By using this site, you agree to the Privacy Policy and Terms of Use.
Accept
Suhi SaverSuhi SaverSuhi Saver
Notification Show More
Font ResizerAa
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Reading: ਸੁਰਿੰਦਰ ਕੌਰ: ਪੰਜਾਬ ਦੀ ਕੋਇਲ – ਰਣਜੀਤ ਸਿੰਘ ਪ੍ਰੀਤ
Share
Font ResizerAa
Suhi SaverSuhi Saver
Search
  • ਸ਼ਿਵ ਇੰਦਰ ਦਾ ਕਾਲਮ
  • ਕੀ ਆਖਾਂ,ਕੀ ਨਾ ਆਖਾਂ
  • ਸਿਆਸਤ
  • ਸਮਾਜ
  • ਅਰਥਚਾਰਾ
  • ਸਾਹਿਤ, ਸੱਭਿਆਚਾਰ ਤੇ ਕਲਾ
  • ਮੀਡੀਆ
  • ਵਾਹਗੇ ਪਾਰੋਂ
  • ਵਿਚਾਰ ਪ੍ਰਵਾਹ
  • ਹੋਰ ਖਬਰਾਂ
    • ਫ਼ੋਟੋ ਪੱਤਰਕਾਰੀ
    • ਵੀਡੀਓਜ਼
    • ਪੁਰਾਣੀਆਂ ਲਿਖਤਾਂ ਦੇਖਣ ਲਈ
Have an existing account? Sign In
Follow US
Suhi Saver > ਪੁਰਾਣੀਆਂ ਲਿਖਤਾਂ ਦੇਖਣ ਲਈ > ਸਾਹਿਤ ਸਰੋਦ ਤੇ ਸੰਵੇਦਨਾ > ਸੁਰਿੰਦਰ ਕੌਰ: ਪੰਜਾਬ ਦੀ ਕੋਇਲ – ਰਣਜੀਤ ਸਿੰਘ ਪ੍ਰੀਤ
ਸਾਹਿਤ ਸਰੋਦ ਤੇ ਸੰਵੇਦਨਾ

ਸੁਰਿੰਦਰ ਕੌਰ: ਪੰਜਾਬ ਦੀ ਕੋਇਲ – ਰਣਜੀਤ ਸਿੰਘ ਪ੍ਰੀਤ

ckitadmin
Last updated: July 14, 2025 8:15 am
ckitadmin
Published: July 14, 2025
Share
SHARE
ਲਿਖਤ ਨੂੰ ਇੱਥੇ ਸੁਣੋ

ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ, ਪੜ੍ਹਾਈ ਕਰਨਾ, ਸੁੰਦਰ ਕੱਪੜੇ ਪਹਿਨਣਾ, ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇਂ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗ਼ਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ। ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ, 1929 ਨੂੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ।  ਉਸ ਦੀਆਂ ਚਾਰ ਭੈਣਾਂ, (ਪ੍ਰਕਾਸ਼ ਕੌਰ,  ਮੁਹਿੰਦਰ ਕੌਰ, ਮਨਜੀਤ ਕੌਰ  ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ। ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ। ਬਾਰਾਂ  ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿੱਖਿਆ ਹਾਸਲ ਕਰਨ ਲੱਗੀ। ਜਿਸ ਦੀ ਬਦੌਲਤ ਅਗਸਤ, 1943 ਵਿੱਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਲਾਹੌਰ ਰੇਡੀਓ ’ਤੇ ਗਾਇਆ। ਏਸੇ ਸਾਲ ਦੀ 31 ਅਗਸਤ ਨੂੰ ਐੱਚ ਐੱਮ ਵੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ ‘‘ਮਾਵਾਂ ਤੇ ਧੀਆਂ ਰਲ ਬੈਠੀਆਂ ਰਿਕਾਰਡ ਕਰਿਆ,ਜੋ ਬਹੁਤ ਸਲਾਹਿਆ ਗਿਆ।

