By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਸਵੱਛ ਭਾਰਤ ਅਭਿਆਨ ਤੇ ਲੋਕਾਂ ਦਾ ਇਸ ਵਿੱਚ ਸਹਿਯੋਗ – ਕੁਲਵਿੰਦਰ ਕੰਗ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਸਵੱਛ ਭਾਰਤ ਅਭਿਆਨ ਤੇ ਲੋਕਾਂ ਦਾ ਇਸ ਵਿੱਚ ਸਹਿਯੋਗ – ਕੁਲਵਿੰਦਰ ਕੰਗ
ਨਜ਼ਰੀਆ view

ਸਵੱਛ ਭਾਰਤ ਅਭਿਆਨ ਤੇ ਲੋਕਾਂ ਦਾ ਇਸ ਵਿੱਚ ਸਹਿਯੋਗ – ਕੁਲਵਿੰਦਰ ਕੰਗ

Suhi Saver
Last updated: May 7, 2026 6:01 am
Suhi Saver
Published: August 5, 2016
Share
SHARE
ਲਿਖਤ ਨੂੰ ਇੱਥੇ ਸੁਣੋ

ਇਹ ਗੱਲ ਉਸ ਸਮੇਂ ਦੀ ਹੈ ਜਦੋਂ ਸਾਡੇ ਦੇਸ਼ ਦੇ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਜੀ ਨੇ ‘ਸਵੱਛ ਭਾਰਤ ਅਭਿਆਨ’ ਮੁਹਿੰਮ ਚਲਾਈ ਸੀ । ਮੈਨੂੰ ਇਹ ਮੁਹਿੰਮ ਕਾਫ਼ੀ ਹੱਦ ਤੀਕ ਠੀਕ ਤੇ ਪ੍ਰਸ਼ੰਸਾ-ਯੋਗ ਜਾਪੀ । ਵੈਸੇ ਤਾਂ ਇਸ ਮੁਹਿੰਮ ਦੀ ਪ੍ਰਸ਼ੰਸਾ ਕਰਨ ਵਾਲਿਆਂ ਦੀ ਵੀ ਕੋਈ ਕਮੀ ਨਹੀਂ ਤੇ ਨਾ ਹੀ ਇਸਦੀ ਆਲੋਚਨਾ ਕਰਨ ਵਾਲਿਆਂ ਦੀ । ਇਸ ਮੁਹਿੰਮ ਦੇ ਪ੍ਰਭਾਵ ਵੀ ਅਸੀਂ ਸਾਰਿਆਂ ਨੇ ਦੇਖ ਹੀ ਲਏ ਹਨ । ਜਦੋਂ ਇਸ ਮੁਹਿੰਮ ਦਾ ਆਗਾਜ਼ ਹੋਇਆ ਤਾਂ ਅਸੀਂ ਸਭ ਨੇ ਇਹ ਵੀ ਦੇਖਿਆ ਕਿ ਸਾਡੇ ਦੇਸ਼ ਦੇ ਵੱਡੇ-ਵੱਡੇ ਨੇਤਾ ਲੋਕ ਝਾੜੂ ਚੁੱਕੀ ਫੋਟੋਆਂ ਖਿਚਵਾਉਂਦੇ ਸਾਡੀਆਂ ਅਖਬਾਰਾਂ ਦਾ ਸ਼ਿੰਗਾਰ ਬਣਦੇ ਦਿਸੇ । ਆਮ ਲੋਕਾਂ, ਨੌਜਵਾਨਾਂ ਨੇ ਵੀ ਝਾੜੂ ਨਾਲ ਸੈਲਫੀਆਂ ਖਿਚ ਕੇ ਸ਼ੋਸ਼ਲ ਮੀਡੀਆ ਤੇ ਪਾਉਣ ਦਾ ਵਿਸ਼ਵ ਰਿਕਾਰਡ ਬਣਾ ਲਿਆ ਹੋਵੇਗਾ । ਜਿਸ ਲਈ ਸਾਰੇ ਦੇਸ਼ ਵਾਸੀਆਂ ਨੂੰ ਇਸ ਚ’ਸਹਿਯੋਗ ਦੇਣ ਲਈ ਧੰਨਵਾਦ ਅਤੇ ਮੁਬਾਰਕਬਾਦ !

