By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਪਰੋਫੈਸ਼ਨਲ ਵਿੱਦਿਅਕ ਅਦਾਰਿਆਂ ਨੂੰ ਅੰਨੀ ਲੁੱਟ ਦੀ ਖੁੱਲ੍ਹ ਕਿਉਂ – ਗੁਰਚਰਨ ਪੱਖੋਕਲਾਂ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਨਜ਼ਰੀਆ view > ਪਰੋਫੈਸ਼ਨਲ ਵਿੱਦਿਅਕ ਅਦਾਰਿਆਂ ਨੂੰ ਅੰਨੀ ਲੁੱਟ ਦੀ ਖੁੱਲ੍ਹ ਕਿਉਂ – ਗੁਰਚਰਨ ਪੱਖੋਕਲਾਂ
ਨਜ਼ਰੀਆ view

ਪਰੋਫੈਸ਼ਨਲ ਵਿੱਦਿਅਕ ਅਦਾਰਿਆਂ ਨੂੰ ਅੰਨੀ ਲੁੱਟ ਦੀ ਖੁੱਲ੍ਹ ਕਿਉਂ – ਗੁਰਚਰਨ ਪੱਖੋਕਲਾਂ

ckitadmin
Last updated: August 8, 2025 10:24 am
ckitadmin
Published: March 1, 2014
Share
SHARE
ਲਿਖਤ ਨੂੰ ਇੱਥੇ ਸੁਣੋ

ਪੰਜਾਬ ਦੀ ਗੱਲ ਕਰੀਏ ਤਾਂ 44 ਲੱਖ ਦੀ ਬੇਰੁਜ਼ਗਾਰਾਂ ਦੀ ਫੌਜ ਸੜਕਾਂ ਤੇ ਮਾਰਚ ਪਾਸਟ ਕਰ ਰਹੀ ਹੈ। ਹਰ ਸਾਲ ਇਸ ਬੇਰੁਜ਼ਗਾਰ ਫੌਜ ਵਿੱਚ ਦੋ ਤਿੰਨ ਲੱਖ ਨਵੇਂ ਸਿਪਾਹੀ ਭਰਤੀ ਹੋ ਜਾਂਦੇ ਹਨ। ਸਰਕਾਰਾਂ ਨੇ ਵਿਦਿਅਕ ਅਦਾਰਿਆਂ ਦਾ ਤਾਂ ਹੜ ਲਿਆ ਦਿੱਤਾ ਹੈ ਜੋ ਕਿ ਅਮੀਰ ਅਤੇ ਰਾਜਨੀਤਕਾਂ ਦੇ ਆੜੀ ਲੋਕ ਖੋਲ ਰਹੇ ਹਨ। ਇਹ ਨਿੱਜੀ ਅਦਾਰੇ ਖੁਲਵਾਕੇ ਕੋਈ ਸਿੱਖਿਆ ਨਹੀਂ ਦਿੱਤੀ ਜਾ ਰਹੀ ਹੈ, ਸਗੋਂ ਲੁੱਟ ਕੀਤੀ ਜਾ ਰਹੀ ਹੈ।

ਪਿਛਲੇ ਸਮੇਂ ਵਿੱਚ ਨੌਕਰੀਆਂ ਤੇ ਰੱਖਣ ਸਮੇਂ ਅਟੈਚੀਕੇਸ ਨੋਟਾਂ ਵਾਲੇ ਲਏ ਜਾਂਦੇ ਸਨ ਪਰ ਵਰਤਮਾਨ ਸਮੇਂ ਸਰਕਾਰਾਂ ਕੋਲ ਨੌਕਰੀਆਂ ਦੇਣ ਦੇ ਸਾਧਨ ਨਹੀਂ ਹਨ, ਕਿਉਂਕਿ ਖਜ਼ਾਨੇ ਤਾਂ ਚੱਟ ਕੀਤੇ ਜਾ ਚੁੱਕੇ ਹਨ। ਜਿਹਨਾਂ ਵਿੱਚੋਂ ਕਰਜ਼ੇ ਅਤੇ ਵਿਆਜ਼ ,ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਸਬਸਿਡੀਆਂ ਦੇਣੀਆਂ ਔਖੀਆਂ ਹੋਈਆਂ ਪਈਆਂ ਹਨ। ਸੋ ਲੋਕਾਂ ਨੂੰ ਲੁੱਟਣ ਲਈ ਵਿਦਿਆ ਦੇਣ ਸਮੇਂ ਹੀ ਲੁੱਟਣ ਦੀਆਂ ਸਕੀਮਾਂ ਘੜੀਆਂ ਜਾ ਰਹੀਆਂ ਹਨ। ਬਹੁਤੇ ਵਿੱਦਿਅਕ ਅਦਾਰੇ ਖੋਲਣ ਵਾਲੇ ਰਾਜਨੀਤਕਾਂ ਦੇ ਆੜੀ ਬੇਲੀ ਜਾਂ ਰਿਸ਼ਵਤਾਂ ਦੇਣ ਵਾਲੇ ਅਮੀਰ ਲੋਕ ਹਨ ।
             