ਦੇਸ਼ ਵੰਡ ਸਮੇਂ ਉਹ ਪਰਿਵਾਰ ਦੇ ਨਾਲ ਹੀ ਗਾਜ਼ੀਆਬਾਦ (ਦਿੱਲੀ) ਆ ਵਸੀ ਅਤੇ ਫੇਰ ਮੁੰਬਈ। ਓਥੇ ਉਸਨੇ 1948 ਵਿੱਚ ਪਿਠਵਰਤੀ ਗਾਇਕਾ ਵਜੋਂ ਫਿਲਮ “ਸ਼ਹੀਦ” ਲਈ ਯਾਦਗਾਰੀ ਗੀਤ ‘‘“ਬਦਨਾਮ ਨਾ ਹੋ ਜਾਏ ਮੁਹੱਬਤ ਕਾ ਫ਼ਸਾਨਾ ”ਰਿਕਾਰਡ ਕਰਵਇਆ। ਸਨ 1952 ‘ਚ ਵਾਪਸ ਦਿੱਲੀ ਪਰਤੀ ਸੁਰਿੰਦਰ ਦਾ ਵਿਆਹ ਦਿੱਲੀ ਯੂਨੀਵਰਸਿਟੀ  ਵਿੱਚ ਪੰਜਾਬੀ ਸਾਹਿਤ ਦੇ ਲੈਕਚਰਾਰ ਜੋਗਿੰਦਰ ਸਿੰਘ ਸੋਢੀ ਨਾਲ ਕਰ ਦਿੱਤਾ ਗਿਆ। ਜੋ ਉਸਦਾ ਵਿਸ਼ੇਸ਼ ਸਹਾਇਕ ਅਤੇ ਸਹਿਯੋਗੀ ਬਣਿਆ । ਆਪ ਦੇ ਘਰ ਤਿੰਨ ਲੜਕੀਆਂ ਨੇ ਜਨਮ ਲਿਆ, ਜਿਨ੍ਹਾਂ ਵਿੱਚੋਂ ਵੱਡੀ ਡੌਲੀ ਗੁਲੇਰੀਆਂ ਪੰਜਾਬੀ ਦੀ ਨਾਮਵਰ ਗਾਇਕਾ ਹੈ।

* ‘‘ਚੰਨ ਕਿਥਾ ਗੁਜਰੀ ਆ ਰਾਤ ਵੇ”,”* ‘‘ਲੱਠੇ ਦੀ ਚਾਦਰ,”* ‘‘ਸ਼ੌਕਣ ਮੇਲੇ ਦੀ,”* ‘‘ਗੋਰੀ ਦੀਆਂ ਝਾਂਜਰਾਂ,”* ‘‘ਸੜਕੇ-ਸੜਕੇ ਜਾਂਦੀਏ ਮੁਟਿਆਰੇ,* ‘‘ਮਾਵਾਂ ਤੇ ਧੀਆਂ,* ‘‘ਜੁੱਤੀ ਕਸੂਰੀ ਪੈਰੀ ਨਾ ਪੂਰੀ,* ‘‘ਮਧਾਣੀਆਂ,* ‘‘ਇਹਨਾ ਅੱਖੀਆ ‘ਚ ਪਾਵਾਂ ਕਿਵੇਂ ਕਜਲਾ,* ‘‘ਗ਼ਮਾਂ ਦੀ ਰਾਤ  ਲੰਮੀ ਏ ਜਾਂ ਮੇਰੇ ਗੀਤ,* ‘‘“ਸੂਹੇ ਵੇ ਚੀਰੇ ਵਾਲਿਆ” ਵਰਗੇ ਕਈ ਯਾਦਗਾਰੀ ਗੀਤ ਵੀ ਰਿਕਾਰਡ ਕਰਵਾਏ। ਇਹੋ ਜਿਹੇ ਸਦਾ ਬਹਾਰ ਗੀਤਾਂ ਦੀ ਗਾਇਕਾ ਨੇ ਬਾਬਾ ਬੁਲੇ ਸ਼ਾਹ ਦੀਆਂ ਕਾਫੀਆਂ ਤੋਂ ਇਲਾਵਾ ਨੰਦ ਲਾਲ ਨੂਰਪੁਰੀ,ਅਮ੍ਰਿਤਾ ਪ੍ਰੀਤਮ,ਮੋਹਨ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਗੀਤਾਂ ਨੁੰ ਪ੍ਰਮੁੱਖਤਾ ਦਿੱਤੀ।