ਇਹਨਾਂ ਸੁਰਖੀਆਂ,ਫੋਟੋਆਂ ਨੂੰ ਦੇਖ ਕੇ ਤਾਂ ਇੰਝ ਲੱਗਾ ਜਿਵੇਂ ਥੋੜੇ ਹੀ ਦਿਨਾਂ ਵਿੱਚ ਸਾਡੇ ਦੇਸ਼ ਦੇ ਲੋਕ ਸਾਰੇ ਭਾਰਤ ਦਾ ਕੂੜਾ ਹੂੰਝ ਕੇ ਦੇਸ਼ ਤੋਂ ਬਾਹਰ ਕਰ ਦੇਣਗੇ ਤੇ ਇਹ ਰਿਕਾਰਡ ਗਿਨਿਜ਼ ਬੁੱਕ ਆਫ ਰਿਕਾਰਡ ਚ’ ਅੰਕਿਤ ਕੀਤਾ ਜਾਵੇਗਾ ਤੇ ਫਿਰ ਥੋੜੇ ਹੀ ਦਿਨਾਂ ਬਾਅਦ ਸਾਰੇ ਭਾਰਤ ਵਾਸੀ ਝਾੜੂ ਚੁੱਕੀ ਗੁਆਂਢੀ ਮੁਲਕਾਂ ਚ’ ਸਫਾਈ ਅਭਿਆਨ ਲਈ ਕੂਚ ਕਰਨਗੇ ਤੇ ਇਹ ਅਭਿਆਨ ਫਿਰ ‘ਸਵੱਛ ਧਰਤੀ ਅਭਿਆਨ’ਬਣ ਜਾਵੇਗਾ। ਪਰ ਅਜਿਹਾ ਨਹੀਂ ਹੋਇਆ , ਸ਼ਾਇਦ ਇਹ ਸਾਡੇ ਮੁਲਕ ਦੇ ਪਰਧਾਨ ਮੰਤਰੀ ਦਾ ਇਕ ਸੁਪਨਾ ਹੀ ਬਣਕੇ ਰਹਿ ਜਾਵੇਗਾ ।

 

 

ਠੀਕ ਹੈ ਕਿ ਮੋਦੀ ਜੀ ਦਾ ਉਦੇਸ਼ ਸਫ਼ਾਈ ਪ੍ਰਤੀ ਚੇਤਨਾ ਲਿਆਉਣਾ ਹੋ ਸਕਦਾ ਹੈ । ਇਹ ਵੀ ਠੀਕ ਹੈ ਕਿ ਮੋਦੀ ਜੀ ਸਾਡੇ ਘਰ ਆ ਕੇ ਸਫ਼ਾਈ ਤਾਂ ਨਹੀਂ ਕਰਨ ਵਾਲੇ । ਮੋਦੀ ਜੀ ਦਾ ਅਭਿਆਨ ਤਾਂ ਚਲੋ ਵਧੀਆ ਸੀ ਕਿ ਉਹਨਾਂ ਨੇ ਪਹਿਲ ਕਦਮੀ ਕੀਤੀ ਪਰ ਇਸ ਵਿੱਚ ਸਾਡੇ ਦੇਸ਼ ਦੀ ਜਨਤਾ ਨੇ ਜੋ ਸਹਿਯੋਗ ਦਿੱਤਾ , ਉਸਦੀ ਗੱਲ ਵੀ ਕਰ ਲੈਣੀ ਬਣਦੀ ਹੈ । ਇਸਦੀ ਵਧੀਆ ਉਦਾਹਰਣ ਸਾਡੇ ਪਿੰਡ ਦੀ ਹੀ ਲੈ ਲੈਣੀ ਬਣਦੀ ਹੈ ।