ਵਿਦਿਅਕ ਅਦਾਰਿਆਂ ਵਿੱਚ ਲੋਕ ਸੇਵਾ ਦੇ ਨਾਂ ਤੇ ਲੁੱਟ ਦਾ ਵੇਰਵਾ ਕੁਝ ਇਸ ਤਰਾਂ ਹੈ ਕਿ ਕਿਸੇ ਵੀ ਇੰਜਨੀਅਰਗ ਕਾਲਜ ਨੂੰ ਹਰ ਫੀਲਡ ਦੇ ਵਿਦਿਆਰਥੀਆਂ ਲਈ 60 ਵਿਦਿਆਰਥੀ ਦਾਖਲ ਕਰਨ ਦੀ ਘੱਟੋ ਘੱਟ ਇਜਾਜ਼ਤ ਦਿੱਤੀ ਜਾਂਦੀ ਹੈ। ਹਰ ਕਾਲਜ 60 ਵਿਦਿਆਰਥੀਆਂ ਦਾ ਸੈਕਸ਼ਨ ਬਣਾਉਂਦਾ ਹੈ । ਜਿੰਨੇ ਸੈਕਸ਼ਨ ਹੁੰਦੇ ਹਨ ਲੱਗਭੱਗ ਉਨੇਂ ਕੁ ਲੈਕਚਰਾਰ ਰੱਖੇ ਜਾਂਦੇ ਹਨ ਜਿਸ ਦਾ ਭਾਵ ਕਿ ਇੱਕ ਸੈਕਸ਼ਨ ਨੂੰ ਇੱਕ ਹੀ ਲੈਕਚਰਾਰ ਨਾਲ ਸਰ ਜਾਂਦਾ ਹੈ ਦੂਸਰੇ ਕੰਮਾਂ ਲਈ ਕੁੱਝ ਹੋਰ ਸਟਾਫ ਹੁੰਦਾ ਹੈ ਜਿਹਨਾਂ ਦੀਆਂ ਤਨਖਾਹਾਂ ਚੌਥੇ ਦਰਜ਼ਾ ਮੁਲਾਜ਼ਮਾਂ ਵਰਗੀਆਂ ਬਹੁਤ ਘੱਟ ਹੁੰਦੀਆਂ ਹਨ ।

ਇੱਕ ਸੈਕਸਨ ਤੋਂ ਆਮਦਨ ਅਤੇ ਖਰਚ ਦੇ ਅਸਲੀ ਅੰਕੜਿਆਂ ਵਿੱਚ ਬਹੁਤ ਹੀ ਭਾਰੀ ਅੰਤਰ ਹੁੰਦਾਂ ਹੈ। ਇਕ ਸੈਕਸਨ ਦੇ ਵਿਦਿਆਰਥੀਆਂ ਦੀ ਇੱਕ ਮਹੀਨੇ ਦੀ ਫੀਸ ਹੀ ਤਿੰਨ ਲੱਖ ਬਣ ਜਾਂਦੀ ਹੈ ਕਿਉਂਕਿ ਕੋਈ ਵੀ ਅਦਾਰਾ 35000 ਪਰ ਸਮੈਸਟਰ ਫੀਸ ਤੋਂ ਘੱਟ ਨਹੀਂ ਲੈਂਦਾ। ਬਹੁਤ ਸਾਰੇ ਅਦਾਰੇ ਤਾਂ ਇਸ ਤੋਂ ਵੀ ਜ਼ਿਆਦਾ ਫੀਸ ਲੈਂਦੇ ਹਨ। ਇੱਕ ਸੈਕਸ਼ਨ ਦੀ ਸਲਾਨਾ ਰਕਮ 36 ਲੱਖ ਬਣ ਜਾਂਦੀ ਹੈ ਜਿਸ ਵਿੱਚੋਂ ਮੁਸਕਲ ਨਾਲ ਸਟਾਫ ਨੂੰ ਜਿਆਦਾ ਤੋਂ ਜਿਆਦਾ ਛੇ ਕੁ ਲੱਖ ਹੀ ਦਿੱਤਾ ਜਾਂਦਾਂ ਹੈ ਬਾਕੀ ਤੀਹ ਲੱਖ ਰੁਪਇਆਂ ਇੰਨਫਰਾਸਟਰੱਕਚਰ ਦੇ ਨਾਂ ਤੇ ਦਿਖਾਇਆ ਜਾਂਦਾ ਹੈ ਜੋ ਕਿ ਸਿਰਫ ਇੱਕ ਸਾਲ ਦੀ ਆਮਦਨ ਨਾਲ ਹੀ ਮਿਲ ਜਾਂਦਾ ਹੈ ਅਤੇ ਬਾਕੀ ਸਾਲਾਂ ਵਿੱਚ ਇਹ ਲੁੱਟ ਮਾਤਰ ਹੀ ਹੁੰਦਾ ਹੈ।

 

 

ਇਹ ਲੁੱਟ ਕਰਨ ਤੇ ਕੋਈ ਰੋਕ ਨਹੀਂ । ਇਸ ਤਰਾਂ ਦੀ ਲੁੱਟ ਕਰਨ ਵਾਲੇ ਅਦਾਰੇ ਕਰੋੜਾਂ ਰੁਪਏ ਹਰ ਸਾਲ ਮਜਬੂਰ ਆਮ ਲੋਕਾਂ ਤੋਂ ਲੁੱਟ ਲੈਂਦੇ ਹਨ । ਸਰਕਾਰਾਂ ਦੇ ਵਿੱਚ ਬੈਠੇ ਲੋਕ ਇਹਨਾਂ ਦੇ ਭਾਈਵਾਲ ਹੋਣ ਕਰਕੇ ਕਦੇ ਵੀ ਇੰਹਨਾਂ ਦਾ ਅਸਲੀ ਆਡਿਟ ਜਾਂ ਰਵਿਊ ਨਹੀਂ ਕਰਦੇ।
                                                          