ਆਸਾ ਸਿੰਘ ਮਸਤਾਨਾ, ਕਰਨੈਲ ਗਿੱਲ, ਹਰਚਰਨ ਗਰੇਵਾਲ , ਰੰਗੀਲਾ ਜੱਟ ਅਤੇ ਦੀਦਾਰ ਸੰਧੂ ਨਾਲ ਦੋ-ਗਾਣਿਆ ਸਮੇਤ 2000 ਤੋਂ ਵਧੇਰੇ ਗੀਤ ਰਿਕਾਰਡ ਕਰਵਾਉਣ ਵਾਲੀ ਅਤੇ ਕਈ ਮੁਲਕਾਂ ਦੇ ਸਫ਼ਲ ਟੂਰ ਲਾਉਣ ਵਾਲੀ ਸੁਰਿੰਦਰ ਦੇ ਗੀਤਾਂ ਦੀ ਉਦੋਂ ਲੈਅ ਹੀ ਬਦਲ ਗਈ, ਜਦੋਂ 1975 ਵਿੱਚ ਉਸ ਦੇ ਪਤੀ ਨੂੰ ਮੌਤ ਨੇ ਦਬੋਚ ਲਿਆ। ਪਰ ਉਹ ਕਸੀਸ ਵੱਟ ਇਹਨਾਂ ਹਾਲਾਤਾਂ ਵਿੱਚ ਆਪਣੀ ਬੇਟੀ ਰੁਪਿੰਦਰ ਕੌਰ (ਡੌਲੀ ਗੁਲੇਰੀਆ) ਅਤੇ ਦੋਹਤੀ ਸੁਨੈਨਾ ਨਾਲ ਮਿਲਕੇ ਗਾਉਂਦੀ ਰਹੀ। ‘‘ਸੁਰਿੰਦਰ ਕੌਰ: ਦ ਥ੍ਰੀ ਜਨਰੇਸ਼ਨਸ ਨਾਅ ਦੀ ਐਲਬਮ ਵੀ 1995 ਵਿਚ ਰਿਲੀਜ ਹੋਈ।

ਪੰਜਾਬ ਦੀ ਕੋਇਲ, ਸੰਗੀਤ ਨਾਟਕ ਅਕੈਡਮੀ ਐਵਾਰਡ (1984), ਮਿਲੇਨੀਅਮ ਪੰਜਾਬੀ ਸਿੰਗਰ ਐਵਾਰਡ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਡਿਗਰੀ (2002),ਇੰਡੀਅਨ ਨੈਸ਼ਨਲ ਅਕੈਡਮੀ ਸੰਗੀਤ ਡਾਨਸ ਅਤੇ ਥਿਏਟਰ ਵਰਗੇ ਐਵਾਰਡ-ਸਨਮਾਨ ਹਾਸਲ ਕਰਨ ਵਾਲੀ ਸੁਰਿੰਦਰ ਕੌਰ ਆਪਣੀ ਮਿੱਟੀ ਦੇ ਮੋਹ ਦੀ ਮਾਰੀ 2004 ਵਿੱਚ ਪੰਚਕੂਲਾ ਜਾ ਵਸੀ। ਉਸ ਨੇ ਜ਼ੀਰਕਪੁਰ ਵਿਖੇ ਵੀ ਘਰ ਬਣਾਇਆ। ਪਰ 22 ਦਸੰਬਰ, 2005 ਨੂੰ ਉਹ ਹਰਟ ਅਟੈਕ ਦਾ ਸ਼ਿਕਾਰ ਹੋ ਗਈ ਅਤੇ ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਠੀਕ ਹੋਣ ਉਪਰੰਤ ਦਿੱਲੀ ਵਿਖੇ ਜਨਵਰੀ 2006 ਵਿੱਚ ਉਹ ਪਦਮ ਸ਼੍ਰੀ ਐਵਾਰਡ ਹਾਸਲ ਕਰਨ ਲਈ ਵੀ ਪਹੁੰਚੀ। ਸਿਹਤ ਦੀ ਖ਼ਰਾਬੀ ਸਦਕਾ 2006 ਵਿੱਚ ਉਸ ਨੂੰ ਇਲਾਜ ਲਈ ਅਮਰੀਕਾ ਵਿਖੇ ਰਹਿੰਦੀਆਂ ਆਪਣੀਆਂ ਧੀਆਂ ਕੋਲ ਜਾਣਾ ਪਿਆ। ਜਿੱਥੇ ਉਸ ਨੂੰ ਨਿਊ ਜਰਸੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪਰ ਹਸਪਤਾਲ ਵਿੱਚ ਹੀ ਪੰਜਾਬ ਦੀ ਇਸ ਮਹਾਨ ਗਾਇਕਾ ਨੇ 15 ਜੂਨ, 2006 ਨੂੰ ਆਖ਼ਰੀ ਸਾਹ ਲਿਆ। ਅੱਜ ਉਹ ਜਿਸਮਾਨੀ ਤੌਰ ‘ਤੇ ਤਾਂ ਭਾਵੇਂ ਸਾਡੇ ਵਿੱਚ ਨਹੀਂ ਰਹੀ, ਪਰ ਚੇਤਿਆਂ ਵਿੱਚੋਂ ਦੂਰ ਨਹੀਂ ਜਾ ਸਕਦੀ। ਖ਼ਾਸ਼ਕਰ ਉਤਨੀ ਦੇਰ,ਜਿਤਨੀ ਦੇਰ ਤੱਕ ਸਾਫ਼-ਸੁਥਰੀ ਗਾਇਕੀ ਗਾਉਂਣ ਅਤੇ ਸੁਣਨ ਵਾਲੇ ਮੌਜੂਦ ਹਨ ।