ਮੈਂ ਖ਼ੁਦ ਇਸ ਅਭਿਆਨ ਦਾ ਇੱਕ ਹਮਾਇਤੀ ਹਾਂ ਤੇ ਇਸ ਨਾਲ ਜੁੜਿਆ ਹਾਂ । ਉਦੋਂ ਇਹ ਮੁਹਿੰਮ ਨਵੀਂ ਨਵੀਂ ਚੱਲੀ ਸੀ ਤੇ ਮੈਂ ਆਪਣੇ ਜਮਾਤੀਆਂ ਨਾਲ ਰਲ ਕੇ ਇਸ ਮੁਹਿੰਮ ਚ’ਅੱਗੇ ਆਇਆ । ਅਸੀਂ ਆਪਣੇ ਅਧਿਆਪਕ ਨਾਲ ਗੱਲ ਕਰਕੇ ਇਸ ਨੂੰ ਪਿੰਡ ਪੱਧਰ ਤੇ ਤੋਰਨ ਦਾ ਮਨ ਬਣਾ ਲਿਆ । ਅਸੀਂ ਸਾਰੇ ਬੜੇ ਉਤਸ਼ਾਹ ਚ’ਸੀ ਕਿ ਅਸੀਂ ਵੀ ਇਸ ਮੁਹਿੰਮ ਦੇ ਮੈਂਬਰ ਬਨਣ ਵਾਲੇ ਹਾਂ । ਚਲੋ ਉਹ ਸਮਾਂ ਵੀ ਆ ਹੀ ਗਿਆ ਤੇ ਅਸੀਂ ਵੀ ਝਾੜੂ ਚੁੱਕ ਲਿਆ । ਅਸੀਂ ਇੱਕ ਗਲੀ ਤੋਂ ਇਸ ਦੀ ਸ਼ੁਰੂਆਤ ਕਰ ਲਈ । ਜਦੋਂ ਅਸੀਂ ਸ਼ੁਰੂਆਤ ਕੀਤੀ ਤਾਂ ਸਾਨੂੰ ਲੋਕਾਂ ਦੇ ਕਈ ਤਰਾਂ ਦੇ ਚੰਗੇ ਮਾੜੇ ਸ਼ਬਦ ਵੀ ਸੁਨਣੇ ਪਏ । ਕੋਈ ਕਹੇ ‘ਨਾਲੀਆਂ ਕੱਢਣ ਵਾਲੇ’ ਤਾਂ ਕੋਈ ਕਹੇ ‘ਮੋਦੀ ਭਗਤ’ ਵਗੈਰਾ । ਇਸ ਤੋਂ ਸਾਡੇ ਸਾਥੀ ਥੋੜੇ ਨਿਰਾਸ਼ ਹੋ ਗਏ ਤੇ ਉਸ ਦਿਨ ਦੇ ਸਫ਼ਾਈ ਅਭਿਆਨ ਤੋਂ ਬਾਅਦ ਝਾੜੂ ਨੂੰ ਹੀ ਭੁੱਲ ਗਏ । ਗੱਲ ਇਹ ਹੈ ਕਿ ਲੋਕਾਂ ਦਾ ਇਸ ਅਭਿਆਨ ਪ੍ਰਤੀ ਕੀ ਨਜ਼ਰੀਆ ਹੈ । ਸਾਡੇ ਸਮਾਜ ਚ’ ਗਲੀਆਂ ਨਾਲੀਆਂ ਸਾਫ਼ ਕਰਨ ਦਾ ਕੰਮ ਸਿਰਫ਼ ਨੀਵੀਆਂ ਜਾਤਾਂ ਦੀ ਕੰਮ ਮੰਨਿਆ ਜਾਂਦਾ ਹੈ ।
ਗਲੀਆਂ ਨਾਲੀਆਂ ਸਾਫ ਕਰਨ ਨੂੰ ਇਕ ਹੱਤਕ ਵਾਲੀ ਗੱਲ ਸਮਝਿਆ ਜਾਂਦਾ ਹੈ । ਭਾਵੇਂ ਕਿ ਸਾਡੇ ਬਹੁਤ ਸਾਰੇ ਅਗਾਂਹਵਧੂ ਸੋਚ ਰੱਖਣ ਵਾਲੇ ਅਜਿਹਾ ਨਹੀਂ ਸੋਚਦੇ । ਕਈ ਅਜਿਹੇ ਪੜੇ ਲਿਖੇ ਵੀ ਹਨ ਜੋ ਪੜੇ ਲਿਖੇ ਤਾਂ ਜ਼ਰੂਰ ਹਨ ਪਰ ਸੋਚ ਤੇ ਨਜ਼ਰੀਆ ਉਹੀ ਪੱਥਰ ਯੁੱਗ ਵਾਲਾ । ਜਦੋਂ ਕੋਈ ਅਜਿਹੇ ਸਮਾਜ ਸੁਧਾਰ ਵਾਲੇ ਕੰਮਾਂ ਲਈ ਪਹਿਲਕਦਮੀ ਕਰਦਾ ਹੈ ਤਾਂ ਲੋਕ ਇਸ ਵਿਰੁੱਧ ਹੀ ਕਈ ਕਈ ਬਹਿਸਾਂ ਕਰਦੇ ਆਮ ਹੀ ਦੇਖੇ ਜਾਂਦੇ ਹਨ ।