ਲੋਕ ਸੇਵਾ ਕਰਨ ਵਾਲੇ ਵੀ ਬਹੁਤ ਸਾਰੇ ਅਸਲੀ ਅਦਾਰੇ ਹਨ ਜਿਹਨਾਂ ਦੀਆਂ ਫੀਸਾਂ ਜਾਇਜ਼ ਵੀ ਹਨ, ਜੋ ਕਿ ਹਜ਼ਾਰ ਰੁਪਏ ਪਰ ਮਹੀਨਾਂ ਤੇ ਵੀ ਕਿਸੇ ਘਾਟੇ ਵਿੱਚ ਨਹੀਂ ਹਨ ਬਲਕਿ ਆਪਣੀਆਂ ਸੰਸਥਾਵਾਂ ਦਾ ਵਧੀਆ ਵਿਕਾਸ ਵੀ ਕਰ ਰਹੇ ਹਨ। ਬਹੁਤ ਸਾਰੇ ਕਾਲਜ ਆਪਣੇ ਆਪ ਨੂੰ ਯੂਨੀਵਰਸਿਟੀਆਂ ਵਿੱਚ ਬਦਲ ਬੈਠੇ ਹਨ ਅਤੇ ਆਪਣੀ ਲੁੱਟ ਨੂੰ ਵਧਾਉਣ ਲਈ ਫੈਸਲੇ ਲੈਣ ਦੇ ਅਧਿਕਾਰ ਵੀ ਲੈ ਰਹੇ ਹਨ । ਇਸ ਤਰਾਂ ਦੀਆਂ ਯੂਨੀਵਰਸਿਟੀਆਂ ਵਿੱਚ ਫੀਸਾਂ ਮਨਮਰਜ਼ੀ ਦੀਆਂ ਅਤੇ ਨਤੀਜੇ ਵੀ ਮਨਮਰਜ਼ੀ ਦੇ ਦਿਖਾਏ ਜਾ ਸਕਦੇ ਹਨ ।
ਸਰਕਾਰਾਂ ਦੀਆਂ ਅੱਖਾਂ ਰਿਸ਼ਵਤਾਂ ਨਾਲ ਬੰਦ ਕਰ ਦਿੱਤਆਂ ਜਾਂਦੀਆਂ ਹਨ ਅਤੇ ਕੰਨ ਸਰਕਾਰਾਂ ਪਹਿਲਾਂ ਹੀ ਬੰਦ ਕਰ ਰੱਖੇ ਹਨ ਪਰ ਮੂੰਹ ਝੂਠ ਬੋਲਣ ਲਈ ਤਾਂ ਇਹਨਾਂ ਨੇ ਸਦਾ ਖੁੱਲਾ ਰੱਖਿਆ ਹੋਇਆ ਹੈ।  ਕਈ ਅਦਾਰੇ ਤਾਂ ਧਰਮ ਦੇ ਨਾਂ ਤੇ ਹੀ ਚਲਾਏ ਜਾ ਰਹੇ ਹਨ ਜੋ ਲੁੱਟ ਤਾਂ ਦੂਸਰੇ ਵਪਾਰਕ ਅਦਾਰਿਆਂ ਵਾਂਗ ਹੀ ਕਰ ਰਹੇ ਹਨ। ਪਰ ਜ਼ਮੀਨਾਂ ਆਮ ਲੋਕਾਂ ਤੋਂ ਦਾਨ ਵਿੱਚ ਲਈ ਜਾ ਰਹੇ ਹਨ। ਸੋ ਇਸ ਤਰਾਂ ਦੇ ਅਦਾਰੇ ਜਿੱਥੇ ਧਾਰਮਿਕ ਤੌਰ ਤੇ ਸਮਾਜ ਨੂੰ ਪਾਟੋਧਾੜ ਕਰਦੇ ਹਨ ਅਤੇ ਵਪਾਰ ਕਰਨ ਦੇ ਬਾਵਜੂਦ ਟੈਕਸ ਚੋਰੀ ਕਰਨ ਵਿੱਚ ਦੂਸਰੀਆਂ ਤੋਂ ਵੀ ਅੱਗੇ ਹਨ ਸਰਕਾਰਾਂ ਅਤੇ ਸਮਾਜ ਦਾ ਦੋਹਰਾ ਨੁਕਸਾਨ ਕਰ ਰਹੇ ਹਨ।

ਗੁੰਮਰਾਹ ਕਰਕੇ ਧਾਰਮਿਕ ਲੋਕਾਂ ਦੀ ਆੜ ਵਿੱਚ ਇਸ ਤਰਾਂ ਦੇ ਵਿਦਿਅਕ ਅਦਾਰੇ ਬਹੁਤ ਹੀ ਖਤਰਨਾਕ ਹਨ ਭਵਿੱਖ ਲਈ । ਇਸ ਤਰਾਂ ਹੀ ਸਰੀਰ ਵਿਗਿਆਨ ਨਾਲ ਸਬੰਧਤ ਡਾਕਟਰੀ ਅਦਾਰੇ ਘਟੀਆਂ ਵਿਦਿਆਰਥੀਆਂ ਨੂੰ ਮੈਨੇਜਮੈਂਟ ਕੋਟੇ ਦੇ ਨਾਂ ਤੇ ਕਰੋੜਾਂ ਦੀਆਂ ਡੋਨੇਸਨਾਂ ਲੈਕੇ ਡਾਕਟਰ ਬਣਾਈ ਜਾ ਰਹੇ ਹਨ । ਵਿਦਿਅਕ ਤੌਰ ਤੇ ਡਾਕਟਰੀ ਲਈ ਟੈਸਟ ਨਾ ਕਲੀਅਰ ਕਰਨ ਵਾਲੇ ਅਮੀਰ ਲੋਕਾਂ ਦੇ ਬੱਚੇ ਚੋਰ ਮੋਰੀ ਰਾਂਹੀ ਪੈਸੇ ਦੇ ਜ਼ੋਰ ਤੇ ਡਾਕਟਰ ਇੰਜਨੀਆਰ ਬਣੀ ਜਾ ਰਹੇ ਹਨ । ਆਮ ਲੋਕਾਂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਹੱਕ ਮਾਰ ਕੇ ਇਸ ਤਰਾਂ ਦੇ ਤਿਆਰ ਅਯੋਗ  ਲੋਕ ਆਪਣੇ ਪੈਸੇ ਦੇ ਜ਼ੋਰ ਤੇ ਸਰਕਾਰੀ ਅਦਾਰਿਆਂ ਵਿੱਚ ਵੀ ਪਹਿਲ ਲੈ ਜਾਂਦੇ ਹਨ।

