇਤਰ ਵਿਚ ਗੁਰਮਤਿ ਵਿਚਾਰਧਾਰਾ ਮੁੱਖ ਵਿਚਾਰਧਾਰਾ ਵੱਜੋਂ ਜਾਣੀ ਜਾਂਦੀ ਹੈ। ਇਸ ਵਿਚਾਰਧਾਰਾ ਨੇ ਜਿੱਥੇ ਮਨੁੱਖ ਨੂੰ ਅਧਿਆਤਮਕ ਮਾਰਗ ਉੱਪਰ ਚੱਲਣ ਦੀ ਤਾਕੀਦ ਕੀਤੀ ਹੈ/ ਸਿੱਖਿਆ ਦਿੱਤੀ ਹੈ; ਉੱਥੇ ਹੀ ਸਮਾਜਿਕ ਜੀਵਨ ਨੂੰ ਚੰਗੀ ਤਰ੍ਹਾਂ ਜੀਉਣ ਦੀ ਜਾਚ ਵੀ ਸਿਖਾਈ ਹੈ। ਅਜੋਕੇ ਸਮਾਜਿਕ ਢਾਂਚੇ ਲਈ ਗੁਰਮਤਿ ਵਿਚਾਰਧਾਰਾ ਲਾਹੇਵੰਦ ਸਾਬਿਤ ਹੋ ਸਕਦੀ ਹੈ; ਬਸ਼ਰਤੇ ਗੁਰਮਤਿ ਵਿਚਾਰਧਾਰਾ ਦੇ ਮੂਲ ਥੀਮ ਨੂੰ ਸਹੀ ਪਰਿਪੇਖ ਵਿਚ ਦਰੁੱਸਤੀ ਨਾਲ ਸਮਝਿਆ ਜਾਵੇ।
ਖ਼ੈਰ! ਸਾਡੇ ਇਸ ਲੇਖ ਦਾ ਮੂਲ ਮਨੋਰਥ 'ਗੁਰਬਾਣੀ ਵਿਚੋਂ ਪ੍ਰਚੱਲਿਤ ਅਖਾਣ ਤੇ ਮੁਹਾਵਰੇ' ਵਿਸ਼ੇ ਨਾਲ ਸੰਬੰਧਿਤ ਹੈ। ਇਸ ਲਈ ਸਿੱਧਾ ਵਿਚਾਰ- ਚਰਚਾ ਆਰੰਭ ਕਰਦੇ ਹਾਂ ਤਾਂ ਕਿ ਸੰਖੇਪ ਲਫਜ਼ਾਂ 'ਚ ਸਾਰਥਕ ਅਤੇ ਲਾਹੇਵੰਦ ਨਤੀਜੇ ਪ੍ਰਾਪਤ ਹੋ ਸਕਣ ਅਤੇ ਖੋਜ- ਪੱਤਰ ਨੂੰ ਸਹੀ ਦਿਸ਼ਾ ਵਾਲੇ ਪਾਸੇ ਤੋਰਿਆ ਜਾ ਸਕੇ।
Read More
ਯਥਾਰਥ ਦੀ ਪਗਡੰਡੀ - ਗੋਬਿੰਦਰ ਸਿੰਘ ਬਰੜ੍ਹਵਾਲ
Posted on:- 25-10-2019
ਇਸ ਵਿੱਚ ਕੋਈ ਦੋ ਰਾਏ ਨਹੀਂ ਕਿ ਕੁਦਰਤ ਨੇ ਮਨੁੱਖ ਨੂੰ ਵਿਸ਼ੇਸ਼ ਬਣਾਇਆ ਹੈ ਅਤੇ ਇਸ ਨੂੰ ਅਕਲ ਦੀ ਅਨਮੋਲ ਦਾਤ ਬਖ਼ਸ਼ੀ ਹੈ। ਬੁੱਧੀ ਦੀ ਵਰਤੋਂ ਸਦਕਾ ਹੀ ਮਨੁੱਖ ਸਮੇਂ ਦੇ ਨਾਲ ਨਾਲ ਆਪਣੇ ਸ਼ੁਰੂਆਤੀ ਸਫਰ ਤੋਂ ਬਹੁਤ ਅੱਗੇ ਤੱਕ ਆ ਚੁੱਕਾ ਹੈ, ਸਮੇਂ ਦੇ ਨਾਲ ਨਾਲ ਕ੍ਰਾਂਤੀਕਾਰੀ ਜੀਵਨ ਪੱਧਰ ਦੇ ਸੁਧਾਰਾਂ ਅਤੇ ਬਦਲਾਵਾਂ ਦੇ ਨਾਲ ਅਨੇਕਾਂ ਖੋਜਾਂ, ਧਰਤੀਂ ਤੋਂ ਪੁਲਾੜ, ਚੰਦਰਮਾ ਤੱਕ ਝੰਡੇ ਗੱਡ ਚੁੱਕਾ ਹੈ।
ਸਾਡੇ ਆਮ ਕਾਰ ਵਿਹਾਰ ਵਿੱਚ, ਸਾਡੀ ਜੀਵਨਸ਼ੈਲੀ ਵਿੱਚ ਅਸੀਂ ਰੋਜ਼ਾਨਾ ਹੀ ਸੈਂਕੜੇ ਲੋਕਾਂ ਨੂੰ ਮਿਲਦੇ ਹਾਂ, ਉਹਨਾਂ ਨਾਲ ਸਿੱਧੇ ਜਾਂ ਅਸਿੱਧੇ ਤੌਰ ਤੇ ਵਿਚਰਦੇ ਹਾਂ। ਇਹਨਾਂ ਲੋਕਾਂ ਵਿੱਚ ਕੁਝ ਸਾਡੀ ਜਾਣ ਪਛਾਣ ਦੇ ਹੁੰਦੇ ਹਨ ਅਤੇ ਕੁਝ ਅਣਪਛਾਤੇ ਜਿਨ੍ਹਾਂ ਨੂੰ ਅਸੀਂ ਪਹਿਲੀ ਵਾਰ ਮਿਲਦੇ ਹਾਂ। ਇਹ ਮਨੁੱਖੀ ਸੁਭਾਅ ਹੈ ਕਿ ਹਰ ਵਿਅਕਤੀ ਵਿਸ਼ੇਸ਼ ਜ਼ਰੂਰ ਹੈ ਪਰੰਤੂ ਕੋਈ ਵੀ ਪੂਰਨ ਨਹੀਂ ਹੈ ਜੋ ਗਲਤੀ ਰਹਿਤ ਹੋਵੇ ਜਾਂ ਜਿਸ ਦਾ ਕੋਈ ਵਿਰੋਧ ਨਾ ਹੋਵੇ। ਸੰਸਾਰ ਵਿੱਚ ਜ਼ਿਆਦਾਤਰ ਲੋਕ ਆਸਤਿਕ ਹਨ ਅਤੇ ਕਿਸੇ ਨਾ ਕਿਸੇ ਧਰਮ ਜਾਂ ਸੰਪਰਦਾ ਨਾਲ ਜੁੜੇ ਹੋਏ ਹਨ ਅਤੇ ਰੱਬ ਨੂੰ ਵੱਖੋ ਵੱਖਰੇ ਨਾਵਾਂ ਨਾਲ ਸਰਵਉੱਚ ਮੰਨਦੇ ਹਨ। ਪਰ ਜਿੱਥੋਂ ਤੱਕ ਗਲਤੀ ਜਾਂ ਵਿਰੋਧ ਦੀ ਗੱਲ ਹੈ ਤਾਂ ਲੋਕਾਂ ਨੂੰ ਰੱਬ ਤੋਂ ਵੀ ਸ਼ਿਕਾਇਤਾਂ ਹਨ, ਰੱਬ ਦਾ ਵੀ ਵਿਰੋਧ ਹੈ। ਸੋ ਜੇ ਕਹਿ ਲਿਆ ਜਾਵੇ ਕਿ ਰੱਬ ਵੀ ਪੂਰਨ ਨਹੀਂ ਤਾਂ ਕੋਈ ਅੱਤ ਕੱਥਨੀ ਨਹੀਂ ਹੋਵੇਗੀ।
Read More
ਵਿਸ਼ਵ ਵਿਦਿਆਰਥੀ ਦਿਵਸ -ਗੋਬਿੰਦਰ ਸਿੰਘ ‘ਬਰੜ੍ਹਵਾਲ’
Posted on:- 15-10-2019
ਕਾਲਾ ਰੰਗ ਭਾਵਨਾਤਮਕ ਤੌਰ ’ਤੇ ਮਾੜਾ ਮੰਨਿਆ ਜਾਂਦਾ ਹੈ ਪਰੰਤੂ ਜਮਾਤ ਵਿੱਚ ਲੱਗਾ ‘ਕਾਲਾ ਬੋਰਡ’ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਚਮਕਾਉਂਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਖੰਭ ਦਿੰਦਾ ਹੈ। ਸੰਯੁਕਤ ਰਾਸ਼ਟਰ ਸੰਘ ਨੇ ਸਾਲ 2010 ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਮਿਤੀ 15 ਅਕਤੂਬਰ ਨੂੰ ਵਿਸ਼ਵ ਵਿਦਿਆਰਥੀ ਦਿਵਸ ਘੋਸ਼ਿਤ ਕੀਤਾ। ਡਾ. ਕਲਾਮ ਹਮੇਸ਼ਾ ਵਿਦਿਆਰਥੀਆਂ ਨਾਲ ਜੁੜੇ ਰਹੇ ਅਤੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸੋਮਾ ਬਣੇ ਅਤੇ ਡਾ. ਕਲਾਮ ਦੇ ਅਨੁਸਾਰ ਵਿਦਿਆਰਥੀਆਂ ਦਾ ਜੀਵਨ ਵਿੱਚ ਉਦੇਸ਼ ਹੋਣਾ ਚਾਹੀਦਾ ਹੈ, ਗਿਆਨ ਦੇ ਸਾਰੇ ਸੰਭਵ ਸੋਮਿਆਂ ਦੇ ਮਾਧਿਅਮ ਰਾਹੀਂ ਇਸ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ, ਸਖ਼ਤ ਮਿਹਨਤ ਕਰਨੀ ਅਤੇ ਸਮੱਸਿਆਵਾਂ ਤੋਂ ਕਦੇ ਹਾਰ ਨਹੀਂ ਮੰਨਣੀ ਚਾਹੀਦੀ, ਹਮੇਸ਼ਾਂ ਸਮੱਸਿਆਵਾਂ ਨੂੰ ਹਰਾ ਕੇ ਆਪਣੇ ਜੀਵਨ ਵਿੱਚ ਸਫ਼ਲ ਹੋਣਾ ਚਾਹੀਦਾ ਹੈ।
ਦੱਖਣੀ ਭਾਰਤੀ ਰਾਜ ਤਮਿਲਨਾਡੂ ਦੇ ਰਮੇਸ਼ਵਰਮ ਦੇ ਧਨੁਸ਼ਕੋਡੀ ਪਿੰਡ ਵਿੱਚ ਮਧਿਅਮ ਵਰਗ ਦੇ ਮੁਸਲਿਮ ਪਰਿਵਾਰ ਵਿੱਚ ਪਿਤਾ ਜੈਨੁਲਾਬਦੀਨ ਦੇ ਘਰ ਮਾਤਾ ਆਸ਼ੀਅੰਮਾ ਦੀ ਕੁੱਖੋਂ 15 ਅਕਤੂਬਰ 1931 ਨੂੰ ਏ.ਪੀ.ਜੇ. ਅਬਦੁਲ ਕਲਾਮ ਦਾ ਜਨਮ ਹੋਇਆ। ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਪੂਰਾ ਨਾਂ ਡਾ. ਅਬੁਲ ਪਾਕਿਰ ਜੈਨੂਲਬਦੀਨ ਅਬਦੁਲ ਕਲਾਮ ਸੀ ਅਤੇ ਉਹਨਾਂ ਦੀ 27 ਜੁਲਾਈ 2015 ਨੂੰ ਆਈ.ਆਈ.ਐੱਮ. ਸ਼ਿਲੌਂਗ ਵਿੱਚ ਲੈਕਚਰ ਦਿੰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ 83 ਵਰ੍ਹਿਆਂ ਦੀ ਉਮਰ ਵਿੱਚ ਮੌਤ ਹੋ ਗਈ। ਡਾ. ਕਲਾਮ ਨੇ ਪੰਝੀ ਕਿਤਾਬਾਂ ਲਿਖੀਆਂ ਜਿਹਨਾਂ ਵਿੱਚ ਉਹਨਾਂ ਦੀ ਆਤਮ ਕਥਾ ‘ਵਿੰਗਜ਼ ਆੱਫ਼ ਫਾਇਰ (1999)’ ਕਾਫ਼ੀ ਚਰਚਿਤ ਰਹੀ।
Read More