ਇਕ ਪੱਖ ਤੋਂ ਦੇਖਿਆ ਜਾਵੇ ਤਾਂ ਮੋਦੀ ਜੀ ਦਾ ਅਭਿਆਨ ਬਹੁਤ ਵਧੀਆ ਹੈ । ਪਰ ਇਸ ਤੋਂ ਪਹਿਲਾਂ ਲੋਕਾਂ ਦੀ ਸੋਚ , ਨਜ਼ਰੀਏ ਨੂੰ ਅਗਾਂਹਵਧੂ ਬਨਾਉਣ ਲਈ ਅਭਿਆਨ ਸ਼ੁਰੂ ਕਰਨ ਪਵੇਗਾ । ਜੇਕਰ ਲੋਕਾਂ ਦਾ ਇਸ ਵਿੱਚ ਕੋਈ ਜ਼ਿਆਦਾ ਸਹਿਯੋਗ ਹੀ ਨਹੀਂ ਤਾਂ ਇਹੋ ਜਿਹੀਆਂ ਭਾਵੇਂ ਜਿੰਨੀਆਂ ਮਰਜ਼ੀ ਮੁਹਿੰਮਾਂ ਚਲਾ ਲਈਆਂ ਜਾਣ ਤਾਂ ਵੀ ਸਫ਼ਲ ਨਹੀਂ ਹੋ ਸਕਦੀਆਂ । ਭਾਰਤੀ ਲੋਕਾਂ ਦੀ ਇਸ ਸੋਚ ਨੂੰ, ਨਜ਼ਰੀਏ ਨੂੰ ਬਦਲਣਾ ਪਵੇਗਾ । ਉਹਨਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਪਵੇਗਾ । ਇਸ ਮੁਹਿੰਮ ਦੀ ਅਸਫ਼ਲਤਾ ਦਾ ਦੁਬਾਰਾ-ਦੁਬਾਰਾ ਰਾਗ ਆਲਾਪਣ ਦੀ ਬਜਾਏ ਇਸਨੂੰ ਸਫ਼ਲ ਬਨਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ । ਜੋ ਸਵੱਛ ਭਾਰਤ ਅਭਿਆਨ ਦੇ ਨਾਂ ਤੇ ਜੋ ਸੈੱਸ ਲਗਾਇਆ ਜਾਂਦਾ ਹੈ ,ਉਸਨੂੰ ਵੀ ਕਮਾਈ ਦਾ ਇਕ ਜ਼ਰੀਆ ਨਹੀਂ ਬਨਾਇਆ ਜਾਣਾ ਚਾਹੀਦਾ ਸਗੋਂ ਉਸਨੂੰ ਪਿੰਡ ਪਿੰਡ ਚ’ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਲਈ ਇਸ ਨਾਲ ਸੰਬੰਧਿਤ ਸਾਹਿਤ , ਕੈਪਾਂ ਆਦਿ ਤੋਂ ਇਲਾਵਾ ਗੰਦਗੀ ਦੇ ਨਿਪਟਾਰੇ ਵਰਗੇ ਕਾਰਜਾਂ ਚ’ਹੀ ਲਗਾਉਣਾ ਬਣਦਾ ਹੈ । ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਇਸ ਚ’ ਬਣਦਾ ਸਹਿਯੋਗ ਦੇਈਏ । ਆਪਣੀ ਸੋਚ , ਗਿਆਨ ਨੂੰ ਲੋਕਾਂ ਚ’ਵੰਡੀਏ । ਫਿਰ ਹੀ ਇਹ ਅਭਿਆਨ ਸਫਲ ਹੋ ਪਾਵੇਗਾ ਨਾ ਕਿ ਫੋਟੋਆਂ ਖਿਚਵਾਉਣ ਨਾਲ । ਇਸ ਵਿੱਚ ਕੋਈ ਵੀ ਸੰਗ ਸ਼ਰਮ ਨਹੀਂ । ਸਫ਼ਾਈ ਰੱਖਣਾ ਇਕ ਸਮਾਜਿਕ ਜ਼ੁੰਮੇਵਾਰੀ ਹੈ । ਇਸ ਉਪਰ ਜ਼ਰਾ ਜਿੰਨੀ ਵੀ ਰਾਜਨੀਤੀ ਨਹੀਂ ਹੋਣੀ ਚਾਹੀਦੀ । ਸਿਆਸੀ ਲੋਕਾਂ ਦਾ ਕੀ ਕਹਿਣਾਂ,ਉਹਨਾਂ ਦਾ ਤਾਂ ਨਿੱਤ ਦਾ ਇਹੋ ਕੰਮ ਕਿ ਕੋਈ ਨਾ ਕੋਈ ਮੁੱਦਾ ਹਲਾਉਣਾਂ ਤੇ ਆਪਣੀ ਸਿਆਸੀ ਰੋਟੀਆਂ ਲੋਕਾਂ ਦੇ ਰੋਹ ਦੇ ਗਰਮ ਤਵੇ ’ਤੇ ਸੇਕਣੀਆਂ । ਸਾਨੂੰ ਸਾਰਿਆਂ ਨੂੰ ਆਪਣੀ ਰਾਜਨੀਤੀ ਵਾਲੀ ਸੋਚ ਤੋਂ ਉਪਰ ਉਠਕੇ ਸਫ਼ਾਈ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ।