ਇਸ ਸਭ ਕੁਝ ਲਈ ਖੇਤ ਦੀ ਵਾੜ ਭਾਵ ਸਰਕਾਰਾਂ ਵਿੱਚ ਬੈਠੇ ਅਯੋਗ ਬੇਈਮਾਨ ਭਿ੍ਰਸਟ ਨੇਤਾ ਹੀ ਜ਼ਿੰਮਵਾਰ ਹਨ, ਜਿਹਨਾਂ ਦੀ ਜਾਨ ਨੂੰ ਸਿਰਫ ਰੋਇਆ ਹੀ ਜਾ ਸਕਦਾ ਹੈ ਕਿਉਂਕਿ ਇਸ ਤਰਾਂ ਦੇ ਢਾਂਚੇ ਨੂੰ ਠੀਕ ਕਰਨ ਲਈ ਤਾਂ ਬਗਾਵਤ ਹੀ ਚਾਹੀਦੀ ਹੈ। ਸੋ ਸਭ ਕੁਝ ਉਸ ਅੱਲਾ ਦੀ ਮਿਹਰਬਾਨੀ ਤੇ ਹੀ ਛੱਡਣ ਲਈ ਮਜਬੂਰ ਹਨ ਆਮ ਲੋਕ ਤਾਂ । ਨਿੱਜਵਾਦ ਦੀ ਹਨੇਰੀ ਵਿੱਚ ਐਸ਼ਪ੍ਰਸਤੀ ਦੀ ਦਲਦਲ ਵਿੱਚ ਜ਼ਿੰਦਗੀ ਬਤੀਤ ਕਰਨ ਵਾਲੇ ਵਿਦਿਅਕ ਅਦਾਰੀਆਂ ਦੇ ਅਮੀਰ ਲੁਟੇਰੇ ਪਰਬੰਧਕ ਕਦੇ ਵੀ ਆਮ ਲੋਕਾਂ ਦੀ ਲੁੱਟ ਦੇਖਣ ਤੋਂ ਅਸਮਰਥ ਹੀ ਰਹਿਣਗੇ, ਕਿਉਂਕਿ ਉਹ ਦੂਸਰਿਆਂ ਗਰੀਬ ਲੋਕਾਂ ਦੇ ਦੁੱਖ ਦੇਖਣ ਵਾਲੀਆਂ ਅੱਖਾਂ ਤੋਂ ਅੰਨੇ ਜੋ ਹਨ । ਜਦ ਤੱਕ ਸਮਾਜ ਜਾਂ ਸਰਕਾਰਾਂ ਦੇ ਆਗੂ ਲੋਕ ਗਿਆਨ ਵਿਹੂਣੇ ਬਣਦੇ ਰਹਿਣਗੇ ਆਮ ਲੋਕਾਂ ਦੀ ਲੁੱਟ ਜਾਰੀ ਰਹੇਗੀ ।

 

ਸੰਪਰਕ: +91 94177 27245
ਮਸਲਾ ਏ ਕਸ਼ਮੀਰ – ਗੋਬਿੰਦਰ ਸਿੰਘ ਢੀਂਡਸਾ
ਬਰਾਕ ਓਬਾਮਾ ਦੇ ਭਾਰਤ ਦੌਰੇ ਦੀ ਅਸਲ ਪ੍ਰਾਪਤੀ ਕੀ ਹੈ ? –ਪ੍ਰਫੁੱਲ ਬਿਦਵਈ
ਪੰਜਾਬੀ ਬੋਲੀ ਦੀ ਕੌਮਾਂਤਰੀ ਪਛਾਣ ਕਿਵੇਂ ਮਜ਼ਬੂਤ ਹੋਵੇ?
ਦੇਸ਼ ’ਚ ਭਾਈਚਾਰਕ ਸਾਂਝ ਬਣਾਈ ਰੱਖਣ ’ਚ ਅੰਤਰਜਾਤੀ ਵਿਆਹਾਂ ਦੀ ਖ਼ਾਸ ਭੂਮਿਕਾ -ਤਨਵੀਰ ਜਾਫ਼ਰੀ
ਦਹਿਸ਼ਤ ਤੇ ਧਮਕਾਉਣ ਦੀ ਸਿਆਸਤ -ਸੀਤਾਰਾਮ ਯੇਚੁਰੀ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਕਾਵਿ-ਸ਼ਾਰ