 ਸੰਪਰਕ:  98157 07232

ਭਾਈ ਲਾਲੋ ਕਲਾ ਸਨਮਾਨ ਦੇ ਹਵਾਲੇ ਨਾਲ ਅਜਮੇਰ ਔਲਖ ਦੀ ਸਾਹਿਤਕ ਘਾਲਣਾ ਦਾ ਮਹੱਤਵ -ਪਾਵੇਲ ਕੁੱਸਾ
ਨਵੇਂ ਦਾਰਸ਼ਨਿਕ ਬੋਧ ਦੀ ਲਿਖਾਇਕ ਕਾਵਿ ਪੁਸਤਕ ਮਹਾਂ ਕੰਬਣੀ – ਨਿਰੰਜਣ ਬੋਹਾ
ਨਾਵਲ ‘ਤੀਵੀਂਆਂ‘ ਵਿਚਲਾ ਸਮਾਜਿਕ ਯਥਾਰਥ ਤੇ ਇਸ ਦੀ ਸਾਹਿਤਕ ਪ੍ਰਸਤੁਤੀ – ਨਿਰੰਜਣ ਬੋਹਾ
ਮੇ ਆਈ ਕਮ ਇਨ ਮੈਡਮ ? –ਸੁਰਜੀਤ ਪਾਤਰ
ਜੂਨ ਦੇ ਗ਼ਦਰੀ ਸ਼ਹੀਦ –ਜਸਵੀਰ ਮੰਗੂਵਾਲ
Share This Article
Facebook Email Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
4.9kLike
122Follow
12.4kSubscribe
RSS FeedFollow
Popular News
ਨਜ਼ਰੀਆ view

‘ਇਨਕਲਾਬੀ ਦਰਸ਼ਨ’ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ – ਬਲਕਰਨ ਮੋਗਾ

ckitadmin
ckitadmin
June 23, 2015
ਗ਼ਜ਼ਲ -ਡਾ. ਨਿਸ਼ਾਨ ਸਿੰਘ ਰਾਠੌਰ
ਕਿਤਾਬਾਂ ਅਤੇ ਮਨੁੱਖ – ਪਵਨ ਕੁਮਾਰ ਪਵਨ
ਘਰ ਹੁੰਦਾ ਸੀ ਇੱਕ -ਡਾ. ਅਮਰਜੀਤ ਟਾਂਡਾ
ਹਸਤਨਗਰ ਦਾ ਕਿਸਾਨ ਸੰਘਰਸ਼ ਜੋ ਪਾਕਿਸਤਾਨ ਨੂੰ ਹਮੇਸ਼ਾਂ ਲਈ ਬਦਲ ਸਕਦਾ ਸੀ – ਸ਼ਾਨੇਲ ਖਾਲਿਕ
Suhi SaverSuhi Saver
© Suhi Saver. Designed By: Tech Yard Labs. All Rights Reserved.
Welcome Back!

Sign in to your account

Username or Email Address
Password

Lost your password?