ਸੰਪਰਕ: +91 99153 24542
ਨਰਿੰਦਰ ਮੋਦੀ ਦੀ ਭਾਸ਼ਣਬਾਜ਼ੀ ਯਥਾਰਥ ਤੋਂ ਕੋਹਾਂ ਦੂਰ – ਹਰਜਿੰਦਰ ਸਿੰਘ ਗੁਲਪੁਰ
ਵਿੱਦਿਅਕ ਢਾਂਚੇ ਵਿੱਚ ਇੰਨਾਂ ਨਿਗਾਰ ਕਿਉਂ? -ਦਵਿੰਦਰ ਕੌਰ ਖੁਸ਼ ਧਾਲੀਵਾਲ
ਸਮਾਜਿਕ-ਆਰਥਿਕ ਸੰਦਰਭ ’ਚ ਪੰਜਾਬ ਦੇ ਸਿਹਤ ਸਰੋਕਾਰ -ਡਾ. ਧਰਮਵੀਰ ਗਾਂਧੀ
ਕਿੰਨਰ ਸਮਾਜ ਲਈ ਵਰਦਾਨ ਸਾਬਿਤ ਹੋ ਸਕਾਦਾ ਹੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ -ਨਿਰੰਜਣ ਬੋਹਾ
ਪ੍ਰੋ. ਸਾਈਬਾਬਾ ਦੀ ਗਿ੍ਰਫਤਾਰੀ,ਫਾਸ਼ੀਵਾਦੀ ਕਾਨੂੰਨ ਤੇ ਜਮਹੂਰੀ ਹੱਕ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਕਿਤਾਬਾਂ

ਧਰਤੀ ਸਵਰਗ ਕਿਵੇਂ ਬਣੇ?

Suhi Saver
Suhi Saver
February 24, 2015
ਹੌਟ ਸਪਰਿੰਗਜ਼ ਦੇ ਸ਼ਹੀਦਾਂ ’ਚ ਸ਼ਾਮਲ ਸੀ ਜਵਾਨ ਸ਼ਹੀਦ ਸਰਵਣ ਦਾਸ
ਅੰਤਿਮ ਅਰਦਾਸ -ਰੁਪਿੰਦਰ ਸੰਧੂ
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਕੁੱਤੀ ਭੇਡ -ਮਿੰਟੂ ਬਰਾੜ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?