ਗ਼ਜ਼ਲ – ਹਰਦੀਪ ਕੋਟ ਕਲਾਂ

Suhi Saver
Suhi Saver
June 11, 2016
ਨਿਊ ਯਾਰਕ ਟਾਈਮਜ਼ ਦਾ 6 ਫਰਵਰੀ 2015 ਦਾ ਸੰਪਾਦਕੀ: ‘‘ਮੋਦੀ ਦੀ ਖ਼ਤਰਨਾਕ ਖ਼ਾਮੋਸ਼ੀ’’
ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਉੱਤੇ ਸੁਕੀਰਤ ਦੇ ਲੇਖ ਨਾਲ ਸ਼ੁਰੂ ਹੋਈ ਬਹਿਸ ਨੂੰ ਅਸੀਂ ਇਸ ਲਈ ਰੋਕ ਦਿੱਤਾ ਸੀ ਕਿ ਇਸ ਬਹਿਸ ’ਚ ਸੰਜੀਦਗੀ ਵਾਲਾ ਕੁਝ ਨਹੀਂ ਸੀ (ਖ਼ਾਸ ਕਰ ਸਾਡੇ ਤੱਤੇ ਵੀਰਾਂ ਵੱਲੋਂ ਜੋ ਬਿਆਨਬਾਜ਼ੀ ਹੋ ਰਹੀ ਸੀ ਜਾਂ ਲਿਖਿਆ ਜਾ ਰਿਹਾ ਸੀ)। ਇਸ ਸਭ ਹਾਲਤ ਬਾਰੇ ਕਰਮ ਬਰਸਟ ਹੁਰਾਂ ਇੱਕ ਲੇਖ ਭੇਜਿਆ ਹੈ, ਜਿਸ ਨੂੰ ਇੱਥੇ ਛਾਪ ਰਹੇ ਹਾਂ ਤੇ ਇਹ ਆਸ ਵੀ ਕਰਦੇ ਹਾਂ ਕਿ ਇਸ ਲੇਖ ਤੋਂ ਸਾਡੇ ਜਨੂਨੀ ਵੀਰ ਸੇਧ ਲੈ ਕੇ ਸੰਵਾਦ ਦਾ ਲੜ੍ਹ ਜ਼ਰੂਰ ਫੜਨਗੇ। (ਸੰਪਾ.) ਸੁਕੀਰਤ ਨੇ ਮਨੁੱਖੀ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਬਾਬਤ ਕੁਝ ਬੁਨਿਆਦੀ ਸਵਾਲ ਉਠਾਏ ਹਨ। ਇਨ੍ਹਾਂ ਸਵਾਲਾਂ ਬਾਬਤ ਠਰ੍ਹਮੇ ਨਾਲ ਚਰਚਾ ਕਰਨ ਦੀ ਥਾਂ ਕੁਝ ਦੇਸੀਂ ਜਾਂ ਬਦੇਸ਼ੀਂ ਬੈਠੇ ਤੱਤੇ ਭਰਾਵਾਂ ਨੇ ਕਾਮ-ਰੇਟ ਵਰਗੇ ਪੁਰਾਣੇ ਲਕਬ ਵਰਤ ਕੇ ਗੱਲ ਨੂੰ ਮਿੱਟੀ ਘੱਟੇ ਵਿੱਚ ਰੋਲ ਦਿੱਤਾ ਹੈ। ਅਸੀਂ ਅਨੇਕਾਂ ਸਾਲਾਂ ਤੋਂ ਕਮਿਊਨਿਸਟਾਂ ਲਈ ”ਕੌਮਨਸ਼ਟ” ਜਿਹੇ ਵਿਸ਼ੇਸ਼ਣ ਸੁਣਦੇ ਆ ਰਹੇ ਹਾਂ। ਇਹ ਕਿਸੇ ਲਿਖਤ ‘ਤੇ ਸੰਵਾਦ ਕਰਨ ਦਾ ਨਹੀਂ, ਬਲਕਿ ਵਿਵਾਦ ਕਰਨ ਦਾ ਤਰੀਕਾ ਹੈ। ਇਸੇ ਲਈ ਅੱਜ ਤੱਕ ਸਿੱਖਾਂ ਸਮੇਤ ਦੁਨੀਆਂ ਦੇ ਕਿਸੇ ਵੀ ਧਰਮ ਦਾ ਆਮ ਸ਼ਰਧਾਲੂ ਤਾਂ ਦੂਰ ਦੀ ਗੱਲ ਹੈ, ਕੋਈ ਵੱਡੇ ਤੋਂ ਵੱਡਾ ਧਰਮ-ਗੁਰੂ ਵੀ ਕਮਿਊਨਿਸਟਾਂ ਨਾਲ ਚੱਜ ਨਾਲ ਸੰਵਾਦ ਨਹੀਂ ਰਚਾ ਸਕਿਆ। ਇਹ ਕੋਈ ਅਨਹੋਣੀ ਗੱਲ ਨਹੀਂ, ਸ਼ਾਇਦ ਬਹੁਤੇ ਵੀਰਾਂ ਨੂੰ ਪਤਾ ਹੀ ਨਾ ਹੋਵੇ, ਕਿ ਖਾਲਿਸਤਾਨੀ ਲਹਿਰ ਨੇ ਆਪਣੇ ਮੁੱਢ ਵਿੱ ਚ ਹੀ ਕਮਿਊਨਿਸਟਾਂ ਨੂੰ ਆਪਣੇ ਸਭ ਤੋਂ ਵੱਡੇ ਚਾਰ ਦੁਸ਼ਮਣਾਂ ‘ਚੋਂ ਇਕ ਮਿੱਥ ਲਿਆ ਸੀ। ਇਸੇ ਨੀਤੀ ਵਿੱਚੋਂ ਹੀ ‘ਚੰਗਿਆੜੀ’ ਦੇ ਸੰਪਾਦਕ ਸੁਖਰਾਜ ਖੱਦਰ ਅਤੇ ‘ਪ੍ਰੀਤਲੜੀ’ ਦੇ ਸੰਪਾਦਕ ਸੁਮੀਤ ਸਿੰਘ ਨੂੰ ”ਬਾਬਿਆਂ” ਨੇ ਪਹਿਲੇ ਹੱਲੇ ਵਿੱਚ ਹੀ ਸੋਧਾ ਲਾ ਦਿੱਤਾ ਸੀ। ਇਹ ਉਹ ਦੌਰ ਸੀ, ਜਦੋਂ ਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿਆਸੀ ਦ੍ਰਿਸ਼ ਉੱਪਰ ਮਸ਼ਹੂਰ ਹੋਏ ਸਨ, ਨਾ ਬਦਨਾਮ ”ਸਾਕਾ ਨੀਲਾ ਤਾਰਾ” ਅਤੇ ਨਾ ਹੀ ਦਿੱਲੀ ਜਾਂ ਹੋਰਨਾਂ ਥਾਵਾਂ ‘ਤੇ ਅਤਿ ਦੇ ਵਹਿਸ਼ੀ ਸਿੱਖ ਵਿਰੋਧੀ ਨਸਲਕੁਸ਼ੀ ਵਰਗੇ ਵਰਤਾਰੇ ਹੋਂਦ ਵਿਚ ਆਏ ਸਨ। ਇਨ੍ਹਾਂ ਸਾਰੀਆਂ ਸਿੱਖ ਖਾਸ਼ ਕਰਕੇ ਮਨੁੱਖਤਾ ਵਿਰੋਧੀ ਕਰਤੂਤਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਮਿਊਨਿਸਟਾਂ ਵਿਸ਼ੇਸ਼ ਕਰਕੇ ਉਨ੍ਹਾਂ ਬਜ਼ੁਰਗ ਦੇਸ਼ ਭਗਤਾਂ ਦੇ ਕਤਲ ਹੋਣੇ ਸ਼ੁਰੂ ਹੋ ਚੁੱਕੇ ਸਨ, ਜਿਨ੍ਹਾਂ ਨੇ ਗਦਰ ਲਹਿਰ ਤੋਂ ਲੈਕੇ ਪੰਜਾਬ ਵਿਚ ਚੱਲੀ ਹਰੇਕ ਖਾੜਕੂ ਲਹਿਰ ਦੌਰਾਨ ਕੇਂਦਰੀ ਅਤੇ ਸੂਬਾਈ ਹਕੂਮਤ ਦੇ ਕਹਿਰ ਨੂੰ ਆਪਣੇ ਪਿੰਡਿਆਂ ‘ਤੇ ਝੱਲਿਆ ਸੀ। ਭਾਈ ਰਾਜੋਆਣਾ ਦੇ ਸਮਰਥਕਾਂ ਨੂੰ ਇਹ ਵੀ ਚੇਤੇ ਨਾ ਹੋਵੇ ਕਿ ਪੰਜਾਬ ਵਿੱਚ ਆਰੀਆ ਸਮਾਜੀ ਗ੍ਰੋਹ ਦੇ ਸਭ ਤੋਂ ਵੱਡੇ ਥੰਮ ਲਾਲਾ ਜਗਤ ਨਰਾਇਣ ਦਾ ਕਤਲ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਗਰਾਈਂ (ਮਰਹੂਮ) ਭਾਈ ਨਛੱਤਰ ਸਿੰਘ ਰੋਡੇ ਨੇ ਹੀ ਕੀਤਾ ਸੀ। ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਖ਼ੁਦ ਆਪ ਜਾਂ ਆਪਣੇ ਕਿਸੇ ਨਿਕਟਵਰਤੀ ਨੂੰ ਇਸ ਝਮੇਲੇ ਵਿੱਚ ਫਸਿਆ ਦੇਖਣਾ ਨਹੀਂ ਚਾਹੁੰਦੇ ਸਨ। ਇਸੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਸਭ ਤੋਂ ਪਤਿਤ ਲੇਕਿਨ ਹੱਦ ਦਰਜੇ ਦੇ ਈਮਾਨਦਾਰ, ਲੜਾਕੂ ਅਤੇ ‘ਲਾਈਲੱਗ’ ਵੀਰ ਨੂੰ ”ਚੜ੍ਹ ਜਾ ਬੱਚਾ ਸੂਲੀ, ਰਾਮ ਭਲੀ ਕਰੂਗਾ” ਦੀ ਕਹਾਵਤ ਮੁਤਾਬਕ ਵੰਝ ‘ਤੇ ਚੜ੍ਹਾ ਦਿੱਤਾ ਅਤੇ ਆਪ ਪਹਿਲਾਂ ਹੀ ਧਰਮ ਪ੍ਰਚਾਰ ਕਰਨ ਹਿੱਤ ਬੰਬਈ ਵੱਲ ਨਿਕਲ ਗਏ ਸਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਸੀ ਜਾਂ ਕੁਝ ਹੋਰ, ਇਹ ਨਿਰੀ ਤੁੱਕੇਬਾਜ਼ੀ ਹੋਵੇਗੀ। ਇਨ੍ਹਾਂ ਵੀਰਾਂ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸੰਤ ਜੀ ਨੂੰ ਦਾਦਰ ਦੇ ਗੁਰਦਵਾਰੇ ‘ਚੋਂ ਰਾਤੋ ਰਾਤ ਮਹਿਤਾ ਚੌਕ ਪਹੁੰਚਾਣ ਵਾਲਿਆਂ ਵਿਚ ਗਿਆਨੀ ਜ਼ੈਲ ਸਿੰਘ ਅਤੇ ਬੀਬੀ ਇੰਦਰਾ ਦੀਆਂ ਖੂਫ਼ੀਆ ਏਜੰਸੀਆਂ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਸਿੱਖਾਂ ਦੇ ਇਕ ਹੋਰ ਵੱਡੇ ਦੁਸ਼ਮਣ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ (ਮਰਹੂਮ) ਭਜਨ ਲਾਲ ਨੇ ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਵਿਚ ਪੂਰੀ ਵਾਹ ਲਗਾ ਦਿੱਤੀ ਸੀ। ਪੰਜਾਬ ਦਾ ਮੁੱਖ ਮੰਤਰੀ ਦਰਬਾਰਾ ਸਿੰਘ ਬੱਸ ਦੰਦ ਪੀਹਣ ਜੋਗਾ ਰਹਿ ਗਿਆ ਸੀ। ਪੰਜਾਬ ਪੁਲੀਸ ਨੇ ਇਸੇ ਬੁਖਲਾਹਟ ਵਿਚ ਚੰਦੋਕਲਾਂ ਵਾਲਾ ਕੁਕਰਮ ਕਰ ਦਿਖਾਇਆ ਸੀ। ਮੇਰੀ ਸੁਕੀਰਤ ਨਾਲ ਜਾਣ ਪਛਾਣ ਨਹੀਂ ਅਤੇ ਜੇ ਹੁੰਦੀ ਵੀ ਤਦ ਵੀ ਮੈਂ ਉਸ ਨਾਲ ਬਹੁਤ ਸਾਰੀਆ ਗੱਲਾਂ ‘ਤੇ ਸਹਿਮਤ ਨਹੀਂ ਹਾਂ। ਪਹਿਲੀ ਗੱਲ ਮੈਂ ਫਾਂਸੀ ਦੇਣ ਵਰਗੀ ਕਰਤੂਤ ਨੂੰ ਸੱਭਿਅਕ ਸਮਾਜ ਦੇ ਮੱਥੇ ‘ਤੇ ਕਲੰਕ ਸਮਝਦਾ ਹਾਂ। ਦੁਨੀਆਂ ਭਰ ਦੇ 57 ਦੇਸ਼ਾਂ ਵਿੱਚੋਂ ਇਹ ਲਾਹਨਤ ਖ਼ਤਮ ਕੀਤੀ ਜਾ ਚੁੱਕੀ ਹੈ। ਦੂਜੀ ਗੱਲ ਭਾਈ ਰਾਜੋਆਣਾ ਦੇ ਸੰਬੰਧ ਵਿੱਚ ਭਾਵੇਂ ਅਕਾਲੀ ਸਰਕਾਰ ਦੀ ਸਰਪਰਸਤੀ ਅਧੀਨ ਹੀ ਪੰਜਾਬੀਆਂ ਨੇ ਉਸ ਦੀ ਫ਼ਾਂਸੀ ਦੀ ਸ਼ਜ਼ਾ ਮੁਆਫ਼ ਕਰਵਾਉਣ ਲਈ ਜਿਸ ਏਕੇ ਦਾ ਸਬੂਤ ਦਿੱਤਾ ਹੈ, ਇਸ ਦੀ ਸ਼ਲਾਘਾ ਕਰਨੀ ਬਣਦੀ ਹੈ। ਤੀਜੀ ਗੱਲ ਜੇਕਰ ਕੋਈ ਧਰਮ ਅਸਥਾਨ ਜਾਂ ਧਰਮ ਗੁਰੂ ਕਿਸੇ ਵਿਅਕਤੀ ਨੂੰ ”ਜ਼ਿੰਦਾ ਸ਼ਹੀਦ” ਦਾ ਰੁਤਬਾ ਦਿੰਦਾ ਹੈ, ਭਾਵੇਂ ਉਹ ਕੋਈ ਰਾਜੋਆਣਾ ਹੋਵੇ, ਦਾਰਾ ਸਿੰਘ ਹੋਵੇ ਜਾਂ ਅਫ਼ਜ਼ਲ ਕਸਾਬ ਹੋਵੇ, ਇਹ ਸਬੰਧਤ ਮਜ਼੍ਹਹਬ ਦੇ ਧਰਮ ਗੁਰੂਆਂ ਅਤੇ ਸੰਗਤਾਂ ਉੱਪਰ ਛੱਡ ਦੇਣਾ ਚਾਹੀਦਾ ਹੈ। ਜੇ ਕਿਸੇ ਲਈ ਇੰਦਰਾ ਜਾਂ ਬੇਅੰਤ ਸਿੰਘ ਵਰਗੇ ਕਸਾਈ ”ਸ਼ਹੀਦ” ਹੋ ਸਕਦੇ ਹਨ ਤਾਂ ਘੱਟ ਗਿਣਤੀਆਂ ਨੂੰ ਵੀ ਉਨਾ ਹੀ ਹੱਕ ਹੈ, ਕਿ ਉਹ ਆਪਣੇ ਕਿਸੇ ਮੈਂਬਰ ਨੂੰ ਸ਼ਹੀਦ ਮੰਨਣ ਜਾਂ ਨਾ ਮੰਨਣ। ਇਹੀ ਹੱਕ ਕਮਿਊਨਿਸਟਾਂ ਦੇ ਹਿੱਸੇ ਵੀ ਆਉਂਦਾ ਹੈ, ਕਿ ਉਨ੍ਹਾਂ ਨੇ ਕਿਸ ਵਿਅਕਤੀ ਨੂੰ ਸ਼ਹੀਦ ਮੰਨਣਾ ਹੈ ਜਾਂ ਨਹੀਂ। ਕਿਸੇ ਅਨਭੋਲ ਵਿਅਕਤੀ ਦੀ ਵਿਧਵਾ ਦੀ ਫਰਿਆਦ ‘ਤੇ ਗੌਰ ਤਾਂ ਕੀਤਾ ਜਾ ਸਕਦਾ ਹੈ, ਲੇਕਿਨ ਉਸ ਦੀ ਮਰਜ਼ੀ ਅੱਗੇ ਸਿਰ ਨਹੀਂ ਝੁਕਾਇਆ ਜਾ ਸਕਦਾ। ਉਸ ਦਾ ਦੁਖ ਵੰਡਾਉਣ ਦੇ ਹੋਰ ਬੜੇ ਤਰੀਕੇ ਹਨ। ਕੋਈ ”ਦੁਸ਼ਮਣ” ਵਾਰ ਵਾਰ ਅੜਿੱਕੇ ਨਹੀਂ ਆਉਂਦਾ ਹੁੰਦਾ। ਕੁਝ ਅਨਭੋਲ ਰੂਹਾਂ ਦੀ ਬਲੀ ਦੀ ਵੀ ਅਣਸਰਦੀ ਲੋੜ ਪੈ ਜਾਂਦੀ ਹੈ। ਅਸਲ ਵਿੱਚ ਗੱਲ ਤਾਂ ਗੁਰਬਾਣੀ ਦੀਆਂ ਪ੍ਰੰਪਰਾਵਾਂ ਨੂੰ ਮੁੜ ਤੋਂ ਬੁਲੰਦ ਕਰਨ ਦੀ ਲੋੜ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੋਂ ਬਾਅਦ ਗੁਰਬਾਣੀ ਦੀ ਚੌਥੀ ਵੱਡੀ ਮਹਾਨ ਪ੍ਰੰਪਰਾ ”ਗੋਸਟਿ” ਭਾਵ ਸੰਵਾਦ ਦੀ ਹੈ। ਇਸ ਵੇਲੇ ਮੇਰੇ ਦਿਮਾਗ ਵਿੱਚ ਉਹ ਸਾਖੀ ਆ ਰਹੀ ਹੈ, ਜਦੋਂ ਗੁਰੂ ਨਾਨਕ ਸਾਹਿਬ ਮੱਕੇ ਵਿਚ ਬੈਠੇ ਮੁਲਾਣਿਆਂ ਨਾਲ ਗੋਸਟਿ ਕਰ ਰਹੇ ਹਨ। ਭਾਈ ਗੁਰਦਾਸ ਜੀ ਨੇ ਇਸ ਘਟਨਾ ਦਾ 33ਵੀਂ ਪਉੜੀ ਵਿੱਚ ਬਹੁਤ ਹੀ ਖੂਬਸੂਰਤ ਸ਼ਬਦੀ-ਚਿੱਤਰ ਪੇਸ਼ ਕੀਤਾ ਹੈ। ਗੋਸਟਿ ਦੌਰਾਨ ਮੁਲਾਣੇ ਪੁੱਛ ਰਹੇ ਸਨ। ਪੁੱਛਨਿ ਫੋਲ ਕਿਤਾਬ ਨੋ ਹਿੰਦੂ ਵੱਡਾ ਕਿ ਮੁਸਲਮਾਨੋਈ ਬਾਬਾ ਆਖੇ ਹਾਜੀਆ ਸੁਭਿ ਅਮਲਾਂ ਬਾਝਹੁ ਦੋਨੋ ਰੋਈ। ਹਿੰਦੂ ਮੁਸਲਮਾਨ ਦਰਗਹ ਅੰਦਰ ਲਹਨਿ ਨ ਢੋਈ। ਕਰਨ ਬਖੀਲੀ ਆਪਿ ਵਿਚਿ ਰਾਮ ਰਹੀਮ ਕੁਥਾਇ ਖਲੋਈ। ਇਹ ਉਹ ਸਮਾਂ ਸੀ, ਜਦੋਂ ਬਾਬਾ ਜੀ ਹਾਲੇ ਸਿਰਫ਼ ਸਿੱਖ ਧਰਮ ਦੀ ਨੀਂਹ ਰੱਖ ਰਹੇ ਸਨ ਅਤੇ ਮੱਕੇ ਵਿਚ ਮੁਲਾਣਿਆਂ ਦੇ ਸਥਾਪਤ ਸੰਸਾਰ ਵਿੱਚ ਉਨ੍ਹਾਂ ਨਾਲ ਹੀ ਤਿੱਖੇ ਸੰਵਾਦੀ ਖਹਿਭੇੜ ਵਿਚ ਪਏ ਹੋਏ ਤਰਕ-ਰੱਤੇ ਗਿਆਨ ਨਾਲ ਲਲਕਾਰ ਰਹੇ ਸਨ। ਹੁਣ ਸੁਕੀਰਤ ਦੇ ਲੇਖ ‘ਤੇ ਜਿਹੋ ਜਿਹੇ ਪ੍ਰਤੀਕਰਮ ਕੁਝ ਗਰਮ ਖਿਆਲੀ ਵੀਰਾਂ ਨੇ ਕੀਤੇ ਹਨ, ਅਤੇ 1977 ਤੋਂ ਲੈਕੇ ਬੇਅੰਤ ਸਿੰਘ ਦੇ ਕਤਲ ਤੱਕ ਪੰਜਾਬ ਵਿੱਚ ”ਸਿੱਖੀ ਭੇਖ ਵਿਚਲੇ ਮੌਲਾਣਿਆਂ” ਨੇ ਜਿਹੜਾ ਖਰੂਦ ਪਾਇਆ ਹੈ, ਤਾਂ ਮੈਨੂੰ ਸ਼ੱਕ ਹੀ ਨਹੀਂ, ਸਗੋਂ ਪੱਕਾ ਯਕੀਨ ਹੈ, ਕਿ ਮੱਕੇ ਵਿੱਚ ਆਪਣੇ ਬਾਬਾ ਜੀ ਦੀ ਮ੍ਰਿਤਕ ਦੇਹ ਵੀ ਕਿਸੇ ਨੇ ਨਹੀਂ ਸਾਂਭਣੀ ਸੀ। ਇਸ ਲਈ ਵੀਰਨੋ, ਅਜੇ ਵੀ ਡੁੱਲੇ ਬੇਰ ਬੇਸ਼ਕ ਚੋਖੇ ਖ਼ਰਾਬ ਹੋ ਚੁੱਕੇ ਹਨ, ਲੇਕਿਨ ਜੇਕਰ ਚੰਗੀ ਤਰ੍ਹਾਂ ਝਾੜਪੂੰਝ ਕੇ ਝੋਲੀ ਵਿੱਚ ਪਾ ਲਈਏ ਅਤੇ ਗੁਰਬਾਣੀ ਦੀ ਗੋਸਟਿ ਪ੍ਰੰਪਰਾ ਉੱਪਰ ਦ੍ਰਿੜਤਾ ਨਾਲ ਪਹਿਰਾ ਦੇਈਏ, ਤਾਂ ਅਸੀਂ ਬਾਕੀ ਧਰਮਾਂ ਦੇ ਕੁਰਾਹੇ ਪਏ ਮਨਮਤੀਆਂ ਲਈ ਵੀ ਚਾਨਣ ਮੁਨਾਰਾ ਬਣ ਸਕਦੇ ਹਾਂ। ਈ-ਮੇਲ: karambarsat@gmail.com
ਸਰਕਾਰੀ ਅਤੇ ਗ਼ੈਰ-ਸਰਕਾਰੀ ਜ਼ਬਰ ਦੀ ਇੱਕ ਘਟਨਾ – ਗੁਰਮੀਤ ਸਿੰਘ ਬੱਖਤਪੁਰ
ਧੰਨ ਗੁਰੂ ਨਾਨਕ -ਐੱਸ. ਸੁਰਿੰਦਰ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?